ਸ਼ੁੱਕਰਵਾਰ, ਅਗਸਤ 14, 2026 04:40 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਨੂੰ ਰੱਦ ਕਰਨ ਦਾ ਰਾਜਪਾਲ ਦਾ ਫੈਸਲਾ ‘ਲੋਕਤੰਤਰ ਦਾ ਕਤਲ’ – ਆਪ’

by Gurjeet Kaur
ਸਤੰਬਰ 22, 2022
in Featured, ਪੰਜਾਬ
0
bhagwant mann

bhagwant mann

ਪੰਜਾਬ ਸਰਕਾਰ ਵੱਲੋਂ ਵੀਰਵਾਰ ਨੂੰ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਰੱਦ ਕਰਵਾਉਣ ਲਈ ਆਮ ਆਦਮੀ ਪਾਰਟੀ (ਆਪ) ਨੇ ਕਾਂਗਰਸ ਅਤੇ ਭਾਜਪਾ ‘ਤੇ ਜ਼ੋਰਦਾਰ ਹਮਲਾ ਬੋਲਿਆ ਅਤੇ ਇਸ ਨੂੰ ਲੋਕਤੰਤਰ ਦਾ ਕਤਲ ਕਰਾਰ ਦਿੱਤਾ।

ਬੁੱਧਵਾਰ ਰਾਤ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਨਵੇਂ ਅਤੇ ਨਵਿਆਉਣਯੋਗ ਊਰਜਾ ਸ੍ਰੋਤ ਮੰਤਰੀ ਅਮਨ ਅਰੋੜਾ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਵਿਰੋਧੀ ਧਿਰ ਦੇ ਆਗੂਆਂ ਵੱਲੋਂ ਦਿੱਤੇ ਤਿੰਨ ਮੈਮੋਰੰਡਮ ਤੋਂ ਬਾਅਦ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਕਰਵਾਉਣ ਦੀ ਆਪਣੀ ਸਹਿਮਤੀ ਵਾਪਸ ਲੈਣ ਦੇ ਫੈਸਲੇ ‘ਤੇ ਅਫਸੋਸ ਪ੍ਰਗਟ ਕੀਤਾ ਅਤੇ ਰਾਜਪਾਲ ‘ਤੇ ਭਾਜਪਾ ਦੇ ਨਿਰਦੇਸ਼ ਅਨੁਸਾਰ ਕਾਰਵਾਈ ਕਰਨ ਦਾ ਦੋਸ਼ ਲਾਇਆ।

ਉਨ੍ਹਾਂ ਕਿਹਾ ਕਿ ਇਹ ਵਿਸ਼ੇਸ਼ ਇਜਲਾਸ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੰਵਿਧਾਨ ਅਨੁਸਾਰ ਮੰਤਰੀ ਮੰਡਲ ਦੀਆਂ ਸਿਫ਼ਾਰਸ਼ਾਂ ‘ਤੇ, ਭਾਜਪਾ ਵੱਲੋਂ ਛੇ ਮਹੀਨੇ ਪੁਰਾਣੀ ‘ਆਪ’ ਸਰਕਾਰ ਨੂੰ ਡੇਗਣ ਦੀ ਕੋਸ਼ਿਸ਼ ਵਿਰੁੱਧ, ਭਰੋਸੇ ਦਾ ਮਤਾ ਲਿਆਉਣ ਲਈ ਸੱਦਿਆ ਗਿਆ ਸੀ।

ਹਾਲਾਂਕਿ ਸਾਰੇ ਨਿਯਮਾਂ ਨੂੰ ਛਿੱਕੇ ਟੰਗਦੇ ਹੋਏ ਗਵਰਨਰ ਦਫਤਰ ਨੇ ਸੈਸ਼ਨ ਰੱਦ ਕਰ ਦਿੱਤਾ, ਜੋ ਕਿ ਡਾ.ਬੀ.ਆਰ. ਅੰਬੇਡਕਰ ਦੇ ਸੰਵਿਧਾਨ ਦੀ ਉਲੰਘਣਾ ਹੈ।

ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਇਸ ਵਿਸ਼ੇਸ਼ ਸੈਸ਼ਨ ਵਿਰੁੱਧ ਰਾਜਪਾਲ ਨੂੰ ਇਤਰਾਜ਼ ਉਠਾਉਣ ਅਤੇ ਪੱਤਰ ਲਿਖਣ ਦੀ ਆਲੋਚਨਾ ਕਰਦਿਆਂ ਅਰੋੜਾ ਨੇ ਕਿਹਾ ਕਿ ਬਾਜਵਾ ਪੰਜਾਬ ‘ਚ ‘ਆਪ’ ਦੀ ਤਰੱਕੀ ਨੂੰ ਰੋਕਣ ਲਈ ਭਾਜਪਾ ਦੀ ਬੀ-ਟੀਮ ਵਜੋਂ ਕੰਮ ਕਰ ਰਹੇ ਹਨ।

ਅਰੋੜਾ ਨੇ ਕਿਹਾ, “ਵਿਰੋਧੀ ਧਿਰ ਦੇ ਨੇਤਾ ਬਾਜਵਾ ਆਪਣੀ ਜ਼ੈੱਡ+ ਸੁਰੱਖਿਆ ਦੀ ਰਾਖੀ ਲਈ ਭਾਜਪਾ ਦੀਆਂ ਧੁਨਾਂ ‘ਤੇ ਨੱਚ ਰਹੇ ਹਨ। ਉਨ੍ਹਾਂ ਨੂੰ ਲੋਕਤੰਤਰ ਦੀ ਕੋਈ ਪ੍ਰਵਾਹ ਨਹੀਂ।”

ਬਾਜਵਾ ਨੂੰ ਯਾਦ ਦਿਵਾਉਂਦੇ ਹੋਏ ਅਰੋੜਾ ਨੇ ਕਿਹਾ ਕਿ ਕਾਂਗਰਸ ਨੇ ਖੁਦ ਰਾਜਸਥਾਨ ਵਿਚ ਵੀ ਇਸੇ ਤਰ੍ਹਾਂ ਵਿਸ਼ਵਾਸ਼ ਮਤਾ ਪੇਸ਼ ਕੀਤਾ ਸੀ। ਪਿਛਲੇ 52 ਸਾਲਾਂ ਵਿਚ ਵੱਖ-ਵੱਖ ਪਾਰਟੀਆਂ ਵਲੋਂ 27 ਵਾਰ ਬੇਭਰੋਸਗੀ ਮਤੇ ਅਤੇ 12 ਵਾਰ ਭਰੋਸੇ ਦੇ ਮਤੇ ਤਲਬ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਕਾਂਗਰਸ ਆਗੂ ਹੁਣ ਭਾਜਪਾ ਦੀ ਬੀ ਟੀਮ ਵਜੋਂ ਕੰਮ ਕਰ ਰਹੇ ਹਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਨ੍ਹਾਂ ਨੂੰ ਦੇਸ਼ ਨੂੰ ਕਾਂਗਰਸ ਮੁਕਤ ਬਣਾਉਣ ਲਈ ਇਸਤੇਮਾਲ ਕਰ ਰਹੇ ਹਨ। ਹਾਲਾਂਕਿ, ਆਪ ਪਾਰਟੀ ਆਪਣੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਲੋਕਤੰਤਰ ਦੀ ਰੱਖਿਆ ਅਤੇ ਆਮ ਲੋਕਾਂ ਦੀ ਭਲਾਈ ਲਈ ਕੰਮ ਕਰਨ ਲਈ ਆਪਣੇ ਆਖਰੀ ਸਾਹ ਤੱਕ ਲੜੇਗੀ।

ਉਨ੍ਹਾਂ ਕਿਹਾ ਕਿ ਕਾਂਗਰਸ ਪੰਜਾਬ ਵਿੱਚ ਭਾਜਪਾ ਦਾ ਆਪ੍ਰੇਸ਼ਨ ਲੋਟਸ ਸਫ਼ਲ ਬਣਾਉਣਾ ਚਾਹੁੰਦੀ ਹੈ ਕਿਉਂਕਿ ਦੇਸ਼ ਭਰ ਵਿੱਚ ਅਰਵਿੰਦ ਕੇਜਰੀਵਾਲ ਅਤੇ ‘ਆਪ’ ਦੀ ਵੱਧ ਰਹੀ ਲੋਕਪ੍ਰਿਅਤਾ ਤੋਂ ਭਾਜਪਾ ਬਹੁਤ ਚਿੰਤਿਤ ਹੈ।

