ਸ਼ਨੀਵਾਰ, ਜੂਨ 7, 2025 01:44 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮਾਨ ਸਰਕਾਰ ਦਾਂ ਤੋਹਫ਼ਾ, ਨਿਯਮਾਂ ਅਨੁਸਾਰ ਦਿੱਤੀਆਂ ਜਾਣਗੀਆਂ ਤਰੱਕੀਆਂ

Punjab News: ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਰੈਗੂਲਰ ਕਰਨ ਅਤੇ ਨਿਯਮਾਂ ਅਨੁਸਾਰ ਬਣਦੀਆਂ ਤਰੱਕੀਆਂ ਦੇਣ ਲਈ ਅਗਲੇ ਦੋ ਮਹੀਨੇ 'ਚ ਕਾਰਵਾਈ ਮੁਕੰਮਲ ਕੀਤੀ ਜਾਵੇਗੀ- ਡਾ. ਬਲਬੀਰ ਸਿੰਘ

by ਮਨਵੀਰ ਰੰਧਾਵਾ
ਜੁਲਾਈ 7, 2023
in ਪੰਜਾਬ
0

Government Ayurvedic College: ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ, ਸਿਹਤ ਤੇ ਪਰਿਵਾਰ ਭਲਾਈ ਵਿਭਾਗਾਂ ਦੇ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਦੇ ਸਰਕਾਰੀ ਮੈਡੀਕਲ ਕਾਲਜ, ਸਰਕਾਰੀ ਡੈਂਟਲ ਕਾਲਜ ਅਤੇ ਸਰਕਾਰੀ ਆਯੁਰਵੈਦਿਕ ਕਾਲਜ ਦਾ ਦੌਰਾ ਕਰਕੇ ਸਟਾਫ਼ ਅਤੇ ਵਿਦਿਆਰਥੀਆਂ ਪਾਸੋਂ ਇਨ੍ਹਾਂ ਤਿੰਨੋਂ ਵੱਕਾਰੀ ਸੰਸਥਾਵਾਂ ਵਿੱਚ ਹੋਰ ਸੁਧਾਰ ਲਈ ਫੀਡ ਬੈਂਕ ਪ੍ਰਾਪਤ ਕੀਤੀ।

