Punjab Cabinet Reshuffle: ਪੰਜਾਬ ਕੈਬਨਿਟ ਵਿੱਚ ਸ਼ਾਮਲ ਹੋਏ ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਸਭ ਤੋਂ ਤਾਕਤਵਰ ਮੰਤਰੀ ਬਣ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਸਥਾਨਕ ਸਰਕਾਰਾਂ ਮੰਤਰੀ ਬਣਾਇਆ ਹੈ। ਦੱਸ ਦੇਈਏ ਕਿ ਬੀਤੇ ਦਿਨ ਹੀ ਮੁੱਖ ਮੰਤਰੀ ਨੇ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਦੇ ਅਹੁਦੇ ਤੋਂ ਇੰਦਰਬੀਰ ਸਿੰਘ ਨਿੱਝਰ ਦਾ ਅਸਤੀਫਾ ਲੈ ਲਿਆ ਸੀ।
ਇਹ ਪੰਜਾਬ ਮੰਤਰੀ ਮੰਡਲ ਦਾ ਚੌਥੀ ਵਾਰ ਵਿਸਥਾਰ ਹੋਇਆ ਹੈ। ਭਗਵੰਤ ਮਾਨ ਨੇ ਕਰਤਾਰਪੁਰ ਤੋਂ ਵਿਧਾਇਕ ਸਾਬਕਾ ਡੀਸੀਪੀ ਬਲਕਾਰ ਸਿੰਘ ਅਤੇ ਲੰਬੀ ਤੋਂ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਨੂੰ ਆਪਣੀ ਕੈਬਨਿਟ ਵਿੱਚ ਸ਼ਾਮਲ ਕੀਤਾ ਹੈ। ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਰਾਜ ਭਵਨ ਵਿੱਚ ਦੋਵਾਂ ਨਵੇਂ ਮੰਤਰੀਆਂ ਨੂੰ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ। ਦੁਆਬਾ ਖੇਤਰ ਤੋਂ ਬ੍ਰਹਮਸ਼ੰਕਰ ਜ਼ਿੰਪਾ ਤੋਂ ਬਾਅਦ ਬਲਕਾਰ ਸਿੰਘ ਦੂਜੇ ਮੰਤਰੀ ਹਨ।
ਬਲਕਾਰ ਸਿੰਘ ਨੂੰ ਅਸਤੀਫਾ ਦੇਣ ਵਾਲੇ ਇੰਦਰਬੀਰ ਸਿੰਘ ਨਿੱਝਰ ਤੋਂ ਸਥਾਨਕ ਸਰਕਾਰਾਂ ਵਿਭਾਗ ਸਮੇਤ ਸੰਸਦੀ ਮਾਮਲਿਆਂ ਦਾ ਵਿਭਾਗ ਦਿੱਤਾ ਗਿਆ ਹੈ। ਗੁਰਮੀਤ ਸਿੰਘ ਖੁੱਡੀਆਂ ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ ਤੋਂ ਇਲਾਵਾ ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਫੂਡ ਪ੍ਰੋਸੈਸਿੰਗ ਮੰਤਰਾਲਾ ਦਿੱਤਾ ਗਿਆ ਹੈ।
ਇਸ ਦੇ ਨਲਾ ਹੀ ਖੇਡ ਤੇ ਯੁਵਾ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਜ਼ਿੰਮੇਵਾਰੀ ਵਧਾ ਕੇ ਉਨ੍ਹਾਂ ਨੂੰ ਜਲ-ਵਾਤਾਵਰਨ ਮਾਈਨਿੰਗ, ਸਾਇੰਸ ਟੈਕਨਾਲੋਜੀ, ਭੂਮੀ ਅਤੇ ਜਲ ਸੰਭਾਲ ਵਿਭਾਗ ਵੀ ਸੌਂਪਿਆ ਗਿਆ ਹੈ। ਖੇਤੀਬਾੜੀ ਤੇ ਪੰਚਾਇਤੀ ਰਾਜ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦਾ ਕੱਦ ਘਟਾਇਆ ਗਿਆ ਹੈ। ਇਹ ਵਿਭਾਗ ਉਸ ਤੋਂ ਵਾਪਸ ਲੈ ਕੇ ਪ੍ਰਵਾਸੀ ਭਾਰਤੀ ਮਾਮਲਿਆਂ ਅਤੇ ਪ੍ਰਸ਼ਾਸਨਿਕ ਸੁਧਾਰ ਮੰਤਰਾਲੇ ਨੂੰ ਦਿੱਤਾ ਗਿਆ ਹੈ।
ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਕੱਦ ਵਧਾਇਆ ਗਿਆ ਹੈ ਅਤੇ ਉਨ੍ਹਾਂ ਨੂੰ ਟਰਾਂਸਪੋਰਟ ਤੋਂ ਇਲਾਵਾ ਧਾਲੀਵਾਲ ਦਾ ਖੇਤੀਬਾੜੀ ਅਤੇ ਪੰਚਾਇਤੀ ਰਾਜ ਮੰਤਰਾਲਾ ਵੀ ਦਿੱਤਾ ਗਿਆ ਹੈ। ਇਸ ਤਰ੍ਹਾਂ ਇਨ੍ਹਾਂ ਮੰਤਰੀਆਂ ਦੇ ਵਿਭਾਗਾਂ ਵਿੱਚ ਫੇਰਬਦਲ ਕੀਤਾ ਗਿਆ ਹੈ।
Governor and Administrator, UT, Chandigarh, Banwari Lal Purohit administered the oath of office and secrecy to Gurmeet Singh Khudian and Balkar Singh as Cabinet Ministers of the state in a brief but impressive ceremony at Punjab Raj Bhawan in the presence of CM @BhagwantMann. pic.twitter.com/0XARERgsyZ
— Government of Punjab (@PunjabGovtIndia) May 31, 2023
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h