Gurdaspur murder case: ਗੁਰਦਾਸਪੁਰ ਦੇ ਮੌਜੂਦਾ ਕਾਂਗਰਸੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੇ ਪਿਤਾ ਗੁਰਮੀਤ ਸਿੰਘ ਪਾਹੜਾ ਨੂੰ ਪੁਲਿਸ ਵੱਲੋਂ ਬੀਤੇ ਦਿਨ ਹੋਏ ਕਤਲ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਹੈ। ਮਾਮਲਾ ਬੀਤੇ ਦਿਨ ਪ੍ਰੇਮ ਸਬੰਧਾਂ ਕਾਰਨ ਹੋਏ 25 ਸਾਲਾਂ ਦੇ ਨੌਜਵਾਨ ਦੇ ਕਤਲ ਦਾ ਹੈ।
ਪੁਲਿਸ ਅਧਿਕਾਰੀਆਂ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ ਦੀ ਮਾਤਾ ਸ਼ਿਕਾਇਤਕਰਤਾ ਵੀਨਾ ਵੱਲੋਂ ਦੋਸ਼ ਲਗਾਇਆ ਗਿਆ ਸੀ ਕਿ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੇ ਪਿਤਾ ਗੁਰਮੀਤ ਸਿੰਘ ਦੋਸ਼ੀਆਂ ਨੂੰ ਉਨ੍ਹਾਂ ਨਾਲ ਰਾਜ਼ੀਨਾਮਾ ਨਾ ਕਰਨ ਲਈ ਉਕਸਾ ਰਹੇ ਸੀ ਤੇ ਦੋਸ਼ੀਆਂ ਨੂੰ ਸ਼ਹਿ ਦੇ ਰਹੇ ਸੀ। ਗੁਰਮੀਤ ਸਿੰਘ ਪਾਹੜਾ ਸਮੇਤ ਕੁੱਲ 6 ਵਿਅਕਤੀ ਜਿੰਨਾਂ ਵਿਚ ਇੱਕ ਔਰਤ ਵੀ ਸ਼ਾਮਲ ਹੈ ਨੂੰ ਪੁਲਿਸ ਨੇ ਇਸ ਕਤਲ ਮਾਮਲੇ ਵਿੱਚ ਨਾਮਜ਼ਦ ਕੀਤਾ ਹੈ।
ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਮ੍ਰਿਤਕ ਨੌਜਵਾਨ ਸੁਭਮ ਦੀ ਮਾਤਾ ਵੀਨਾ ਨੇ ਦੱਸਿਆ ਹੈ ਕਿ ਉਸ ਦੇ ਲੜਕੇ ਸੁਭਮ ਮੋਟੂ ਜਿਸਦੀ ਉਮਰ ਕਰੀਬ 25 ਸਾਲ ਸੀ ਤੇ ਉਹ ਲੱਕੜ ਦਾ ਕੰਮ ਕਰਦਾ ਸੀ। 07 ਮਈ ਨੂੰ ਉਹ ਤੇ ਉਸਦਾ ਲੜਕਾ ਸੁਭਮ ਮੋਟੂ ਆਪਣੇ ਘਰ ਮੋਜੂਦ ਸੀ। ਜਦੋਂ ਕਰੀਬ 8.00 ਵਜੇ ਸ਼ਾਮ ਬੋਬੀ ਪੁੱਤਰ ਸਿੰਦਾ ਵਾਸੀ ਪਾਹੜਾ ਉਨ੍ਹਾਂ ਦੇ ਘਰ ਆਇਆ ਤੇ ਉਸਦੇ ਲੜਕੇ ਸੁਭਮ ਨੂੰ ਆਪਣੇ ਨਾਲ ਲੈ ਗਿਆ ਜੋ ਰਾਤ ਘਰ ਵਾਪਿਸ ਨਹੀਂ ਆਇਆ। ਅਗਲੇ ਦਿਨ ਸਵੇਰੇ ਕਰੀਬ ਸਾਢੇ ਛੇ ਵਜੇ ਪਿੰਡ ਦੇ ਦੋ ਵਿਅਕਤੀਆਂ ਨੇ ਉਸ ਦੇ ਘਰ ਆ ਕੇ ਦੱਸਿਆ ਕਿ ਸੁਭਮ ਮੋਟੂ ਦੀ ਲਾਸ਼ ਪਿੰਡ ਵਿਚ ਹੀ ਕਿਸੇ ਦੇ ਖੇਤ ਵਿੱਚ ਪਈ ਹੈ।
ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਸ ਦੇ ਲੜਕੇ ਸੁਭਮ ਮੋਟੂ ਦੇ ਸਬੰਧ ਪਿੰਡ ਦੀ ਹੀ ਇੱਕ ਲੜਕੀ ਨਾਲ ਸਨ। ਇਸ ਰੰਜਿਸ ਵਿੱਚ ਆ ਕੇ ਉਸ ਦੇ ਭਰਾ ਪਿਉ ਤੇ ਹੋਰਾਂ ਨੇ ਸੁਭਮ ਮੋਟੂ ਨੂੰ ਕੁੱਟ ਮਾਰ ਕਰਕੇ ਜਾਨੋਂ ਮਾਰ ਦਿੱਤਾ।
ਇਸ ਕਤਲ ਮਾਮਲੇ ਵਿੱਚ ਥਾਨਾ ਤਿਬੜ ਦੀ ਪੁਲਿਸ ਵੱਲੋਂ ਲੜਕੀ ਦੇ ਭਰਾ ਬੋਬੀ ਪੁੱਤਰ ਸਿੰਦਾ ਉਸ ਦੇ ਪਿਤਾ ਸਿੰਦਾ ਪੁੱਤਰ ਬੱਚਨ ਲਾਲ ਤੇ 4 ਹੋਰ ਰਾਜੂ, ਲਾਵਾ ਪੁੱਤਰਾਂਨ ਹਜਾਰਾ ਲਾਲ, ਕੁਲਵਿੰਦਰ ਪਤਨੀ ਰਾਜੂ ਅਤੇ ਗੁਰਮੀਤ ਸਿੰਘ ਪੁੱਤਰ ਕਰਤਾਰ ਸਿੰਘ ਨਾਮਜਦ ਕੀਤੇ ਗਏ ਹਨ ਜਿਨ੍ਹਾਂ ਚੋਂ ਗੁਰਮੀਤ ਸਿੰਘ ਮੌਜੂਦਾ ਗੁਰਦਾਸਪੁਰ ਵਿਧਾਇਕ ਬਰਿੰਦਰਮੀਤ ਸਿੰਘ ਦੇ ਪਿਤਾ ਹਨ। ਹਾਲਾਂਕਿ ਵਿਧਾਇਕ ਤੇ ਉਨ੍ਹਾਂ ਦਾ ਪਰਿਵਾਰ ਮਾਮਲੇ ਫਿਲਹਾਲ ਕੋਈ ਪ੍ਰਤੀਕ੍ਰਿਆ ਦੇਣ ਲਈ ਤਿਆਰ ਨਹੀਂ ਕਿਉਂਕਿ ਵਾਰ-ਵਾਰ ਫੋਨ ਕੀਤੇ ਜਾਣ ‘ਤੇ ਵੀ ਉਨ੍ਹਾਂ ਵੱਲੋਂ ਫੋਨ ਨਹੀਂ ਚੁੱਕਿਆ ਜਾ ਰਿਹਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h