ਇਸ ਮੌਕੇ ਡਾ. ਬਲਬੀਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਰਫ਼ੋ ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਵੱਡੇ ਤੋਹਫ਼ੇ ਦਾ ਐਲਾਨ ਕਰਦਿਆਂ ਕਿਹਾ ਕਿ ਸਟਾਫ਼ ਨੂੰ ਰੈਗੂਲਰ ਕਰਨ ਅਤੇ ਨਿਯਮਾਂ ਅਨੁਸਾਰ ਬਣਦੀਆਂ ਤਰੱਕੀਆਂ ਦੇਣ ਲਈ ਅਗਲੇ ਦੋ ਮਹੀਨੇ ‘ਚ ਕਾਰਵਾਈ ਮੁਕੰਮਲ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨੈਸ਼ਨਲ ਕਮਿਸ਼ਨ ਫ਼ਾਰ ਇੰਡੀਅਨ ਸਿਸਟਮ ਆਫ਼ ਮੈਡੀਸਨ (ਐਨ.ਸੀ.ਆਈ.ਐਸ.ਐਮ) ਵੱਲੋਂ ਆਯੁਰਵੈਦਿਕ ਕਾਲਜ ਨੂੰ ਬੰਦ ਕਰਨ ਲਈ ਕਿਹਾ ਗਿਆ ਸੀ, ਪਰ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਇਸ ਕਾਲਜ ਨੂੰ ਨਾ ਕੇਵਲ ਚਾਲੂ ਰੱਖਣ ਸਗੋਂ ਇਸ ਦੇ ਸਟਾਫ਼ ਨੂੰ ਰੈਗੂਲਰ ਕਰਨ ਅਤੇ ਇਥੇ ਕਾਲਜ ਦੇ ਨਾਲ ਨਾਲ ਫਾਰਮੇਸੀ ਅਤੇ ਹਸਪਤਾਲ ਦੀਆਂ ਸਾਰੀਆਂ ਸਹੂਲਤਾਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਗਲੇ ਦੋ ਮਹੀਨਿਆਂ ਵਿੱਚ ਰੈਗੂਲਰ ਸਟਾਫ਼ ਅਤੇ ਨਿਯਮਾਂ ਅਨੁਸਾਰ ਤਰੱਕੀਆਂ ਦੀ ਸਾਰੀ ਪ੍ਰਕਿਰਿਆ ਮੁਕੰਮਲ ਕਰ ਲਈ ਜਾਵੇਗੀ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਅੱਜ ਦਾ ਦਿਨ ਸਰਕਾਰੀ ਆਯੁਰਵੈਦਿਕ ਕਾਲਜ ਲਈ ਇਤਿਹਾਸਕ ਹੋਵੇਗਾ ਜਦ ਸਾਲਾਂ ਤੋਂ ਅਣਗੌਲੇ ਭਾਰਤ ਦੀ ਪੁਰਾਤਨ ਇਲਾਜ ਪੱਧਤੀ ਨਾਲ ਲੋਕਾਂ ਨੂੰ ਤੰਦਰੁਸਤ ਕਰਨ ਵਾਲੇ ਇਸ ਅਦਾਰੇ ਨੂੰ ਮੁੜ ਤੋਂ ਸੁਰਜੀਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਇਥੇ ਸਟਾਫ਼ ਦੀ ਰੈਗੂਲਰ ਭਰਤੀ ਕਰਨ ਸਮੇਤ ਹਸਪਤਾਲ ਤੇ ਫਾਰਮੇਸੀ ਸ਼ੁਰੂ ਕਰਨ ਦਾ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਥੋਂ ਦੇ ਵਿਦਿਆਰਥੀਆਂ ਨੂੰ ਰੋਜ਼ਗਾਰ ਦੇ ਚੰਗੇ ਮੌਕੇ ਵੀ ਪ੍ਰਦਾਨ ਕੀਤੇ ਜਾਣਗੇ। ਇਸ ਮੌਕੇ ਉਨ੍ਹਾਂ ਸਰਕਾਰੀ ਆਯੁਰਵੈਦਿਕ ਕਾਲਜ ਦੇ ਵਿਦਿਆਰਥੀਆਂ ਨਾਲ ਵੱਖਰੇ ਤੌਰ ‘ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਆਉਣ ਵਾਲੇ ਤਿੰਨ ਮਹੀਨੇ ਵਿੱਚ ਕਾਲਜ ਦੀ ਕਾਰਜਪ੍ਰਣਾਲੀ ਅੰਦਰ ਵੱਡੇ ਸੁਧਾਰ ਕੀਤੇ ਜਾਣਗੇ।

ਮੈਡੀਕਲ ਸਿੱਖਿਆ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਟਿਆਲਾ ਦੇ ਸਰਕਾਰੀ ਮੈਡੀਕਲ ਕਾਲਜ, ਸਰਕਾਰੀ ਡੈਂਟਲ ਕਾਲਜ ਅਤੇ ਸਰਕਾਰੀ ਆਯੁਰਵੈਦਿਕ ਕਾਲਜ ਦੇਸ਼ ਦੇ ਮੋਹਰੀ ਮੈਡੀਕਲ ਕਾਲਜਾਂ ਦੀ ਸੂਚੀ ‘ਚ ਸ਼ੁਮਾਰ ਹੋਣਗੇ, ਜਿਸ ਲਈ ਪੰਜਾਬ ਸਰਕਾਰ ਵੱਲੋਂ ਉਲੀਕੀ ਯੋਜਨਾ ‘ਤੇ ਤੇਜ਼ੀ ਨਾਲ ਕੰਮ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਸਿਹਤ ਦੇ ਖੇਤਰ ਵਿੱਚ ਵੱਡੇ ਪੱਧਰ ‘ਤੇ ਸੁਧਾਰ ਕੀਤੇ ਜਾ ਰਹੇ ਹਨ।

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨੇ ਸਰਕਾਰੀ ਮੈਡੀਕਲ ਕਾਲਜ ਨੂੰ ਦੇਸ਼ ਦੇ ਮੋਹਰੀ ਮੈਡੀਕਲ ਕਾਲਜਾਂ ‘ਚ ਸ਼ੁਮਾਰ ਕਰਨ ਲਈ ਬਣਾਈ ਯੋਜਨਾ ਨੂੰ ਅਮਲੀ ਰੂਪ ਦੇਣ ਲਈ ਉੱਚ ਪੱਧਰੀ ਬੈਠਕ ਕੀਤੀ। ਇਸ ਮੌਕੇ ਉਨ੍ਹਾਂ ਟਰੋਮਾ ਸੈਂਟਰ, ਸਟਾਫ਼ ਲਈ ਰਿਹਾਇਸ਼, ਵਿਦਿਆਰਥੀਆਂ ਲਈ ਹੋਸਟਲ, ਸਪੋਰਟਸ ਕੰਪਲੈਕਸ, ਲਾਡਰੀ ਪਲਾਟ ਲਈ ਜਲਦੀ ਕੰਮ ਸ਼ੁਰੂ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਇੰਸਟੀਚਿਊਟ ਬਿਲਡਿੰਗ ਦਾ ਕੰਮ ਮੁਕੰਮਲ ਕਰਕੇ ਨਵਾਂ ਬੈਚ ਸ਼ੁਰੂ ਕੀਤਾ ਜਾਵੇ।

