ਸੋਮਵਾਰ, ਜਨਵਰੀ 12, 2026 04:05 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਰਹਦੀ ਸੂਬੇ ਗੁਜਰਾਤ ਤੋਂ ਬਾਅਦ ਹੁਣ ਪੰਜਾਬ ਦੇ ਵਿਕਾਸ ਲਈ ਵੀ ਭਾਜਪਾ ਵਚਨਬਧ: ਵਿਜੇ ਰੁਪਾਣੀ

ਵਿਜੇ ਰੂਪਾਨੀ ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈਆਂ ਵੱਖ-ਵੱਖ ਮੀਟਿੰਗਾਂ ਵਿੱਚ ਵਰਕਰਾਂ ਨਾਲ ਰੁ-ਬ-ਰੁ ਹੋਏ। ਮੀਟਿੰਗ ਦਾ ਆਗਾਜ਼ ਸ਼ਮ੍ਹਾਂ ਰੌਸ਼ਨ ਕਰਕੇ ਕੀਤਾ ਗਿਆ।

by ਮਨਵੀਰ ਰੰਧਾਵਾ
ਦਸੰਬਰ 13, 2022
in ਪੰਜਾਬ
0

ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਭਾਰੀ ਬਣਨ ਤੋਂ ਬਾਅਦ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਪੰਜਾਬ ਦੇ ਇੰਚਾਰਜ ਵਿਜੇ ਰੂਪਾਨੀ ਆਪਣੇ ਦੋ ਦਿਨਾ ਪ੍ਰਵਾਸ ਦੇ ਤਹਿਤ ਚੰਡੀਗੜ੍ਹ ਪੁੱਜੇ। ਸੂਬਾ ਭਾਜਪਾ ਹੈੱਡਕੁਆਰਟਰ ਸੈਕਟਰ 37-ਏ ਪੁੱਜਣ ‘ਤੇ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਆਪਣੀ ਟੀਮ ਦੇ ਅਹੁਦੇਦਾਰਾਂ ਸਮੇਤ ਵਿਜੇ ਰੂਪਾਨੀ ਦਾ ਫੁੱਲਾਂ ਦੇ ਗੁਲਦਸਤੇ ਅਤੇ ਦੁਸ਼ਾਲਾ ਦੇ ਕੇ ਸਵਾਗਤ ਕੀਤਾI

ਇਸ ਤੋਂ ਬਾਅਦ ਵਿਜੇ ਰੂਪਾਨੀ ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈਆਂ ਵੱਖ-ਵੱਖ ਮੀਟਿੰਗਾਂ ਵਿੱਚ ਵਰਕਰਾਂ ਨਾਲ ਰੁ-ਬ-ਰੁ ਹੋਏ। ਮੀਟਿੰਗ ਦਾ ਆਗਾਜ਼ ਸ਼ਮ੍ਹਾਂ ਰੌਸ਼ਨ ਕਰਕੇ ਕੀਤਾ ਗਿਆ। ਇਸ ਮੌਕੇ ਮੰਚ ‘ਤੇ ਉਨ੍ਹਾਂ ਨਾਲ ਸੰਗਠਨ ਜਨਰਲ ਸਕੱਤਰ ਸ਼੍ਰੀਮੰਤਰੀ ਸ੍ਰੀਨਿਵਾਸਲੂ, ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ, ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਕੌਮੀ ਕਾਰਜਕਾਰਨੀ ਮੈਂਬਰ ਸੁਨੀਲ ਜਾਖੜ, ਅਵਿਨਾਸ਼ ਰਾਏ ਖੰਨਾ, ਮਨੋਰੰਜਨ ਕਾਲੀਆ, ਬੀਬੀ ਅਮਨਜੋਤ ਕੌਰ ਰਾਮੂਵਾਲੀਆ, ਬਿਕਰਮਜੀਤ ਸਿੰਘ ਚੀਮਾ ਆਦਿ ਹਾਜ਼ਰ ਸੀI

