Greta Thunberg News: ਸਵੀਡਿਸ਼ ਜਲਵਾਯੂ ਕਾਰਕੁਨ ਗ੍ਰੇਟਾ ਥਨਬਰਗ ਨੂੰ ਜਰਮਨੀ ‘ਚ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਰਿਹਾਅ ਕੀਤਾ ਗਿਆ। ਗ੍ਰੇਟਾ ਥਨਬਰਗ ਜਰਮਨੀ ਦੇ ਇੱਕ ਪਿੰਡ ਵਿੱਚ ਖਾਨ ਦੇ ਵਿਸਤਾਰ ਦੇ ਖਿਲਾਫ ਇੱਕ ਵੱਡੇ ਵਿਰੋਧ ਪ੍ਰਦਰਸ਼ਨ ਦਾ ਸਮਰਥਨ ਕਰਨ ਪਹੁੰਚੀ, ਜਿਸ ਤੋਂ ਬਾਅਦ ਉਸਨੂੰ ਕੁਝ ਹੋਰ ਕਾਰਕੁਨਾਂ ਸਮੇਤ ਗ੍ਰਿਫਤਾਰ ਕਰ ਲਿਆ ਗਿਆ।
ਉਸ ਨੂੰ ਬਾਅਦ ਵਿਚ ਜਰਮਨ ਪੁਲਿਸ ਨੇ ਰਿਹਾਅ ਕਰ ਦਿੱਤਾ ਸੀ। ਰਾਇਟਰਜ਼ ਦੀ ਇੱਕ ਰਿਪੋਰਟ ਮੁਤਾਬਕ ਜਰਮਨ ਪੁਲਿਸ ਨੇ ਗ੍ਰੇਟਾ ਥਨਬਰਗ ਦੀ ਪਛਾਣ ਕਰਨ ਤੋਂ ਬਾਅਦ ਉਸ ਨੂੰ ਰਿਹਾਅ ਕਰ ਦਿੱਤਾ।
ਗ੍ਰੇਟਾ ਥਨਬਰਗ ਨੂੰ ਕੀਤਾ ਗਿਆ ਰਿਹਾ
ਰਿਪੋਰਟ ਮੁਤਾਬਕ, ਗ੍ਰੇਟਾ ਥਨਬਰਗ ਜਰਮਨੀ ਦੇ ਲੁਏਟਜ਼ਰਥ ਪਿੰਡ ਤੋਂ ਲਗਪਗ 9 ਕਿਲੋਮੀਟਰ ਦੂਰ ਗਾਰਜ਼ਵੇਲਰ 2 ਓਪਨਕਾਸਟ ਕੋਲਾ ਖਾਨ ਵਿੱਚ ਚੱਲ ਰਹੇ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਹੋਈ ਸੀ। ਗ੍ਰੇਟਾ ਥਨਬਰਗ ਨੂੰ ਪਹਿਲਾਂ ਚੇਤਾਵਨੀ ਦਿੱਤੀ ਗਈ ਸੀ ਕਿ ਜੇਕਰ ਉਸਨੇ ਮਾਈਨਫੀਲਡ ਨਹੀਂ ਛੱਡੀ ਤਾਂ ਉਸਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ, ਅਤੇ ਬਾਅਦ ਵਿੱਚ ਉਸਨੂੰ ਜ਼ਬਰਦਸਤੀ ਹਟਾਇਆ ਗਿਆ।
ਦੱਸ ਦਈਏ ਕਿ ਪੱਛਮੀ ਸੂਬੇ ਨਾਰਥ ਰਾਈਨ-ਵੈਸਟਫਾਲੀਆ ‘ਚ ਇਕ ਪਿੰਡ ਨੂੰ ਇਕ ਖਾਨ ਦਾ ਵਿਸਥਾਰ ਕਰਨ ਲਈ ਇੱਕ ਪਿੰਡ ਨੂੰ ਹਟਾਇਆ ਜਾ ਰਿਹਾ ਹੈ ਤੇ ਇਸ ਦੇ ਖਿਲਾਫ ਲੋਕਾਂ ਦਾ ਗੁੱਸਾ ਭੜਕ ਉੱਠਿਆ। ਰਾਇਟਰਜ਼ ਨੇ ਰਿਪੋਰਟ ਦਿੱਤੀ ਕਿ ਖਾਨ ਦੇ ਮਾਲਕ ਨੇ ਸਰਕਾਰ ਨਾਲ ਸਹਿਮਤੀ ਜਤਾਈ ਹੈ ਕਿ ਕੋਲੇ ਨੂੰ ਤੇਜ਼ੀ ਨਾਲ ਬਾਹਰ ਕੱਢਣ ਲਈ ਲੁਏਟਜ਼ਰਥ ਪਿੰਡ ਨੂੰ ਖਾਲੀ ਕਰਵਾਇਆ ਜਾ ਸਕਦਾ ਹੈ, ਜਿਸ ਨਾਲ ਜਨਤਾ ਦਾ ਗੁੱਸਾ ਭੜਕਿਆ।
ਖਾਨ ਨੂੰ ਲੈ ਕੇ ਪ੍ਰਦਰਸ਼ਨ
ਜਲਵਾਯੂ ਪਰਿਵਰਤਨ ਕਾਰਕੁਨਾਂ ਦਾ ਕਹਿਣਾ ਹੈ ਕਿ ਜਰਮਨੀ ਨੂੰ ਉਸ ਖਾਨ ਤੋਂ ਹੋਰ ਲਿਗਨਾਈਟ ਜਾਂ ਭੂਰੇ ਕੋਲੇ ਦੀ ਖੁਦਾਈ ਬੰਦ ਕਰਨੀ ਚਾਹੀਦੀ ਹੈ, ਅਤੇ ਇਸ ਦੀ ਬਜਾਏ ਨਵਿਆਉਣਯੋਗ ਊਰਜਾ ਦੇ ਵਿਸਥਾਰ ‘ਤੇ ਧਿਆਨ ਦੇਣਾ ਚਾਹੀਦਾ ਹੈ। ਉਦੋਂ ਹੀ ਸਵੀਡਿਸ਼ ਜਲਵਾਯੂ ਕਾਰਕੁਨ ਗ੍ਰੇਟਾ ਥਨਬਰਗ ਨੇ ਲਗਪਗ 6,000 ਪ੍ਰਦਰਸ਼ਨਕਾਰੀਆਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ “ਖਾਨ ਦਾ ਵਿਸਤਾਰ ਕਰਨਾ ਮੌਜੂਦਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਨਾਲ ਵਿਸ਼ਵਾਸਘਾਤ ਹੈ।”
ਇਸ ਦੌਰਾਨ ਹਜ਼ਾਰਾਂ ਪ੍ਰਦਰਸ਼ਨਕਾਰੀ ਲੁਏਤਜ਼ੇਰਥ ਪਿੰਡ ਵਿੱਚ ਮੌਜੂਦ ਸੀ। ਉਨ੍ਹਾਂ ਨੇ ਅੱਗੇ ਕਿਹਾ, “ਜਰਮਨੀ ਦੁਨੀਆ ਦੇ ਸਭ ਤੋਂ ਵੱਡੇ ਪ੍ਰਦੂਸ਼ਕਾਂ ਵਿੱਚੋਂ ਇੱਕ ਹੈ ਅਤੇ ਉਸਨੂੰ ਜਵਾਬਦੇਹ ਹੋਣਾ ਚਾਹੀਦਾ ਹੈ।”
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h