ਸਿਹਤ ਮੰਤਰੀ ਨੇ ਰਾਜਿੰਦਰਾ ਹਸਪਤਾਲ ਦੀਆਂ ਸਾਰੀਆਂ ਸਰਵਿਸਿਜ਼ ਨੂੰ ਡਿਜੀਟਲ ਕਰਨ ਅਤੇ ਆਯੂਸ਼ਮਾਨ ਦੀ ਸਹੂਲਤ ਹਫ਼ਤੇ ਦੇ ਸਾਰੇ ਦਿਨ 24 ਘੰਟੇ ਦੇਣ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸੰਸਥਾ ਦੀ ਤਰੱਕੀ ਲਈ ਸਾਰਾ ਸਟਾਫ਼ ਇੱਕ ਟੀਮ ਦੇ ਤੌਰ ‘ਤੇ ਕੰਮ ਕਰੇ ਇਸ ਨਾਲ ਜਿਥੇ ਕੰਮ ਦੀ ਕਾਰਜਕੁਸ਼ਲਤਾ ਵਧੇਗੀ, ਉਥੇ ਸਿਹਤ ਦੇ ਖੇਤਰ ‘ਚ ਵੱਡੇ ਸੁਧਾਰ ਹੋਣਗੇ। ਉਨ੍ਹਾਂ ਸਟਾਫ਼ ਨੂੰ ਇਹ ਵੀ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਕਿ ਕੋਈ ਵੀ ਮਰੀਜ਼ ਦਵਾਈ ਲੈਣ ਹਸਪਤਾਲ ਤੋਂ ਬਾਹਰ ਨਾ ਜਾਵੇ ਸਗੋਂ ਸਾਰੀਆਂ ਦਵਾਈਆਂ ਅੰਦਰ ਹੀ ਉਪਲਬਧ ਕਰਵਾਈਆਂ ਜਾਣ ਅਤੇ ਹਸਪਤਾਲ ਦੀ ਲੈਬਾਰਟਰੀ ਵੀ 24 ਘੰਟੇ ਕੰਮ ਕਰਨੀ ਯਕੀਨੀ ਬਣਾਈਆਂ ਜਾਣ। ਉਨ੍ਹਾਂ ਕਿਹਾ ਕਿ ਦਵਾਈਆਂ ਅਤੇ ਮੈਡੀਕਲ ਉਪਕਰਨਾਂ ਦੀ ਖਰੀਦ ਲਈ ਸਥਾਨਕ ਪੱਧਰ ‘ਤੇ ਹੀ ਅਧਿਕਾਰੀਆਂ ਨੂੰ ਅਧਿਕਾਰਤ ਕਰ ਦਿੱਤਾ ਗਿਆ ਹੈ ਤਾਂ ਕਿ ਕੰਮ ‘ਚ ਬੇਲੋੜੀ ਦੇਰੀ ਨਾ ਹੋਵੇ।

ਉਨ੍ਹਾਂ ਮੈਡੀਕਲ ਸਿੱਖਿਆ ਸੰਸਥਾ ਨੂੰ ਆਪਣੀ ਵੈਬਸਾਈਟ ਬਣਾਉਣ ਅਤੇ ਹੈਲਥ ਸਿਸਟਮ ਅਤੇ ਸੰਸਥਾ ਦੀ ਬਿਹਤਰੀ ਲਈ ਪੁਰਾਣੇ ਵਿਦਿਆਰਥੀਆਂ ਨੂੰ ਨਾਲ ਜੋੜਨ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਪੁਰਾਣੇ ਵਿਦਿਆਰਥੀਆਂ ਦੇ ਮੈਡੀਕਲ ਖੇਤਰ ਦੇ ਸਾਲਾਂ ਦੇ ਤਜਰਬੇ ਦਾ ਸੰਸਥਾ ਨੂੰ ਵੱਡਾ ਲਾਭ ਹੋਵੇਗਾ।

