Gurdaspur Treasury Officer: ਬੀਤੇ ਦਿਨੀਂ ਗੁਰਦਾਸਪੁਰ ਦੇ ਖਜਾਨਾ ਅਫਸਰ ਮੋਹਨ ਦਾਸ ਦੀ ਇੱਕ ਵੀਡੀਓ ਸ਼ੋਸ਼ਲ ਮੀਡੀਆ ‘ਤੇ ਕਾਫ਼ੀ ਵਾਇਰਲ ਹੋਈ ਸੀ। ਵਾਇਰਲ ਵੀਡੀਓ ‘ਚ ਕਿਹਾ ਜਾ ਰਿਹਾ ਸੀ ਕਿ ਖ਼ਜ਼ਾਨਾ ਅਫਸਰ ਸ਼ਰਾਬੀ ਹਾਲਤ ਵਿੱਚ ਦਫ਼ਤਰ ਦੇ ਬਾਹਰ ਕਿਸੇ ਦੁਕਾਨ ‘ਤੇ ਬੈਠਾ ਹੋਇਆ ਹੈ। ਵੀਡੀਓ ਵਾਇਰਲ ਹੋਣ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਖ਼ਜ਼ਾਨਾ ਅਫਸਰ ਨੂੰ ਮੁਅੱਤਲ ਕਰ ਦਿੱਤਾ ਸੀ।
ਹੁਣ ਮੁਅੱਤਲ ਹੋਣ ਤੋਂ ਬਾਅਦ ਖਜਾਨਾ ਅਫ਼ਸਰ ਨੇ ਵੀ ਮੀਡੀਆ ਸਾਹਮਣੇ ਆਪਣਾ ਪੱਖ ਰੱਖਿਆ ਹੈ। ਉਸ ਨੇ ਕਿਹਾ ਕਿ ਵਾਇਰਲ ਵੀਡੀਓ ਸਮੇਂ ਉਸਨੇ ਸ਼ਰਾਬ ਨਹੀਂ ਪੀਤੀ ਸੀ। ਸਗੋਂ ਬਲੱਡ ਪ੍ਰੈਸ਼ਰ ਹਾਈ ਹੋਣ ਕਰਕੇ ਉਸਨੂੰ ਚੱਕਰ ਆ ਗਿਆ ਸੀ ਜਿਸ ਕਰਕੇ ਉਹ ਦੁਕਾਨ ਦੇ ਉੱਪਰ ਬੇਸੁੱਧ ਬੈਠਾ ਸੀ। ਪਰ ਕਿਸੇ ਸ਼ਰਾਰਤੀ ਅਨਸਰ ਨੇ ਉਸਦੀ ਵੀਡੀਓ ਵਾਇਰਲ ਕਰ ਦਿੱਤੀ ਤੇ ਸਰਕਾਰ ਨੇ ਉਸ ਨੂੰ ਮੁਅੱਤਲ ਕਰ ਦਿੱਤਾ। ਉਸਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਸ ਦਾ ਪੱਖ ਵੀ ਸੁਣਿਆ ਜਾਵੇ ਅਤੇ ਉਸ ਨੂੰ ਬਹਾਲ ਕੀਤਾ ਜਾਵੇ
ਇਸ ਸਬੰਧੀ ਜਾਣਕਾਰੀ ਖਜਾਨਾ ਅਫਸਰ ਮੋਹਨ ਦਾਸ ਅਤੇ ਉਸਦੇ ਭਰਾ ਨੇ ਕਿਹਾ ਕਿ ਇਹ ਵੀਡੀਓ ਵਾਇਰਲ ਹੋਣ ਦੇ ਨਾਲ ਉਨ੍ਹਾਂ ਦੇ ਅਕਸ ਨੂੰ ਕਾਫ਼ੀ ਢਾਹ ਲੱਗੀ ਹੈ। ਉਨ੍ਹਾਂ ਨੇ ਅੱਗੇ ਦੱਸਿਆ ਕਿ ਇਹ ਵੀਡਿਓ 12 ਜੁਲਾਈ ਨੂੰ ਬਣਾਈ ਗਈ ਹੈ ਜਦੋਂ ਉਹ ਆਪਣੇ ਸਰਕਾਰੀ ਦਫ਼ਤਰ ਦਾ ਕੰਮ ਖਤਮ ਕਰਕੇ ਦਫ਼ਤਰ ਨੂੰ ਬੰਦ ਕਰਕੇ ਜਾ ਰਿਹਾ ਸੀ, ਤਾਂ ਅਚਾਨਕ ਉਸ ਦਾ ਬਲੱਡ ਪ੍ਰੈਸ਼ਰ ਵੱਧਣ ਕਰਕੇ ਉਸ ਨੂੰ ਚੱਕਰ ਆ ਗਿਆ। ਕਿਸੇ ਵਿਅਕਤੀ ਨੇ ਉਨ੍ਹਾਂ ਨੂੰ ਫੜ ਕੇ ਇੱਕ ਦੁਕਾਨ ‘ਤੇ ਬੈਠਾ ਦਿੱਤਾ ਜਿੱਥੇ ਕਿਸੇ ਸ਼ਰਾਰਤੀ ਅਨਸਰ ਨੇ ਉਨ੍ਹਾਂ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤੀ।
ਉਨ੍ਹਾਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਉਹ ਬਲੱਡ ਪ੍ਰੈਸ਼ਰ ਦੀ ਦਵਾਈ ਖਾ ਰਹੇ ਹਨ ਤੇ ਇਸ ਸੰਬੰਧੀ ਸਰਕਾਰੀ ਡਾਕਟਰ ਦੇ ਕੋਲੋਂ ਉਸ ਦਾ ਇਲਾਜ ਵੀ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵੀਡੀਓ ਵਾਇਰਲ ਹੋਣ ਤੋਂ ਬਾਅਦ ਸਰਕਾਰ ਦੇ ਵੱਲੋਂ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਲਈ ਹੁਣ ਮੋਹਨ ਨੇ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ ਅਤੇ ਜਿਲ੍ਹਾ ਪ੍ਰਸ਼ਾਸਨ ਉਨ੍ਹਾਂ ਦਾ ਪੱਖ ਵੀ ਸੁਣੇ ਤੇ ਉਹਨਾਂ ਨੂੰ ਬਹਾਲ ਕੀਤਾ ਜਾਵੇ। ਨਾਲ ਹੀ ਮੋਹਨ ਨੇ ਇਹ ਵੀ ਕਿਹਾ ਕਿ ਵੀਡੀਓ ਵਾਇਰਲ ਹੋਣ ਨਾਲ ਉਨ੍ਹਾਂ ਦੇ ਘਰ ਵਿੱਚ ਵੀ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h