Gurdaspur News: ਪੰਜਾਬ-ਹਰਿਆਣਾ ‘ਚ ਪਰਾਲੀ ਸਾੜਨ ਦੀ ਸਮੱਸਿਆ ਲੰਬੇ ਸਮੇਂ ਤੋਂ ਚੱਲ ਰਹੀ ਹੈ। ਕਿਸਾਨਾਂ ਨੂੰ ਝੋਨੇ ਤੇ ਕਣਕ ਦੇ ਨਾੜ ਦੀ ਰਹਿੰਦ-ਖੂੰਹਦ ਨੂੰ ਖੇਤਾਂ ਵਿੱਚ ਹੀ ਸਾੜਨਾ ਸੌਖਾ ਲੱਗਦਾ ਹੈ। ਪਰਾਲੀ ਸਾੜਨ ਨਾਲ ਪ੍ਰਦੂਸ਼ਣ ਕਾਫੀ ਵਧਦਾ ਹੈ, ਜਿਸ ਕਾਰਨ ਲੋਕਾਂ ਨੂੰ ਨਾ ਸਿਰਫ ਸਾਹ ਲੈਣ ਵਿੱਚ ਤਕਲੀਫ ਹੁੰਦੀ ਹੈ, ਸਗੋਂ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ।
ਅਜਿਹੇ ‘ਚ ਕੇਂਦਰ ਅਤੇ ਸੂਬਾ ਸਰਕਾਰਾਂ ਪਰਾਲੀ ਦੇ ਪ੍ਰਬੰਧਨ ਸਬੰਧੀ ਆਪਣੇ ਪੱਧਰ ‘ਤੇ ਯੋਜਨਾਵਾਂ ਤਾਂ ਲਾਗੂ ਕਰਦੀਆਂ ਰਹਿੰਦੀਆਂ ਹਨ ਪਰ ਜ਼ਮੀਨੀ ਪੱਧਰ ‘ਤੇ ਇਸ ਦਾ ਕੋਈ ਹੱਲ ਨਜ਼ਰ ਨਹੀਂ ਆਉਂਦਾ। ਅਜਿਹਾ ਨਹੀਂ ਹੈ ਕਿ ਸਾਰੇ ਕਿਸਾਨ ਹੀ ਨਾੜ ਨੂੰ ਅੱਗ ਲਾਉਂਦੇ ਹਨ, ਸੂਬਿਆਂ ਵਿੱਚ ਬਹੁਤ ਸਾਰੇ ਕਿਸਾਨ ਅਜਿਹੇ ਹਨ ਜੋ ਪਰਾਲੀ ਸਾੜਨ ਤੋਂ ਗੁਰੇਜ਼ ਕਰਦੇ ਹਨ ਤੇ ਦੂਜਿਆਂ ਲਈ ਮਿਸਾਲ ਕਾਇਮ ਕਰਦੇ ਹਨ।
ਅਜਿਹੀ ਹੀ ਹੈ ਪੰਜਾਬ ਦੇ ਗੁਰਦਾਸਪੁਰ ਦੀ ਇੱਕ ਮਹਿਲਾ ਕਿਸਾਨ ਕੰਵਰਬੀਰ ਕੌਰ। ਜਿਨ੍ਹਾਂ ਨੇ ਆਪਣੀ ਕਾਬਲੀਅਤ ਨਾਲ ਪੂਰੇ ਸੂਬੇ ਦਾ ਨਾਂ ਰੌਸ਼ਨ ਕੀਤਾ। ਆਓ ਅਸੀਂ ਤੁਹਾਨੂੰ ਉਨ੍ਹਾਂ ਦੀ ਕਾਮਯਾਬੀ ਬਾਰੇ ਦੱਸਦੇ ਹਾਂ।
ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਅਲੇਚੱਕ ਦੀ ਕਿਸਾਨ ਕੰਵਲਬੀਰ ਕੌਰ ਪਿਛਲੇ ਕਈ ਸਾਲਾਂ ਤੋਂ ਨਾੜ ਨੂੰ ਬਗੈਰ ਅੱਗ ਲਗਾਏ ਫ਼ਸਲਾਂ ਦੀ ਬਿਜਾਈ ਕਰ ਰਹੀ ਹੈ। ਕੰਵਰਬੀਰ ਕੌਰ ਦਾ ਇਹ ਉਪਰਾਲਾ ਹੋਰਨਾਂ ਕਿਸਾਨਾਂ ਲਈ ਵੀ ਮਾਰਗ ਦਰਸ਼ਕ ਦਾ ਕੰਮ ਕਰ ਰਿਹਾ ਹੈ। ਇਸ ਬਾਰੇ ਮਹਿਲਾ ਕਿਸਾਨ ਦਾ ਕਹਿਣਾ ਹੈ ਕਿ ਉਸ ਦੇ ਪਤੀ ਨਰਿੰਦਰ ਸਿੰਘ ਛੀਨਾ ਦੀ 2002 ਵਿੱਚ ਮੌਤ ਹੋ ਗਈ ਸੀ ਤੇ ਫਿਰ ਘਰ ਦੀ ਸਾਰੀ ਜ਼ਿੰਮੇਵਾਰੀ ਉਸ ‘ਤੇ ਆ ਗਈ। ਪਤੀ ਦੀ ਮੌਤ ਤੋਂ ਬਾਅਦ ਉਸ ਨੇ ਸਮਾਜਿਕ ਤੇ ਪਰਿਵਾਰਕ ਜ਼ਿੰਮੇਵਾਰੀਆਂ ਦੇ ਨਾਲ-ਨਾਲ ਖੇਤੀ ਦਾ ਕੰਮ ਵੀ ਸੰਭਾਲਣਾ ਸ਼ੁਰੂ ਕਰ ਦਿੱਤਾ।
ਕੰਵਰਬੀਰ ਕੌਰ ਮੁਤਾਬਕ ਪਿੰਡ ਅਲੇਚੱਕ ਵਿੱਚ ਉਸ ਦਾ 12 ਏਕੜ ਖੇਤ ਹੈ ਤੇ ਉਹ ਪਿਛਲੇ ਕਈ ਸਾਲਾਂ ਤੋਂ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਏ ਬਗੈਰ ਨਸ਼ਟ ਕਰ ਰਹੀ ਹੈ। ਉਹ ਰਾਜ ਦੇ ਖੇਤੀਬਾੜੀ ਵਿਭਾਗ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਖੇਤੀ ਵਿਗਿਆਨੀਆਂ ਦੀ ਸਲਾਹ ਤੋਂ ਬਾਅਦ ਆਪਣੇ ਖੇਤਾਂ ਵਿੱਚ ਪਰਾਲੀ ਨੂੰ ਨਸ਼ਟ ਕਰ ਰਹੀ ਹੈ, ਜਿਸ ਦੇ ਬਹੁਤ ਹੀ ਸਾਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ।
ਉਨ੍ਹਾਂ ਦੱਸਿਆ ਕਿ ਇਸ ਵਾਰ ਵੀ ਉਨ੍ਹਾਂ ਨੇ ਕਰੀਬ 10 ਏਕੜ ਵਿੱਚ ਝੋਨੇ ਦੀ ਪੀਆਰ ਲਗਾਈ ਹੈ। ਇਸ ਦੇ ਨਾਲ ਹੀ ਕਿਸਾਨ ਕੰਵਰਬੀਰ ਕੌਰ ਨੇ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਹੈ ਕਿ ਉਹ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਤੇ ਅਗਲੀ ਬੀਜੀ ਫ਼ਸਲ ਦੀ ਕਾਸ਼ਤ ਲਈ ਰੂੜੀ ਵਜੋਂ ਵਰਤੋਂ ਕਰਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h