Bomb Threat: ਮਹਾਰਾਸ਼ਟਰ ਦੇ ਪੁਣੇ ‘ਚ ਇੱਕ ਅਣਪਛਾਤੇ ਵਿਅਕਤੀ ਨੇ ਗੂਗਲ ਦੇ ਦਫ਼ਤਰ ਨੂੰ ਉਡਾਉਣ ਦੀ ਧਮਕੀ ਦਿੱਤੀ। ਮੁਲਜ਼ਮਾਂ ਨੇ ਮੁੰਬਈ ਸਥਿਤ ਬੀਕੇਸੀ ਦਫ਼ਤਰ ਨੂੰ ਫ਼ੋਨ ਕੀਤਾ ਤੇ ਗੂਗਲ ਦਫ਼ਤਰ ਨੂੰ ਉਡਾਉਣ ਦੀ ਧਮਕੀ ਦਿੱਤੀ। ਫਿਲਹਾਲ ਫੋਨ ਕਰਨ ਵਾਲੇ ਦੀ ਪਛਾਣ ਹੋ ਗਈ ਹੈ ਤੇ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਪੁਲਿਸ ਨੇ ਦੱਸਿਆ ਕਿ ਬੀਕੇਸੀ ਦਫਤਰ ਤੋਂ ਕਾਲ ਮਿਲਣ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਤੇ ਪੁਣੇ ਸਥਿਤ ਗੂਗਲ ਦੇ ਦਫ਼ਤਰ ਨੂੰ ਵੀ ਕੁਝ ਸਮੇਂ ਲਈ ਅਲਰਟ ‘ਤੇ ਰੱਖਿਆ ਗਿਆ। ਇਸ ਦੇ ਨਾਲ ਹੀ ਫੋਨ ਕਰਨ ਵਾਲੇ ਨੂੰ ਵੀ ਟਰੇਸ ਕਰਕੇ ਗ੍ਰਿਫਤਾਰ ਕਰ ਲਿਆ ਗਿਆ।
ਇਸ ਮਾਮਲੇ ‘ਚ ਜਾਣਕਾਰੀ ਦਿੰਦੇ ਹੋਏ ਮੁੰਬਈ ਪੁਲਿਸ ਦੇ ਡਿਪਟੀ ਕਮਿਸ਼ਨਰ (ਜ਼ੋਨ V) ਵਿਕਰਾਂਤ ਦੇਸ਼ਮੁਖ ਨੇ ਦੱਸਿਆ ਕਿ ਪੁਣੇ ਦੇ ਮੁੰਧਵਾ ਇਲਾਕੇ ‘ਚ ਇੱਕ ਬਹੁਮੰਜ਼ਿਲਾ ਵਪਾਰਕ ਇਮਾਰਤ ਦੀ 11ਵੀਂ ਮੰਜ਼ਿਲ ‘ਤੇ ਸਥਿਤ ਦਫਤਰ ਨੂੰ ਐਤਵਾਰ ਦੇਰ ਰਾਤ ਫੋਨ ਆਇਆ ਕਿ ਦਫਤਰ ਦੇ ਅਹਾਤੇ ਵਿਚ ਬੰਬ ਲਗਾਇਆ ਗਿਆ ਸੀ। ਉਨ੍ਹਾਂ ਦੱਸਿਆ ਕਿ ਸੂਚਨਾ ਮਿਲਣ ਤੋਂ ਬਾਅਦ ਪੁਣੇ ਪੁਲਿਸ ਤੇ ਬੰਬ ਨਿਰੋਧਕ ਦਸਤੇ ਨੇ ਮੌਕੇ ‘ਤੇ ਪਹੁੰਚ ਕੇ ਵਿਆਪਕ ਤਲਾਸ਼ੀ ਲਈ।
A caller threatened Mumbai's BKC office about placing a bomb at the Pune Google office. Caller told that his name is Panayam Shivanand & is from Hyderabad. Nothing suspicious was found in probe. The caller has been detained & case filed against him: Mumbai Police
— ANI (@ANI) February 13, 2023
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਾਅਦ ਵਿੱਚ ਕਾਲ ਫਰਜ਼ੀ ਨਿਕਲੀ। ਕਾਲ ਕਰਨ ਵਾਲੇ ਨੂੰ ਹੈਦਰਾਬਾਦ ਤੋਂ ਟਰੇਸ ਕਰਕੇ ਗ੍ਰਿਫਤਾਰ ਕੀਤਾ ਗਿਆ ਹੈ। ਉਸ ਨੇ ਕਥਿਤ ਤੌਰ ’ਤੇ ਸ਼ਰਾਬ ਦੇ ਨਸ਼ੇ ਵਿੱਚ ਫੋਨ ਕੀਤਾ। ਪੁਲਿਸ ਨੇ ਦੱਸਿਆ ਕਿ ਫੋਨ ਕਰਨ ਵਾਲੇ ਨੇ ਆਪਣਾ ਨਾਂ ਪਨਯਮ ਸ਼ਿਵਾਨੰਦ ਦੱਸਿਆ ਹੈ ਤੇ ਉਸ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h