ਸ਼ੁੱਕਰਵਾਰ, ਨਵੰਬਰ 21, 2025 02:28 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮੀਤ ਹੇਅਰ ਵੱਲੋਂ ਕਮਰਸ਼ੀਅਲ ਖਣਨ ਖੱਡਾਂ ਸ਼ੁਰੂ ਕਰਨ ਲਈ 20 ਸਤੰਬਰ ਤੱਕ ਸਭ ਕਾਰਵਾਈਆਂ ਮੁਕੰਮਲ ਕਰਨ ਦੇ ਨਿਰਦੇਸ਼

Punjab Mining Minister ਨੇ ਕਿਹਾ ਕਿ ਲੋਕਾਂ ਨੂੰ ਸਸਤੀਆਂ ਕੀਮਤਾਂ ਉਤੇ ਲੋੜੀਂਦਾ ਰੇਤਾ ਮੁਹੱਈਆ ਕਰਵਾਉਣ ਲਈ ਸੂਬਾ ਸਰਕਾਰ ਵਚਨਬੱਧ ਹੈ।

by ਮਨਵੀਰ ਰੰਧਾਵਾ
ਅਗਸਤ 8, 2023
in ਪੰਜਾਬ
0

Public Mining Sites and Commercial Sites: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬਾ ਵਾਸੀਆਂ ਨੂੰ ਸਸਤੀਆਂ ਕੀਮਤਾਂ ‘ਤੇ ਲੋੜੀਂਦਾ ਰੇਤਾ ਮੁਹੱਈਆ ਕਰਵਾਉਣ ਅਤੇ ਗੈਰ ਕਾਨੂੰਨੀ ਖਣਨ ਗਤੀਵਿਧੀਆਂ ਮੁਕੰਮਲ ਖ਼ਤਮ ਕਰਨ ਦੇ ਦਿੱਤੇ ਨਿਰਦੇਸ਼ਾਂ ‘ਤੇ ਚੱਲਦਿਆਂ ਖਣਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵਿਭਾਗ ਨੂੰ ਜਨਤਕ ਖੱਡਾਂ ਲਈ ਹੋਰ ਨਵੀਆਂ ਥਾਵਾਂ ਤਲਾਸ਼ਣ ਅਤੇ 20 ਸਤੰਬਰ ਤੱਕ ਕਮਰਸ਼ੀਅਲ ਖੱਡਾਂ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ।

ਪੰਜਾਬ ਭਵਨ ਵਿਖੇ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਖਣਨ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਸਸਤੀਆਂ ਕੀਮਤਾਂ ਉਤੇ ਲੋੜੀਂਦਾ ਰੇਤਾ ਮੁਹੱਈਆ ਕਰਵਾਉਣ ਲਈ ਸੂਬਾ ਸਰਕਾਰ ਵਚਨਬੱਧ ਹੈ। 67 ਕਮਰਸ਼ੀਅਲ ਖੱਡਾਂ ਵਾਲੇ 40 ਕਲੱਸਟਰਾਂ ਨੂੰ ਸ਼ੁਰੂ ਕਰਨ ਦੀਆਂ ਪ੍ਰਵਾਨਗੀਆਂ ਲਈ ਸਾਰੀਆਂ ਲੋੜੀਂਦੀਆਂ ਕਾਰਵਾਈਆਂ ਮਾਨਸੂਨ ਸੀਜ਼ਨ ਤੱਕ ਮੁਕੰਮਲ ਕਰ ਲਈਆਂ ਜਾਣ ਤਾਂ ਜੋ 20 ਸਤੰਬਰ ਤੋਂ ਇਨਾਂ ਨੂੰ ਸ਼ੁਰੂ ਕੀਤਾ ਜਾ ਸਕੇ। 40 ਕਲੱਸਟਰਾਂ ਦੀ ਨਿਲਾਮੀ ਵਿੱਚੋਂ ਹੁਣ ਤੱਕ 32 ਕਲੱਸਟਰਾਂ ਲਈ ਟੈਕਨੀਕਲ ਬੋਲੀ ਹੋ ਚੁੱਕੀ ਹੈ ਅਤੇ ਵਿੱਤੀ ਬੋਲੀ ਹਾਲੇ ਰਹਿੰਦੀ ਹੈ। ਸਰਕਾਰ ਵੱਲੋਂ ਜਨਤਕ ਤੇ ਕਮਰਸ਼ੀਅਲ ਦੋਵੇਂ ਖੱਡਾਂ ਤੋਂ ਲੋਕਾਂ ਨੂੰ 5.50 ਰੁਪਏ ਪ੍ਰਤੀ ਕਿਊਬਕ ਫੁੱਟ ਦੀ ਕੀਮਤ ਅਨੁਸਾਰ ਰੇਤਾ ਦਿੱਤਾ ਜਾ ਰਿਹਾ ਹੈ।