ਇਸ ਮੌਕੇ ਉਨ੍ਹਾਂ ਸਰਕਾਰੀ ਡੈਂਟਲ ਕਾਲਜ ਦਾ ਦੌਰਾ ਕਰਕੇ ਸਟਾਫ਼ ਅਤੇ ਵਿਦਿਆਰਥੀਆਂ ਪਾਸੋਂ ਸੰਸਥਾਂ ਦੀ ਬਿਹਤਰੀ ਲਈ ਸੁਝਾਅ ਲੈਂਦਿਆਂ ਆਖਿਆ ਕਿ ਸੰਸਥਾਂ ‘ਚ ਰੁੱਕੀਆਂ ਦਰਜ਼ਾ ਚਾਰ ਤੋਂ ਲੈਕੇ ਅਧਿਆਪਨ ਦੀਆਂ ਤਰੱਕੀਆਂ ਜਲਦੀ ਕੀਤੀਆਂ ਜਾਣਗੀਆਂ ਅਤੇ ਵਿਦਿਆਰਥੀਆਂ ਨੂੰ ਹੋਰਨਾਂ ਸੰਸਥਾਵਾਂ ਦੇ ਦੌਰੇ ਵੀ ਕਰਵਾਏ ਜਾਣਗੇ ਤਾਂ ਜੋ ਗਿਆਨ ਤੇ ਤਕਨੀਕ ਦਾ ਆਦਾਨ ਪ੍ਰਦਾਨ ਹੋ ਸਕੇ। ਸਿਹਤ ਮੰਤਰੀ ਨੇ ਕਿਹਾ ਕਿ ਸਮੁੱਚੇ ਸਿਸਟਮ ਨੂੰ ਪਾਰਦਰਸ਼ੀ ਤੇ ਕੁਸ਼ਲ ਬਣਾਉਣਾ ਉਨ੍ਹਾਂ ਦੀ ਮੁਢਲੀ ਤਰਜੀਹ ਹੈ।

ਇਸ ਮੌਕੇ ਮੈਡੀਕਲ ਸਿੱਖਿਆ ਦੇ ਵਿਸ਼ੇਸ਼ ਮੁੱਖ ਸਕੱਤਰ ਅਨੁਰਾਗ ਅਗਰਵਾਲ, ਗੁਰੂ ਰਵੀਦਾਸ ਆਯੂਰਵੈਦਿਕ ਯੂਨੀਵਰਸਿਟੀ ਉਪ ਕੁਲਪਤੀ ਰਾਹੁਲ ਗੁਪਤਾ, ਦਿਲ ਦੇ ਰੋਗਾਂ ਦੇ ਮਾਹਰ ਡਾ. ਸੁਧੀਰ ਵਰਮਾ, ਡਾਇਰੈਕਟਰ ਮੈਡੀਕਲ ਸਿੱਖਿਆ ਤੇ ਖੋਜ ਡਾ. ਅਵਨੀਸ਼ ਕੁਮਾਰ, ਜੁਆਇੰਟ ਡਾਇਰੈਕਟਰ ਡਾ. ਅਕਾਸ਼ਦੀਪ ਅਗਰਵਾਲ, ਡਾਇਰੈਕਟਰ ਪ੍ਰਿੰਸੀਪਲ ਮੈਡੀਕਲ ਕਾਲਜ ਡਾ.ਰਾਜਨ ਸਿੰਗਲਾ, ਸਰਕਾਰੀ ਡੈਂਟਲ ਕਾਲਜ ਦੇ ਪ੍ਰਿੰਸੀਪਲ ਡਾ. ਜਗਵਿੰਦਰ ਸਿੰਘ, ਮੈਡੀਕਲ ਸੁਪਰਡੈਂਟ ਡਾ. ਐਚ.ਐਸ. ਰੇਖੀ, ਡਾ. ਆਰ.ਪੀ.ਐਸ. ਸਿਬੀਆ, ਕਰਨਲ ਜੇ.ਵੀ. ਸਿੰਘ, ਡਾ. ਜਤਿੰਦਰ ਕਾਂਸਲ, ਤੋਂ ਇਲਾਵਾ ਲੋਕ ਨਿਰਮਾਣ, ਜਨ ਸਿਹਤ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Dr. Balbir SinghGovernment Ayurvedic CollegeMinister of Medical Educationpro punjab tvpunjab cabinet ministerpunjab governmentPunjab Health Facilitiespunjab newspunjabi newsrajindra hospital
Share206Tweet129Share52

