ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਿਛਲੇ ਕਈ ਦਿਨਾਂ ਤੋਂ ਹਸਪਤਾਲ ਦਾਖ਼ਿਲ ਹਨ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ CM ਭਗਵੰਤ ਮਾਨ ਦੀ ਸਿਹਤ ਵਿਚ ਸੁਧਾਰ ਹੋ ਰਿਹਾ ਹੈ ਤੇ ਉਮੀਦ ਹੈ ਕਿ ਉਨ੍ਹਾਂ ਨੂੰ ਜਲਦ ਛੁੱਟੀ ਮਿਲ ਜਾਵੇਗੀ। CM ਮਾਨ ਹਸਪਤਾਲ ਤੋਂ ਹੀ ਦਫ਼ਤਰੀ ਕੰਮ ਕਰ ਰਹੇ ਹਨ।
CM ਦਾ ਹਾਲ ਜਾਨਣ ਗਵਰਨਰ ਗੁਲਾਬ ਚੰਦ ਕਟਾਰੀਆ ਵੀ ਮੋਹਾਲੀ ਦੇ ਫੋਰਟਿਸ ਹਸਪਤਾਲ ਜਾਣਗੇ ਤੇ ਉਨ੍ਹਾਂ ਨਾਲ ਮੁਲਾਕਾਤ ਕਰਨਗੇ। ਦੱਸ ਦਈਏ ਕਿ ਇਸ ਤੋਂ ਪਹਿਲਾਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵੀ ਸੀਐੱਮ ਮਾਨ ਨਾਲ ਹਸਪਤਾਲ ਵਿਚ ਮੁਲਾਕਾਤ ਕੀਤੀ ਸੀ ਤੇ ਉਨ੍ਹਾਂ ਦਾ ਹਾਲ-ਚਾਲ ਜਾਣਿਆ ਸੀ।