ਪੰਜਾਬ ਦੇ ਨਾਲ ਦੇਸ਼ ਵਿਦੇਸ਼ ‘ਚ ਬੈਠਾ ਹਰ ਪੰਜਾਬੀ ਇਨ੍ਹਾਂ ਦਿਨੀਂ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀਆਂ ਨੂੰ ਯਾਦ ਕਰਦਾ ਹੈ। ਇਨ੍ਹਾਂ ਦਿਨੀਂ ਪੰਜਾਬ ਅਤੇ ਹੋਰ ਕਈ ਸੂਬਿਆਂ ‘ਚ ਲੋਕ ਜਿੱਥੇ ਥਾਂ ਥਾਂ ਲੰਗਰ ਦੀ ਸੇਵਾ ਨਿਭਾਉਂਦੇ ਹਨ, ਉਥੇ ਹੀ ਇਨ੍ਹਾਂ ਸ਼ਹੀਦੀ ਦਿਨਾਂ ਨੂੰ ਸਮਰਪਿਤ ਅਕਸਰ ਪੰਜਾਬ ਕਲਾਕਾਰ ਧਾਰਮਿਕ ਗੀਤ ਰਿਲੀਜ਼ ਕਰਦੇ ਹਨ।
ਪੰਜਾਬੀ ਗਾਇਕ ਕੁਲਵਿੰਦਰ ਕੈਲੀ (Kulwinder Kally) ਅਤੇ ਸਿੰਗਰ ਗੁਰਲੇਜ ਅਖਤਰ (Gurlej Akhtar) ਨੇ ਵੀ ਆਪਣਾ ਧਾਰਮਿਕ ਗੀਤ ‘ਸ਼ਰਧਾਂਜਲੀ’ (Shardhanjali) ਰਿਲੀਜ਼ ਕੀਤਾ ਹੈ। ਦੱਸ ਦਈਏ ਕਿ ਇਸ ਧਾਰਮਿਕ ਗੀਤ ਦੇ ਬੋਲ ਕਾਲਾ ਤੋਗਵਾਲ ਨੇ ਲਿਖੇ ਹਨ ਤੇ ਇਸ ਨੂੰ ਮਿਊਜ਼ਿਕ ਐਮਪਾਇਰ ਨੇ ਮਿਊਜ਼ਿਕ ਦਿੱਤਾ ਹੈ।
View this post on Instagram
ਇਸ ਧਾਰਮਿਕ ਗੀਤ ‘ਸ਼ਰਧਾਂਜਲੀ’ ‘ਚ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਬਿਆਨ ਕੀਤਾ ਗਿਆ ਹੈ। ਇਸ ‘ਚ ਛੋਟੇ ਸਾਹਿਬਜ਼ਾਦਿਆਂ ਦੀ ਬਹਾਦਰੀ ਨੂੰ ਦਰਸਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਨਾਲ ਹੀ ਇਸ ਧਾਰਮਿਕ ਗੀਤ ਦੇ ਜ਼ਰੀਏ ਬੱਚਿਆਂ ਨੂੰ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਬਾਰੇ ਦੱਸਣ ਦਾ ਵੀ ਸੁਨੇਹਾ ਦਿੱਤਾ ਗਿਆ ਹੈ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਦੋਵੇਂ ਗਾਇਕ ਕਈ ਧਾਰਮਿਕ ਗੀਤ ਆਪਣੀ ਆਵਾਜ਼ ‘ਚ ਰਿਲੀਜ਼ ਕਰ ਚੁੱਕੇ ਹਨ। ਗੁਰਲੇਜ ਅਖ਼ਤਰ ਤੇ ਕੁਲਵਿੰਦਰ ਕੈਲੀ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਦੇ ਰਹੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h