ਸ਼ਨੀਵਾਰ, ਅਕਤੂਬਰ 10, 2026 11:02 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਸਰਕਾਰ ਨੇ ਫਾਰਮੇਸੀ ਅਫਸਰਾਂ ਦੀ ਭਰਤੀ ਪ੍ਰੀਖਿਆ ਵਿੱਚ ਨਕਲ ਦੀ ਕੋਸ਼ਿਸ਼ ਵਿਰੁੱਧ ਤੁਰੰਤ ਕਾਰਵਾਈ ਕੀਤੀ, 21 ਦੋਸ਼ੀਆਂ ਨੂੰ ਜੇਲ੍ਹ ਭੇਜਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਕਾਰ ਨੇ ਫਾਰਮੇਸੀ ਅਫਸਰਾਂ ਦੀ ਭਰਤੀ ਪ੍ਰੀਖਿਆ ਵਿੱਚ ਨਕਲ ਦੀ ਕੋਸ਼ਿਸ਼ ਵਿਰੁੱਧ ਤੁਰੰਤ ਕਾਰਵਾਈ ਕੀਤੀ, 21 ਦੋਸ਼ੀਆਂ ਨੂੰ ਜੇਲ੍ਹ ਭੇਜਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Pro Punjab Tv
ਜੁਲਾਈ 26, 2026
in Featured, Featured News, ਪੰਜਾਬ, ਰਾਜਨੀਤੀ
0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਅਜਿਹੀ ਵਿਵਸਥਾ ਕਾਇਮ ਕੀਤੀ ਗਈ ਹੈ ਜਿੱਥੇ ਪੈਸੇ ਅਤੇ ਸਿਫ਼ਾਰਸ਼ਾਂ ਦੀ ਥਾਂ ਸਿਰਫ਼ ਯੋਗਤਾ ਦੇ ਆਧਾਰ ‘ਤੇ ਨੌਕਰੀਆਂ ਦਿੱਤੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਰਿਕਾਰਡ 882 ਵਿਦਿਆਰਥੀਆਂ ਨੇ ਸਾਲ 2026 ਦੀ ਨੀਟ (ਨੈਸ਼ਨਲ ਐਲੀਜਿਬਿਲੀਟੀ-ਕਮ-ਐਂਟਰੈਂਸ ਟੈਸਟ) ਪ੍ਰੀਖਿਆ ਪਾਸ ਕੀਤੀ ਹੈ ਅਤੇ ਪਾਰਦਰਸ਼ੀ ਭਰਤੀ ਪ੍ਰਕਿਰਿਆ ਰਾਹੀਂ ਸਿਰਫ਼ ਯੋਗਤਾ ਦੇ ਆਧਾਰ ‘ਤੇ 68,000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ, ਜੋ ਕਿ ਸੂਬਾ ਸਰਕਾਰ ਦੀ ਇਮਾਨਦਾਰੀ, ਪਾਰਦਰਸ਼ਤਾ ਅਤੇ ਬਰਾਬਰ ਮੌਕੇ ਪ੍ਰਦਾਨ ਕਰਨ ਪ੍ਰਤੀ ਦ੍ਰਿੜ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਹਨ।

ਜ਼ੀਰਕਪੁਰ ਵਿਖੇ ਕਰਵਾਏ ਗਏ ਸਮਾਰੋਹ ਦੌਰਾਨ ਨੀਟ ਪਾਸ ਕਰਨ ਵਾਲੇ ਉਮੀਦਵਾਰਾਂ ਨੂੰ ਸਨਮਾਨਿਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਇਤਿਹਾਸਕ ਪ੍ਰਾਪਤੀ ਸੂਬਾ ਸਰਕਾਰ ਵੱਲੋਂ ਮਿਆਰੀ ਸਿੱਖਿਆ, ਮੁਫ਼ਤ ਕੋਚਿੰਗ, ਮੈਂਟੋਰਸ਼ਿਪ ਅਤੇ ਕਰੀਅਰ ਕੌਂਸਲਿੰਗ ਨੂੰ ਦਿੱਤੀ ਜਾ ਰਹੀ ਤਰਜੀਹ ਸਦਕਾ ਹੀ ਸੰਭਵ ਹੋਈ ਹੈ, ਜਿਸ ਨਾਲ ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਦੇਸ਼ ਦੇ ਬਿਹਤਰ ਵਿਦਿਆਰਥੀਆਂ ਨਾਲ ਮੁਕਾਬਲਾ ਕਰਨ ਦੇ ਯੋਗ ਬਣਾਇਆ ਗਿਆ ਹੈ ਅਤੇ ਰੰਗਲਾ ਪੰਜਾਬ ਦੀ ਮਜ਼ਬੂਤ ਨੀਂਹ ਰੱਖੀ ਗਈ ਹੈ।

