7th Pay Commission: ਕਰਨਾਟਕ ਦੇ ਸਰਕਾਰੀ ਕਰਮਚਾਰੀਆਂ ਲਈ ਖੁਸ਼ਖਬਰੀ ਹੈ। ਦਰਅਸਲ, ਸੂਬੇ ਦੇ ਮੁੱਖ ਮੰਤਰੀ ਬਸਵਰਾਜ ਬੋਮਾਈ ਨੇ ਹੋਲੀ ਤੋਂ ਪਹਿਲਾਂ ਸੂਬੇ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਅੰਤਰਿਮ ਰਾਹਤ ਵਜੋਂ ਸਰਕਾਰੀ ਮੁਲਾਜ਼ਮਾਂ ਲਈ 17 ਫੀਸਦੀ ਤਨਖਾਹ ਵਾਧੇ ਦਾ ਐਲਾਨ ਕੀਤਾ ਹੈ। ਇਹ ਵਾਧਾ 1 ਅਪ੍ਰੈਲ ਤੋਂ ਲਾਗੂ ਹੋਵੇਗਾ।
ਬੋਮਈ ਨੇ ਕਿਹਾ ਕਿ ਵਧੀਕ ਮੁੱਖ ਸਕੱਤਰ (ਵਿੱਤ) ਦੀ ਪ੍ਰਧਾਨਗੀ ਹੇਠ ਇੱਕ ਕਮੇਟੀ ਦਾ ਗਠਨ ਕੀਤਾ ਜਾਵੇਗਾ ਜੋ ਨਵੀਂ ਪੈਨਸ਼ਨ ਸਕੀਮ, ਵਿੱਤੀ ਮਾਮਲਿਆਂ ਅਤੇ ਹੋਰਨਾਂ ਰਾਜਾਂ ਵਿੱਚ ਹੋਰ ਮੁੱਦਿਆਂ ਦਾ ਅਧਿਐਨ ਕਰੇਗੀ ਅਤੇ ਫਿਰ ਇੱਕ ਵਿਸਤ੍ਰਿਤ ਰਿਪੋਰਟ ਪੇਸ਼ ਕਰੇਗੀ।
ਮੁਲਾਜ਼ਮਾਂ ਦੀ ਅਣਮਿੱਥੇ ਸਮੇਂ ਦੀ ਹੜਤਾਲ
ਕਰਨਾਟਕ ‘ਚ ਸਰਕਾਰੀ ਕਰਮਚਾਰੀਆਂ ਨੇ ਤਨਖਾਹਾਂ ‘ਚ ਵਾਧੇ ਵਰਗੀਆਂ ਮੰਗਾਂ ਨੂੰ ਲੈ ਕੇ ਸਰਕਾਰ ਤੋਂ ਭਰੋਸਾ ਮਿਲਣ ਤੋਂ ਬਾਅਦ ਆਪਣੀ ਅਣਮਿੱਥੇ ਸਮੇਂ ਲਈ ਹੜਤਾਲ ਖਤਮ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਵੀ ਸਰਕਾਰ ਅਤੇ ਮੁਲਾਜ਼ਮ ਯੂਨੀਅਨ ਦਰਮਿਆਨ ਕਈ ਮੀਟਿੰਗਾਂ ਹੋ ਚੁੱਕੀਆਂ ਹਨ, ਜਿਨ੍ਹਾਂ ਦਾ ਕੋਈ ਨਤੀਜਾ ਨਹੀਂ ਨਿਕਲਿਆ। ਰਾਜ ਸਰਕਾਰ ਦੇ ਕਰਮਚਾਰੀਆਂ ਨੇ ਵੀ 7ਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਦੀ ਮੰਗ ਨੂੰ ਲੈ ਕੇ ਬੁੱਧਵਾਰ ਨੂੰ ਬੈਂਗਲੁਰੂ ਦੇ ਬ੍ਰੁਹਤ ਬੈਂਗਲੁਰੂ ਮਹਾਨਗਰ ਪਾਲੀਕੇ (ਬੀਬੀਐੱਮਪੀ) ਕੰਪਲੈਕਸ ‘ਚ ਪ੍ਰਦਰਸ਼ਨ ਕੀਤਾ।
ਮੁਲਾਜ਼ਮਾਂ ਵੱਲੋਂ ਇਹ 3 ਮੰਗਾਂ ਰੱਖੀਆਂ ਗਈਆਂ
ਮੁਲਾਜ਼ਮਾਂ ਨੇ ਕਰਨਾਟਕ ਸਰਕਾਰ ਅੱਗੇ 3 ਵੱਡੀਆਂ ਮੰਗਾਂ ਰੱਖੀਆਂ ਸਨ, ਜਿਨ੍ਹਾਂ ਵਿੱਚ ਸੱਤਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ਕਰਨਾ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ ਅਤੇ ਘੱਟੋ-ਘੱਟ 40 ਫੀਸਦੀ ਫਿਟਮੈਂਟ ਸੁਵਿਧਾਵਾਂ ਸਥਾਪਤ ਕਰਨਾ ਸ਼ਾਮਲ ਹਨ। ਨਵੀਂ ਪੈਨਸ਼ਨ ਸਕੀਮ (ਐਨਪੀਐਸ) ਨੂੰ ਰੱਦ ਕਰਨ ਅਤੇ ਓਪੀਐਸ ਨੂੰ ਵਾਪਸ ਲਿਆਉਣ ਦੀ ਮੰਗ ‘ਤੇ, ਸਰਕਾਰ ਨੇ ਕਿਹਾ ਕਿ ਵਧੀਕ ਮੁੱਖ ਸਕੱਤਰ ਦੀ ਅਗਵਾਈ ਵਾਲੀ ਕਮੇਟੀ ਇਸ ਦੀ ਸੰਭਾਵਨਾ ਦਾ ਅਧਿਐਨ ਕਰੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h