Appointment Letters to Clerks: ਪੰਜਾਬ ਦੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮੰਗਲਵਾਰ ਨੂੰ ਪੰਜਾਬ ਭਵਨ, ਚੰਡੀਗੜ੍ਹ ਵਿਖੇ ਜਲ ਸਰੋਤ ਵਿਭਾਗ ਵਿੱਚ ਨਵੇਂ ਚੁਣੇ ਗਏ 68 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਨ੍ਹਾਂ ਕਲਰਕਾਂ ਵਿੱਚੋਂ 42 ਜਲ ਸਰੋਤ ਵਿਭਾਗ ਅਤੇ 26 ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਵਿੱਚ ਭਰਤੀ ਕੀਤੇ ਗਏ ਹਨ।
ਜਲ ਸਰੋਤ ਮੰਤਰੀ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਹੁਣ ਪੂਰੀ ਤਨਦੇਹੀ ਤੇ ਸੁਹਿਰਦਤਾ ਨਾਲ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਸਰਕਾਰੀ ਦਫ਼ਤਰਾਂ ਵਿੱਚ ਲੋਕਾਂ ਦੇ ਵਿਸ਼ਵਾਸ ਨੂੰ ਹੋਰ ਵਧਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸਿਰਫ ਇੱਕ ਸਾਲ ਦੌਰਾਨ 29,000 ਤੋਂ ਵੱਧ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਹਨ। ਪੰਜਾਬ ਸਰਕਾਰ ਨੌਜਵਾਨਾਂ ਨੂੰ ਪਹਿਲ ਦੇ ਆਧਾਰ ‘ਤੇ ਰੋਜ਼ਗਾਰ ਦੇ ਰਹੀ ਹੈ।
ਜਲ ਸਰੋਤ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਸਰਕਾਰ ਸੂਬੇ ਵਿੱਚ ਨਿਵੇਸ਼ ਪੱਖੀ ਮਾਹੌਲ ਸਿਰਜ ਕੇ ਨਵੇਂ ਪ੍ਰਾਜੈਕਟ ਲਗਾ ਕੇ ਨੌਜਵਾਨਾਂ ਲਈ ਰੁਜ਼ਗਾਰ ਦੇ ਹੋਰ ਮੌਕੇ ਪੈਦਾ ਕਰੇਗੀ। ਮੀਤ ਹੇਅਰ ਨੇ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਨੂੰ ਲੋਕ ਹਿੱਤ ਵਿੱਚ ਆਪਣੀਆਂ ਸੇਵਾਵਾਂ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਦੀ ਅਪੀਲ ਕੀਤੀ।
ਮਾਣਯੋਗ ਮੁੱਖ ਮੰਤਰੀ @BhagwantMann ਜੀ ਦੀ ਅਗਵਾਈ ਵਾਲੀ ਸਰਕਾਰ ਨੇ ਇੱਕ ਸਾਲ ਦੇ ਅੰਦਰ 29000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ। ਮੁੱਖ ਮੰਤਰੀ ਜੀ ਦੀਆਂ ਹਦਾਇਤਾਂ ਉੱਤੇ ਅੱਜ ਜਲ ਸਰੋਤ ਵਿਭਾਗ ਵਿੱਚ ਨਵੇਂ ਚੁਣੇ ਗਏ 68 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਨੌਜਵਾਨਾਂ ਦੇ ਸੁਫ਼ਨੇ ਹੁਣ ਰੰਗਲੇ ਪੰਜਾਬ ਵਿੱਚ ਹੀ ਪੂਰੇ ਹੋ ਰਹੇ ਹਨ। pic.twitter.com/EOofRzOtHp
— Gurmeet Singh Meet Hayer (@meet_hayer) May 16, 2023
ਉਨ੍ਹਾਂ ਕਿਹਾ ਕਿ ਜਲ ਸਰੋਤ ਵਿਭਾਗ ਸਿੱਧੇ ਤੌਰ ‘ਤੇ ਕਿਸਾਨਾਂ ਨਾਲ ਜੁੜਿਆ ਹੋਇਆ ਹੈ, ਇਸ ਲਈ ਨਵ-ਨਿਯੁਕਤ ਕਰਮਚਾਰੀ ਪੂਰੀ ਸੁਹਿਰਦਤਾ ਨਾਲ ਆਪਣੀਆਂ ਸੇਵਾਵਾਂ ਨਿਭਾ ਕੇ ਕਿਸਾਨਾਂ ਦੀ ਭਲਾਈ ਲਈ ਯੋਗਦਾਨ ਪਾ ਸਕਦੇ ਹਨ।
ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਦੇ ਚੇਅਰਮੈਨ ਰਣਜੀਤ ਸਿੰਘ ਚੀਮਾ ਨੇ ਵਿਭਾਗ ਨੂੰ ਮਜ਼ਬੂਤ ਕਰਨ ਵਾਸਤੇ ਤੇਜ਼ੀ ਨਾਲ ਇਹ ਭਰਤੀ ਕਰਨ ਲਈ ਮੁੱਖ ਮੰਤਰੀ ਅਤੇ ਜਲ ਸਰੋਤ ਮੰਤਰੀ ਦਾ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ, ਨਿਗਮ ਦੇ ਐਮ.ਡੀ. ਪਵਨ ਕਪੂਰ ਅਤੇ ਹੋਰ ਅਧਿਕਾਰੀ ਹਾਜ਼ਰ ਰਹੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h