ਸਨਮਾਨ ਸਮਾਰੋਹ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੀਟ-2026 ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ। ਯਾਦਗਾਰ ਪਲ ਵਜੋਂ ਕਈ ਵਿਦਿਆਰਥੀਆਂ ਨੇ ਮੁੱਖ ਮੰਤਰੀ ਦਾ ਆਟੋਗ੍ਰਾਫ ਮੰਗਿਆ ਅਤੇ ਮੁੱਖ ਮੰਤਰੀ ਨੇ ਬੜੇ ਪਿਆਰ ਨਾਲ ਵਿਦਿਆਰਥੀਆਂ ਨੂੰ ਆਪਣਾ ਆਟੋਗ੍ਰਾਫ ਦਿੱਤਾ।

ਵਿਦਿਆਰਥੀਆਂ ਨੇ ਬੜੇ ਪਿਆਰ ਨਾਲ ਧੰਨਵਾਦ ਕਰਦਿਆਂ ਹੱਥ ਨਾਲ ਬਣਾਏ ਮੁੱਖ ਮੰਤਰੀ ਦੇ ਚਿੱਤਰ ਵੀ ਉਨ੍ਹਾਂ ਨੂੰ ਭੇਟ ਕੀਤੇ, ਜਿਸ ਨਾਲ ਇਹ ਪਲ ਹੋਰ ਵੀ ਖਾਸ ਬਣ ਗਿਆ। ਸਨਮਾਨ ਸਮਾਰੋਹ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਐਕਸ’ ਅਕਾਊਂਟ ‘ਤੇ ਕਿਹਾ: “ਪੰਜਾਬ ਦੇ ਸਰਕਾਰੀ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਜਦੋਂ ਬੱਚਿਆਂ ਨੂੰ ਬਿਹਤਰ ਮੌਕੇ ਤੇ ਮਿਆਰੀ ਸਿੱਖਿਆ ਪ੍ਰਦਾਨ ਕੀਤੀ ਦਿੱਤੀ ਜਾਂਦੀ ਹੈ ਤਾਂ ਕੋਈ ਵੀ ਸੁਪਨਾ ਉਨ੍ਹਾਂ ਦੀ ਪਹੁੰਚ ਤੋਂ ਦੂਰ ਨਹੀਂ ਰਹਿੰਦਾ। ਇਸ ਸਾਲ ਪਹਿਲੀ ਵਾਰ ਸਾਡੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕਰਕੇ ਇਤਿਹਾਸ ਰਚਿਆ ਹੈ। ਨੀਟ ਪ੍ਰੀਖਿਆ ਵਿੱਚ ਆਲ ਇੰਡੀਆ ਰੈਂਕ-1 ਪ੍ਰਾਪਤ ਕਰਨ ਵਾਲਾ ਆਰੀਅਨ ਗੁਪਤਾ ਵੀ ਪੰਜਾਬ ਦਾ ਪੁੱਤਰ ਹੈ ਜਿਸ ਨਾਲ ਸੂਬਾ ਦਾ ਮਾਣ ਹੋ ਵੱਧ ਗਿਆ ਹੈ।”