Tags: aappro punjab tvpunjab governmentpunjab vidan sbha session
Share234Tweet147Share59

Related Posts

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ‘ਤੇ ਫਾਇਰਿੰਗ

ਅਗਸਤ 14, 2026

ਸੁਖਬੀਰ ਬਾਦਲ ਦਾ ਹਾਲ ਜਾਨਣ ਲਈ PM ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਹਰਸਿਮਰਤ ਬਾਦਲ ਨੇ ਕੀਤਾ ਧੰਨਵਾਦ

ਅਗਸਤ 14, 2026

ਮੌਸਮ ਵਿਭਾਗ ਵੱਲੋਂ ਭਲਕੇ ਪੰਜਾਬ ਦੇ ਕਈ ਹਿੱਸਿਆਂ ‘ਚ ਭਾਰੀ ਮੀਂਹ ਪੈਣ ਦੀ ਚਿਤਾਵਨੀ

ਅਗਸਤ 14, 2026

ਲਾਲ ਕਿਲ੍ਹੇ ‘ਤੇ ਪਹਿਲੀ ਵਾਰ ਵੰਦੇ ਮਾਤਰਮ, 5 ਹਜ਼ਾਰ ਵਿਸ਼ੇਸ਼ ਮਹਿਮਾਨ… ਜਾਣੋ ਇਸ ਵਾਰ 15 ਅਗਸਤ ਨੂੰ ਹੋਰ ਕੀ-ਕੀ ਹੋਵੇਗਾ ?

ਅਗਸਤ 14, 2026

ਪੰਜਾਬ ‘ਚ SIR ਤਹਿਤ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ, 20.66 ਲੱਖ ਵੋਟਰਾਂ ਦੇ ਨਾਮ ਹੋਣਗੇ ਬਾਹਰ

ਅਗਸਤ 13, 2026

‘ਮਹਾਰਾਜਾ ਰਣਜੀਤ ਸਿੰਘ ਨੇ ਭਾਰਤ ਦੀ ਵਿਰਾਸਤ ਸੰਭਾਲੀ, ਅੱਜ ਉਨ੍ਹਾਂ ਦੀ ਵਿਰਾਸਤ ਸੰਭਾਲਣਾ ਸਾਡੀ ਜ਼ਿੰਮੇਵਾਰੀ ਹੈ’ – ਸੰਸਦ ਮੈਂਬਰ ਸਤਨਾਮ ਸੰਧੂ

ਅਗਸਤ 13, 2026
Load More

Recent News

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ‘ਤੇ ਫਾਇਰਿੰਗ

ਅਗਸਤ 14, 2026

ਸੁਖਬੀਰ ਬਾਦਲ ਦਾ ਹਾਲ ਜਾਨਣ ਲਈ PM ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਹਰਸਿਮਰਤ ਬਾਦਲ ਨੇ ਕੀਤਾ ਧੰਨਵਾਦ

ਅਗਸਤ 14, 2026

ਮੌਸਮ ਵਿਭਾਗ ਵੱਲੋਂ ਭਲਕੇ ਪੰਜਾਬ ਦੇ ਕਈ ਹਿੱਸਿਆਂ ‘ਚ ਭਾਰੀ ਮੀਂਹ ਪੈਣ ਦੀ ਚਿਤਾਵਨੀ

ਅਗਸਤ 14, 2026

ਲਾਲ ਕਿਲ੍ਹੇ ‘ਤੇ ਪਹਿਲੀ ਵਾਰ ਵੰਦੇ ਮਾਤਰਮ, 5 ਹਜ਼ਾਰ ਵਿਸ਼ੇਸ਼ ਮਹਿਮਾਨ… ਜਾਣੋ ਇਸ ਵਾਰ 15 ਅਗਸਤ ਨੂੰ ਹੋਰ ਕੀ-ਕੀ ਹੋਵੇਗਾ ?

ਅਗਸਤ 14, 2026

ਪੰਜਾਬ ‘ਚ SIR ਤਹਿਤ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ, 20.66 ਲੱਖ ਵੋਟਰਾਂ ਦੇ ਨਾਮ ਹੋਣਗੇ ਬਾਹਰ

ਅਗਸਤ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.