ਐਤਵਾਰ, ਅਗਸਤ 16, 2026 06:04 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਧਰਮ

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਾਹਿਬਜ਼ਾਦੇ ਸ਼ਹਾਦਤ ਦਿਵਸ ਵਜੋਂ ਮਨਾਏ ਭਾਰਤ ਸਰਕਾਰ- ਐਡਵੋਕੇਟ ਧਾਮੀ

ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਐਲਾਨ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਿੱਖ ਵਿਦਵਾਨਾਂ ਦੀ ਇਕ ਕਮੇਟੀ ਬਣਾਈ ਗਈ ਸੀ, ਜਿਸ ਨੇ ਵੀਰ ਬਾਲ ਦਿਵਸ ਦੀ ਥਾਂ ਸਾਹਿਬਜ਼ਾਦੇ ਸ਼ਹਾਦਤ ਦਿਵਸ ਨਾਮ ਸੁਝਾਇਆ ਹੈ।

by ਮਨਵੀਰ ਰੰਧਾਵਾ
ਦਸੰਬਰ 8, 2022
in ਧਰਮ
0

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਸਬੰਧੀ ਸਰਕਾਰ ਵੱਲੋਂ ਐਲਾਨੇ ਗਏ ਵੀਰ ਬਾਲ ਦਿਵਸ ਦੀ ਥਾਂ ਇਸ ਦਿਹਾੜੇ ਨੂੰ ਸਾਹਿਬਜ਼ਾਦੇ ਸ਼ਹਾਦਤ ਦਿਵਸ ਵਜੋਂ ਮਨਾਉਣ ਦੀ ਮੰਗ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਭਾਰਤ ਸਰਕਾਰ ਦੇ ਗ੍ਰਹਿ ਵਿਭਾਗ ਵੱਲੋਂ ਇਸੇ ਸਾਲ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਵਿਚ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਵੀਰ ਬਾਲ ਦਿਵਸ ਵਜੋਂ ਘੋਸ਼ਿਤ ਕੀਤਾ ਗਿਆ ਹੈ, ਜਦਕਿ ਇਹ ਨਾਮ ਸਿੱਖ ਇਤਿਹਾਸ ਅਤੇ ਸਿੱਖ ਸਿਧਾਂਤਾਂ ਦੀ ਭਾਵਨਾ ਦੇ ਅਨੁਕੂਲ ਨਹੀਂ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਐਲਾਨ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਿੱਖ ਵਿਦਵਾਨਾਂ ਦੀ ਇਕ ਕਮੇਟੀ ਬਣਾਈ ਗਈ ਸੀ, ਜਿਸ ਨੇ ਵੀਰ ਬਾਲ ਦਿਵਸ ਦੀ ਥਾਂ ਸਾਹਿਬਜ਼ਾਦੇ ਸ਼ਹਾਦਤ ਦਿਵਸ ਨਾਮ ਸੁਝਾਇਆ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਇਕ ਮਤਾ ਵੀ ਪਾਸ ਕੀਤਾ ਹੈ, ਜਿਸ ਤਹਿਤ ਪਹਿਲਾਂ ਵੀ ਸਰਕਾਰ ਨੂੰ ਅਪੀਲ ਕੀਤੀ ਜਾ ਚੁੱਕੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸੇ ਮਹੀਨੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਆ ਰਿਹਾ ਹੈ, ਜੋ ਸਿੱਖ ਇਤਿਹਾਸ ਦੀ ਭਾਵਨਾ ਅਨੁਸਾਰ ਹੀ ਮਨਾਇਆ ਜਾਣਾ ਚਾਹੀਦਾ ਹੈ। ਇਸ ਦੇ ਮੱਦੇਨਜ਼ਰ ਭਾਰਤ ਸਰਕਾਰ ਵੱਲੋਂ ਨੋਟੀਫਿਕੇਸ਼ਨ ਵਿਚ ਸੋਧ ਕੀਤੀ ਜਾਵੇ ਅਤੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਵੀਰ ਬਾਲ ਦਿਵਸ ਵਜੋਂ ਨਹੀਂ, ਸਗੋਂ ਸਾਹਿਬਜ਼ਾਦੇ ਸ਼ਹਾਦਤ ਦਿਵਸ ਵਜੋਂ ਐਲਾਨਿਆ ਜਾਵੇ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਕੌਮੀ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਸ. ਇਕਬਾਲ ਸਿੰਘ ਲਾਲਪੁਰਾ ਨੂੰ ਵੀ ਇਸ ਸੰਜੀਦਾ ਮਾਮਲੇ ’ਤੇ ਆਪਣੀ ਜ਼ੁੰੰਮੇਵਾਰੀ ਨਿਭਾਉਣ ਲਈ ਆਖਿਆ। ਉਨ੍ਹਾਂ ਕਿਹਾ ਕਿ ਸ. ਲਾਲਪੁਰਾ ਨੂੰ ਇਲਜ਼ਾਮਬਾਜ਼ੀਆਂ ਛੱਡ ਕੇ ਆਪਣੇ ਅਹੁਦੇ ਦੀ ਮਰਯਾਦਾ ਅਨੁਸਾਰ ਘੱਟਗਿਣਤੀਆਂ ਦੇ ਮਾਮਲੇ ਸਰਕਾਰ ਪਾਸ ਉਠਾਉਣੇ ਚਾਹੀਦੇ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਸ. ਲਾਲਪੁਰਾ ਵੱਲੋਂ ਸੋਸ਼ਲ ਮੀਡੀਆ ’ਤੇ ਇਹ ਪ੍ਰਚਾਰ ਕਰਨਾ ਗਲਤ ਹੈ ਕਿ ਸਾਹਿਬਜ਼ਾਦਿਆਂ ਦੀ ਯਾਦ ’ਚ ਪਿਛਲੇ 318 ਸਾਲਾਂ ਅੰਦਰ ਕੋਈ ਵੀ ਵਿਦਿਅਕ ਅਦਾਰਾ ਨਹੀਂ ਖੋਲ੍ਹਿਆ ਗਿਆ। ਉਨ੍ਹਾਂ ਕਿਹਾ ਕਿ ਘੱਟਗਿਣਤੀਆਂ ਦੀ ਨੁਮਾਇੰਦਗੀ ਕਰਨ ਵਾਲੇ ਸੰਵਿਧਾਨਕ ਅਹੁਦੇ ’ਤੇ ਬੈਠੇ ਵਿਅਕਤੀ ਨੂੰ ਤੱਥ ਰਹਿਤ ਬਿਆਨਬਾਜ਼ੀ ਨਹੀਂ ਕਰਨੀ ਚਾਹੀਦੀ।