ਉਨ੍ਹਾਂ ਅਖੀਰ ਵਿੱਚ ਕਿਹਾ, “ਇਹ ਸ਼ਾਨਦਾਰ ਪ੍ਰਾਪਤੀ ਸਾਡੇ ਵਿਦਿਆਰਥੀਆਂ ਦੀ ਤਨਦੇਹੀ, ਉਨ੍ਹਾਂ ਦੇ ਮਾਪਿਆਂ ਦੇ ਅਟੁੱਟ ਸਹਿਯੋਗ ਅਤੇ ਸਾਡੇ ਅਧਿਆਪਕਾਂ ਦੇ ਅਣਥੱਕ ਯਤਨਾਂ ਦਾ ਨਤੀਜਾ ਹੈ। ਸਾਡੀ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਹਰ ਬੱਚੇ ਨੂੰ ਵੱਡੇ ਸੁਪਨੇ ਦੇਖਣ ਅਤੇ ਉਨ੍ਹਾਂ ਸੁਪਨਿਆਂ ਨੂੰ ਹਕੀਕਤ ਵਿੱਚ ਬਦਲਣ ਲਈ ਲੋੜੀਂਦੇ ਮੌਕੇ, ਸਰੋਤ ਅਤੇ ਸਹਾਇਤਾ ਮਿਲੇ। ਸਿੱਖਿਆ ਵਿੱਚ ਇਹ ਤਬਦੀਲੀ ਰੰਗਲਾ ਪੰਜਾਬ ਦੀ ਅਸਲ ਨੀਂਹ ਹੈ।”

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਸਾਡੇ ਸਾਰਿਆਂ ਲਈ ਬੇਹੱਦ ਮਾਣ ਵਾਲੇ ਪਲ ਹਨ। ਮੈਂ ਇਸ ਸ਼ਾਨਦਾਰ ਪ੍ਰਾਪਤੀ ਲਈ ਨੀਟ ਪ੍ਰੀਖਿਆ ਪਾਸ ਕਰਨ ਵਾਲੇ ਹਰੇਕ ਵਿਦਿਆਰਥੀ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਾ ਹਾਂ। ਮੈਨੂੰ ਉਮੀਦ ਹੈ ਕਿ ਇਹ ਨੌਜਵਾਨ ਸਮਰਪਿਤ ਡਾਕਟਰ ਬਣਨਗੇ ਅਤੇ ਪੂਰੀ ਤਨਦੇਹੀ ਨਾਲ ਸਮਾਜ ਦੀ ਸੇਵਾ ਕਰਨਗੇ।”

ਮੁੱਖ ਮੰਤਰੀ ਨੇ ਕਿਹਾ, “ਸਾਲ 2022 ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਸਿਰਫ਼ 82 ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕੀਤੀ ਸੀ। ਇਸ ਸਾਲ ਇਹ ਗਿਣਤੀ 882 ਹੋ ਗਈ ਹੈ। ਇਹ ਪੰਜਾਬ ਲਈ ਇਤਿਹਾਸਕ ਪ੍ਰਾਪਤੀ ਹੈ ਜੋ ਸਾਡੀ ਸਿੱਖਿਆ ਪ੍ਰਣਾਲੀ ਵਿੱਚ ਕੀਤੇ ਗਏ ਕ੍ਰਾਂਤੀਕਾਰੀ ਬਦਲਾਅ ਨੂੰ ਦਰਸਾਉਂਦੀ ਹੈ।”

ਮੁੱਖ ਮੰਤਰੀ ਨੇ ਕਿਹਾ, “ਇਸ ਸਾਲ ਦੇਸ਼ ਭਰ ਤੋਂ ਲਗਭਗ 20 ਲੱਖ ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਦਿੱਤੀ ਸੀ। ਸਾਡੇ ਵਿਦਿਆਰਥੀਆਂ ਨੇ ਦੇਸ਼ ਦੀਆਂ ਸਭ ਤੋਂ ਔਖੀਆਂ ਪ੍ਰੀਖਿਆਵਾਂ ਵਿੱਚੋਂ ਇੱਕ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਪੰਜਾਬ ਦਾ ਮਾਣ ਵਧਾਇਆ ਹੈ। ਸਫਲ ਵਿਦਿਆਰਥੀਆਂ ਦੀ ਗਿਣਤੀ ਹੋਰ ਵੀ ਵੱਧ ਹੋ ਸਕਦੀ ਸੀ, ਪਰ ਪ੍ਰੀਖਿਆ ਪੇਪਰ ਲੀਕ ਹੋਣ ਕਾਰਨ ਬਹੁਤ ਸਾਰੇ ਯੋਗ ਵਿਦਿਆਰਥੀਆਂ ਨੂੰ ਹਰਜਾਨਾ ਭੁਗਤਣਾ ਪਿਆ।”

