ਪੰਜਾਬ ਸਰਕਾਰ ਵੱਲੋਂ ਭਲਕੇ ਯਾਨੀ ਕੱਲ੍ਹ 22 ਸਤੰਬਰ 2025 ਨੂੰ ਸੂਬੇ ‘ਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਦੇ ਕੈਲੰਡਰ ਮੁਤਾਬਕ 22 ਸਤੰਬਰ ਦਿਨ ਸੋਮਵਾਰ ਨੂੰ ਮਹਾਰਾਜਾ ਅਗਰਸੇਨ ਜਯੰਤੀ ਦੇ ਮੌਕੇ ‘ਤੇ ਪੰਜਾਬ ਭਰ ਵਿੱਚ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਸਾਰੇ ਸਰਕਾਰੀ ਦਫ਼ਤਰਾਂ ਦੇ ਨਾਲ-ਨਾਲ ਸਕੂਲ ਅਤੇ ਕਾਲਜ ਬੰਦ ਰਹਿਣਗੇ।