ਐਡਵੋਕੇਟ ਧਾਮੀ ਨੇ ਕਿਹਾ ਕਿ ਦਸਵੇਂ ਪਾਤਸ਼ਾਹ ਜੀ ਦੇ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਜੀ ਸਿੱਖ ਇਤਿਹਾਸ ਦੇ ਨਾਇਕ ਹਨ, ਜਿਨ੍ਹਾਂ ਨੇ ਮਾਨਵਤਾ ਵਿਰੁੱਧ ਜੁਲਮ ਨੂੰ ਠੱਲ੍ਹਣ ਲਈ ਆਪਣੀਆਂ ਸ਼ਹਾਦਤਾਂ ਦਿੱਤੀਆਂ। ਇਨ੍ਹਾਂ ਮਹਾਨ ਸ਼ਹੀਦਾਂ ਦੇ ਨਾਂ ’ਤੇ ਸਤਿਕਾਰ ਵਜੋਂ ਸ਼੍ਰੋਮਣੀ ਕਮੇਟੀ ਵੱਲੋਂ ਕਈ ਵਿਦਿਅਕ ਅਦਾਰੇ ਚਲਾਏ ਜਾ ਰਹੇ ਹਨ। ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਹਿ ਸਿੰਘ ਦੇ ਨਾਂ ’ਤੇ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਸਮੇਂ ਤੋਂ ਬਣਿਆ ਟਰੱਸਟ ਚੱਲ ਰਿਹਾ ਹੈ, ਜਿਸ ਅਧੀਨ ਸਾਹਿਬਜ਼ਾਦਿਆਂ ਦੇ ਨਾਂ ’ਤੇ ਤਿੰਨ ਵਿਦਿਅਕ ਅਦਾਰੇ ਹਨ।

ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੀ 65 ਸਾਲ ਪੁਰਾਣੀ ਖੁਦਮੁਖਤਿਆਰ ਵਿਦਿਅਕ ਸੰਸਥਾ ਮਾਤਾ ਗੁਜਰੀ ਕਾਲਜ ਪੂਰੇ ਸੂਬੇ ਅੰਦਰ ਮੋਹਰੀ ਹੈ, ਜਿਸ ਵਿਚ 70 ਦੇ ਕਰੀਬ ਵੱਖ-ਵੱਖ ਕੋਰਸ ਚੱਲ ਰਹੇ ਹਨ। ਇਸੇ ਤਰ੍ਹਾਂ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਮਾਹਿਲਪੁਰ ਹੁਸ਼ਿਆਰਪੁਰ, ਪਰਿਵਾਰ ਵਿਛੋੜਾ ਪਬਲਿਕ ਸਕੂਲ ਸਰਸਾ ਨੰਗਲ ਰੋਪੜ, ਸਾਹਿਬਜ਼ਾਦਾ ਬਾਬਾ ਫ਼ਤਹਿ ਸਿੰਘ ਪਬਲਿਕ ਸਕੂਲ ਗੁਰੂ ਕਾ ਬਾਗ ਅੰਮ੍ਰਿਤਸਰ, ਸਾਹਿਬਜ਼ਾਦਾ ਜ਼ੋਰਾਵਰ ਸਿੰਘ ਪਬਲਿਕ ਸਕੂਲ ਨਡਾਲਾ ਕਪੂਰਥਲਾ, ਸਾਹਿਬਜ਼ਾਦਾ ਜੁਝਾਰ ਸਿੰਘ ਪਬਲਿਕ ਸਕੂਲ ਕੋਟ ਧਰਮੂ ਮਾਨਸਾ, ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਬਜੀਦਪੁਰ ਫਿਰੋਜ਼ਪੁਰ, ਮਾਤਾ ਗੁਜਰੀ ਖਾਲਸਾ ਕਾਲਜ ਕਰਤਾਰਪੁਰ ਜਲੰਧਰ ਅਤੇ ਮਾਤਾ ਗੁਜਰੀ ਪਬਲਿਕ ਸਕੂਲ ਥੇਹੜੀ ਸਾਹਿਬ ਸ੍ਰੀ ਮੁਕਤਸਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਯਾਦ ਵਿਚ ਸਥਾਪਤ ਹਨ।

ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਵੱਲੋਂ ਆਪਣੇ ਸਾਰੇ ਵਿਦਿਅਕ ਅਦਾਰਿਆਂ ਵਿਚ ਹਰ ਸਾਲ ਸ਼ਹੀਦੀ ਹਫਤੇ ਮੌਕੇ ਸਾਹਿਬਜ਼ਾਦਿਆਂ ਦੀ ਯਾਦ ਵਿਚ ਵਿਸ਼ੇਸ਼ ਸਮਾਗਮ ਕਰਵਾਏ ਜਾਂਦੇ ਹਨ, ਜਿਸ ਲਈ ਬਕਾਇਦਾ ਸਰਕੂਲਰ ਜਾਰੀ ਹੁੰਦਾ ਹੈ। ਇਸ ਤੋਂ ਇਲਾਵਾ ਹੋਰਨਾਂ ਸੰਸਥਾਵਾਂ ਵੱਲੋਂ ਵੀ ਸਾਹਿਬਜ਼ਾਦਿਆਂ ਦੇ ਨਾਂ ’ਤੇ ਕਈ ਸੰਸਥਾਵਾਂ ਬਣੀਆਂ ਹੋਈਆਂ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਲਾਲਪੁਰਾ ਨੂੰ ਇੱਕ ਜ਼ੁੰਮੇਵਾਰ ਅਹੁਦੇ ’ਤੇ ਹੁੰਦਿਆਂ ਅਜਿਹੀ ਮਨਘੜਤ ਬਿਆਨਬਾਜ਼ੀ ਨਹੀਂ ਕਰਨੀ ਚਾਹੀਦੀ, ਜਿਸ ਨਾਲ ਸਿੱਖਾਂ ਦੇ ਅਕਸ ਨੂੰ ਢਾਹ ਲਗਦੀ ਹੋਵੇ।

ਇਹ ਵੀ ਪੜ੍ਹੋ: ਪੰਜਾਬ ਦੇ ਟੈਕਸੀ ਆਪ੍ਰੇਟਰਾਂ ਨੂੰ ਪ੍ਰਾਈਵੇਟ ਬੱਸ ਆਪ੍ਰੇਟਰਾਂ ਦੇ ਬਰਾਬਰ ਟੈਕਸ ਮੁਆਫ਼ੀ ਦੇਣਾ ਵਿਚਾਰ ਅਧੀਨ: ਲਾਲਜੀਤ ਸਿੰਘ ਭੁੱਲਰ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Harjinder Singh Dhamiindian governmentnarendra modipro punjab tvpunjabi newsSahibzade Martyrdom DaysgpcSikhsVeer Bal Diwas
Share232Tweet145Share58

