ਸ਼ੁੱਕਰਵਾਰ, ਮਈ 22, 2026 03:33 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਰੋਡੇਵਜ਼ ਦੇ ਠੇਕਾ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਨੂੰ ਰੈਗੂਲਰ ਕਰਨ ਲਈ ਸਰਕਾਰ ਵਚਨਬੱਧ: ਲਾਲਜੀਤ ਸਿੰਘ ਭੁੱਲਰ

by Gurjeet Kaur
ਜਨਵਰੀ 12, 2024
in ਪੰਜਾਬ
0
ਪੰਜਾਬ ਰੋਡੇਵਜ਼ ਦੇ ਠੇਕਾ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਨੂੰ ਰੈਗੂਲਰ ਕਰਨ ਲਈ ਸਰਕਾਰ ਵਚਨਬੱਧ: ਲਾਲਜੀਤ ਸਿੰਘ ਭੁੱਲਰ
ਸਕੱਤਰ ਟਰਾਂਸਪੋਰਟ ਨੂੰ ਤਰੱਕੀਆਂ ਅਤੇ ਤਰਸ ਦੇ ਆਧਾਰ ‘ਤੇ ਰਹਿੰਦੀਆਂ ਨਿਯੁਕਤੀਆਂ ਸਬੰਧੀ ਕਾਰਵਾਈ ਤੇਜ਼ ਕਰਨ ਦੀ ਹਦਾਇਤ
ਕੈਬਨਿਟ ਮੰਤਰੀ ਨੇ ਪੰਜਾਬ ਰੋਡਵੇਜ਼/ਪਨਬੱਸ ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ ਅਤੇ ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਦੀਆਂ ਮੰਗਾਂ ਗਹੁ ਨਾਲ ਸੁਣੀਆਂ
ਦੂਰ-ਦੁਰਾਡੇ ਨਿਯੁਕਤ ਡਰਾਈਵਰਾਂ ਤੇ ਕੰਡਕਟਰਾਂ ਨੂੰ ਘਰਾਂ ਨੇੜੇ ਤੈਨਾਤ ਕਰਨ ਦੀ ਵਿਉਂਤਬੰਦੀ ਕਰਨ ਦੇ ਨਿਰਦੇਸ਼
ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਕਿਹਾ ਕਿ ਪੰਜਾਬ ਰੋਡੇਵਜ਼/ਪਨਬੱਸ ਦੇ ਠੇਕਾ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਨੂੰ ਰੈਗੂਲਰ ਕਰਨ ਲਈ ਸਰਕਾਰ ਵਚਨਬੱਧ ਹੈ।
 
ਟਰਾਂਸਪੋਰਟ ਮੰਤਰੀ ਨੇ ਇਹ ਭਰੋਸਾ ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਪੰਜਾਬ ਰੋਡਵੇਜ਼/ਪਨਬੱਸ ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ ਅਤੇ ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਦੇ ਮੁਲਾਜ਼ਮਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤਾ।
ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਪੰਜਾਬ ਰੋਡੇਵਜ਼/ਪਨਬੱਸ ਵਿੱਚ ਠੇਕਾ ਆਧਾਰਤ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਰੈਗੂਲਰ ਕਰਨ ਸਬੰਧੀ ਕੇਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਗਠਤ ਕੀਤੀ ਤਿੰਨ ਮੈਂਬਰੀ ਕੈਬਨਿਟ ਸਬ ਕਮੇਟੀ ਵੱਲੋਂ ਹਮਦਰਦੀ ਨਾਲ ਵਿਚਾਰਿਆ ਜਾ ਰਿਹਾ ਹੈ।
ਕੈਬਨਿਟ ਮੰਤਰੀ ਨੇ ਸਕੱਤਰ ਟਰਾਂਸਪੋਰਟ ਦਿਲਰਾਜ ਸਿੰਘ ਸੰਧਾਵਾਲੀਆ ਨੂੰ ਕਿਹਾ ਕਿ ਵਿਭਾਗ ਵਿੱਚ ਵੱਖ-ਵੱਖ ਤਰੱਕੀਆਂ ਸਬੰਧੀ ਕੇਸਾਂ ਵਿੱਚ ਕਾਰਵਾਈ ਤੇਜ਼ ਕੀਤੀ ਜਾਵੇ। ਉਨ੍ਹਾਂ ਇਹ ਵੀ ਆਦੇਸ਼ ਦਿੱਤੇ ਕਿ ਪੰਜਾਬ ਰੋਡਵੇਜ਼/ਪਨਬੱਸ ਵਿੱਚ ਤਰਸ ਦੇ ਆਧਾਰ ‘ਤੇ ਰਹਿੰਦੀਆਂ ਨਿਯੁਕਤੀਆਂ ਸਬੰਧੀ ਕਾਰਵਾਈ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਫ਼ੌਤ ਹੋਏ ਮੁਲਾਜ਼ਮਾਂ ਦੇ ਵਾਰਸਾਂ ਨੂੰ ਖੱਜਲ ਨਾ ਹੋਣਾ ਪਵੇ। ਉਨ੍ਹਾਂ ਕਿਹਾ ਕਿ ਫ਼ੌਤ ਹੋਏ ਮੁਲਾਜ਼ਮ ਦੇ ਪਰਿਵਾਰ ਦਾ ਭਵਿੱਖ ਸੁਰੱਖਿਅਤ ਰੱਖਣਾ ਸਰਕਾਰ ਦਾ ਮੁੱਢਲਾ ਫ਼ਰਜ਼ ਹੈ ਅਤੇ ਇਸ ਮੁੱਦੇ ‘ਤੇ ਵਿਭਾਗ ਹਮਦਰਦੀ ਨਾਲ ਫ਼ੈਸਲਾ ਲਵੇ।
ਟਰਾਂਸਪੋਰਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰੀ ਬੱਸਾਂ ਦੀ ਪਾਸਿੰਗ ਸਬੰਧੀ ਪ੍ਰਕਿਰਿਆ ਵਿੱਚ ਦੇਰੀ ਨਾ ਕੀਤੀ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਨਿੱਜੀ ਤੌਰ ‘ਤੇ ਦੌਰੇ ਕਰਕੇ ਗ਼ੈਰ-ਕਾਨੂੰਨੀ ਢੰਗ ਨਾਲ ਚਲ ਰਹੀਆਂ ਬੱਸਾਂ ਬਾਰੇ ਜਾਣਨ ਅਤੇ ਤੁਰੰਤ ਰਿਪੋਰਟ ਦੇਣ। ਉਨ੍ਹਾਂ ਕਿਹਾ ਕਿ ਬੱਸਾਂ ਦੇ ਟਾਈਮ-ਟੇਬਲ ਸਬੰਧੀ ਆ ਰਹੀਆਂ ਸ਼ਿਕਾਇਤਾਂ ਨੂੰ ਵੀ ਤੁਰੰਤ ਦੂਰ ਕੀਤਾ ਜਾਵੇ।
ਮੁਲਾਜ਼ਮਾਂ ਵੱਲੋਂ ਰੱਖੀ ਮੰਗ ‘ਤੇ ਵਿਚਾਰ ਕਰਦਿਆਂ ਕੈਬਨਿਟ ਮੰਤਰੀ  ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਵਿਭਾਗ ਵਲੋਂ ਦੂਰ-ਦੁਰਾਡੇ ਨਿਯੁਕਤ ਡਰਾਈਵਰਾਂ ਤੇ ਕੰਡਕਟਰਾਂ ਨੂੰ ਘਰਾਂ ਨੇੜੇ ਤੈਨਾਤ ਕਰਨ ਸਬੰਧੀ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਮਾਮਲੇ ਸਬੰਧੀ ਤੁਰੰਤ ਵਿਉਂਤਬੰਦੀ ਕੀਤੀ ਜਾਵੇ। ਉਨ੍ਹਾਂ ਵਿਭਾਗ ਦੀਆਂ ਇਮਾਰਤਾਂ ਅਤੇ ਵਰਕਸ਼ਾਪਾਂ ਦੀ ਹਾਲਤ ਸਬੰਧੀ ਵੀ ਰਿਪੋਰਟ ਦੇਣ ਦੇ ਹੁਕਮ ਦਿੱਤੇ। ਉਨ੍ਹਾਂ ਕਿਹਾ ਕਿ ਜਿੱਥੇ ਲੋੜ ਹੋਵੇ, ਉਥੇ ਤੁਰੰਤ ਮੁਰੰਮਤ ਕਰਵਾਈ ਜਾਵੇ।
ਮੀਟਿੰਗ ਦੌਰਾਨ ਸਕੱਤਰ ਟਰਾਂਸਪੋਰਟ  ਦਿਲਰਾਜ ਸਿੰਘ ਸੰਧਾਵਾਲੀਆ, ਡਾਇਰੈਕਟਰ ਸਟੇਟ ਟਰਾਂਸਪੋਰਟ ਮੈਡਮ ਅਮਨਦੀਪ ਕੌਰ ਅਤੇ ਹੋਰ ਅਧਿਕਾਰੀ ਮੌਜੂਦ ਸਨ।
Tags: ਟਰਾਂਸਪੋਰਟ ਮੰਤਰੀ  ਲਾਲਜੀਤ ਸਿੰਘ ਭੁੱਲਰਲਾਲਜੀਤ ਸਿੰਘ ਭੁੱਲਰ
Share205Tweet128Share51

