ਪੰਜਾਬ ਨੂੰ ਮਿਲਿਆ ਨਵਾਂ ਏਜੀ।ਗੁਰਮਿੰਦਰ ਸਿੰਘ ਗੈਰੀ ਹੋਣਗੇ ਪੰਜਾਬ ਦੇ ਨਵੇਂ ਏਜੀ।ਇਸਦੀ ਜਾਣਕਾਰੀ ਸੀਐੱਮ ਮਾਨ ਨੇ ਟਵੀਟ ਕਰ ਕੇ ਦਿੱਤੀ।ਪੰਜਾਬ ਕੈਬਨਿਟ ਵਲੋਂ ਲਗਾਈ ਗਈ ਗੁਰਮਿੰਦਰ ਸਿੰਘ ਗੈਰੀ ਦੇ ਨਾਮ ‘ਤੇ ਮੋਹਰ।
ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਗਈ….ਜਿਸ ਵਿੱਚ ਨਵੇਂ AG ਨੂੰ ਕੈਬਨਿਟ ਵਲੋਂ ਪ੍ਰਵਾਨਗੀ ਦਿੱਤੀ ਗਈ…ਨਵੇਂ AG ਵਜੋਂ ਗੁਰਮਿੰਦਰ ਸਿੰਘ ਦੇ ਨਾਮ ਨੂੰ ਕੈਬਨਿਟ ਨੇ ਪ੍ਰਵਾਨਗੀ ਦਿੱਤੀ…
ਨਾਲ ਹੀ SYL ਦੇ ਮਸਲੇ ਨੂੰ ਲੈਕੇ ਵੀ ਮੀਟਿੰਗ ‘ਚ ਚਰਚਾ ਹੋਈ…ਕਿਸੇ ਵੀ ਕੀਮਤ ‘ਤੇ ਇੱਕ ਬੂੰਦ ਵੀ ਵਾਧੂ ਪਾਣੀ ਕਿਸੇ ਹੋਰ ਸੂਬੇ ਨੂੰ ਨਹੀਂ… pic.twitter.com/9XJbfr1qf1— Bhagwant Mann (@BhagwantMann) October 5, 2023
ਐਡਵੋਕੇਟ ਗੁਰਮਿੰਦਰ ਸਿੰਘ ਗੈਰੀ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ (ਏਜੀ) ਬਣੇ ਹਨ। ਉਹ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸੀਨੀਅਰ ਵਕੀਲ ਹਨ। ਐਡਵੋਕੇਟ ਗੁਰਮਿੰਦਰ ਸਿੰਘ 1989 ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਵਿੱਚ ਸ਼ਾਮਲ ਹੋਏ।
ਉਨ੍ਹਾਂ ਨੂੰ 2014 ਵਿੱਚ ਸੀਨੀਅਰ ਵਕੀਲ ਦਾ ਦਰਜਾ ਮਿਲਿਆ ਸੀ। ਉਹ ਹਰਿਆਣਾ ਵਿੱਚ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਤਰੱਕੀ ਦੇ ਕੇਸ ਵਿੱਚ ਵਕੀਲ ਹੈ। ਉਹ ਇਸ ਮਾਮਲੇ ਵਿੱਚ ਜੱਜਾਂ ਦੀ ਤਰਫੋਂ ਵੀ ਅਦਾਲਤ ਵਿੱਚ ਪੇਸ਼ ਹੋ ਰਿਹਾ ਹੈ।
ਸੀਐਮ ਭਗਵੰਤ ਮਾਨ ਨੇ ਐਡਵੋਕੇਟ ਗੁਰਮਿੰਦਰ ਸਿੰਘ ਨੂੰ ਨਵਾਂ ਐਡਵੋਕੇਟ ਜਨਰਲ ਬਣਾਉਣ ਬਾਰੇ ਸੋਸ਼ਲ ਮੀਡੀਆ ‘ਤੇ ਜਾਣਕਾਰੀ ਦਿੱਤੀ।
ਇਸ ਤੋਂ ਪਹਿਲਾਂ ਐਡਵੋਕੇਟ ਵਿਨੋਦ ਘਈ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਮੁੱਖ ਮੰਤਰੀ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਸੀ। ਜਿਸ ਨੂੰ ਵੀਰਵਾਰ ਨੂੰ ਹੋਈ ਕੈਬਨਿਟ ਮੀਟਿੰਗ ‘ਚ ਮਨਜ਼ੂਰੀ ਦਿੱਤੀ ਗਈ।