Tarn Taran Murder: 1 ਅਕਤੂਬਰ ਨੂੰ ਪਿੰਡ ਰਸੂਲਪੁਰ ‘ਚ ਦੁਕਾਨਦਾਰ ਗੁਰਜੰਟ ਸਿੰਘ ਦਾ ਕਤਲ ਕਰਨ ਵਾਲੇ ਦੋਵੇਂ ਸ਼ੂਟਰ (two shooters) ਅਜ਼ਮੀਤ ਸਿੰਘ ਅਤੇ ਗੁਰਕੀਰਤ ਸਿੰਘ ਨੂੰ ਤਰਨਤਾਰਨ ਪੁਲਿਸ (Tarn Taran police) ਨੇ ਅੰਮ੍ਰਿਤਸਰ ਤੋਂ ਕਾਬੂ ਕਰ ਲਿਆ। ਅੰਮ੍ਰਿਤਸਰ ਪੁਲਿਸ (Amritsar) ਨੇ ਵੀ ਇਸ ਕਾਰਵਾਈ ਵਿੱਚ ਅਹਿਮ ਭੂਮਿਕਾ ਨਿਭਾਈ।
ਹਾਸਲ ਜਾਣਕਾਰੀ ਮੁਤਾਬਕ ਇਹ ਦੋਵੇਂ ਸ਼ੂਟਰ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਨੂੰ ਮਾਰਨ ਦੀ ਯੋਜਨਾ ਬਣਾ ਰਹੇ ਸੀ। ਦੋਵਾਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਸੀਪੀ ਅੰਮ੍ਰਿਤਸਰ ਅਰੁਣ ਪਾਲ ਸਿੰਘ ਨੇ ਦੱਸਿਆ ਕਿ ਭਰੋਸੇਮੰਦ ਸੂਚਨਾਵਾਂ ਦੇ ਆਧਾਰ ‘ਤੇ ਤਰਨਤਾਰਨ ਪੁਲਿਸ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਅਤੇ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਇੱਕ ਸਾਂਝੇ ਆਪ੍ਰੇਸ਼ਨ ਦੌਰਾਨ ਚਾਰੋਂ ਮੁਲਜਮਾਂ ਨੂੰ ਗ੍ਰਿਫਤਾਰ ਕੀਤਾ ਹੈ।
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਫੜੇ ਗਏ ਵਿਅਕਤੀ ਲੰਡਾ ਅਤੇ ਰਿੰਦਾ ਦੇ ਇਸ਼ਾਰੇ ‘ਤੇ ਅੰਮ੍ਰਿਤਸਰ ਦੇ ਇਲਾਕੇ ‘ਚ ਇੱਕ ਹੋਰ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀ ਸਾਜਿਸ਼ ਰਚ ਰਹੇ ਸੀ।
ਤਰਨਤਾਰਨ ਦੇ ਐਸਐਸਪੀ ਰਣਜੀਤ ਸਿੰਘ ਢਿੱਲੋਂ ਨੇ ਖੁਲਾਸਾ ਕੀਤਾ ਕਿ ਗੁਰਜੰਟ ਅਤੇ ਉਸਦੇ ਚਚੇਰੇ ਭਰਾ ਅਰਸ਼ਦੀਪ ਸਿੰਘ ਉਰਫ ਬਾਟੀ, ਜੋ ਕਿ ਸਤਨਾਮ ਸੱਤਾ ਅਤੇ ਲੰਡਾ ਦਾ ਕਰੀਬੀ ਹੈ, ਵਿਚਕਾਰ ਪਰਿਵਾਰਕ ਝਗੜਾ ਚੱਲ ਰਿਹਾ ਸੀ ਅਤੇ ਉਸ ਨੂੰ ਦਿੱਲੀ ਸਪੈਸ਼ਲ ਸੈੱਲ ਨੇ ਕੁਰੂਕਸ਼ੇਤਰ ਆਈਈਡੀ ਪਲਾਂਟਿੰਗ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ। ਲੰਡਾ ਅਤੇ ਸੱਤਾ ਨੇ ਗੁਰਜੰਟ, ਜੋ ਕਿ ਉਹਨਾਂ ਦੇ ਅਨੁਸਾਰ ਪੁਲਿਸ ਦਾ ਮੁਖਬਰ ਸੀ ਅਤੇ ਅਰਸਦੀਪ ਬਾਟੀ ਨੂੰ ਗਿ੍ਰਫਤਾਰ ਕਰਵਾਉਣ ਵਿੱਚ ਵੀ ਗੁਰਜੰਟ ਦੀ ਅਹਿਮ ਭੂਮਿਕਾ ਸੀ, ਦਾ ਕਤਲ ਕਰਕੇ ਬਾਟੀ ਦੀ ਗ੍ਰਿਫਤਾਰੀ ਦਾ ਬਦਲਾ ਲਿਆ ।”
ਜ਼ਿਕਰਯੋਗ ਹੈ ਕਿ ਥਾਣਾ ਸਦਰ ਤਰਨਤਾਰਨ ਵਿਖੇ ਆਈਪੀਸੀ ਦੀ ਧਾਰਾ 302, 506 ਅਤੇ 120-ਬੀ ਅਤੇ ਅਸਲਾ ਐਕਟ ਦੀ ਧਾਰਾ 25/54/59 ਤਹਿਤ ਐਫਆਈਆਰ ਨੰਬਰ 200 ਮਿਤੀ 11.10.2022 ਨੂੰ ਮਾਮਲਾ ਪਹਿਲਾਂ ਹੀ ਦਰਜ ਹੈ।
ਲੰਡਾ ਨੇ ਮੰਗੀ ਸੀ ਫਿਰੌਤੀ
ਕੈਨੇਡਾ ‘ਚ ਬੈਠੇ ਗੈਂਗਸਟਰ ਲਖਬੀਰ ਸਿੰਘ ਲੰਡਾ ਵਾਸੀ ਪਿੰਡ ਹਰੀਕੇ ਨੇ ਗੁਰਜੰਟ ਸਿੰਘ ਦੇ ਪਿਤਾ ਅਜੈਬ ਸਿੰਘ ਤੋਂ 20 ਲੱਖ ਦੀ ਫਿਰੌਤੀ ਦੀ ਮੰਗ ਕੀਤੀ ਸੀ ਪਰ ਅਜੈਬ ਸਿੰਘ ਨੇ ਫਿਰੌਤੀ ਨਹੀਂ ਦਿੱਤੀ, ਜਿਸ ਤੋਂ ਬਾਅਦ ਚਾਰ ਮਹੀਨੇ ਬਾਅਦ (11 ਅਕਤੂਬਰ ਨੂੰ) ਲੰਡਾ ਨੇ ਪਿੰਡ ਨੌਸ਼ਹਿਰਾ ਪੰਨੂਆ ਵਾਸੀ ਅਜਮੀਤ ਸਿੰਘ ਉਰਫ ਮੀਤਾ ਤੇ ਪਿੰਡ ਸ਼ੇਰ ਵਾਸੀ ਗੁਰਕੀਰਤ ਸਿੰਘ ਉਰਫ਼ ਘੁੱਗੀ ਤੋਂ ਗੁਰਜੰਟ ਸਿੰਘ ਦਾ ਕਤਲ ਕਰਵਾ ਦਿੱਤਾ।