Related Posts

ਪੰਜਾਬ ‘ਚ 26 ਮਈ ਤੱਕ Heatwave ਦਾ ਅਲਰਟ ਜਾਰੀ

ਮਈ 21, 2026

ਪੰਜਾਬ ਨੇ ਪ੍ਰਫਾਰਮੈਂਸ ਗ੍ਰੇਡਿੰਗ ਇੰਡੈਕਸ 2.0 ਵਿੱਚ ਦੇਸ਼ ਭਰ ‘ਚੋਂ ਮੋਹਰੀ ਸਥਾਨ ਮੱਲਿਆ, ਪ੍ਰਚੇਸ਼ਟਾ-ਗ੍ਰੇਡ-1 ਕੀਤਾ ਹਾਸਲ

ਮਈ 21, 2026

ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ਉਤੇ ਹੋਵੇ: ਭਗਵੰਤ ਸਿੰਘ ਮਾਨ

ਮਈ 21, 2026

ਪੰਜਾਬ ਵਿੱਚ ਸਰਕਾਰ ਦੇ ਪੱਖ ਵਿੱਚ ਜ਼ਬਰਦਸਤ ਪ੍ਰੋ-ਇਨਕੰਬੈਂਸੀ, 2027 ਵਿੱਚ ‘ਆਪ’ ਤੋੜੇਗੀ ਪਿਛਲਾ ਰਿਕਾਰਡ : ਅਰਵਿੰਦ ਕੇਜਰੀਵਾਲ

ਮਈ 21, 2026

ਕੇਜਰੀਵਾਲ ਦੀ ਅਪੀਲ ‘ਤੇ ਸੀਐਮ ਭਗਵੰਤ ਮਾਨ ਦਾ ਨੀਟ ਪ੍ਰੀਖਿਆਰਥੀਆਂ ਲਈ ਪੰਜਾਬ ਰੋਡਵੇਜ਼ ਵਿੱਚ ਮੁਫ਼ਤ ਸਫ਼ਰ ਦਾ ਐਲਾਨ

ਮਈ 21, 2026

ਵਿਸ਼ਵ ਪ੍ਰਸਿੱਧ ਕਬੱਡੀ ਖਿਡਾਰੀ ਸੰਦੀਪ ਲੁੱਧੜ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ

ਮਈ 21, 2026
Load More

Recent News

ਪੰਜਾਬ ‘ਚ 26 ਮਈ ਤੱਕ Heatwave ਦਾ ਅਲਰਟ ਜਾਰੀ

ਮਈ 21, 2026

ਵੱਡਾ ਹਾਦਸਾ ਟਲਿਆ! ਏਅਰ ਇੰਡੀਆ ਦੀ ਦਿੱਲੀ-ਬੈਂਗਲੁਰੂ ਉਡਾਣ ‘ਟੇਲ ਸਟ੍ਰਾਈਕ’ ਤੋਂ ਬਾਅਦ ਰੱਦ

ਮਈ 21, 2026

ਰਾਘਵ ਚੱਢਾ ਨੂੰ ਵੱਡਾ ਝਟਕਾ: ਦਿੱਲੀ ਹਾਈ ਕੋਰਟ ਨੇ ਪਰਸਨੈਲਿਟੀ ਰਾਈਟ ਉਲੰਘਣ ਤੇ ਰਾਹਤ ਦੇਣ ਤੋਂ ਕੀਤਾ ਇਨਕਾਰ

ਮਈ 21, 2026

‘ਕਾਕਰੋਚ ਜਨਤਾ ਪਾਰਟੀ’ ਵਿਰੁੱਧ ਵੱਡੀ ਕਾਰਵਾਈ: ਭਾਰਤ ਵਿੱਚ ‘ਐਕਸ’ ਖਾਤਾ ਬੈਨ

ਮਈ 21, 2026

ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ, ਜਾਣੋ ਕਿੰਨੇ ਦਿਨਾਂ ਲਈ ਬੰਦ ਰਹਿਣਗੇ ਸਕੂਲ

ਮਈ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.