ਮੰਗਲਵਾਰ, ਮਈ 20, 2025 09:43 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਪਹੁੰਚਿਆ ਕਰੋਸ਼ੀਆ ਤੇ ਸ੍ਰੀਲੰਕਾ ਦੇ ਵਫ਼ਦ, ਗੁਰਮੀਤ ਖੁੱਡੀਆਂ ਵੱਲੋਂ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਕੀਤੀ ਗਈ ਗੱਲਬਾਤ

Punjab Agriculture Sector: ਕਰੋਸ਼ੀਆ ਤੋਂ ਆਏ ਵਫ਼ਦ ਨੇ ਦੱਸਿਆ ਕਿ ਇਸ ਸਾਲ ਨਵੰਬਰ ਮਹੀਨੇ ਵਿੱਚ ਇੱਕ ਵਪਾਰਕ ਵਫ਼ਦ ਪੰਜਾਬ ਦਾ ਦੌਰਾ ਕਰੇਗਾ।

by ਮਨਵੀਰ ਰੰਧਾਵਾ
ਜੁਲਾਈ 18, 2023
in ਪੰਜਾਬ
0

Delegates of Croatia and Sri Lanka Visit Punjab: ਪੰਜਾਬ ‘ਚ ਖੇਤੀਬਾੜੀ ਨੂੰ ਮੁੜ ਮੁਨਾਫ਼ੇ ਵਾਲਾ ਧੰਦਾ ਬਣਾਉਣ ਅਤੇ ਪੰਜਾਬ ਦੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਦੇ ਦੌਰੇ ‘ਤੇ ਆਏ ਕਰੋਸ਼ੀਆ ਅਤੇ ਸ੍ਰੀਲੰਕਾ ਦੇ ਵਫ਼ਦ ਨਾਲ ਵਿਚਾਰ-ਵਟਾਂਦਰਾ ਕੀਤਾ।

ਵਫ਼ਦ ਦਾ ਸੁਆਗਤ ਕਰਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਬਹੁਤ ਹੀ ਮਿਹਨਤੀ ਹਨ ਤੇ ਉਨ੍ਹਾਂ ਦੀਆਂ ਅਣਥੱਕ ਮਿਹਨਤ ਸਦਕਾ ਹੀ ਪੰਜਾਬ ਨੂੰ “ਦੇਸ਼ ਦੇ ਅੰਨਦਾਤਾ” ਦਾ ਖ਼ਿਤਾਬ ਮਿਲਿਆ ਹੈ ਪਰ ਹੁਣ ਸੂਬੇ ਦੇ ਖੇਤੀਬਾੜੀ ਅਰਥਚਾਰੇ ਨੂੰ ਹੋਰ ਮਜ਼ਬੂਤ ਕਰਨ ਲਈ ਤਕਨਾਲੋਜੀ, ਖੋਜ ਅਤੇ ਉਦਯੋਗਾਂ ਦੇ ਸਹਿਯੋਗ ਦੀ ਲੋੜ ਹੈ।

ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਨੂੰ ਕਣਕ-ਝੋਨੇ ਦੇ ਰਵਾਇਤੀ ਫ਼ਸਲੀ ਚੱਕਰ ਚੋਂ ਕੱਢਣ ਲਈ ਖੇਤੀ ਵਿਭਿੰਨਤਾ ਲਿਆਉਣ ਲਈ ਯਤਨ ਕਰ ਰਹੀ ਹੈ। ਇਸ ਦੇ ਨਾਲ ਹੀ ਸੂਬਾ ਸਰਕਾਰ ਛੇਤੀ ਖਰਾਬ ਹੋਣ ਵਾਲੇ ਫ਼ਲਾਂ ਅਤੇ ਸਬਜ਼ੀਆਂ ਦੀ ਸੰਭਾਲ ਅਤੇ ਨਿਰਯਾਤ ਨੂੰ ਵਧਾਉਣ ਦੇ ਨਾਲ-ਨਾਲ ਇਨ੍ਹਾਂ ਦੇ ਮੰਡੀਕਰਨ ਨੂੰ ਯਕੀਨੀ ਬਣਾਉਣ ਲਈ ਵੀ ਠੋਸ ਉਪਰਾਲੇ ਕਰ ਰਹੀ ਹੈ।