Related Posts

ਪੈਰਾਗਵੇ ਦੇ ਰਾਸ਼ਟਰਪਤੀ ਨੇ ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਐਮਰਿਟਸ ਰਾਜਿੰਦਰ ਗੁਪਤਾ ਨਾਲ ਕੀਤੀ ਮੁਲਾਕਾਤ, ਨਿਵੇਸ਼ ਦੇ ਮੌਕਿਆਂ ‘ਤੇ ਹੋਈ ਚਰਚਾ

ਜੂਨ 6, 2025

ਪੰਜਾਬ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਦੇ ਉਪ ਚੇਅਰਮੈਨ ਵਜੋਂ ਰਾਜਿੰਦਰ ਗੁਪਤਾ ਦਾ ਵਧਾਇਆ ਗਿਆ ਕਾਰਜਕਾਲ

ਜੂਨ 6, 2025

Ludhiana West Bypoll: ਸਾਈਕਲ ਇੰਡਸਟਰੀ ਨੇ ਭਾਜਪਾ ਉਮੀਦਵਾਰ ਜੀਵਨ ਗੁਪਤਾ ਨੂੰ ਦਿੱਤਾ ਸਮਰਥਨ

ਜੂਨ 6, 2025

ਲੁਧਿਆਣਾ ਦੇ ਜ਼ਿਮਨੀ ਚੋਣ ਉਮੀਦਵਾਰ ਨੂੰ ਵਿਜੀਲੈਂਸ ਦਾ ਗਿਆ ਸਮੰਨ

ਜੂਨ 6, 2025

Operation Blue Star Anniversary: ਅਪ੍ਰੇਸ਼ਨ ਬਲੂ ਸਟਾਰ ਦੀ ਅੱਜ 41ਵੀਂ ਬਰਸੀ, ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਅਰਦਾਸ

ਜੂਨ 6, 2025

3 ਘੰਟੇ ਟਰੇਨ ‘ਚ ਤੜਫਦਾ ਰਿਹਾ ਪੰਜਾਬ ਦਾ ਕ੍ਰਿਕਟ, ਇਲਾਜ ਨਾ ਮਿਲਣ ਕਾਰਨ ਹੋਈ ਮੌਤ

ਜੂਨ 5, 2025
Load More

Recent News

Punjab Kings ਦੀ ਹਾਰ ਮਗਰੋਂ Preity Zinta ਨੇ ਸਾਂਝੀ ਕੀਤੀ ਪਹਿਲੀ ਭਾਵੁਕ ਪੋਸਟ ਕਿਹਾ ਇਹ…

ਜੂਨ 7, 2025

ਭਾਰਤ ‘ਚ ਜਲਦ ਸ਼ੁਰੂ ਹੋਣ ਜਾ ਰਿਹਾ Starlink Satellite ਨੈੱਟਵਰਕ, ਜਾਣੋ ਕੀ ਹੋਵੇਗੀ ਮਹੀਨੇ ਦੀ ਕੀਮਤ

ਜੂਨ 7, 2025

Punjab Weather Update: ਪੰਜਾਬ ‘ਚ ਵੱਧ ਰਿਹਾ ਤਾਪਮਾਨ, ਇਹਨਾਂ ਜ਼ਿਲਿਆਂ ਲਈ ਜਾਰੀ ਹੋਇਆ ਮੌਸਮ ਅਲਰਟ

ਜੂਨ 7, 2025

ਪੈਰਾਗਵੇ ਦੇ ਰਾਸ਼ਟਰਪਤੀ ਨੇ ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਐਮਰਿਟਸ ਰਾਜਿੰਦਰ ਗੁਪਤਾ ਨਾਲ ਕੀਤੀ ਮੁਲਾਕਾਤ, ਨਿਵੇਸ਼ ਦੇ ਮੌਕਿਆਂ ‘ਤੇ ਹੋਈ ਚਰਚਾ

ਜੂਨ 6, 2025

ਪੰਜਾਬ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਦੇ ਉਪ ਚੇਅਰਮੈਨ ਵਜੋਂ ਰਾਜਿੰਦਰ ਗੁਪਤਾ ਦਾ ਵਧਾਇਆ ਗਿਆ ਕਾਰਜਕਾਲ

ਜੂਨ 6, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.