ਐਤਵਾਰ, ਅਕਤੂਬਰ 26, 2025 09:20 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਪੰਜਾਬ ਦੀ ਆਣ ਬਾਣ ਤੇ ਸ਼ਾਨ ਬਰਕਰਾਰ ਰੱਖਣ ਲਈ ਪੰਜਾਬੀਆਂ ਨੂੰ ਇਕਜੁੱਟ ਹੋਣ ਦਾ ਸੱਦਾ

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਦੀ ਆਣ ਬਾਣ ਅਤੇ ਸ਼ਾਨ ਬਰਕਰਾਰ ਰੱਖਣ ਲਈ ਸਮੂਹ ਪੰਜਾਬੀਆਂ ਨੂੰ ਇਕਜੁੱਟ ਹੋਣ ਦਾ ਸੱਦਾ ਦਿੱਤਾ ਹੈ। ਉਹ ਅੱਜ ਇੱਥੇ ਜ਼ਿਲ੍ਹੇ ਦੇ ਸਰਹੱਦੀ ਪਿੰਡਾਂ ਦੇ ਪੰਚਾਂ ਸਰਪੰਚਾਂ ਤੇ ਹੋਰ ਪਤਵੰਤਿਆਂ ਨਾਲ ਸੰਵਾਦ ਕਰ ਰਹੇ ਰਹੇ।

by Bharat Thapa
ਫਰਵਰੀ 2, 2023
in ਪੰਜਾਬ
0

ਫਾਜ਼ਿਲਕਾ: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਦੀ ਆਣ ਬਾਣ ਅਤੇ ਸ਼ਾਨ ਬਰਕਰਾਰ ਰੱਖਣ ਲਈ ਸਮੂਹ ਪੰਜਾਬੀਆਂ ਨੂੰ ਇਕਜੁੱਟ ਹੋਣ ਦਾ ਸੱਦਾ ਦਿੱਤਾ ਹੈ। ਉਹ ਅੱਜ ਇੱਥੇ ਜ਼ਿਲ੍ਹੇ ਦੇ ਸਰਹੱਦੀ ਪਿੰਡਾਂ ਦੇ ਪੰਚਾਂ ਸਰਪੰਚਾਂ ਤੇ ਹੋਰ ਪਤਵੰਤਿਆਂ ਨਾਲ ਸੰਵਾਦ ਕਰ ਰਹੇ ਰਹੇ।

ਸੂਬੇ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਆਖਿਆ ਕਿ ਪੰਜਾਬ ਦਾ ਗੌਰਵਸ਼ਾਲੀ ਇਤਿਹਾਸ ਰਿਹਾ ਹੈ ਅਤੇ ਆਜਾਦੀ ਤੋਂ ਬਾਅਦ ਦੇਸ਼ ਨੂੰ ਅਨਾਜ ਉਤਪਾਦਨ ਵਿਚ ਆਤਮ ਨਿਰਭਰ ਕਰਨ ਵਿਚ ਪੰਜਾਬ ਦੀ ਅਹਿਮ ਭੁਮਿਕਾ ਰਹੀ ਹੈ। ਇੱਥੋਂ ਦੀ ਵਿਰਾਸਤ ਬਹੁਤ ਅਮੀਰ ਹੈ ਅਤੇ ਇਸ ਦੀ ਮਿੱਟੀ ਦਾ ਕਣ ਕਣ ਬਲਿਦਾਨ ਦਾ ਕਹਾਣੀ ਕਹਿੰਦਾ ਹੈ ਪਰ ਸਾਡੇ ਪੜੋਸੀ ਮੁਲਕ ਵੱਲੋਂ ਨਸ਼ੇ ਰਾਹੀਂ ਸਾਡੀ ਜਵਾਨੀ ਤੇ ਹਮਲਾ ਕਰਨ ਦੀਆਂ ਕੋਸ਼ਿਸਾਂ ਹੋ ਰਹੀਆਂ ਹਨ। ਉਨ੍ਹਾਂ ਨੇ ਦੁਸ਼ਮਣ ਦੇਸ਼ ਦੀਆਂ ਇੰਨ੍ਹਾਂ ਚਾਲਾਂ ਖਿਲਾਫ ਲੋਕਾਂ ਨੂੰ ਜਾਗਰੂਕ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਜਦ ਅਸੀਂ ਸਮਾਜ ਦੇ ਮਾੜ ਅਨਸਰਾਂ ਖਿਲਾਫ ਪੁਲਿਸ ਨੂੰ ਸੂਚਨਾ ਦੇਵਾਂਗੇ ਤਾਂ ਹੀ ਇਹ ਤਾਣਾਬਾਣਾ ਤੋੜ ਸਕਦੇ ਹਾਂ।

