ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਮੋਦੀ ਸਰਕਾਰ ਵੱਲੋਂ ਕਾਲਜ ਵਿੱਚ ਮੁਹੱਈਆ ਕਰਵਾਈਆਂ ਜਾ ਰਹੀਆਂ ਵੱਖ -ਵੱਖ ਸੇਵਾਵਾਂ ਉੱਤੇ ਲਗਾਏ ਗਏ ਜੀਐਸਟੀ ਨੂੰ ਨਿੰਦਣਯੋਗ ਕਰਾਰ ਦਿੱਤਾ ਹੈ। ਉਨ੍ਹਾਂ ਨੇ ਟਵੀਟ ਕਰਕੇ ਲਿਖਿਆ ਕਿ ਸਰਕਾਰ ਵੱਲੋਂ ਸਿੱਖਿਆ ਵਿੱਚ ਜੀਐਸਟੀ ਲਗਾਉਣਾ ਬੇਹੱਦ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਗਰੀਬ ਲੋਕ ਪਹਿਲਾਂ ਹੀ ਚੰਗੀ ਸਿੱਖਿਆ ਲਈ ਸੰਘਰਸ਼ ਕਰ ਰਹੇ ਹਨ। ਇਸ ਦੌਰਾਨ, ਇਸ ਨੂੰ ਹੋਰ ਮਹਿੰਗਾ ਬਣਾਉਣਾ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਵੱਡਾ ਖਤਰਾ ਹੈ |ਉਨ੍ਹਾਂ ਸਰਕਾਰ ਨੂੰ ਪੁੱਛਿਆ ਕਿ ਕੀ ਇਹ ਸਾਡੇ ਵਿਕਾਸ ਦਾ ਰਾਹ ਹੈ?