ਸ਼ੁੱਕਰਵਾਰ, ਜਨਵਰੀ 23, 2026 01:58 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਖੇਤੀਬਾੜੀ ਰਹਿੰਦ-ਖੂੰਹਦ ਨੂੰ ਅਸਾਸੇ ‘ਚ ਤਬਦੀਲ ਕਰਨ ਲਈ ਗਰੀਨ ਹਾਈਡ੍ਰੋਜਨ ਨੀਤੀ ਲਾਹੇਵੰਦ ਸਾਬਤ ਹੋਵੇਗੀ: ਅਮਨ ਅਰੋੜਾ

by Gurjeet Kaur
ਦਸੰਬਰ 9, 2023
in ਪੰਜਾਬ
0
ਖੇਤੀਬਾੜੀ ਰਹਿੰਦ-ਖੂੰਹਦ ਨੂੰ ਅਸਾਸੇ ਵਿੱਚ ਤਬਦੀਲ ਕਰਨ ਲਈ ਗਰੀਨ ਹਾਈਡ੍ਰੋਜਨ ਨੀਤੀ ਲਾਹੇਵੰਦ ਸਾਬਤ ਹੋਵੇਗੀ: ਅਮਨ ਅਰੋੜਾ
• ਪੰਜਾਬ ਨੇ ਸਾਲ 2030 ਤੱਕ 100 ਕਿੱਲੋ ਟਨ ਸਾਲਾਨਾ ਗਰੀਨ ਹਾਈਡ੍ਰੋਜਨ ਉਤਪਾਦਨ ਸਮਰੱਥਾ ਦਾ ਟੀਚਾ ਮਿੱਥਿਆ: ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰੀ
• ਪੇਡਾ ਨੇ ਡਰਾਫਟ ਗਰੀਨ ਹਾਈਡ੍ਰੋਜਨ ਨੀਤੀ ‘ਤੇ ਓਪਨ-ਹਾਊਸ ਸੈਸ਼ਨ ਕਰਾਇਆ
ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਅੱਜ ਕਿਹਾ ਕਿ ਪੰਜਾਬ ਨੂੰ ਦੇਸ਼ ਭਰ ਵਿੱਚ ਗਰੀਨ ਅਤੇ ਸਾਫ਼-ਸੁਥਰੀ ਊਰਜਾ ਦੇ ਉਤਪਾਦਨ ਵਿੱਚ ਮੋਹਰੀ ਸੂਬਾ ਬਣਾਉਣ ਲਈ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਤਿਆਰ ਕੀਤੀ ਗਰੀਨ ਹਾਈਡ੍ਰੋਜਨ ਨੀਤੀ ਖੇਤੀਬਾੜੀ ਰਹਿੰਦ-ਖੂੰਹਦ ਨੂੰ ਅਸਾਸੇ ਵਿੱਚ ਤਬਦੀਲ ਕਰਨ ਵਾਸਤੇ ਲਾਹੇਵੰਦ ਸਾਬਤ ਹੋਵੇਗੀ।
