Martyr Brigadier Balwant Singh Shergill: ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਅੱਜ ਉਨ੍ਹਾਂ ਨੇ ਆਪਣੇ ਜੱਦੀ ਪਿੰਡ ਦਾਨਗੜ੍ਹ ਵਿਖੇ ਸ਼ਹੀਦ ਬ੍ਰਿਗੇਡੀਅਰ ਬਲਵਿੰਦਰ ਸਿੰਘ ਸ਼ੇਰਗਿੱਲ ਦੇ ਨਾਂ ‘ਤੇ ਬਣੀ ਬ੍ਰਿਗੇਡੀਅਰ ਬਲਵਿੰਦਰ ਸਿੰਘ ਮੈਮੋਰੀਅਲ ਯੂਥ ਲਾਇਬ੍ਰੇਰੀ ਦਾ ਉਦਘਾਟਨ ਕੀਤਾ। 40 ਲੱਖ ਰੁਪਏ ਦੀ ਲਾਗਤ ਨਾਲ ਬਣੀ ਇਸ ਲਾਇਬ੍ਰੇਰੀ ਦਾ ਉਦਘਾਟਨ ਸ਼ਹੀਦ ਦੀ ਪਤਨੀ ਸਰਦਾਰਨੀ ਹਰਿੰਦਰ ਕੌਰ, ਉਨ੍ਹਾਂ ਦੀ ਬੇਟੀ ਪ੍ਰਨੀਤ ਸ਼ੇਰਗਿੱਲ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਅਤੇ ਪੂਨਮਦੀਪ ਕੌਰ ਡਿਪਟੀ ਕਮਿਸ਼ਨਰ ਬਰਨਾਲਾ ਦੀ ਹਾਜ਼ਰੀ ਵਿੱਚ ਕੀਤਾ ਗਿਆ।
ਮੀਤ ਹੇਅਰ ਨੇ ਕਿਹਾ ਕਿ ਬ੍ਰਿਗੇਡੀਅਰ ਬਲਵਿੰਦਰ ਸਿੰਘ ਸ਼ੇਰਗਿੱਲ 21 ਅਗਸਤ 2000 ਨੂੰ ਕੁਪਵਾੜਾ ਸੈਕਟਰ ਵਿੱਚ ਸ਼ਹੀਦ ਹੋਏ ਸੀ। ਪਿੰਡ ਵਿੱਚ ਪਹਿਲਾਂ ਉਨ੍ਹਾਂ ਨੂੰ ਸਮਰਪਿਤ ਪਾਰਕ ਹੈ ਅਤੇ ਹੁਣ ਬ੍ਰਿਗੇਡੀਅਰ ਸ਼ੇਰਗਿੱਲ ਦੀ ਯਾਦ ਵਿੱਚ ਇੱਕ ਲਾਇਬ੍ਰੇਰੀ ਸਥਾਪਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਲਾਇਬ੍ਰੇਰੀ 40 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਗਈ ਹੈ ਅਤੇ ਇਸ ਵਿੱਚ ਪਿੰਡ ਦੀ ਨਰੇਗਾ ਦੀ ਇਮਾਰਤ ਵੀ ਬਣੀ ਹੋਈ ਹੈ।
ਉਨ੍ਹਾਂ ਕਿਹਾ ਕਿ ਲਾਇਬ੍ਰੇਰੀ ਵਿੱਚ ਕੰਪਿਊਟਰ ਅਤੇ ਹੋਰ ਕਿਤਾਬਾਂ ਸ਼ਾਮਲ ਕੀਤੀਆਂ ਜਾਣਗੀਆਂ ਤਾਂ ਜੋ ਇਹ ਸਥਾਨ ਨੌਜਵਾਨਾਂ ਲਈ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਦੇ ਨਾਲ-ਨਾਲ ਅਗਲੇਰੀ ਪੜ੍ਹਾਈ ਲਈ ਵੀ ਹਾਟ-ਸਪਾਟ ਬਣ ਸਕੇ। ਮੀਤ ਹੇਅਰ ਨੇ ਦੱਸਿਆ ਕਿ ਪਿੰਡ ਜੋਧਪੁਰ ਵਿੱਚ ਵਾਟਰ ਟਰੀਟਮੈਂਟ ਦਾ ਨੀਂਹ ਪੱਥਰ ਰੱਖਿਆ ਗਿਆ। 9 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਜਾਣ ਵਾਲੇ ਇਸ ਪ੍ਰੋਜੈਕਟ ਤਹਿਤ ਡਰੇਨਾਂ ਵਿੱਚੋਂ ਇਕੱਠੇ ਹੋਣ ਵਾਲੇ ਗੰਦੇ ਪਾਣੀ ਨੂੰ ਟ੍ਰੀਟਮੈਂਟ ਕਰਕੇ ਛੱਪੜ ਵਿੱਚ ਸੁੱਟਿਆ ਜਾਵੇਗਾ।
ਟਰੀਟਮੈਂਟ ਪਲਾਂਟ ਤੋਂ ਲੋਕਾਂ ਨੂੰ ਕਾਫੀ ਰਾਹਤ ਮਿਲੇਗੀ। ਮੰਤਰੀ ਮੀਤ ਹੇਅਰ ਨੇ ਦੱਸਿਆ ਕਿ ਉਨ੍ਹਾਂ ਹੰਡਿਆਇਆ ਵਿਖੇ 29 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹੈਲਥ ਵੈਲਨੈਸ ਸੈਂਟਰ ਦਾ ਨੀਂਹ ਪੱਥਰ ਰੱਖਿਆ। ਮੰਤਰੀ ਨੇ ਕਿਹਾ ਕਿ ਇਹ ਕੇਂਦਰ ਤਿੰਨ ਮਹੀਨਿਆਂ ਵਿੱਚ ਬਣ ਕੇ ਤਿਆਰ ਹੋ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h