ਵੀਰਵਾਰ, ਅਕਤੂਬਰ 8, 2026 12:08 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਾਉਣ ਲਈ ਆਨਲਾਈਨ ਸਹੂਲਤ ਦਿੱਤੀ: ਲਾਲਜੀਤ ਭੁੱਲਰ

ਵਾਹਨ ਮਾਲਕ ਘਰ ਬੈਠੇ ਹੀ ਆਨਲਾਈਨ ਪ੍ਰਕਿਰਿਆ ਰਾਹੀਂ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਅਪਲਾਈ ਕਰਨ ਦਾ ਲਾਭ ਲੈ ਸਕਦੇ ਹਨ

by Pro Punjab Tv
ਜਨਵਰੀ 11, 2026
in Featured, Featured News, ਪੰਜਾਬ, ਰਾਜਨੀਤੀ
0
  • ਕਿਹਾ, ਵਾਹਨ ਮਾਲਕ ਘਰ ਬੈਠੇ ਹੀ ਆਨਲਾਈਨ ਪ੍ਰਕਿਰਿਆ ਰਾਹੀਂ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਅਪਲਾਈ ਕਰਨ ਦਾ ਲਾਭ ਲੈ ਸਕਦੇ ਹਨ
  • ਹੁਣ ਤੱਕ ਸੂਬੇ ਦੇ ਕੁੱਲ 64,24,336 ਵਾਹਨਾਂ ‘ਤੇ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਾਈਆਂ: ਲਾਲਜੀਤ ਸਿੰਘ ਭੁੱਲਰ

ਚੰਡੀਗੜ੍ਹ, 11 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਾਉਣ ਲਈ ਆਨਲਾਈਨ ਸਹੂਲਤ ਦਿੱਤੀ ਗਈ ਹੈ, ਜਿਸ ਤਹਿਤ ਹੁਣ ਤੱਕ ਸੂਬੇ ਦੇ ਕੁੱਲ 64,24,336 ਵਾਹਨਾਂ ‘ਤੇ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਾ ਦਿੱਤੀਆ ਗਈਆਂ ਹਨ।

ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ‘ਚ ਰਜਿਸਟਰਡ ਵਾਹਨਾਂ ‘ਤੇ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ (ਐਚ.ਐਸ.ਆਰ.ਪੀ.) ਲਗਾਉਣ ਦਾ ਕੰਮ ਐਮ/ਐਸ ਐਗਰੋਸ ਇੰਪੈਕਸ਼ ਇੰਡੀਆ ਪ੍ਰਾਈਵੇਟ ਲਿਮਟਿਡ ਵੱਲੋਂ ਆਨਲਾਈਨ ਪ੍ਰਕਿਰਿਆ ਰਾਹੀਂ ਕੀਤਾ ਜਾਂਦਾ ਸੀ, ਜਿਸ ਦਾ ਟੈਂਡਰ 8 ਜਨਵਰੀ, 2026 ਨੂੰ ਖਤਮ ਹੋ ਗਿਆ ਹੈ। ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਖੱਜਲ-ਖੁਆਰੀ ਤੋਂ ਬਚਾਉਣ ਲਈ ਤੁਰੰਤ ਪਹਿਲਕਦਮੀ ਕਰਦੇ ਹੋਏ, ਉਸੇ ਆਨਲਾਈਨ ਪ੍ਰਕਿਰਿਆ ਨੂੰ ਜਾਰੀ ਰੱਖਦੇ ਹੋਏ ਆਮ ਲੋਕਾਂ ਨੂੰ ਸਹੂਲਤ ਦੇਣ ਲਈ ਸੁਸਾਇਟੀ ਆਫ਼ ਇੰਡੀਅਨ ਆਟੋਮੋਬਾਈਲ ਮੈਨੂਫੈਕਚਰਰਜ (ਐਸ.ਆਈ.ਏ.ਐਮ.) ਨੂੰ ਕੰਮ ਸੌਂਪਿਆ ਗਿਆ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਹੁਣ ਵਾਹਨ ਮਾਲਕ ਆਪਣੇ ਵਾਹਨਾਂ ‘ਤੇ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਾਉਣ ਲਈ ਐਸ.ਆਈ.ਏ.ਐਮ. / ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਪੋਰਟਲ (www.siam.in) ਰਾਹੀਂ ਆਨਲਾਈਨ ਅਪਲਾਈ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਹ ਪ੍ਰਕਿਰਿਆ ਪੂਰੀ ਤਰ੍ਹਾਂ ਆਨਲਾਈਨ ਹੈ ਅਤੇ ਘਰ ਬੈਠੇ ਹੀ ਵਾਹਨ ਮਾਲਕ ਇਸ ਪ੍ਰਕਿਰਿਆ ਰਾਹੀਂ ਆਨਲਾਈਨ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਅਪਲਾਈ ਕਰਨ ਦਾ ਲਾਭ ਲੈ ਸਕਦਾ ਹੈ।

ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਦੀ ਇਸ ਪਹਿਲਕਦਮੀ ਨਾਲ ਵਾਹਨ ਮਾਲਕਾਂ ਦੀ ਖੱਜਲ-ਖੁਆਰੀ ਘਟੇਗੀ ਤੇ ਆਰ.ਟੀ.ਓ. ਦਫਤਰਾਂ ਦੇ ਚੱਕਰਾਂ ਲਗਾਉਣ ਤੋਂ ਵੀ ਨਿਜਾਤ ਮਿਲੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਇਸ ਕਦਮ ਨਾਲ ਆਮ ਲੋਕਾਂ ਨੂੰ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਫਿਕਸ ਕਰਵਾਉਣ ਲਈ ਕਿਸੇ ਵੀ ਅਣਅਧਿਕਾਰਤ ਏਜੰਟ ਜਾਂ ਵਿਚੋਲੇ ਕੋਲ ਜਾਣ ਦੀ ਲੋੜ ਨਹੀਂ ਹੈ।

ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਵਿਭਾਗ ਵੱਲੋਂ ਸੂਬੇ ਭਰ ‘ਚ ਹੁਣ ਤੱਕ ਕੁੱਲ 64,24,336 ਵਾਹਨਾਂ ‘ਤੇ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਾ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਬਾਕੀ ਰਹਿੰਦੇ ਵਾਹਨ ਮਾਲਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਨਿਰਧਾਰਤ ਪ੍ਰਕਿਰਿਆ ਦਾ ਲਾਭ ਲੈਂਦੇ ਹੋਏ ਆਪਣੇ ਵਾਹਨਾਂ ‘ਤੇ ਜਲਦ ਤੋਂ ਜਲਦ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਵਾਉਣ ਯਕੀਨੀ ਬਣਾ ਲੈਣ ਤਾਂ ਜੋ ਚਲਾਨ ਆਦਿ ਤੋਂ ਬਚਿਆ ਜਾ ਸਕੇ।

ਟਰਾਂਸਪੋਰਟ ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਨੇ ਆਮ ਲੋਕਾਂ ਦੇ ਹਿੱਤ ਵਿਚ ਇਹ ਟੀਚਾ ਮਿੱਥਿਆ ਹੈ ਕਿ ਹਰ ਕੰਮ ਵਿੱਚ ਪਾਰਦਸ਼ਤਾ ਲਿਆਂਦੀ ਜਾਵੇ, ਲੋਕਾਂ ਦੀ ਖੱਜਲ-ਖੁਆਰੀ ਨੂੰ ਖਤਮ ਕੀਤਾ ਜਾਵੇ, ਏਜੰਟਾਂ ਤੇ ਰਿਸ਼ਵਖੋਰੀ ‘ਤੇ ਲਗਾਮ ਲਗਾਈ ਜਾਵੇ। ਉਨ੍ਹਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਦੀਆਂ ਹਦਾਇਤਾਂ ਤੇ ਮੋਟਰ ਵਾਹਨ ਐਕਟ ਅਤੇ ਇਸ ਅਧੀਨ ਬਣਾਏ ਗਏ ਨਿਯਮਾਂ ਦੇ ਉਪਬੰਧਾਂ ਅਨੁਸਾਰ ਨਿਰਧਾਰਤ ਪ੍ਰਕਿਰਿਆ ਦਾ ਲਾਭ ਲੈਂਦੇ ਹੋਏ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਾਉਣਾ ਲਾਜ਼ਮੀ ਕੀਤਾ ਗਿਆ ਹੈ।