ਖਰੜਾ ਗਰੀਨ ਹਾਈਡ੍ਰੋਜਨ ਨੀਤੀ ‘ਤੇ ਇੱਥੇ ਸੀ.ਆਈ.ਆਈ. ਵਿਖੇ ਕਰਵਾਏ ਗਏ ਅੱਧੇ ਦਿਨ ਦੇ ਓਪਨ-ਹਾਊਸ ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਨੀਤੀ ਦਾ ਉਦੇਸ਼ ਸਾਲ 2030 ਤੱਕ 100 ਕਿੱਲੋ ਟਨ ਉਤਪਾਦਨ ਸਮਰੱਥਾ ਦੇ ਨਾਲ ਪੰਜਾਬ ਨੂੰ ਗਰੀਨ ਹਾਈਡ੍ਰੋਜਨ/ਅਮੋਨੀਆ ਦੇ ਉਤਪਾਦਨ ਵਿੱਚ ਮੋਹਰੀ ਸੂਬਾ ਬਣਾਉਣਾ ਹੈ। ਇਸ ਤੋਂ ਇਲਾਵਾ ਹਾਈਡ੍ਰੋਜਨ ਪੈਦਾ ਕਰਨ ਦੀਆਂ ਨਵੀਨਤਮ ਉਤਪਾਦਨ ਸਮਰੱਥਾਵਾਂ ਜਿਵੇਂ ਬਾਇਓਮਾਸ ਗੈਸੀਫ਼ਿਕੇਸ਼ਨ, ਸਟੀਮ ਮੀਥੇਨ ਰਿਫਾਰਮਿੰਗ, ਵੇਸਟ ਵਾਟਰ ਦੀ ਇਲੈਕਟ੍ਰੋਲਾਈਸਿਸ, ਹਾਈਡ੍ਰੋਜਨ ਫਿਊਲ ਬਲੈਂਡਿੰਗ ਆਦਿ ਵਿਕਸਤ ਕਰਨਾ ਹੈ।
ਇਹ ਪਹਿਲਕਦਮੀ ਬਾਇਓਮਾਸ ਤੋਂ ਗਰੀਨ ਹਾਈਡ੍ਰੋਜਨ ਪੈਦਾ ਕਰਨ ਲਈ ਤਕਨੀਕਾਂ ਖੋਜਣ ਲਈ ਰਾਹ ਪੱਧਰਾ ਕਰੇਗੀ ਕਿਉਂਕਿ ਮੁੱਖ ਮੰਤਰੀ   ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਗਰੀਨ ਊਰਜਾ ਦੇ ਉਤਪਾਦਨ ਵਿੱਚ ਮੋਹਰੀ ਸੂਬਾ ਬਣਾਉਣ ਲਈ ਠੋਸ ਉਪਰਾਲੇ ਕਰ ਰਹੀ ਹੈ।
ਪੰਜਾਬ ਮੁੱਖ ਤੌਰ ‘ਤੇ ਬਾਇਓਮਾਸ ਤੋਂ ਗਰੀਨ ਹਾਈਡ੍ਰੋਜਨ ਦੇ ਉਤਪਾਦਨ ‘ਤੇ ਧਿਆਨ ਕੇਂਦਰਿਤ ਕਰ ਰਿਹਾ ਹੈ, ਜੋ ਭਵਿੱਖ ਵਿੱਚ ਜ਼ੀਰੋ-ਕਾਰਬਨ ਤਬਦੀਲੀ ਲਈ ਇੱਕ ਆਕਰਸ਼ਕ ਵਿਕਲਪ ਹੈ ਕਿਉਂਕਿ ਸੂਬੇ ਵਿੱਚ ਸਾਲਾਨਾ 20 ਮਿਲੀਅਨ ਟਨ ਪਰਾਲੀ ਪੈਦਾ ਹੁੰਦੀ ਹੈ।