ਰੂਪਾਨੀ ਨੇ ਹਾਜ਼ਰ ਵਰਕਰਾਂ ਨੂੰ ਆਪਨੇ ਸੰਬੋਧਨ ਵਿੱਚ ਕਿਹਾ ਕਿ ਭਾਰਤੀ ਜਨਤਾ ਪਾਰਟੀ ਵਿਸ਼ਵ ਦੀ ਸਭ ਤੋਂ ਵੱਡੀ ਵਰਕਰਾਂ ‘ਤੇ ਆਧਾਰਿਤ ਸਿਆਸੀ ਪਾਰਟੀ ਹੈ, ਜਿਸ ਦੀ ਵਿਚਾਰਧਾਰਾ ਵਿੱਚ ਦੇਸ਼ ਸਭ ਤੋਂ ਪਹਿਲਾਂ ਹੈ ਅਤੇ ਇਸ ਤੋਂ ਵੱਡਾ ਕੋਈ ਨਹੀਂ ਹੈ। ਫਿਰ ਸੰਗਠਨ, ਵਰਕਰ ਅਤੇ ਫਿਰ ਕੋਈ ਵਿਅਕਤੀ ਵਿਸ਼ੇਸ਼ ਆਉਂਦਾ ਹੈ। ਭਾਜਪਾ ਦੇ ਵਰਕਰ ਨਿਰਸਵਾਰਥ ਭਾਵ ਨਾਲ ਖੁਦ ਅੱਗੇ ਵੱਧ ਕੇ ਜਨਤਾ ਦੀ ਸੇਵਾ ਕਰਨ ਲਈ ਤਤਪਰ ਰਹਿੰਦੇ ਹਨ, ਜਿਸ ਕਾਰਨ ਲੋਕਾਂ ਦੇ ਦਿਲਾਂ ਵਿੱਚ ਭਾਜਪਾ ਦੇ ਪ੍ਰਤੀ ਵਿਸ਼ਵਾਸ ਹੋਰ ਪੱਕਾ ਹੋਇਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ ਭਲਾਈ ਨੀਤੀਆਂ, ਦੇਸ਼ਹਿੱਤ ਵਿੱਚ ਲਏ ਗਏ ਠੋਸ ਅਤੇ ਨਿਰਣਾਇਕ ਫੈਸਲਿਆਂ ਅਤੇ ਭਾਜਪਾ ਦੀ ਵਿਚਾਰਧਾਰਾ ਨੂੰ ਮੰਨਣ ਅਤੇ ਸਮਝਣ ਵਾਲੇ ਰਾਜਨੀਤਿਕ ਅਤੇ ਸਮਾਜਿਕ ਸੰਗਠਨਾਂ ਦੇ ਲੋਕ ਖੁਦ ਅੱਗੇ ਵਧ ਕੇ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ।