ਰਾਜਪਾਲ ਨੇ ਫਾਜਿ਼ਲਕਾ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਨਸਿ਼ਆਂ ਦੀ ਰੋਕਥਾਮ ਲਈ ਕੀਤੇ ਉਪਰਾਲਿਆਂ ਦੀ ਜ਼ੋਰਦਾਰ ਸਲਾਘਾ ਕਰਦਿਆਂ ਆਖਿਆ ਕਿ ਜਿ਼ਲ੍ਹੇ ਵਿਚ 106 ਪਿੰਡਾਂ ਵਿਚ ਨਾਗਰਿਕ ਸੁਰੱਖਿਆ ਕਮੇਟੀਆਂ ਬਣੀਆਂ ਹਨ ਜਿੰਨ੍ਹਾਂ ਰਾਹੀਂ ਸਰਹੱਦੀ ਇਲਾਕਿਆਂ ਵਿਚ ਸੁਰੱਖਿਆ ਏਂਜਸੀਆਂ ਦੇ ਨਾਲ ਨਾਲ ਹੁਣ ਆਮ ਲੋਕ ਵੀ ਮਾੜੇ ਅਨਸਰਾਂ ਪ੍ਰਤੀ ਚੌਕਸੀ ਰੱਖ ਰਹੇ ਹਨ। ਉਨ੍ਹਾਂ ਸਰਪੰਚਾਂ ਨੂੰ ਹੋਰ ਚੌਕਸ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਨਸ਼ੇ ਦੀ ਤਸਕਰੀ, ਡ੍ਰੋਨ ਗਤੀਵਿਧੀ ਦੀ ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤਾ ਰੱਖੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਫਾਜਿਲ਼ਕਾ ਜਿ਼ਲ੍ਹੇ ਵਿਚ ਪਿੱਛਲੇ ਸਮੇਂ ਵਿਚ ਪੁਲਿਸ ਨੇ ਵੱਡੀਆਂ ਬਰਾਮਦਗੀਆਂ ਕੀਤੀਆਂ ਹਨ, ਇਸ ਨਾਲ ਨਸ਼ੇ ਦਾ ਲੱਕ ਤੋੜਨ ਵਿਚ ਸਹਾਇਤਾ ਹੋਵੇਗੀ।

ਰਾਜਪਾਲ ਨੇ ਵਿਦੇਸ਼ੀ ਧਰਤੀ ਤੇ ਬੈਠ ਪੰਜਾਬ ਦੀ ਭਾਈਚਾਰਕ ਸਾਂਝ ਅਤੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਨੁਕਸਾਨ ਪਹੁੰਚਾਉਣ ਦੀਆਂ ਰਚੀਆਂ ਜਾ ਰਹੀਆਂ ਸਾਜਿਸਾਂ ਪ੍ਰਤੀ ਵੀ ਲੋਕਾਂ ਨੂੰ ਸੁਚੇਤ ਕੀਤਾ ਅਤੇ ਕਿਹਾ ਕਿ ਪੰਜਾਬ ਦੇ ਦੇਸ਼ ਭਗਤ ਲੋਕ ਅਜਿਹੇ ਲੋਕਾਂ ਦੇ ਹੁਣ ਬਹਿਕਾਵੇ ਵਿਚ ਨਹੀਂ ਆਉਣਗੇ। ਉਨ੍ਹਾਂ ਨੇ ਕਿਹਾ ਕਿ ਪੰਜਾਬੀਆਂ ਲਈ ਹਮੇਸਾਂ ਹੀ ਰਾਸ਼ਟਰ ਹਿੱਤ ਸਰਵਉੱਚ ਰਿਹਾ ਹੈ।