ਗੁਰਮੀਤ ਸਿੰਘ ਮੀਤ ਹੇਅਰ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਹੁਣ ਤੱਕ 60 ਜਨਤਕ ਖੱਡਾਂ ਸੂਬਾ ਵਾਸੀਆਂ ਨੂੰ ਸਮਰਪਿਤ ਕੀਤੀਆਂ ਗਈਆਂ ਹਨ ਅਤੇ 13 ਹੋਰ ਨਵੀਆਂ ਜਨਤਕ ਖੱਡਾਂ ਜਲਦ ਸ਼ੁਰੂ ਕਰਨ ਦੀ ਤਿਆਰੀ ਹੈ। ਉਨ੍ਹਾਂ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਹੋਰ ਜਨਤਕ ਖੱਡਾਂ ਖੋਲ੍ਹਣ ਲਈ ਨਵੀਆਂ ਥਾਵਾਂ ਤਲਾਸ਼ਣ ਲਈ ਆਖਿਆ ਤਾਂ ਜੋ ਲੋਕਾਂ ਦੀਆਂ ਲੋੜਾਂ ਨੂੰ ਪੂਰਾ ਕੀਤਾ ਜਾ ਸਕੇ। ਇਸ ਸਬੰਧੀ ਪ੍ਰਵਾਨਗੀਆਂ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇ। ਪੈਂਡਿੰਗ ਪਈਆਂ ਵਾਤਾਵਰਣ ਮਨਜ਼ੂਰੀਆਂ ਤੁਰੰਤ ਲਈਆਂ ਜਾਣ।

ਸਾਡੇ ਮੁੱਖ ਮੰਤਰੀ ਭਗਵੰਤ ਮਾਨ ਜੀ ਵੱਲੋਂ ਸੂਬਾ ਵਾਸੀਆਂ ਨੂੰ ਸਸਤੀਆਂ ਕੀਮਤਾਂ ਉਤੇ ਲੋੜੀਂਦਾ ਰੇਤਾ ਮੁਹੱਈਆ ਕਰਵਾਉਣ ਦੇ ਦਿੱਤੇ ਨਿਰਦੇਸ਼ਾਂ ਉਤੇ ਚੱਲਦਿਆਂ ਵਿਭਾਗ ਨੂੰ ਜਨਤਕ ਖੱਡਾਂ ਲਈ ਹੋਰ ਨਵੀਆਂ ਥਾਵਾਂ ਤਲਾਸ਼ਣ ਅਤੇ 20 ਸਤੰਬਰ ਤੱਕ ਕਮਰਸ਼ੀਅਲ ਖੱਡਾਂ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ।ਸਰਕਾਰ ਵੱਲੋਂ ਜਨਤਕ ਤੇ ਕਮਰਸ਼ੀਅਲ ਦੋਵੇਂ ਖੱਡਾਂ ਤੋਂ… pic.twitter.com/PWqE5rEogC