ਉਨ੍ਹਾਂ ਕਿਹਾ, “ਇਹ ਦੁੱਖ ਦੀ ਗੱਲ ਹੈ ਕਿ ਪੇਪਰ ਲੀਕ ਹੋਣ ਕਾਰਨ ਬਹੁਤ ਸਾਰੇ ਵਿਦਿਆਰਥੀ ਹਤਾਸ਼ ਹੋ ਗਏ ਅਤੇ ਕੁਝ ਨੇ ਤਾਂ ਪ੍ਰੀਖਿਆ ਨਾ ਦੇਣ ਦਾ ਵੀ ਫੈਸਲਾ ਕੀਤਾ। ਬਦਕਿਸਮਤੀ ਨਾਲ ਇਹ ਪਹਿਲੀ ਅਜਿਹੀ ਘਟਨਾ ਨਹੀਂ ਹੈ। ਦੇਸ਼ ਵਿੱਚ 2017, 2024 ਅਤੇ ਹੁਣ ਫਿਰ 2026 ਵਿੱਚ ਪੇਪਰ ਲੀਕ ਦੀਆਂ ਘਟਨਾਵਾਂ ਦੇਖਣ ਨੂੰ ਮਿਲੀਆਂ। ਇਹ ਕੇਂਦਰ ਸਰਕਾਰ ਦੀ ਅਸਫਲਤਾ ਹੈ ਅਤੇ ਇਹ ਬੇਹੱਦ ਨਿੰਦਣਯੋਗ ਹੈ ਅਤੇ ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।”

ਕੌਮੀ ਪੱਧਰ ਦੀ ਤੁਲਨਾ ਪੰਜਾਬ ਦੇ ਰਿਕਾਰਡ ਨਾਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਸਾਡੀ ਸਰਕਾਰ ਨੂੰ ਸੱਤਾ ਸੰਭਾਲੇ ਚਾਰ ਸਾਲ ਤੋਂ ਵੱਧ ਸਮਾਂ ਹੋ ਗਿਆ ਹੈ ਅਤੇ ਪੰਜਾਬ ਵਿੱਚ ਇੱਕ ਵੀ ਪ੍ਰੀਖਿਆ ਪੇਪਰ ਲੀਕ ਨਹੀਂ ਹੋਇਆ ਹੈ। ਹਾਲ ਹੀ ਵਿੱਚ, ਜਦੋਂ ਫਾਰਮੇਸੀ ਅਫਸਰ ਦੀ ਭਰਤੀ ਪ੍ਰੀਖਿਆ ਵਿੱਚ ਨਕਲ ਦੀ ਕੋਸ਼ਿਸ਼ ਸਾਡੇ ਧਿਆਨ ਵਿੱਚ ਆਈ, ਤਾਂ ਅਸੀਂ ਤੁਰੰਤ ਕਾਰਵਾਈ ਕੀਤੀ।”

ਮੁੱਖ ਮੰਤਰੀ ਨੇ ਕਿਹਾ, “ਨਕਲ ਕਰਵਾਉਣ ਵਾਲੇ ਰੈਕੇਟ ਵਿੱਚ ਸ਼ਾਮਲ ਸਾਰੇ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਮਾਮਲੇ ਵਿੱਚ 21 ਵਿਅਕਤੀਆਂ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ। ਮੈਂ ਪੰਜਾਬ ਦੇ ਹਰ ਨੌਜਵਾਨ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਇਹ ਸਰਕਾਰ ਕਦੇ ਵੀ ਪੇਪਰ ਲੀਕ ਜਾਂ ਨਕਲ ਦੀ ਇਕ ਵੀ ਘਟਨਾ ਨਾਲ ਉਨ੍ਹਾਂ ਦੇ ਭਵਿੱਖ ਨੂੰ ਕਦੇ ਵੀ ਦਾਅ ‘ਤੇ ਨਹੀਂ ਲਾਉਣ ਦੇਵੇਗੀ।”