ਵਿਜੇ ਰੂਪਾਨੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਗੁਜਰਾਤ ਵਾਂਗ ਪੰਜਾਬ ਵੀ ਸਰਹੱਦੀ ਸੂਬਾ ਹੈ ਅਤੇ ਇਸ ਦੀਆਂ ਆਪਣੀਆਂ ਸਮੱਸਿਆਵਾਂ ਹਨ। ਜਿਸ ਕਾਰਨ ਇੱਥੇ ਕਾਨੂੰਨ ਵਿਵਸਥਾ ਨੂੰ ਬਹੁਤ ਸੋਚ ਸਮਝ ਕੇ ਸੰਭਾਲਣ ਦੀ ਲੋੜ ਹੈ। ਉਨ੍ਹਾਂ ਗੁਜਰਾਤ ਦੇ ਲੋਕਾਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਨੂੰ ਸਵੀਕਾਰ ਕਰਦਿਆਂ ਭਾਜਪਾ ਨੂੰ ਦਿੱਤੇ ਪੂਰਨ ਬਹੁਮਤ ਲਈ ਇੱਕ ਵਾਰ ਫਿਰ ਗੁਜਰਾਤ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੇ ਝੂਠ ਨੂੰ ਚੰਗੀ ਤਰ੍ਹਾਂ ਸਮਝ ਚੁੱਕੇ ਹਨ। ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਨੂੰ ਰਾਮ ਭਰੋਸੇ ਛੱਡ ਕੇ ਦੂਜੇ ਚੋਣਾਂ ਵਾਲੇ ਸੂਬਿਆਂ ਦੇ ਸਿਆਸੀ ਸਫ਼ਰ ਦਾ ਆਨੰਦ ਮਾਣ ਰਹੇ ਹਨ। ‘ਆਪ’ ਸਰਕਾਰ ਦੇ 8 ਮਹੀਨਿਆਂ ਦੇ ਸ਼ਾਸਨ ਦੌਰਾਨ ਪੰਜਾਬ ‘ਚ ਗੈਂਗਸਟਰਾਂ ਅਤੇ ਅਰਾਜਕਤਾਵਾਦੀ ਤੱਤਾਂ ਨੇ ਆਪਣਾ ਰਾਜ ਸਥਾਪਿਤ ਕੀਤਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਨਿੱਤ ਦਿਨ ਵਾਪਰ ਰਹੀਆਂ ਕਤਲਾਂ, ਡਕੈਤੀਆਂ, ਫਿਰੌਤੀਆਂ ਅਤੇ ਲੁੱਟ-ਖੋਹ ਦੀਆਂ ਘਟਨਾਵਾਂ ਕਾਰਨ ਜਨਤਾ ਦਹਿਸ਼ਤ ਵਿੱਚ ਹੈ। ਪੰਜਾਬ ਦੇ ਲੋਕਾਂ ਦਾ ਆਮ ਆਦਮੀ ਪਾਰਟੀ ਤੋਂ ਵਿਸ਼ਵਾਸ ਉੱਠ ਗਿਆ ਹੈ। ਪੰਜਾਬ ਦੇ ਲੋਕ ਹੁਣ ਭਾਰਤੀ ਜਨਤਾ ਪਾਰਟੀ ਨੂੰ ਫਤਵਾ ਦੇਣ ਦਾ ਮਨ ਬਣਾ ਚੁੱਕੇ ਹਨ। ਰਾਹੁਲ ਗਾਂਧੀ ਵੱਲੋਂ ਕੱਢੀ ਜਾ ਰਹੀ ਭਾਰਤ ਜੋੜੋ ਯਾਤਰਾ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਆਪ ਹੀ ਟੁੱਟ ਰਹੀ ਹੈ ਅਤੇ ਰਾਹੁਲ ਗਾਂਧੀ ਭਾਰਤ ਜੋੜੋ ਯਾਤਰਾ ਕੱਢ ਰਹੇ ਹਨ। ਉਹਨਾਂ ਕਿਹਾ ਕਿ ਸਰਹਦੀ ਸੂਬੇ ਗੁਜਰਾਤ ਵਾਂਗ ਪੰਜਾਬ ਵੀ ਸਰਹਦੀ ਸੂਬਾ ਹੈ ਅਤੇ ਹੁਣ ਭਾਜਪਾ ਇਸਦੇ ਵਿਕਾਸ ਲਈ ਵੀ ਵਚਨਬਧ ਹੈI

ਆਪਣੇ ਦੋ ਦਿਨਾ ਪ੍ਰਵਾਸ ਦੇ ਪਹਿਲੇ ਦਿਨ ਵਿਜੇ ਰੂਪਾਨੀ ਨੇ ਪੰਜਾਬ ‘ਚ ਹੋਣ ਵਾਲੀਆਂ ਨਗਰ ਨਿਗਮ, ਨਗਰ ਪਾਲਿਕਾ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਨੂੰ ਲੈ ਕੇ ਸੂਬਾ ਕੋਰ ਗਰੁੱਪ, ਸੂਬਾਈ ਅਹੁਦੇਦਾਰਾਂ, ਸੂਬਾ ਪ੍ਰਧਾਨਾਂ ਅਤੇ ਨਗਰ ਨਿਗਮਾਂ, ਨਗਰ ਪਾਲਿਕਾਵਾਂ ਅਤੇ ਨਗਰ ਪੰਚਾਇਤਾਂ ਦੇ ਇੰਚਾਰਜਾਂ ਨਾਲ ਵੱਖ-ਵੱਖ ਜਥੇਬੰਦਕ ਮੀਟਿੰਗਾਂ ਕੀਤੀਆਂ ਅਤੇ ਉਹਨਾ ਡਾ ਮਾਰਗ ਦਰਸ਼ਨ ਕੀਤਾ।

