ਕਿਸਾਨਾਂ ਲਈ ਵੱਡੀ ਖ਼ਬਰ ਆ ਰਹੀ ਹੈ ਕਿ , ਕਿਸਾਨ ਕ੍ਰੈਡਿਟ ਕਾਰਡ’ (ਕੇਸੀਸੀ) ਦੀ ਸਹੂਲਤ ਪ੍ਰਧਾਨ ਮੰਤਰੀ ਕਿਸਾਨ ਨਿਧੀ ਦੇ ਸਾਰੇ ਲਾਭਪਾਤਰੀਆਂ ਨੂੰ ਦਿੱਤੀ ਜਾ ਰਹੀ ਹੈ। ਜੇਕਰ ਤੁਸੀਂ ਅਜੇ ਤੱਕ KCC ਲਈ ਅਪਲਾਈ ਨਹੀਂ ਕੀਤਾ ਹੈ, ਤਾਂ ਅੱਜ ਹੀ ਅਪਲਾਈ ਕਰੋ।
ਇਹਦਾ ਅਪਲਾਈ ਕਰਨ ਦਾ ਤਰੀਕਾ ਇਹ ਹੈ ਕਿ
ਆਪਣੇ ਕਿਸੇ ਬੈਂਕ ਵਿੱਚ ਜਾ ਕੇ ਕਿਸਾਨ ਕ੍ਰੈਡਿਟ ਕਾਰਡ ਲਈ ਅਰਜ਼ੀ ਦੇ ਸਕਦੇ ਹੋ। ਜਦਕਿ ਹੋਰ ਵੇਰਵਿਆਂ ਦੇ ਨਾਲ ਲੋੜੀਂਦੀ ਅਰਜ਼ੀ ਭਰਨੀ ਹੋਵੇਗੀ। ਫਾਰਮ ਭਰਨ ਤੋਂ ਬਾਅਦ ਸਾਰੇ ਜ਼ਰੂਰੀ ਦਸਤਾਵੇਜ਼ ਦੇਣੇ ਹੋਣਗੇ। ਜਦਕਿ ਇਸ ਸਕੀਮ ਤਹਿਤ ਕਿਸਾਨਾਂ ਨੂੰ ਪੰਜ ਸਾਲਾਂ ਲਈ 3 ਲੱਖ ਰੁਪਏ ਤੱਕ ਦਾ ਥੋੜ੍ਹੇ ਸਮੇਂ ਲਈ ਕਰਜ਼ਾ ਦਿੱਤਾ ਜਾਂਦਾ ਹੈ। ਕਿਸਾਨ ਕ੍ਰੈਡਿਟ ਕਾਰਡ ‘ਤੇ 9 ਫੀਸਦੀ ਦੀ ਦਰ ਨਾਲ ਵਿਆਜ ਵਸੂਲਿਆ ਜਾਂਦਾ ਹੈ, ਜਿਸ ‘ਤੇ ਸਰਕਾਰ 2 ਫੀਸਦੀ ਸਬਸਿਡੀ ਦਿੰਦੀ ਹੈ।
ਕਿਹੜੇ ਦਸਤਾਵੇਜ਼ਾਂ ਦੀ ਹੋਵੇਗੀ ਲੋੜ
KCC ਲਈ ਅਰਜ਼ੀ ਦੇਣ ਲਈ, 2 ਪਾਸਪੋਰਟ ਆਕਾਰ ਦੀਆਂ ਫੋਟੋਆਂ ਦੀ ਲੋੜ ਹੁੰਦੀ ਹੈ। ਇਸ ਤੋਂ ਇਲਾਵਾ ਪਛਾਣ ਦੇ ਸਬੂਤ ਲਈ ਆਧਾਰ ਕਾਰਡ ਜ਼ਰੂਰੀ ਹੋਵੇਗਾ। ਇਸ ਤੋਂ ਇਲਾਵਾ ਪਤੇ ਦਾ ਸਬੂਤ ਜਿਵੇਂ ਡਰਾਈਵਿੰਗ ਲਾਇਸੈਂਸ ਜਾਂ ਆਧਾਰ ਕਾਰਡ ਆਦਿ ਦੀ ਲੋੜ ਹੋਵੇਗੀ। ਇਸ ਦੇ ਨਾਲ ਹੀ ਉਗਾਈਆਂ ਗਈਆਂ ਫ਼ਸਲਾਂ ਬਾਰੇ ਵੀ ਜਾਣਕਾਰੀ ਦੇਣੀ ਪਵੇਗੀ।
