ਪੰਜਾਬ ਸਰਕਾਰ ਅਗਲੇ ਸਾਲ ਜਨਵਰੀ ‘ਚ ਗ੍ਰਾਮ-ਪੰਚਾਇਤ ਚੋਣਾਂ ਕਰਵਾ ਸਕਦੀ ਹੈ।ਪੰਜਾਬ ਚੋਣ ਕਮਿਸ਼ਨ ਵਲੋਂ ਸਾਰੇ ਡੀਸੀ ਦਫ਼ਤਰਾਂ ਨੂੰ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੇ ਗਏ ਹਨ।ਨੋਟੀਫਿਕੇਸ਼ਨ ਮੁਤਾਬਕ, ਅੰਤਿਮ ਵੋਟਰ ਸੂਚੀ 7 ਜਨਵਰੀ ਤਕ ਪ੍ਰਕਾਸ਼ਿਤ ਕੀਤੀ ਜਾਵੇਗੀ।ਇਸ ਤੋਂ ਪਹਿਲਾਂ ਸੂਬੇ ‘ਚ ਗ੍ਰਾਮ ਪੰਚਾਇਤ ਚੋਣਾਂ ਕਰਵਾਉਣ ਲਈ ਵੋਟਰ ਸੂਚੀਆਂ 11 ਦਸੰਬਰ ਤੋਂ 18 ਦਸੰਬਰ ਤੱਕ ਬਣਾਉਣ ਲਈ ਕਿਹਾ ਹੈ।
ਇਸ ਤੋਂ ਪਹਿਲਾਂ, ਪੰਜਾਬ ਹਰਿਆਣਾ ਕੋਰਟ ਨੇ ਗ੍ਰਾਮ ਪੰਚਾਇਤ ਚੋਣਾਂ ਸਬੰਧੀ ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ਨਾ ਕਰਨ ‘ਤੇ ਪੰਜਾਬ ਸਰਕਾਰ ਨੂੰ 50 ਹਜ਼ਾਰ ਰੁ. ਦਾ ਜੁਰਮਾਨਾ ਲਗਾਇਆ ਹੈ।ਅਦਾਲਤ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਅਗਲੀ ਸੁਣਵਾਈ ਤੱਕ ਚੋਣਾਂ ਦਾ ਸਮਾਂ ਵਧਾ ਦਿੰਦੀ ਹੈ, ਤਾਂ ਇਸਦਾ ਜਵਾਬ ਅਦਾਲਤ ‘ਚ ਦੇਣਾ ਪਵੇਗਾ, ਨਹੀਂ ਤਾਂ ਹਾਈਕੋਰਟ ਸਖਤ ਰੁਖ ਅਖਤਿਆਰ ਕਰੇਗਾ।
ਪੰਜਾਬ ‘ਚ ਕੁੱਲ 13, 268 ਪੰਚਾਇਤਾਂ ਹਨ, ਜਿਨ੍ਹਾਂ ‘ਚ ਚੋਣਾਂ ਕਰਵਾਈਆਂ ਜਾਣਗੀਆਂ।ਜਨਵਰੀ 2019, ‘ਚ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਹੋਈਆਂ ਸੀ ਤੇ ਸਰਪੰਚਾਂ ਨੇ ਇਸ ਤੋਂ ਬਾਅਦ ਆਪਣਾ ਕਾਰਜ ਸੰਭਾਲਿਆ।ਉਨ੍ਹਾਂ ਦਾ ਕਾਰਜਕਾਲ ਜਨਵਰੀ 2024 ‘ਚ ਖਤਮ ਹੋਣ ਜਾ ਰਿਹਾ ਹੈ।ਪੰਜਾਬ ਸਰਕਾਰ ਇਨ੍ਹਾਂ ਚੋਣਾਂ ‘ਚ ਦੇਰੀ ਨਹੀਂ ਕਰਨਾ ਚਾਹੁੰਦੀ।