ਗਰੀਨ ਹਾਈਡ੍ਰੋਜਨ ਦੀ ਮਹੱਤਤਾ ਅਤੇ ਇਸ ਦੀ ਵਰਤੋਂ ਦੀ ਲੋੜ ‘ਤੇ ਜ਼ੋਰ ਦਿੰਦਿਆਂ ਪੇਡਾ ਦੇ ਚੇਅਰਮੈਨ   ਐਚ.ਐਸ. ਹੰਸਪਾਲ ਨੇ ਕਿਹਾ ਕਿ ਇਸ ਨੀਤੀ ਜ਼ਰੀਏ ਸਿਰਫ਼ ਟੀਚੇ ਹੀ ਨਿਰਧਾਰਿਤ ਨਹੀਂ ਕੀਤੇ ਗਏ, ਸਗੋਂ ਇਹ ਸੂਬੇ ਦੇ ਸਸਟੇਨਬਲ ਭਵਿੱਖ ਲਈ ਸਾਡੀ ਵਚਨਬੱਧਤਾ ਦਾ ਪ੍ਰਮਾਣ ਹੈ।
ਪੇਡਾ ਦੇ ਮੁੱਖ ਕਾਰਜਕਾਰੀ ਅਧਿਕਾਰੀ ਡਾ. ਅਮਰਪਾਲ ਸਿੰਘ ਨੇ ਕਿਹਾ ਕਿ ਪੰਜਾਬ ਭਵਿੱਖ ਵਿੱਚ ਗਰੀਨ ਊਰਜਾ ਦੇ ਉਤਪਾਦਨ ਵਿੱਚ ਅਹਿਮ ਯੋਗਦਾਨ ਪਾਉਣ ਵਾਸਤੇ ਦੇਸ਼ ਦਾ ਮੋਹਰੀ ਬਣਨ ਲਈ ਵਚਨਬੱਧ ਹੈ ਜਿਸ ਨਾਲ ਨਾ ਸਿਰਫ਼ ਖੁਸ਼ਹਾਲੀ ਆਵੇਗੀ ਸਗੋਂ ਦੇਸ਼ ਦੀ ਊਰਜਾ ਸੁਰੱਖਿਆ ਨੂੰ ਵੀ ਯਕੀਨੀ ਬਣਾਇਆ ਜਾ ਸਕੇਗਾ। ਉਨ੍ਹਾਂ ਨੇ ਸੂਬੇ ਦੀ ਗਰੀਨ ਹਾਈਡ੍ਰੋਜਨ ਨੀਤੀ ਤਹਿਤ ਪ੍ਰਦਾਨ ਕੀਤੇ ਜਾਣ ਵਾਲੇ ਵੱਖ-ਵੱਖ ਪ੍ਰੋਤਸਾਹਨਾਂ ਬਾਰੇ ਵੀ ਜਾਣਕਾਰੀ ਦਿੱਤੀ।
ਡਾਇਰੈਕਟਰ   ਐਮ.ਪੀ. ਸਿੰਘ ਨੇ ਪੇਡਾ ਦੀਆਂ ਵੱਖ-ਵੱਖ ਪਹਿਲਕਦਮੀਆਂ ਨੂੰ ਸਾਂਝਾ ਕੀਤਾ ਜੋ ਸੂਬੇ ਦੀਆਂ ਊਰਜਾ ਸਬੰਧੀ ਲੋੜਾਂ ਨੂੰ ਪੂਰਾ ਕਰਨ ਲਈ ਪਰਾਲੀ ਦੀ ਵਰਤੋਂ ਕਰਕੇ ਲਾਹੇਵੰਦ ਈਂਧਨ/ਊਰਜਾ ਵਿੱਚ ਤਬਦੀਲ ਕਰਨ ਸਬੰਧੀ ਰਣਨੀਤੀ ‘ਤੇ ਆਧਾਰਿਤ ਹਨ।