ਉਨ੍ਹਾਂ ਨੇ ਮਾਰਕਫੈੱਡ ਦੇ ਅਧਿਕਾਰੀਆਂ ਨੂੰ ਛੇਤੀ ਖਰਾਬ ਹੋਣ ਵਾਲੇ ਫ਼ਲਾਂ ਅਤੇ ਸਬਜ਼ੀਆਂ ਦੀ ਸੰਭਾਲ ਅਤੇ ਬਰਾਮਦ ਕਰਨ ਵਾਲੀਆਂ ਯੂਨਿਟਾਂ ਦੀ ਸੂਚੀ ਜਾਰੀ ਕਰਨ ਲਈ ਵੀ ਕਿਹਾ। ਵਫ਼ਦ ਨੂੰ ਸੂਬੇ ਦੇ ਖੇਤੀ ਸੈਕਟਰ ਵਿੱਚ ਜਾਣਕਾਰੀ ਸਾਂਝੀ ਕਰਨ ਅਤੇ ਨਿਵੇਸ਼ ਲਈ ਸੱਦਾ ਦਿੰਦਿਆਂ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਖੁਸ਼ਹਾਲੀ ਲਈ ਕਰੋਸ਼ੀਆ ਅਤੇ ਸ੍ਰੀਲੰਕਾ ਨਾਲ ਮਿਲ ਕੇ ਕੰਮ ਕਰਨ ਲਈ ਤਿਆਰ ਹੈ।

In order to make the agriculture sector profitable and boost farmers’ income in the state, Punjab Agriculture and Farmers Welfare Minister Gurmeet Singh Khudian held deliberations with a delegates of Croatia and Sri Lanka, who were on a visit to Punjab. pic.twitter.com/j9Pc5Q6t6Q

— Government of Punjab (@PunjabGovtIndia) July 18, 2023

ਖੇਤੀਬਾੜੀ ਸੈਕਟਰ ਵਿੱਚ ਪੰਜਾਬ ਨਾਲ ਮਿਲ ਕੇ ਕੰਮ ਕਰਨ ਵਿੱਚ ਦਿਲਚਸਪੀ ਦਿਖਾਉਂਦਿਆਂ ਕਰੋਸ਼ੀਆ ਬਿਜ਼ਨਸ ਚੈਂਬਰ ਆਫ ਕਾਮਰਸ ਦੇ ਪ੍ਰਧਾਨ ਮਿਆਂਕ ਜਗਵਾਨੀ, ਵਾਈਸ ਪ੍ਰਧਾਨ ਕੁਮਾਰੀ ਸ਼ਵੇਤਾ, ਕੁਮਾਰੀ ਨਿਕੋਲਾ ਅਤੇ ਸ਼੍ਰੀਲੰਕਾ ਤੋਂ ਜੈ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੇ ਮੁਲਕਾਂ ਵਿੱਚ ਬਾਸਮਤੀ ਚੌਲ, ਸ਼ਹਿਦ, ਹਲਦੀ ਵਗੈਰਾ ਦੀ ਭਾਰੀ ਮੰਗ ਹੈ। ਕਰੋਸ਼ੀਆ ਤੋਂ ਆਏ ਵਫ਼ਦ ਨੇ ਦੱਸਿਆ ਕਿ ਇਸ ਸਾਲ ਨਵੰਬਰ ਮਹੀਨੇ ਵਿੱਚ ਇੱਕ ਵਪਾਰਕ ਵਫ਼ਦ ਪੰਜਾਬ ਦਾ ਦੌਰਾ ਕਰੇਗਾ ਅਤੇ ਖੇਤੀਬਾੜੀ ਸੈਕਟਰ ਵਿੱਚ ਕੰਮ ਕਰਨ ਦੀਆਂ ਸੰਭਾਵਨਾਵਾਂ ਦੀ ਪੜਚੋਲ ਕਰੇਗਾ।