ਬਾਅਦ ਵਿਚ ਪਿੰਡਾਂ ਦੇ ਸਰਪੰਚਾਂ ਵੱਲੋਂ ਮੁੱਦਾ ਉਠਾਏ ਜਾਣ ਤੇ ਉਨ੍ਹਾਂ ਨੇ ਕਿਹਾ ਕਿ ਤਾਰਬੰਦੀ ਜੀਰੋ ਲਾਇਨ ਦੇ ਨਜਦੀਕ ਲੈ ਕੇ ਜਾਣ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਇਆ ਜਾ ਰਿਹਾ ਹੈ ਜਦਕਿ ਕਿਸਾਨਾਂ ਦੀ ਮੰਗ ਅਨੁਸਾਰ ਬੀਐਸਐਫ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਤਾਰਬੰਦੀ ਦੇ ਪਾਰ ਖੇਤੀ ਕਰਨ ਜਾਣ ਵਾਲੇ ਕਿਸਾਨਾਂ ਦੀਆਂ ਮੁਸਕਿਲਾਂ ਦਾ ਤਰਜੀਹੀ ਅਧਾਰ ਤੇ ਹੱਲ ਕੀਤਾ ਜਾਵੇ।

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਇਸ ਮੋਕੇ ਕਿਸਾਨਾਂ ਨੂੰ ਬਦਲਵੀਆਂ ਫਸਲਾਂ ਖਾਸ ਕਰਕੇ ਮੋਟੇ ਅਨਾਜਾਂ ਦੀ ਖੇਤੀ ਕਰਨ ਦੀ ਸਲਾਹ ਵੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਘੱਟ ਪਾਣੀ ਵਾਲੀਆਂ ਫਸਲਾਂ ਦੀ ਕਾਸਤ ਕੀਤੇ ਜਾਣ, ਬੂੰਦ ਬੂੰਦ ਸਿੰਚਾਈ ਪ੍ਰਣਾਲੀ ਅਪਨਾਉਣ ਅਤੇ ਨਵੀਂਆਂ ਖੇਤੀ ਤਕਨੀਕਾਂ ਨਾਲ ਖੇਤੀ ਕਰਕੇ ਕਿਸਾਨ ਆਪਣੀ ਆਮਦਨ ਵਿਚ ਵਾਧਾ ਕਰ ਸਕਦੇ ਹਨ।

ਇਸ ਦੌਰਾਨ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਰਾਜਪਾਲ ਨੇ ਦੱਸਿਆ ਕਿ ਉਨ੍ਹਾਂ ਵਲੋਂ ਕੇਂਦਰ ਸਰਕਾਰ ਨੂੰ ਲਿਖਿਆ ਗਿਆ ਹੈ ਕਿ ਅਗਨੀਪੱਥ ਯੋਜਨਾ ਵਿਚ ਪੰਜਾਬ ਦੇ ਨੌਜਵਾਨਾਂ ਦੀ ਹਿੱਸੇਦਾਰੀ ਵਧਾਈ ਜਾਵੇ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਸਰਹੱਦੀ ਇਲਾਕਿਆਂ ਦੇ ਆਰਥਿਕ ਵਿਕਾਸ ਲਈ ਵੀ ਉਨ੍ਹਾਂ ਵੱਲੋਂ ਕੇਂਦਰ ਸਰਕਾਰ ਨੂੰ ਸਿਫਾਰਸ ਭੇਜੀ ਗਈ ਹੈ। ਉਨ੍ਹਾਂ ਨੇ ਸਾਦਕੀ ਚੌਕੀ ਤੇ ਉਚਾ ਤਿਰੰਗਾ ਲਗਾਉਣ ਦੀ ਗੱਲ ਵੀ ਇਸ ਮੌਕੇ ਆਖੀ।