Share202Tweet127Share51

Related Posts

ਭਗਵੰਤ ਮਾਨ ਨੂੰ 100 ਤੋਂ ਵੱਧ ਸੀਟਾਂ ਜਿਤਾ ਕੇ ਪੰਜਾਬੀ ਦੇਣਗੇ ਭਾਜਪਾ ਦੀ ਧੱਕੇਸ਼ਾਹੀ ਦਾ ਜਵਾਬ : ਅਰਵਿੰਦ ਕੇਜਰੀਵਾਲ

ਅਕਤੂਬਰ 7, 2026

ਮੋਦੀ ਦੀ ਅਗਵਾਈ ਦੇ 25 ਸਾਲਾਂ ਨੇ ਰਾਸ਼ਟਰੀ ਚੇਤਨਾ ਜਗਾਈ, ਵਿਕਸਿਤ ਭਾਰਤ ਦੀ ਉਸਾਰੀ ਲਈ ਦੇਸ਼ ਨੂੰ ਨਵੀਂ ਦਿਸ਼ਾ ਦਿੱਤੀ : ਸਤਨਾਮ ਸਿੰਘ ਸੰਧੂ

ਅਕਤੂਬਰ 7, 2026

SGPC ਕਿਸੇ ਇੱਕ ਵਿਅਕਤੀ ਦੀ ਨਹੀਂ, ਸਗੋਂ ਪੂਰੀ ਸਿੱਖ ਸੰਗਤ ਦੀ ਹੈ: ਬਲਤੇਜ ਪੰਨੂ

ਅਕਤੂਬਰ 7, 2026

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ, ਅਮਰਜੀਤ ਸਿੰਘ ਚਾਵਲਾ ਵਿਰੁੱਧ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਐਸ.ਆਈ.ਟੀ. ਤੋਂ ਜਾਂਚ ਦੀ ਕੀਤੀ ਮੰਗ

ਅਕਤੂਬਰ 7, 2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਅਕਤੂਬਰ 6, 2026

ਜਲ ਸਪਲਾਈ ਸਕੀਮ ਨਾਲ 167 ਪਿੰਡਾਂ ਦੇ 45 ਹਜ਼ਾਰ ਤੋਂ ਵੱਧ ਘਰਾਂ ਨੂੰ ਮਿਲੇਗਾ ਸਾਫ਼ ਪੀਣਯੋਗ ਪਾਣੀ : ਮੰਤਰੀ ਹਰਦੀਪ ਸਿੰਘ ਮੁੰਡੀਆਂ

ਅਕਤੂਬਰ 6, 2026
Load More

Recent News

ਭਗਵੰਤ ਮਾਨ ਨੂੰ 100 ਤੋਂ ਵੱਧ ਸੀਟਾਂ ਜਿਤਾ ਕੇ ਪੰਜਾਬੀ ਦੇਣਗੇ ਭਾਜਪਾ ਦੀ ਧੱਕੇਸ਼ਾਹੀ ਦਾ ਜਵਾਬ : ਅਰਵਿੰਦ ਕੇਜਰੀਵਾਲ

ਅਕਤੂਬਰ 7, 2026

ਮੋਦੀ ਦੀ ਅਗਵਾਈ ਦੇ 25 ਸਾਲਾਂ ਨੇ ਰਾਸ਼ਟਰੀ ਚੇਤਨਾ ਜਗਾਈ, ਵਿਕਸਿਤ ਭਾਰਤ ਦੀ ਉਸਾਰੀ ਲਈ ਦੇਸ਼ ਨੂੰ ਨਵੀਂ ਦਿਸ਼ਾ ਦਿੱਤੀ : ਸਤਨਾਮ ਸਿੰਘ ਸੰਧੂ

ਅਕਤੂਬਰ 7, 2026

SGPC ਕਿਸੇ ਇੱਕ ਵਿਅਕਤੀ ਦੀ ਨਹੀਂ, ਸਗੋਂ ਪੂਰੀ ਸਿੱਖ ਸੰਗਤ ਦੀ ਹੈ: ਬਲਤੇਜ ਪੰਨੂ

ਅਕਤੂਬਰ 7, 2026

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ, ਅਮਰਜੀਤ ਸਿੰਘ ਚਾਵਲਾ ਵਿਰੁੱਧ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਐਸ.ਆਈ.ਟੀ. ਤੋਂ ਜਾਂਚ ਦੀ ਕੀਤੀ ਮੰਗ

ਅਕਤੂਬਰ 7, 2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਅਕਤੂਬਰ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.