ਸੂਬੇ ਦੀ ਪਾਰਦਰਸ਼ੀ ਭਰਤੀ ਨੀਤੀ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਵਿੱਚ ਸਿਰਫ਼ ਯੋਗਤਾ ਦੇ ਅਧਾਰ ‘ਤੇ ਹੀ ਸਰਕਾਰੀ ਨੌਕਰੀਆਂ ਦਿੱਤੀਆਂ ਜਾਂਦੀਆਂ ਹਨ। ਪੂਰੀ ਤਰ੍ਹਾਂ ਪਾਰਦਰਸ਼ੀ ਭਰਤੀ ਪ੍ਰਕਿਰਿਆ ਰਾਹੀਂ ਨੌਜਵਾਨਾਂ ਨੂੰ ਪਹਿਲਾਂ ਹੀ 68,000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਜਾ ਚੁੱਕੀਆਂ ਹਨ ਅਤੇ ਇਸ ਵਿੱਚ ਕਿਸੇ ਸਿਫਾਰਸ਼, ਕਿਸੇ ਰਿਸ਼ਵਤ ਅਤੇ ਕਿਸੇ ਵੀ ਪੱਖਪਾਤ ਲਈ ਕੋਈ ਥਾਂ ਨਹੀਂ ਹੈ। ਸਰਕਾਰੀ ਨੌਕਰੀਆਂ ਸਿਰਫ਼ ਯੋਗਤਾ ਦੇ ਆਧਾਰ ‘ਤੇ ਦਿੱਤੀਆਂ ਜਾਂਦੀਆਂ ਹਨ। ਕੁਝ ਉਮੀਦਵਾਰਾਂ ਨੇ ਆਪਣੀ ਯੋਗਤਾ ਨਾਲ ਕਈ ਵਾਰ ਸਰਕਾਰੀ ਨੌਕਰੀਆਂ ਪ੍ਰਾਪਤ ਕੀਤੀਆਂ ਹਨ ਅਤੇ ਬਹੁਤ ਸਾਰੇ ਪੰਜਾਬੀ ਨੌਜਵਾਨ ਹੁਣ ਵਿਦੇਸ਼ਾਂ ਤੋਂ ਪੰਜਾਬ ਵਿੱਚ ਕੰਮ ਕਰਨ ਲਈ ਵਾਪਸ ਆ ਰਹੇ ਹਨ।”

ਮੁੱਖ ਮੰਤਰੀ ਨੇ ਕਿਹਾ, “ਸਾਡੀ ਸਰਕਾਰ ਵਿਦਿਆਰਥੀਆਂ ਨੂੰ ਸਖ਼ਤ ਮੁਕਾਬਲੇ ਲਈ ਤਿਆਰ ਕਰ ਰਹੀ ਹੈ। ਅੱਜ, ਵਿਦਿਆਰਥੀ ਵਧੇਰੇ ਚੁਣੌਤੀਪੂਰਨ ਪ੍ਰੀਖਿਆਵਾਂ ਦੀ ਮੰਗ ਕਰ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਆਪਣੀ ਯੋਗਤਾ ‘ਤੇ ਭਰੋਸਾ ਹੈ। ਵਿਦਿਆਰਥੀ ਪਹਿਲਾਂ ਆਸਾਨ ਪੇਪਰ ਚਾਹੁੰਦੇ ਸਨ ਪਰ ਹੁਣ ਸਥਿਤੀ ਪੂਰੀ ਤਰ੍ਹਾਂ ਬਦਲ ਚੁੱਕੀ ਹੈ।”
ਮੁੱਖ ਮੰਤਰੀ ਨੇ ਕਿਹਾ, “ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ, ਅਸੀਂ ਅਧਿਆਪਕਾਂ ਨੂੰ ਆਧੁਨਿਕ ਸਿਖਲਾਈ ਲਈ ਫਿਨਲੈਂਡ ਅਤੇ ਆਈ.ਆਈ.ਐਮ. (ਇੰਡੀਅਨ ਇੰਸਟੀਚਿਊਟ ਆਫ ਮੈਨੇਜਮੈਂਟ) ਵਰਗੀਆਂ ਪ੍ਰਮੁੱਖ ਸੰਸਥਾਵਾਂ ਵਿੱਚ ਭੇਜ ਰਹੇ ਹਾਂ ਤਾਂ ਜੋ ਉਹ ਆਪਣੇ ਹੁਨਰ ਨੂੰ ਹੋਰ ਨਿਖਾਰ ਸਕਣ ਅਤੇ ਸਾਡੇ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰ ਸਕਣ।”

Tags: Aam Aadmi Party Punjabcm bhagwant mannlatest newspunjab news
Share204Tweet127Share51

Related Posts

ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ: ‘ਯੁੱਧ ਨਸ਼ਿਆਂ ਦੇ ਵਿਰੁੱਧ’ ਤਹਿਤ 11 ਤਾਰੀਖ਼ ਨੂੰ ਅੰਮ੍ਰਿਤਸਰ ਵਿੱਚ ਹੋਵੇਗੀ ਵਿਸ਼ਾਲ ਯੂਥ ਰਨ

ਅਕਤੂਬਰ 10, 2026

CGC ਯੂਨੀਵਰਸਿਟੀ, ਮੋਹਾਲੀ ਵੱਲੋਂ ‘ਇੰਟਰਨੈਸ਼ਨਲ ਟੀਚਿੰਗ ਐਕਸੀਲੈਂਸ ਪ੍ਰੋਗਰਾਮ 2026’ ਦਾ ਆਯੋਜਨ

ਅਕਤੂਬਰ 10, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਅਕਤੂਬਰ 10, 2026

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 9, 2026

‘ਆਪ’ ਨੇ ਭਾਜਪਾ ਸਰਕਾਰ ਵੱਲੋਂ ਈਡੀ-ਸੀਬੀਆਈ ਦੀ ਦੁਰਵਰਤੋਂ ਵਿਰੁੱਧ ਕੀਤਾ ਪ੍ਰਦਰਸ਼ਨ,ਪ੍ਰਧਾਨ ਮੰਤਰੀ ਮੋਦੀ ਦਾ ਫੂਕਿਆ ਪੁਤਲਾ

ਅਕਤੂਬਰ 9, 2026

ਭਗਵੰਤ ਮਾਨ ਸਰਕਾਰ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਪੂਰੇ ਘਟਨਾਕ੍ਰਮ ਦੀ ਜਾੰਚ ਲਈ 3 ਮੈਂਬਰੀ ਐਸਆਈਟੀ ਦਾ ਕੀਤਾ ਗਠਨ: ਬਲਤੇਜ ਪੰਨੂ

ਅਕਤੂਬਰ 9, 2026
Load More

Recent News

ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ: ‘ਯੁੱਧ ਨਸ਼ਿਆਂ ਦੇ ਵਿਰੁੱਧ’ ਤਹਿਤ 11 ਤਾਰੀਖ਼ ਨੂੰ ਅੰਮ੍ਰਿਤਸਰ ਵਿੱਚ ਹੋਵੇਗੀ ਵਿਸ਼ਾਲ ਯੂਥ ਰਨ

ਅਕਤੂਬਰ 10, 2026

CGC ਯੂਨੀਵਰਸਿਟੀ, ਮੋਹਾਲੀ ਵੱਲੋਂ ‘ਇੰਟਰਨੈਸ਼ਨਲ ਟੀਚਿੰਗ ਐਕਸੀਲੈਂਸ ਪ੍ਰੋਗਰਾਮ 2026’ ਦਾ ਆਯੋਜਨ

ਅਕਤੂਬਰ 10, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਅਕਤੂਬਰ 10, 2026

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 9, 2026

‘ਆਪ’ ਨੇ ਭਾਜਪਾ ਸਰਕਾਰ ਵੱਲੋਂ ਈਡੀ-ਸੀਬੀਆਈ ਦੀ ਦੁਰਵਰਤੋਂ ਵਿਰੁੱਧ ਕੀਤਾ ਪ੍ਰਦਰਸ਼ਨ,ਪ੍ਰਧਾਨ ਮੰਤਰੀ ਮੋਦੀ ਦਾ ਫੂਕਿਆ ਪੁਤਲਾ

ਅਕਤੂਬਰ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.