ਇਸ ਤੋਂ ਪਹਿਲਾਂ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਇੱਥੇ ਪੁੱਜਣ ਤੇ ਜੀ ਆਇਆਂ ਨੂੰ ਆਖਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ ਪੁਲਿਸ ਵਿਭਾਗ ਵਿਚ ਹਰ ਸਾਲ 2200 ਪੋਸਟਾਂ ਦੀ ਭਰਤੀ ਲਾਜਮੀ ਤੌਰ ਤੇ ਕੀਤੀ ਜਾਇਆ ਕਰੇਗੀ। ਇਸ ਨਾਲ ਨੌਜਵਾਨ ਲਗਾਤਾਰ ਆਪਣੇ ਬੌਧਿਕ ਅਤੇ ਸਰੀਰਕ ਤੰਦਰੁਸਤੀ ਪ੍ਰਤੀ ਜਾਗਰੂਕ ਰਹਿਣਗੇ। ਇਸਤੋਂ ਬਿਨ੍ਹਾਂ ਬਾਕੀ ਮਹਿਕਮਿਆਂ ਵਿਚ ਵੀ ਸਰਕਾਰ ਵੱਲੋਂ ਲਗਾਤਾਰ ਭਰਤੀ ਕੀਤੀ ਜਾਵੇਗੀ ਤਾਂ ਜ਼ੋ ਸਾਡੀ ਜਵਾਨੀ ਨੂੰ ਉਸਾਰੂ ਕਾਰਜਾਂ ਵਿਚ ਲਗਾਇਆ ਜਾ ਸਕੇ।

ਇਸ ਮੌਕੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਆਈਏਐਸ ਨੇ ਸਮਾਗਮ ਵਿਚ ਪਹੁੰਚਣ ਲਈ ਜਿ਼ਲ੍ਹੇ ਵੱਲੋਂ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਸਮੇਤ ਸਭ ਦਾ ਧੰਨਵਾਦ ਕੀਤਾ ਅਤੇ ਵਿਸਵਾਸ਼ ਦੁਆਇਆ ਕਿ ਜਿ਼ਲ੍ਹਾ ਪ੍ਰਸ਼ਾਸਨ ਲੋਕਾਂ ਦੀ ਬਿਹਤਰੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਦਾ ਰਹੇਗਾ।

ਇਸ ਦੌਰਾਨ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸਰਹੱਦੀ ਇਲਾਕਿਆਂ ਵਿਚ ਨਸ਼ੇ ਰੋਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਸਬੰਧੀ ਇਕ ਪ੍ਰਦਰਸ਼ਨੀ ਵੀ ਵੇਖੀ।ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਡੀਜੀਪੀ ਸ੍ਰੀ ਗੌਰਵ ਯਾਦਵ ਅਤੇ ਰਾਖੀ ਗੁਪਤਾ ਭੰਡਾਰੀ ਪ੍ਰਿੰਸੀਪਲ ਸਕੱਤਰ ਟੂ ਗਵਰਨਰ ਵੀ ਉਨ੍ਹਾਂ ਦੇ ਨਾਲ ਫਾਜਿ਼ਲਕਾ ਪਹੁੰਚੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oE

Tags: calls on Punjabisdignity of PunjabGovernor Banwari Lal Purohitmaintain the honorpropunjabtv
Share245Tweet153Share61

Related Posts

ਮਾਨ ਸਰਕਾਰ ਕਿਸਾਨਾਂ ਦੇ ਨਾਲ : ਝੋਨੇ ਦੀ ਇੱਕ-ਇੱਕ ਬੋਰੀ ਖਰੀਦਣ ਦਾ ਵਾਅਦਾ, ਕਿਸਾਨਾਂ ਨੂੰ ਮਿਲ ਰਹੀ ਪੂਰੀ ਕੀਮਤ

ਅਕਤੂਬਰ 26, 2025

4.20 ਕਰੋੜ ਮਰੀਜ਼ਾਂ ਦਾ ਇਲਾਜ, ਰੋਜ਼ਾਨਾ 73,000 ਨੂੰ ਮੁਫ਼ਤ ਸੇਵਾ! ਮਾਨ ਸਰਕਾਰ ਦੇ 881 ਆਮ ਆਦਮੀ ਕਲੀਨਿਕਾਂ ਦੀ ਸਫਲਤਾ ਦੀ ਕਹਾਣੀ

ਅਕਤੂਬਰ 26, 2025

ਨੌਜਵਾਨਾਂ ਨੂੰ ਆਪਣੀਆਂ ਜੜ੍ਹਾਂ ਨਾਲ ਜੋੜੇਗੀ ਪੰਜਾਬ ਸਰਕਾਰ; ਗੁਰੂ ਸਾਹਿਬ ਦੇ ਬਲੀਦਾਨ ਤੋਂ ਪ੍ਰੇਰਣਾ ਲਵੇਗੀ ਨੌਜਵਾਨ ਪੀੜ੍ਹੀ