ਇਥੇ ਦੱਸਣਯੋਗ ਹੈ ਕਿ ਇਸ ਯੋਜਨਾ ਦਾ ਪੈਸਾ ਦੇਸ਼ ਦੇ ਕਰੋੜਾਂ ਕਿਸਾਨਾਂ (ਪੀਐੱਮ ਕਿਸਾਨ ਸਟੇਟਸ) ਦੇ ਖਾਤਿਆਂ ਵਿੱਚ ਟਰਾਂਸਫਰ ਨਹੀਂ ਕੀਤਾ ਜਾਵੇਗਾ। ਇਹ ਕਿਸ਼ਤ 1 ਅਗਸਤ ਤੋਂ 30 ਸਤੰਬਰ ਦੇ ਵਿਚਕਾਰ ਟਰਾਂਸਫਰ ਕੀਤੀ ਜਾਣੀ ਹੈ। ਇਹ ਸਕੀਮ ਕੇਂਦਰ ਸਰਕਾਰ ਵੱਲੋਂ ਕਿਸਾਨ ਦੀ ਆਰਥਿਕ ਹਾਲਤ ਨੂੰ ਮਜ਼ਬੂਤ ਕਰਨ ਲਈ ਸ਼ੁਰੂ ਕੀਤੀ ਗਈ ਸੀ। ਇਸ ਵਿੱਚ ਯੋਗ ਕਿਸਾਨਾਂ ਨੂੰ 6 ਹਜ਼ਾਰ ਰੁਪਏ ਸਾਲਾਨਾ ਦਿੱਤੇ ਜਾਂਦੇ ਹਨ, ਜੋ ਕਿ 2-2 ਹਜ਼ਾਰ ਦੀਆਂ ਤਿੰਨ ਕਿਸ਼ਤਾਂ ਵਿੱਚ ਮਿਲਦੇ ਹਨ।
ਸਰਕਾਰ ਵੱਲੋਂ ਪਹਿਲਾਂ ਦੱਸਿਆ ਗਿਆ ਸੀ ਕਿ ਇਸ ਵਾਰ ਈ-ਕੇਵਾਈਸੀ ਨੂੰ ਪੂਰਾ ਕੀਤੇ ਬਿਨਾਂ ਕਿਸ਼ਤ ਨਹੀਂ ਦਿੱਤੀ ਜਾਵੇਗੀ।
ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ 12ਵੀਂ ਕਿਸ਼ਤ ਦਾ ਇੰਤਜ਼ਾਰ ਕਰ ਰਹੇ ਹੋ, ਤਾਂ ਤੁਹਾਡੇ ਲਈ ਬਹੁਤ ਵੱਡੀ ਖੁਸ਼ਖਬਰੀ ਹੈ। ਕੇਂਦਰ ਸਰਕਾਰ ਦੀ ਵੱਲੋਂ ਦੇਸ਼ ਦੇ ਕਰੋੜਾਂ ਕਿਸਾਨਾਂ ਨੂੰ 12ਵੀਂ ਕਿਸ਼ਤ (pm kisan 12th installment) ਤੋਂ ਪਹਿਲਾਂ ਵੱਡਾ ਲਾਭ ਦਿੱਤਾ ਜਾ ਰਿਹਾ ਹੈ।