ਇੰਟਰਡਿਸਿਪਲਨਰੀ ਸੈਂਟਰ ਫਾਰ ਐਨਰਜੀ ਐਂਡ ਰਿਸਰਚ, ਆਈ.ਆਈ.ਐਸ.ਸੀ., ਬੰਗਲੌਰ ਦੇ ਚੇਅਰਮੈਨ ਪ੍ਰੋ. ਡਾ. ਐਸ. ਦਸੱਪਾ ਅਤੇ ਡਾਇਰੈਕਟਰ ਜਨਰਲ ਨੈਸ਼ਨਲ ਇੰਸਟੀਚਿਊਟ ਆਫ਼ ਬਾਇਓ-ਐਨਰਜੀ, ਐਮ.ਐਨ.ਆਰ.ਈ., ਭਾਰਤ ਸਰਕਾਰ ਡਾ. ਜੀ. ਸ੍ਰੀਧਰ ਨੇ ਗਰੀਨ ਅਤੇ ਸਾਫ਼-ਸੁਥਰੀ ਊਰਜਾ ਨੂੰ ਉਤਸ਼ਾਹਿਤ ਕਰਨ ਲਈ ਪੇਡਾ ਵੱਲੋਂ ਕੀਤੀਆਂ ਪਹਿਲਕਦਮੀਆਂ ਦੀ ਸ਼ਲਾਘਾ ਵੀ ਕੀਤੀ।
ਡਾ. ਐਸ. ਦਸੱਪਾ ਨੇ ਬਾਇਓਮਾਸ ਤੋਂ ਹਾਈਡ੍ਰੋਜਨ ਪੈਦਾ ਕਰਨ ਲਈ ਨਵੀਨਤਮ ਤਕਨਾਲੋਜੀ ਬਾਰੇ ਇੱਕ ਪੇਸ਼ਕਾਰੀ ਦਿੱਤੀ। ਪੇਡਾ ਤੋਂ ਸ੍ਰੀ ਰੋਹਿਤ ਕੁਮਾਰ ਨੇ ਵੀ ਪੰਜਾਬ ਰਾਜ ਲਈ ਡਰਾਫਟ ਗਰੀਨ ਹਾਈਡ੍ਰੋਜਨ ਨੀਤੀ ਦੀਆਂ ਮੁੱਖ ਵਿਸ਼ੇਸ਼ਤਾਵਾਂ ਬਾਰੇ ਇੱਕ ਪੇਸ਼ਕਾਰੀ ਦਿੱਤੀ।
ਇਸ ਸੈਸ਼ਨ ਵਿੱਚ ਐਨ.ਐਲ.ਟੀ., ਐਚ.ਐਮ.ਈ.ਐਲ., ਐਚ.ਪੀ.ਸੀ.ਐਲ., ਗੇਲ, ਇੰਡੀਅਨ ਆਇਲ, ਐਨ.ਐਫ.ਐਲ., ਵਰਧਮਾਨ, ਸਪੋਰਟਕਿੰਗ, ਐਚ.ਐਮ.ਈ.ਐਲ., ਨਾਹਰ ਗਰੁੱਪ ਅਤੇ ਉਦਯੋਗਿਕ ਐਸੋਸੀਏਸ਼ਨਾਂ, ਕੰਸਲਟੈਂਸੀ ਫਰਮਾਂ, ਅਕਾਦਮਿਕ ਸੰਸਥਾਵਾਂ, ਐਨਰਜੀ ਆਡੀਟਰਾਂ/ਪ੍ਰਬੰਧਕਾਂ ਸਮੇਤ ਉਦਯੋਗਾਂ ਦੇ ਨੁਮਾਇੰਦਿਆਂ ਨੇ ਵੀ ਹਿੱਸਾ ਲਿਆ।
Tags: AAP Minister Aman Aroraaman arorapunjab governmentPunjabi News Pro Punjab Tvਮੰਤਰੀ ਅਮਨ ਅਰੋੜਾ
Share210Tweet131Share53