ਇਹ ਵੀ ਪੜ੍ਹੋ: ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੇ ਵਾਅਦੇ ‘ਤੇ ਹਰਸਿਮਰਤ ਕੌਰ ਬਾਦਲ ਨੇ ਘੇਰੀ ਕੇਂਦਰ ਸਰਕਾਰ, ਸੰਸਦ ‘ਚ ਕੀਤੇ ਇਹ ਸਵਾਲ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Ashwini SharmaBJP Punjab Presidentchandigarhin-charge of BJP Punjabpro punjab tvpunjab newsVijay Rupani
Share215Tweet135Share54

Related Posts

CM ਭਗਵੰਤ ਮਾਨ ਨੇ 1,746 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਸੌਂਪੇ

ਜਨਵਰੀ 11, 2026

ਵਿਜੀਲੈਂਸ ਨੇ ਸਾਲ 2025 ਦੌਰਾਨ 127 ਟਰੈਪ ਕੇਸਾਂ ਵਿੱਚ 187 ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਜਨਵਰੀ 11, 2026

CM ਮਾਨ ਵੱਲੋਂ ਬਠਿੰਡਾ ਵਿਖੇ ਹਾਈਟੈੱਕ ਲਾਇਬ੍ਰੇਰੀ ਦਾ ਉਦਘਾਟਨ, 9 ਕਰੋੜ ਰੁ. ਦੀ ਲਾਗਤ ਨਾਲ ਬਣੀ ਹੈ ਲਾਇਬ੍ਰੇਰੀ

ਜਨਵਰੀ 11, 2026

ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਾਉਣ ਲਈ ਆਨਲਾਈਨ ਸਹੂਲਤ ਦਿੱਤੀ: ਲਾਲਜੀਤ ਭੁੱਲਰ

ਜਨਵਰੀ 11, 2026

ਪੰਜਾਬ ਸਰਕਾਰ ਨੌਜਵਾਨਾਂ ਨੂੰ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਲਈ ਸਖ਼ਤ ਯਤਨ ਕਰ ਰਹੀ ਹੈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਨਵਰੀ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਾਰਟੀ ਵਰਕਰਾਂ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਦੇ ਦੂਜੇ ਪੜਾਅ ਨੂੰ ਲੋਕ ਲਹਿਰ ਵਿੱਚ ਬਦਲ ਲਈ ਕਿਹਾ

ਜਨਵਰੀ 11, 2026
Load More

Recent News

ਕੇਂਦਰੀ ਮੰਤਰੀ ਡਾ. ਜਿਤੇਂਦਰ ਸਿੰਘ ਨੇ ‘ਡਿਵੈਲਪ ਇੰਡੀਆ ਯੰਗ ਲੀਡਰਸ ਡਾਇਲਾਗ’ ਵਿੱਚ ਹਿੱਸਾ ਲੈਣ ਵਾਲੇ ਜੰਮੂ ਅਤੇ ਕਸ਼ਮੀਰ ਅਤੇ ਲੱਦਾਖ ਦੇ ਵਫ਼ਦ ਨਾਲ ਇੱਕ ਗੈਰ-ਰਸਮੀ ਗੱਲਬਾਤ ਕੀਤੀ

ਜਨਵਰੀ 11, 2026

CM ਭਗਵੰਤ ਮਾਨ ਨੇ 1,746 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਸੌਂਪੇ

ਜਨਵਰੀ 11, 2026

ਵਿਜੀਲੈਂਸ ਨੇ ਸਾਲ 2025 ਦੌਰਾਨ 127 ਟਰੈਪ ਕੇਸਾਂ ਵਿੱਚ 187 ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਜਨਵਰੀ 11, 2026

CM ਮਾਨ ਵੱਲੋਂ ਬਠਿੰਡਾ ਵਿਖੇ ਹਾਈਟੈੱਕ ਲਾਇਬ੍ਰੇਰੀ ਦਾ ਉਦਘਾਟਨ, 9 ਕਰੋੜ ਰੁ. ਦੀ ਲਾਗਤ ਨਾਲ ਬਣੀ ਹੈ ਲਾਇਬ੍ਰੇਰੀ

ਜਨਵਰੀ 11, 2026

ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਾਉਣ ਲਈ ਆਨਲਾਈਨ ਸਹੂਲਤ ਦਿੱਤੀ: ਲਾਲਜੀਤ ਭੁੱਲਰ

ਜਨਵਰੀ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.