Related Posts

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਤਾਰ ਸਿੰਘ ਹਵਾਰਾ ਨੂੰ 10 ਦਿਨ ਦੀ ਪੈਰੋਲ ਦੇਣ ਦੇ ਲਈ ਰਾਜਪਾਲ ਨਾਲ ਕੀਤੀ ਮੁਲਾਕਾਤ

ਅਗਸਤ 12, 2026

ਖ਼ਰਾਬ ਮੌਸਮ ਕਾਰਨ 20 ਦਿਨ ਪਹਿਲਾਂ ਬੰਦ ਕੀਤੀ ਗਈ ਅਮਰਨਾਥ ਯਾਤਰਾ

ਅਗਸਤ 8, 2026

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਫ਼ੈਸਲਾ ਸਿੱਖ ਭਾਵਨਾਵਾਂ ਨੂੰ ਧਿਆਨ ਵਿੱਚ ਰੱਖ ਕੇ ਕਰੇ ਕੇਂਦਰ ਸਰਕਾਰ -ਐਡਵੋਕੇਟ ਧਾਮੀ

ਅਗਸਤ 1, 2026

ਪੰਜਾਬ ਸਰਕਾਰ ਪਹਿਲੀ ਅਗਸਤ ਤੋਂ ਖਾਟੂ ਸ਼ਿਆਮ, ਸਾਲਾਸਰ, ਵ੍ਰਿੰਦਾਵਨ ਅਤੇ ਰਿਸ਼ੀਕੇਸ਼ ਲਈ ਮੁਫ਼ਤ ਤੀਰਥ ਯਾਤਰਾ ਕਰਵਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 31, 2026

ਪੰਜਾਬ ਸਰਕਾਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਲਈ ਸਤਿਕਾਰਯੋਗ ਸ਼ਬਦ ‘ਬੀੜ’ ਨੂੰ ਸ਼ਾਮਲ ਕਰਨ ਲਈ ਐਕਟ ਵਿੱਚ ਸੋਧ ਕਰੇਗੀ

ਜੁਲਾਈ 30, 2026

6 ਦਿਨਾਂ ਬਾਅਦ ਮੁੜ ਖੁੱਲ੍ਹੇ ਅਮਰਨਾਥ ਮੰਦਿਰ ਦੇ ਕਪਾਟ; 15,000 ਸ਼ਰਧਾਲੂ ਹੋਏ ਰਵਾਨਾ

ਜੁਲਾਈ 25, 2026
Load More

Recent News

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਏਆਈ ਸਿਖਲਾਈ, ਮੁਫ਼ਤ ਕੋਚਿੰਗ, ਅਤੇ 100 ਗੀਗਾਵਾਟ ਪ੍ਰਮਾਣੂ ਊਰਜਾ ਦਾ ਟੀਚਾ… ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲ੍ਹੇ ਤੋਂ ਕੀਤੇ ਵੱਡੇ ਐਲਾਨ

ਅਗਸਤ 15, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ 80ਵਾਂ ਆਜ਼ਾਦੀ ਦਿਵਸ ਦੇਸ਼ਭਗਤੀ ਅਤੇ ਮਾਣ ਨਾਲ ਮਨਾਇਆ ਗਿਆ

ਅਗਸਤ 15, 2026

ਪੰਜਾਬ ਦੇ ਬਜ਼ੁਰਗਾਂ ਨੂੰ ਤੀਰਥ ਯਾਤਰਾ ‘ਤੇ ਲਿਜਾ ਕੇ ਭਗਵੰਤ ਮਾਨ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਆਧੁਨਿਕ ਯੁੱਗ ਦੇ ਸਰਵਣ ਪੁੱਤਰ ਹਨ:ਅਰਵਿੰਦ ਕੇਜਰੀਵਾਲ

ਅਗਸਤ 14, 2026

ਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ ‘ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀ ਗੁਰਦੁਆਰਾ ਸਾਹਿਬ ਵਿਖੇ ਹਿੰਸਾ ਲਈ ਕੋਈ ਥਾਂ ਨਹੀਂ, ਧਾਰਮਿਕ ਅਸਥਾਨਾਂ ਦੀ ਮਰਿਆਦਾ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ: ਬਲਤੇਜ ਪੰਨੂ

ਅਗਸਤ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.