Related Posts

ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸ਼ੁਰੂ : ਕੇਜਰੀਵਾਲ ਨੇ ਕਿਹਾ, “ਹੁਣ ਕੋਈ ਵੀ ਬਿਮਾਰੀ ਨਾਲ ਨਹੀਂ ਮਰੇਗਾ, 10 ਲੱਖ ਰੁਪਏ ਦਾ ਮੁਫ਼ਤ ਇਲਾਜ ਹੋਵੇਗਾ ਉਪਲਬਧ

ਜਨਵਰੀ 22, 2026

ਪੰਜਾਬ ਸਰਕਾਰ ਨੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸਮੇਤ 10 ਚੇਅਰਮੈਨ ਅਤੇ ਉਪ-ਚੇਅਰਮੈਨ ਕੀਤੇ ਨਿਯੁਕਤ

ਜਨਵਰੀ 22, 2026

ਪੰਜਾਬ ਸਰਕਾਰ ਵੱਲੋਂ ਪਲੇਵੇਅ ਸਕੂਲਾਂ ਲਈ ਔਨਲਾਈਨ ਰਜਿਸਟ੍ਰੇਸ਼ਨ ਪੋਰਟਲ ਕੀਤਾ ਲਾਂਚ

ਜਨਵਰੀ 22, 2026

ਵਿਜੀਲੈਂਸ ਦੀ ਵੱਡੀ ਕਾਰਵਾਈ: ਰਿਸ਼ਵਤ ਲੈਂਦਾ ਹੈੱਡ ਕਾਂਸਟੇਬਲ ਰੰਗੇ ਹੱਥੀਂ ਕਾਬੂ

ਜਨਵਰੀ 22, 2026

ਪੰਜਾਬ ਸਰਕਾਰ ਵੱਲੋਂ 26 IAS ਸਮੇਤ PCS ਅਫਸਰਾਂ ਦਾ ਹੋਇਆ ਤਬਾਦਲਾ, ਪੜ੍ਹੋ ਸੂਚੀ

ਜਨਵਰੀ 22, 2026

ਮਾਨ ਸਰਕਾਰ ਨੇ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੀ ਕੀਤੀ ਸ਼ੁਰੂਆਤ, ਸੰਗਠਿਤ ਅਪਰਾਧ ਵਿਰੁੱਧ ਜੰਗੀ ਪੱਧਰ ‘ਤੇ ਕਾਰਵਾਈ ਸ਼ੁਰੂ: ਬਲਤੇਜ ਪੰਨੂ

ਜਨਵਰੀ 21, 2026
Load More

Recent News

ਸੱਭਿਆਚਾਰ ਮੰਤਰਾਲਾ 2026 ਦੇ ਗਣਤੰਤਰ ਦਿਵਸ ‘ਤੇ ‘ਵੰਦੇ ਮਾਤਰਮ ਦੇ 150 ਸਾਲ’ ਦੇ ਥੀਮ ‘ਤੇ ਇੱਕ ਝਾਕੀ ਕਰੇਗਾ ਪੇਸ਼

ਜਨਵਰੀ 22, 2026

ਵੰਦੇ ਮਾਤਰਮ ਦੇ 150 ਸਾਲ ਪੂਰੇ ਹੋਣ ਦਾ ਮਨਾਇਆ ਜਾ ਰਿਹਾ ਜਸ਼ਨ

ਜਨਵਰੀ 22, 2026

ਡੀਜੀਸੀਏ ਨੇ ਏਅਰਲਾਈਨ ਟ੍ਰਾਂਸਪੋਰਟ ਪਾਇਲਟ ਲਾਇਸੈਂਸ ਲਈ ਇਲੈਕਟ੍ਰਾਨਿਕ ਪਰਸੋਨਲ ਲਾਇਸੈਂਸ ਸੇਵਾ ਕੀਤੀ ਸ਼ੁਰੂ

ਜਨਵਰੀ 22, 2026

ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸ਼ੁਰੂ : ਕੇਜਰੀਵਾਲ ਨੇ ਕਿਹਾ, “ਹੁਣ ਕੋਈ ਵੀ ਬਿਮਾਰੀ ਨਾਲ ਨਹੀਂ ਮਰੇਗਾ, 10 ਲੱਖ ਰੁਪਏ ਦਾ ਮੁਫ਼ਤ ਇਲਾਜ ਹੋਵੇਗਾ ਉਪਲਬਧ

ਜਨਵਰੀ 22, 2026

ਯੂਕੇ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੂੰ ’ਸਰਕਾਰ-ਏ-ਖਾਲਸਾ ਪੁਰਸਕਾਰ’ ਨਾਲ ਕੀਤਾ ਗਿਆ ਸਨਮਾਨਿਤ

ਜਨਵਰੀ 22, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.