Cm Maan News: ਪੰਜਾਬ ਸਰਕਾਰ ਜਲਦ ਹੀ ਆਪਣਾ ਹਰ ਔਰਤ ਨੂੰ 1100 ਦੇਣ ਦਾ ਵੱਡਾ ਪੂਰਾ ਕਰਨ ਜਾ ਰਹੀ ਹੈ। ਮੁਖ ਮੰਤਰੀ ਭਗਵੰਤ ਮਾਨ ਨੇ ਇਹ ਗੱਲ ਅੱਜ ਮੋਗਾ ਵਿੱਚ ਹੋਏ ਇੱਕ ਸਮਾਗਮ ਦੌਰਾਨ ਕਹੀ ਹੈ।
ਜਾਣਕਾਰੀ ਮੁਤਾਬਿਕ ਦੱਸਿਆ ਜਾ ਰਿਹਾ ਹੈ ਕਿ ਮੀਡੀਆ ਨਾਲ ਗੱਲ ਬਾਤ ਕਰਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਅਗਲੇ ਬਜਟ ਸੈਸ਼ਨ ਤੋਂ ਔਰਤਾਂ ਨੂੰ 1100-1100 ਰੁਪਏ ਦੇਣ ਜਾ ਰਹੀ ਹੈ।
ਦੱਸ ਦੇਈਏ ਕਿ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੋਗਾ ਗਏ। ਇਸ ਸਮੇਂ ਦੌਰਾਨ, ਉਹਨਾਂ ਨੇ ਤਿੰਨ ਪ੍ਰੋਜੈਕਟਾਂ ਨੂੰ ਹਰੀ ਝੰਡੀ ਦਿੱਤੀ, ਜਿਸ ਵਿੱਚ ਮਿੰਨੀ ਸਕੱਤਰੇਤ ਅਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਣਾ ਵੀ ਸ਼ਾਮਲ ਸੀ।
ਪ੍ਰੋਗਰਾਮ ਵਿੱਚ, ਉਹ ਚਾਰ ਜ਼ਿਲ੍ਹਿਆਂ (ਲੁਧਿਆਣਾ, ਬਰਨਾਲਾ, ਰੋਪੜ ਅਤੇ ਮੋਗਾ) ਦੀਆਂ ਔਰਤਾਂ ਨੂੰ ਵੀ ਮਿਲੇ ਜਿਨ੍ਹਾਂ ਨੇ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਦਾ ਲਾਭ ਲੈ ਕੇ ਆਪਣੇ ਆਪ ਨੂੰ ਆਤਮਨਿਰਭਰ ਬਣਾਇਆ। ਇਸ ਦੌਰਾਨ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ।