ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸਰਕਰ ਦੁਆਰਾ ਵੱਡੀ ਕਾਰਵਾਈ ਕੀਤੀ ਗਈ ਹੈ। ਸੂਤਰਾਂ ਤੋਂ ਜਾਣਕਾਰੀ ਮਿਲ ਰਹੀ ਹੈ ਕਿ SSP ਫਾਜ਼ਿਲਕਾ ਵਰਿੰਦਰ ਸਿੰਘ ਬਰਾੜ (ssp Virender Singh Brar) ਨੂੰ ਸਸਪੈਂਡ (SSP Fazilka suspended) ਕਰ ਦਿੱਤਾ ਗਿਆ ਹੈ।
ਦੱਸ ਦਈਏ ਕਿ ਕੱਲ੍ਹ ਭ੍ਰਿਸ਼ਟਾਚਾਰ ਮਾਮਲੇ ਵਿੱਚ ਫਾਜ਼ਿਲਕਾ ਥਾਣੇ ਦੇ ਚਾਰ ਪੁਲਿਸ ਮੁਲਾਜ਼ਮਾਂ ਵਿਰੁੱਧ ਕਾਰਵਾਈ ਕੀਤੀ ਗਈ ਸੀ। ਵਿਜੀਲੈਂਸ ਨੇ ਉਨ੍ਹਾਂ ਨੂੰ ਇੱਕ ਲੱਖ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਸੀ। ਦੱਸ ਦਈਏ ਕਿ ਮਾਨ ਸਰਕਾਰ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਲਗਾਤਾਰ ਸਖਤ ਫੈਸਲੇ ਲੈ ਰਹੀ ਹੈ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਾਫ ਆਖਿਆ ਹੈ ਕਿ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਕਿੰਨੀ ਵੀ ਪਹੁੰਚ ਵਾਲਾ ਕਿਉਂ ਨਾ ਹੋਵੇ।