ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਵੱਲੋਂ ਜੀਐੱਸਟੀ ਕੌਂਸਲ ਦੀ 47ਵੀਂ ਮੀਟਿੰਗ ’ਚ ਆਮ ਲੋਕਾਂ ਨੂੰ ਰਾਹਤ ਦੇਣ ਦੀ ਬਜਾਏ ਜੀਐੱਸਟੀ ਦਾ ਹੋਰ ਬੋਝ ਪਾ ਦਿੱਤਾ ਗਿਆ ਹੈ।
ਜੀਐੱਸਟੀ ਕੌਂਸਲ ਦੀ ਅੱਜ ਹੋਈ ਮੀਟਿੰਗ ’ਚ ਨਿੱਤ ਵਰਤੋਂ ’ਚ ਆਉਣ ਵਾਲੀਆਂ ਵਸਤਾਂ ਤੇ ਸੇਵਾਵਾਂ ਉਤੇ ਜੀਐੱਸਟੀ ਦਰਾਂ ਵਧਾ ਦਿੱਤੀਆਂ ਗਈਆਂ ਹਨ।
ਇਹ ਨਵੀਆਂ ਦਰਾਂ 18 ਜੁਲਾਈ 2022 ਤੋਂ ਲਾਗੂ ਹੋਣਗੀਆਂ।
ਮੀਟਿੰਗ ’ਚ ਪ੍ਰਿੰਟਿੰਗ ਵਾਲੀ ਸਿਆਹੀ, ਚਾਕੂ, ਬਲੇਡ, ਪੈਨਸਿਲ ਸ਼ਾਰਪਨਰ, ਚਮਚੇ, ਟਿਊਬਵੈੱਲ ਟਰਬਾਈਨ ਪੰਪ, ਸਬਮਰਸੀਬਲ ਪੰਪ, ਡੇਅਰੀ ਮਸ਼ੀਨਰੀ, ਐਲਈਡੀ ਲਾਈਟਾਂ ’ਤੇ ਜੀਐੱਸਟੀ ਦਰ 12 ਫ਼ੀਸਦ ਤੋਂ ਵਧਾ ਕੇ 18 ਫ਼ੀਸਦ ਕਰਨ ਦਾ ਫ਼ੈਸਲਾ ਲਿਆ ਗਿਆ ਹੈ।
ਹੋਰ ਜਾਣਕਾਰੀ ਅਨੁਜਸਰ ਠੇਕੇ ’ਤੇ ਦਿੱਤੀਆਂ ਜਾਣ ਵਾਲੀਆਂ ਸੜਕਾਂ, ਪੁਲ, ਰੇਲਵੇ, ਮੈਟਰੋ, ਨਦੀਆਂ, ਡੈਮ, ਪਾਈਪਲਾਈਨ, ਸਿੱਖਿਆ ਅਦਾਰੇ ਅਤੇ ਹਸਪਤਾਲਾਂ ਦੇ ਨਿਰਮਾਣ ’ਤੇ ਲੱਗਣ ਵਾਲੇ ਜੀਐੱਸਟੀ ਨੂੰ 12 ਤੋਂ ਵਧਾ ਕੇ 18 ਫ਼ੀਸਦ ਕਰ ਦਿੱਤਾ ਗਿਆ ਹੈ।
ਨਕਸ਼ਿਆਂ ਤੇ ਦਸਤਾਨਿਆਂ ਉਤੇ ਵੀ 12 ਫ਼ੀਸਦ ਜੀਐੱਸਟੀ ਲਾ ਦਿੱਤਾ ਗਿਆ ਹੈ।