Dams of Kandi Area: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਪਾਣੀ ਦੀ ਵੰਡ ਨੂੰ ਹੋਰ ਬਿਹਤਰ ਤੇ ਸੁਚੱਜਾ ਬਣਾਉਣ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਤਹਿਤ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜਲ ਸਰੋਤ ਵਿਭਾਗ, ਹੁਸ਼ਿਆਰਪੁਰ ਦੇ ਏਰੀਆ ਡੈਮ ਸਰਕਲ ਅਧੀਨ ਪੈਂਦੇ ਕੰਢੀ ਖੇਤਰ ਦੇ 7 ਡੈਮਾਂ ਦੀ ਬਹਾਲੀ ਲਈ 5.72 ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ ਕੀਤੀ ਹੈ।
ਜਲ ਸਰੋਤ ਮੰਤਰੀ ਨੇ ਦੱਸਿਆ ਕਿ ਕੰਢੀ ਖੇਤਰ ਦੇ ਮੌਜੂਦਾ 7 ਘੱਟ ਜਲ ਪੱਧਰ ਵਾਲੇ ਡੈਮ ਜਿਵੇਂ ਸਲੇਰਾਂ ਡੈਮ, ਪਰਚ ਡੈਮ, ਪਟਿਆਰੀ ਡੈਮ, ਥਾਨਾ ਡੈਮ, ਜੈਂਤੀ ਡੈਮ, ਸਿਸਵਾਂ ਡੈਮ ਅਤੇ ਮਿਰਜ਼ਾਪੁਰ ਡੈਮ ਜਿੱਥੇ ਸ਼ਿਵਾਲਿਕ ਪਹਾੜੀਆਂ ਦੇ ਬਰਸਾਤੀ ਪਾਣੀ ਨਾਲ ਨਜਿੱਠਣ ਅਤੇ ਕੰਢੀ ਖੇਤਰ ਨੂੰ ਸਿੰਜਾਈ ਦੀ ਸਹੂਲਤ ਪ੍ਰਦਾਨ ਕਰਦੇ ਹਨ ਉੱਥੇ ਹੀ ਸੁਚੱਜੀ ਜਲ ਵੰਡ ਪ੍ਰਣਾਲੀ ਰਾਹੀਂ ਇਸ ਖੇਤਰ ਨੂੰ ਹੜ੍ਹਾਂ ਤੋਂ ਬਚਾਉਣ ਲਈ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ।
ਮੀਤ ਹੇਅਰ ਨੇ ਅੱਗੇ ਕਿਹਾ ਕਿ ਇਨ੍ਹਾਂ 7 ਡੈਮਾਂ ਦੀ ਵੰਡ ਪ੍ਰਣਾਲੀ ਰੱਖ-ਰਖਾਅ ਨਾ ਹੋਣ ਕਾਰਨ ਠੱਪ ਪਈ ਹੈ, ਜਿਸ ਕਾਰਨ ਕੰਢੀ ਖੇਤਰ ਦੇ ਇਨ੍ਹਾਂ 7 ਡੈਮਾਂ ਅਧੀਨ ਆਉਂਦੇ ਖੇਤਰ ਦੀ ਸਿੰਜਾਈ ਨਹੀਂ ਹੋ ਰਹੀ ਹੈ। ਏਅਰ ਕੰਪ੍ਰੈਸ਼ਰ ਦੀ ਮਦਦ ਨਾਲ 7 ਡੈਮਾਂ ਦੇ ਜਲ ਵੰਡ ਨੈੱਟਵਰਕ ਪ੍ਰਣਾਲੀ ਨੂੰ ਖੋਲ੍ਹ ਕੇ ਕਾਰਜਸ਼ੀਲ ਬਣਾਉਣ ਲਈ ਇੱਕ ਪ੍ਰਾਜੈਕਟ ਤਿਆਰ ਕੀਤਾ ਗਿਆ ਹੈ।
With a view to ensuring a robust water distribution network in the State, Water Resources Minister @meet_hayer has sanctioned ₹5.72 Cr for the restoration of 7 dams in the Kandi area under Area Dam Circle, Water Resources Department, Hoshiarpur. pic.twitter.com/fHtNvynvqK
— Government of Punjab (@PunjabGovtIndia) May 15, 2023
ਜਲ ਸਰੋਤ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਸਿੰਜਾਈ ਢਾਂਚੇ ਨੂੰ ਮਜ਼ਬੂਤ ਕਰਨ ਲਈ ਨਿਰੰਤਰ ਉਪਰਾਲੇ ਕਰ ਰਹੀ ਹੈ। ਕਿਸਾਨਾਂ ਨੂੰ ਨਹਿਰੀ ਪਾਣੀ ਪਹੁੰਚਦਾ ਕਰਨ ਲਈ ਬਿਹਤਰ ਨੈਟਵਰਕ ਤਿਆਰ ਕਰ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h