— Gurmeet Singh Meet Hayer (@meet_hayer) August 8, 2023

ਪੰਜਾਬ ਖਣਨ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਗੈਰ-ਕਾਨੂੰਨੀ ਖਣਨ ਗਤੀਵਿਧੀਆਂ ਨੂੰ ਮੁਕੰਮਲ ਰੋਕਣ ਲਈ ਮੁਹਿੰਮ ਹੋਰ ਤੇਜ਼ ਕੀਤੀਆਂ ਜਾਣ। ਇਸ ਮਾਮਲੇ ਵਿੱਚ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਚੈਕਿੰਗ ਦੇ ਕੰਮ ਨੂੰ ਹੋਰ ਕਾਰਗਾਰ ਬਣਾਉਣ ਲਈ ਡਰੋਨ ਸੇਵਾਵਾਂ ਲਈਆਂ ਜਾਣ ਅਤੇ ਪਾਇਲਟ ਪ੍ਰਾਜੈਕਟ ਵਜੋਂ ਰੂਪਨਗਰ ਜ਼ਿਲੇ ਤੋਂ ਸ਼ੁਰੂਆਤ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ 15 ਅਪਰੈਲ 2022 ਤੋਂ 4 ਅਗਸਤ 2023 ਤੱਕ ਗੈਰ ਕਾਨੂੰਨੀ ਖਣਨ ਸਬੰਧੀ 716 ਕੇਸ ਦਰਜ ਕੀਤੇ ਗਏ ਹਨ। ਖਣਨ ਮੰਤਰੀ ਨੇ ਅੱਗੇ ਦੱਸਿਆ ਕਿ ਐਚ.ਡੀ.ਐਫ.ਸੀ. ਬੈਂਕ ਦੇ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀ.ਐਸ.ਆਰ.) ਫੰਡਾਂ ਵਿੱਚੋਂ ਚੈਕ ਪੋਸਟਾਂ ‘ਤੇ ਹਾਈਟੈਕ ਕੈਮਰੇ ਲਗਾਏ ਜਾ ਰਹੇ ਹਨ।

ਮੀਟਿੰਗ ਵਿੱਚ ਵਿਭਾਗ ਦੇ ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ, ਡਾਇਰੈਕਟਰ ਡੀਪੀਐਸ ਖਰਬੰਦਾ, ਚੀਫ ਇੰਜਨੀਅਰ ਐਚਐਸ ਮਹਿੰਦੀਰੱਤਾ ਤੋਂ ਇਲਾਵਾ ਐਸਈਜ਼ ਤੇ ਸਮੂਹ ਜ਼ਿਲਿਆਂ ਦੇ ਐਕਸੀਅਨ ਹਾਜ਼ਰ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: gurmeet singh meet hayerIllegal Mining Activitiespro punjab tvpunjab governmentPunjab Mining Ministerpunjab newsPunjab Public Miningpunjabi news
Share203Tweet127Share51

Related Posts

ਸ੍ਰੀ ਅਨੰਦਪੁਰ ਸਾਹਿਬ ’ਚ ਆਨਲਾਈਨ ਟੈਂਟ ਸਿਟੀ ਬੁਕਿੰਗ ਪੋਰਟਲ ਸ਼ੁਰੂ

ਨਵੰਬਰ 20, 2025

ਪੰਜਾਬ ‘ਚ ਭਲਕੇ ਹੋਇਆ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ

ਨਵੰਬਰ 20, 2025

ਟ੍ਰਾਈਡੈਂਟ ਗਰੁੱਪ ਪੰਜਾਬ ‘ਚ 2000 ਕਰੋੜ ਰੁਪਏ ਦਾ ਨਿਵੇਸ਼ ਕਰੇਗਾ : ਕੈਬਨਿਟ ਮੰਤਰੀ ਸੰਜੀਵ ਅਰੋੜਾ

