Infrastructure of Government Colleges: ਉੱਚ ਸਿੱਖਿਆ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੀ ਅਗਵਾਈ ਹੇਠਲੀ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ ਅਤੇ ਸੂਬੇ ਦੇ ਨੌਜਵਾਨਾਂ ਨੂੰ ਮਿਆਰੀ ਉੱਚ ਸਿੱਖਿਆ (higher education) ਦੇਣ ਲਈ ਸਰਕਾਰੀ ਕਾਲਜਾਂ ਦੇ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਇਹ ਗੱਲ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hayer) ਨੇ ਸ਼ੁਕਰਵਾਰ ਨੂੰ ਚੰਡੀਗੜ੍ਹ ਦੇ ਸੈਕਟਰ 26 ਸਥਿਤ ਮੈਗਸੀਪਾ ਵਿਖੇ ਸੂਬੇ ਦੇ ਸਮੂਹ ਸਰਕਾਰੀ ਕਾਲਜਾਂ ਦੇ ਪ੍ਰਿੰਸੀਪਲਾਂ (meeting withgovernment colleges principals) ਨਾਲ ਮੀਟਿੰਗ ਦੌਰਾਨ ਕਹੀ।
ਮੀਤ ਹੇਅਰ ਨੇ ਕਿਹਾ ਕਿ ਸਰਕਾਰੀ ਸਿਸਟਮ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਸਰਕਾਰੀ ਕਾਲਜਾਂ ਵਿੱਚ ਉਦਯੋਗਾਂ ਦੀਆਂ ਮੌਜੂਦਾ ਲੋੜਾਂ ਅਨੁਸਾਰ ਨਵੇਂ ਕੋਰਸ ਸ਼ੁਰੂ ਕਰਨ ਅਤੇ ਰੋਜ਼ਗਾਰ ਮੁਖੀ ਸਿੱਖਿਆ ਉਤੇ ਧਿਆਨ ਦੇਣ ਲਈ ਜ਼ੋਰ ਦਿੱਤਾ। ਉਨ੍ਹਾਂ ਨਵੇਂ ਖੋਲ੍ਹੇ ਗਏ ਕਾਲਜਾਂ ਦੀ ਸਮੀਖਿਆ ਕਰਦਿਆਂ ਵਿਦਿਆਰਥੀਆਂ ਦੀ ਗਿਣਤੀ ਦਾ ਵੀ ਅਧਿਐਨ ਕੀਤਾ। ਉਨ੍ਹਾਂ ਕਿਹਾ ਕਿ ਅਗਲੇ ਸੈਸ਼ਨ ਵਿੱਚ ਸਰਕਾਰੀ ਕਾਲਜਾਂ ਵਿੱਚ ਦਾਖਲੇ ਹੋਰ ਵਧਾਉਣ ਉਤੇ ਜ਼ੋਰ ਦਿੱਤਾ ਜਾਵੇ। ਇਸ ਵਿਦਿਅਕ ਸੈਸ਼ਨ 2022-23 ਵਿੱਚ ਪਿਛਲੇ ਸੈਸ਼ਨ 2021-22 ਨਾਲੋਂ ਦਾਖਲਿਆਂ ਵਿੱਚ ਵਾਧਾ ਹੋਇਆ।
ਉਚੇਰੀ ਸਿੱਖਿਆ ਮੰਤਰੀ ਨੇ ਪ੍ਰਿੰਸੀਪਲਾਂ ਕੋਲੋਂ ਕਾਲਜਾਂ ਨੂੰ ਦਰਪੇਸ ਸਮੱਸਿਆਵਾਂ ਅਤੇ ਮੰਗਾਂ ਵੀ ਸੁਣੀਆਂ। ਇਸ ਤੋਂ ਇਲਾਵਾ ਉੱਚ ਸਿੱਖਿਆ ਵਿੱਚ ਸੁਧਾਰਾਂ ਲਈ ਫੀਡਬੈਕ ਵੀ ਹਾਸਲ ਕੀਤੀ। ਉਨਾਂ ਕਿਹਾ ਕਿ ਭਵਿੱਖ ਵਿੱਚ ਅਜਿਹੀਆਂ ਮੀਟਿੰਗਾਂ ਜਾਰੀ ਰੱਖੀਆਂ ਜਾਣਗੀਆਂ। ਇਸ ਮੌਕੇ ਪ੍ਰਿੰਸੀਪਲਾਂ ਦੇ ਨੁਮਾਇੰਦਿਆਂ ਨੇ ਸੂਬਾ ਸਰਕਾਰ ਵੱਲੋਂ ਯੂਨੀਵਰਸਿਟੀ-ਕਾਲਜ ਟੀਚਰਾਂ ਨੂੰ ਯੂ.ਜੀ.ਸੀ. ਤਨਖਾਹ ਕਮਿਸ਼ਨ ਦੇਣ ਲਈ ਉਚੇਰੀ ਸਿੱਖਿਆ ਮੰਤਰੀ ਦਾ ਉਚੇਚਾ ਧੰਨਵਾਦ ਕੀਤਾ।
ਇਸ ਤੋਂ ਪਹਿਲਾਂ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਅਤੇ ਡੀ.ਪੀ.ਆਈ. (ਕਾਲਜਾਂ) ਰਾਜੀਵ ਗੁਪਤਾ ਨੇ ਪ੍ਰਿੰਸੀਪਲਾਂ ਨਾਲ ਮੀਟਿੰਗ ਕਰਕੇ ਵਿਕਾਸ ਸਕੀਮਾਂ ਦੀ ਕਾਰਜ ਯੋਜਨਾ ਉਤੇ ਵਿਚਾਰ ਚਰਚਾ ਕੀਤੀ। ਉਨ੍ਹਾਂ ਬੁਨਿਆਈ ਢਾਂਚੇ ਦੀਆਂ ਲੋੜਾਂ ਵੀ ਪੁੱਛੀਆਂ।
ਇਹ ਵੀ ਪੜ੍ਹੋ: UNSC ਦੀ ਬੈਠਕ ‘ਚ ਚਲੀ 26/11 ਹਮਲੇ ਦੀ ਆਡੀਓ, ‘ਜਿੱਥੇ ਮੂਵਮੈਂਟ ਦਿੱਖੇ, ਉੱਥੇ ਹੀ ਫਾਈਰ ਠੋਕੋ’
TV, FACEBOOK, YOUTUBE ਤੋਂ ਪਹਿਲਾਂ ਦੇਖੋ ਹਰ ਖ਼ਬਰ PRO PUNJAB TV APP ‘ਤੇ
Link ‘ਤੇ Click ਕਰਕੇ ਹੁਣੇ Download ਕਰੋ:
Android: https://bit.ly/3VMis0h