ਅਕਤੂਬਰ 26, 2025

ਵਿਦਿਆਰਥੀਆਂ ਨੂੰ ਸਿਆਸੀ ਖੇਤਰ ਦੀ ਜਾਣਕਾਰੀ ਦੇਣ ਲਈ 26 ਨਵੰਬਰ ਨੂੰ ਵਿਧਾਨ ਸਭਾ ਵਿਖੇ ਕਰਵਾਇਆ ਜਾਵੇਗਾ ਮੌਕ ਸੈਸ਼ਨ : ਸਪੀਕਰ

ਅਕਤੂਬਰ 26, 2025

ਵੇਰਕਾ ਨੇ ਲੱਸੀ ਦੀਆਂ ਕੀਮਤਾਂ ‘ਚ ਕੀਤਾ 5 ਰੁਪਏ ਦਾ ਵਾਧਾ, ਪੈਕੇਜਿੰਗ ਵੀ ਦਿੱਤੀ ਗਈ ਬਦਲ

ਅਕਤੂਬਰ 25, 2025

ਜਥੇਦਾਰ ਕੁਲਦੀਪ ਸਿੰਘ ਗੜਗੱਜ ਦੀ ਨਿਹੰਗ ਜਥੇਬੰਦੀਆਂ ਵੱਲੋਂ ਕੀਤੀ ਗਈ ਪੰਥਕ ਰਸਮਾਂ ਨਾਲ ਦਸਤਾਰਬੰਦੀ

ਅਕਤੂਬਰ 25, 2025
Load More

Recent News

ਮਾਨ ਸਰਕਾਰ ਕਿਸਾਨਾਂ ਦੇ ਨਾਲ : ਝੋਨੇ ਦੀ ਇੱਕ-ਇੱਕ ਬੋਰੀ ਖਰੀਦਣ ਦਾ ਵਾਅਦਾ, ਕਿਸਾਨਾਂ ਨੂੰ ਮਿਲ ਰਹੀ ਪੂਰੀ ਕੀਮਤ

ਅਕਤੂਬਰ 26, 2025

4.20 ਕਰੋੜ ਮਰੀਜ਼ਾਂ ਦਾ ਇਲਾਜ, ਰੋਜ਼ਾਨਾ 73,000 ਨੂੰ ਮੁਫ਼ਤ ਸੇਵਾ! ਮਾਨ ਸਰਕਾਰ ਦੇ 881 ਆਮ ਆਦਮੀ ਕਲੀਨਿਕਾਂ ਦੀ ਸਫਲਤਾ ਦੀ ਕਹਾਣੀ

ਅਕਤੂਬਰ 26, 2025

ਨੌਜਵਾਨਾਂ ਨੂੰ ਆਪਣੀਆਂ ਜੜ੍ਹਾਂ ਨਾਲ ਜੋੜੇਗੀ ਪੰਜਾਬ ਸਰਕਾਰ; ਗੁਰੂ ਸਾਹਿਬ ਦੇ ਬਲੀਦਾਨ ਤੋਂ ਪ੍ਰੇਰਣਾ ਲਵੇਗੀ ਨੌਜਵਾਨ ਪੀੜ੍ਹੀ

ਅਕਤੂਬਰ 26, 2025

ਵਿਦਿਆਰਥੀਆਂ ਨੂੰ ਸਿਆਸੀ ਖੇਤਰ ਦੀ ਜਾਣਕਾਰੀ ਦੇਣ ਲਈ 26 ਨਵੰਬਰ ਨੂੰ ਵਿਧਾਨ ਸਭਾ ਵਿਖੇ ਕਰਵਾਇਆ ਜਾਵੇਗਾ ਮੌਕ ਸੈਸ਼ਨ : ਸਪੀਕਰ

ਅਕਤੂਬਰ 26, 2025

ਬਾਲੀਵੁੱਡ ਤੇ ਟੀਵੀ ਅਦਾਕਾਰ ਸਤੀਸ਼ ਸ਼ਾਹ ਦਾ ਹੋਇਆ ਦਿਹਾਂਤ, ਦੋਸਤ ਅਸ਼ੋਕ ਪੰਡਿਤ ਨੇ ਦਿੱਤੀ ਜਾਣਕਾਰੀ

ਅਕਤੂਬਰ 25, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.