ਅਫਰੀਕਾ ਤੋਂ ਆਏ ਕਿਸਾਨਾਂ ਨੇ ਆਪਣੇ ਤਜ਼ਰਬੇ ਸਾਂਝੇ ਕਰਦਿਆਂ ਕਿਹਾ ਕਿ ਐਵੋਕਾਡੋ ਦੀ ਖੇਤੀ ਪੰਜਾਬ ਦੇ ਕਿਸਾਨਾਂ ਲਈ ਬਹੁਤ ਲਾਭਦਾਇਕ ਹੋ ਸਕਦੀ ਹੈ। ਅਗਾਂਹਵਧੂ ਕਿਸਾਨ ਹਰਮਨ ਥਿੰਦ ਨੇ ਦੱਸਿਆ ਕਿ ਸੂਬੇ ਵਿੱਚ ਕੁਝ ਕਿਸਾਨ ਪਹਿਲਾਂ ਹੀ ਐਵੋਕਾਡੋ ਦੀ ਕਾਸ਼ਤ ਸ਼ੁਰੂ ਕਰ ਚੁੱਕੇ ਹਨ ਅਤੇ ਇਸ ਦੇ ਮੰਡੀਕਰਨ ਵਿੱਚ ਵੀ ਬਹੁਤੀ ਮੁਸ਼ਕਿਲ ਦਾ ਸਾਹਮਣਾ ਨਹੀਂ ਕਰਨਾ ਪੈਂਦਾ।

ਪੀ.ਏ.ਯੂ. ਦੇ ਉਪ ਕੁਲਪਤੀ ਡਾ: ਸਤਬੀਰ ਸਿੰਘ ਗੋਸਲ ਨੇ ਕਿਹਾ ਕਿ ਉਹ ਕਰੋਸ਼ੀਆ ਤੋਂ ਆਉਣ ਵਾਲੇ ਸੇਬ ਅਤੇ ਹੋਰ ਫਲਾਂ ਦੀਆਂ ਨਰਸਰੀਆਂ ਤਿਆਰ ਕਰਨ ਬਾਰੇ ਖੋਜ ਕਰਨਗੇ। ਇਸ ਮੌਕੇ ਵਿਸ਼ੇਸ਼ ਮੁੱਖ ਸਕੱਤਰ ਖੇਤੀਬਾੜੀ ਵਿਭਾਗ .ਏ.ਪੀ. ਸਿਨਹਾ, ਸਕੱਤਰ ਅਰਸ਼ਦੀਪ ਥਿੰਦ, ਸਾਬਕਾ ਵਧੀਕ ਪ੍ਰਬੰਧਕ ਨਿਰਦੇਸ਼ਕ ਮਾਰਕਫੈੱਡ ਬਾਲ ਮੁਕੰਦ ਸ਼ਰਮਾ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Agriculture sectorDelegates of Sri LankaDelegations from Croatiagurmeet singh khudianpro punjab tvPunjab Agriculture Ministerpunjab farmerspunjab governmentpunjab news
Share202Tweet126Share51

Related Posts

ਮੈਡੀਕਲ ਅਫਸਰਾਂ ਦੀ ਭਰਤੀ ਨੂੰ ਲੈ ਕੇ ਪੰਜਾਬ ਸਰਕਾਰ ਦੀ ਵੱਡੀ ਅਪਡੇਟ, ਪੜ੍ਹੋ ਪੂਰੀ ਖਬਰ

ਮਈ 18, 2025

ਨਵਦੀਪ ਸਿੰਘ ਗਿੱਲ ਦੀ ਹੋਈ ਤਰੱਕੀ, ਲੋਕ ਸੰਪਰਕ ਵਿਭਾਗ ਦੇ ਬਣੇ ਡਿਪਟੀ ਡਾਇਰੈਕਟਰ, ਜਾਣੋ ਹੋਰ ਕਿਸ-ਕਿਸ ਦੀ ਹੋਈ ਪ੍ਰੋਮੋਸ਼ਨ