ਨਵੰਬਰ 20, 2025

ਨੌਜਵਾਨਾਂ ਨੂੰ ਮਿਲੇ ਆਪਣਾ ਹੱਕ! ਬੀਬੀਐਮਬੀ ਵਿੱਚ ਹੁਣ ਸਿਰਫ਼ ਪੰਜਾਬ ਲਈ 3,000+ ਸਰਕਾਰੀ ਨੌਕਰੀਆਂ; ਮਾਨ ਸਰਕਾਰ ਨੇ ਇੱਕ ਵੱਖਰਾ ਕੇਡਰ ਬਣਾ ਕੇ ਪੰਜਾਬ ਦਾ ਗੁਆਚਿਆ ਹਿੱਸਾ ਕੀਤਾ ਬਹਾਲ

ਨਵੰਬਰ 20, 2025

ਹਰਮੀਤ ਸਿੰਘ ਸੰਧੂ ਨੇ MLA ਵਜੋਂ ਚੁੱਕੀ ਸਹੁੰ

ਨਵੰਬਰ 20, 2025

ਵਿਦੇਸ਼ਾਂ ਵਿੱਚ ਸਿਖਲਾਈ ਪ੍ਰਾਪਤ ਪੰਜਾਬ ਦੇ ਅਧਿਆਪਕ ਅਤੇ ਪ੍ਰਿੰਸੀਪਲ ਹੁਣ ਬੱਚਿਆਂ ਨੂੰ ਸਮਾਰਟ ਅਤੇ ਆਧੁਨਿਕ ਸਿੱਖਿਆ ਕਰਨਗੇ ਪ੍ਰਦਾਨ

ਨਵੰਬਰ 20, 2025
Load More

Recent News

ਸ੍ਰੀ ਅਨੰਦਪੁਰ ਸਾਹਿਬ ’ਚ ਆਨਲਾਈਨ ਟੈਂਟ ਸਿਟੀ ਬੁਕਿੰਗ ਪੋਰਟਲ ਸ਼ੁਰੂ

ਨਵੰਬਰ 20, 2025

ਪੰਜਾਬ ‘ਚ ਭਲਕੇ ਹੋਇਆ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ

ਨਵੰਬਰ 20, 2025

ਟ੍ਰਾਈਡੈਂਟ ਗਰੁੱਪ ਪੰਜਾਬ ‘ਚ 2000 ਕਰੋੜ ਰੁਪਏ ਦਾ ਨਿਵੇਸ਼ ਕਰੇਗਾ : ਕੈਬਨਿਟ ਮੰਤਰੀ ਸੰਜੀਵ ਅਰੋੜਾ

ਨਵੰਬਰ 20, 2025

ਨੌਜਵਾਨਾਂ ਨੂੰ ਮਿਲੇ ਆਪਣਾ ਹੱਕ! ਬੀਬੀਐਮਬੀ ਵਿੱਚ ਹੁਣ ਸਿਰਫ਼ ਪੰਜਾਬ ਲਈ 3,000+ ਸਰਕਾਰੀ ਨੌਕਰੀਆਂ; ਮਾਨ ਸਰਕਾਰ ਨੇ ਇੱਕ ਵੱਖਰਾ ਕੇਡਰ ਬਣਾ ਕੇ ਪੰਜਾਬ ਦਾ ਗੁਆਚਿਆ ਹਿੱਸਾ ਕੀਤਾ ਬਹਾਲ

ਨਵੰਬਰ 20, 2025

ਬਿੱਲਾਂ ਦੀ ਮਨਜ਼ੂਰੀ ਲਈ ਰਾਜਪਾਲ, ਰਾਸ਼ਟਰਪਤੀ ਲਈ ਕੋਈ ਸਮਾਂ-ਸੀਮਾ ਨਹੀਂ: ਸੁਪਰੀਮ ਕੋਰਟ

ਨਵੰਬਰ 20, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.