ਮਈ 16, 2025

ਇਸ਼ਵਿੰਦਰ ਸਿੰਘ ਤੇ ਮਨਵਿੰਦਰ ਸਿੰਘ ਦੀ ਹੋਈ ਤਰੱਕੀ , ਲੋਕ ਸੰਪਰਕ ਵਿਭਾਗ ਦੇ ਬਣੇ ਜੁਆਇੰਟ ਡਾਇਰੈਕਟਰ

ਮਈ 16, 2025

PSEB ਨੇ ਜਾਰੀ ਕੀਤੇ 10ਵੀਂ ਦੇ ਨਤੀਜੇ, ਇੰਝ ਕਰ ਸਕਦੇ ਹੋ ਚੈੱਕ, ਜਾਣੋ ਕੌਣ ਆਇਆ ਪਹਿਲੇ ਦੂਜੇ ਤੀਜੇ ਸਥਾਨ ‘ਤੇ

ਮਈ 16, 2025

ਤਰਨਤਾਰਨ ‘ਚ ਫੜੀ ਗਈ ਨਸ਼ੇ ਦੀ ਸਭ ਤੋਂ ਵੱਡੀ ਖੇਪ ਕੀਮਤ ਜਾਣ ਹੋ ਜਾਓਗੇ ਹੈਰਾਨ

ਮਈ 16, 2025

ਵਿਦੇਸ਼ ਭੇਜਣ ਦੇ ਨਾਂ ‘ਤੇ ਕਬੱਡੀ ਖਿਡਾਰੀ ਤੋਂ ਲੁੱਟੇ ਲੱਖਾਂ ਰੁਪਏ

ਮਈ 16, 2025
Load More

Recent News

PSEB ਦੇ 10ਵੀਂ 12ਵੀਂ ਦੇ ਵਿਦਿਆਰਥੀ ਲਈ ਵੱਡੀ ਅਪਡੇਟ, PSEB ਨੇ ਜਾਰੀ ਕੀਤਾ ਨੋਟੀਫਿਕੇਸ਼ਨ

ਮਈ 20, 2025

Healthy Summer Drinks: ਗਰਮੀਆਂ ‘ਚ ਰਹਿਣਾ ਹੈ Cool-Cool, ਤਾਂ Try ਕਰੋ ਅਜਿਹੇ ਠੰਡੇ ਡਰਿੰਕ ਰੱਖਣਗੇ ਹੀਟ ਵੇਵ ਤੋਂ ਦੂਰ

ਮਈ 20, 2025

Weather Update: ਅੱਜ ਤਾਪਮਾਨ ਰਹੇਗਾ ਗਰਮ, ਮੌਸਮ ਵਿਭਾਗ ਵੱਲੋਂ ਇਸ ਦਿਨ ਮੀਂਹ ਹਨੇਰੀ ਦਾ ਅਲਰਟ

ਮਈ 20, 2025

Instagram ‘ਤੇ ਕੁੜੀ ਨਾਲ ਦੋਸਤੀ ਕਰ ਲਗਜਰੀ ਹੋਟਲ ‘ਚ ਮਿਲਣ ਗਿਆ ਪਤੀ, ਅੱਗੋਂ ਹੋਇਆ ਕੁਝ ਅਜਿਹਾ ਦੇਖ ਉੱਡੇ ਹੋਸ਼

ਮਈ 18, 2025

ਬਿਨ੍ਹਾਂ ਕੱਪੜਿਆਂ ਤੋਂ ਚੋਰੀ ਕਰਨ ਪਹੁੰਚਿਆ ਚੋਰ, ਕਾਰਨ ਜਾਣ ਹੋ ਜਾਓਗੇ ਹੈਰਾਨ

ਮਈ 18, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.