Crime News: ਇੱਕ 14 ਸਾਲਾ ਵਿਦਿਆਰਥਣ ‘ਤੇ ਆਪਣੇ ਸਕੂਲ ਨੂੰ ਅੱਗ ਲਾਉਣ ਦਾ ਦੋਸ਼ ਹੈ। ਉਸ ਦੀ ਇਸ ਕਾਰਵਾਈ ਕਾਰਨ 20 ਲੋਕਾਂ ਦੀ ਜਾਨ ਚਲੀ ਗਈ। ਦੱਸਿਆ ਗਿਆ ਕਿ ਉਹ ਅਧਿਆਪਕ ਵੱਲੋਂ ਫੋਨ ਜ਼ਬਤ ਕਰਨ ਤੋਂ ਨਾਰਾਜ਼ ਸੀ। ਉਸ ਨੇ ਘਟਨਾ ਤੋਂ ਪਹਿਲਾਂ ਅੱਗਜ਼ਨੀ ਦੀ ਧਮਕੀ ਵੀ ਦਿੱਤੀ ਸੀ। ਮਾਮਲਾ ਦੱਖਣੀ ਅਮਰੀਕੀ ਦੇਸ਼ ਗੁਆਨਾ ਦਾ ਹੈ।
ਡੇਲੀ ਸਟਾਰ ਦੀ ਰਿਪੋਰਟ ਮੁਤਾਬਕ ਮਾਹਦੀਆ ਸੈਕੰਡਰੀ ਸਕੂਲ ਦੇ ਗਰਲਜ਼ ਹੋਸਟਲ ਵਿੱਚ ਸੋਮਵਾਰ ਰਾਤ ਨੂੰ ਅੱਗ ਲੱਗ ਗਈ। ਕੁਝ ਹੀ ਸਮੇਂ ਵਿੱਚ, ਇਸ ਨੇ ਸਕੂਲ ਦੇ ਇੱਕ ਵੱਡੇ ਹਿੱਸੇ ਨੂੰ ਆਪਣੀ ਲਪੇਟ ‘ਚ ਲੈ ਲਿਆ। ਇਸ ਵਿੱਚ ਕਈ ਵਿਦਿਆਰਥਣਾਂ ਅਤੇ ਸਟਾਫ਼ ਫਸ ਗਏ। ਤੁਰੰਤ ਫਾਇਰ ਬ੍ਰਿਗੇਡ ਦੀ ਟੀਮ ਨੂੰ ਬੁਲਾਇਆ ਗਿਆ। ਪਰ ਜਦੋਂ ਤੱਕ ਅੱਗ ਬੁਝਾਈ ਗਈ, ਉਦੋਂ ਤੱਕ 20 ਲੋਕਾਂ ਦੀ ਮੌਤ ਹੋ ਚੁੱਕੀ ਸੀ।
ਇਹ ਘਟਨਾ ਰਾਜਧਾਨੀ ਜੌਰਜਟਾਊਨ ਤੋਂ ਕਰੀਬ 200 ਮੀਲ ਦੂਰ ਸੈਂਟਰਲ ਗੁਆਨਾ ਮਾਈਨਿੰਗ ਟਾਊਨ ‘ਚ ਵਾਪਰੀ। ਹੁਣ ਇਸ ਮਾਮਲੇ ਵਿੱਚ ਪੁਲਿਸ ਨੇ ਖੁਲਾਸਾ ਕੀਤਾ ਹੈ ਕਿ ਅੱਗ ਲਗਾਉਣ ਵਾਲਾ ਵਿਅਕਤੀ ਹੋਰ ਕੋਈ ਨਹੀਂ ਸਗੋਂ ਸਕੂਲ ਦੀ ਇੱਕ ਵਿਦਿਆਰਥਣ ਸੀ। ਵਿਦਿਆਰਥੀ ਦਾ ਮੋਬਾਈਲ ਉਸ ਦੇ ਅਧਿਆਪਕ ਨੇ ਜ਼ਬਤ ਕਰ ਲਿਆ ਸੀ। ਇਸ ਗੱਲ ਨੂੰ ਲੈ ਕੇ ਉਹ ਪਰੇਸ਼ਾਨ ਸੀ। ਗੁੱਸੇ ‘ਚ ਆ ਕੇ ਉਸ ਨੇ ਖੌਫਨਾਕ ਕਦਮ ਚੁੱਕ ਲਿਆ। ਅੱਗ ‘ਚ ਲੜਕੀ ਖੁਦ ਵੀ ਸੜ ਗਈ।
ਪੁਲਿਸ ਨੇ ਕੀਤਾ ਹੈਰਾਨ ਕਰਨ ਵਾਲਾ ਖੁਲਾਸਾ
ਪੁਲਿਸ ਦਾ ਕਹਿਣਾ ਹੈ ਕਿ ਦੋਸ਼ੀ ਵਿਦਿਆਰਥੀ ਨੇ ਅੱਗ ਸਿਰਫ ਇਸ ਲਈ ਲਗਾਈ ਕਿਉਂਕਿ ਸਕੂਲ ਪ੍ਰਸ਼ਾਸਨ ਨੇ ਉਸ ਦਾ ਮੋਬਾਇਲ ਖੋਹ ਲਿਆ ਸੀ ਅਤੇ ਜ਼ਬਤ ਕਰ ਲਿਆ ਸੀ। ਦਰਅਸਲ, ਸਕੂਲ ਪ੍ਰਸ਼ਾਸਨ ਨੂੰ ਪਤਾ ਲੱਗਾ ਸੀ ਕਿ ਵਿਦਿਆਰਥਣ ਇੱਕ ਬਜ਼ੁਰਗ ਦੇ ਸੰਪਰਕ ਵਿੱਚ ਸੀ। ਇਸ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ। ਗੁਆਨਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਗੇਰਾਲਡ ਗੌਵੀਆ ਨੇ ਦੱਸਿਆ ਕਿ ਦੋਸ਼ੀ ਲੜਕੀ ਦੀ ਉਮਰ ਕਰੀਬ 14 ਸਾਲ ਹੈ। ਜਦੋਂ ਉਸ ਦਾ ਫੋਨ ਖੋਹ ਲਿਆ ਗਿਆ ਤਾਂ ਉਸ ਨੇ ਕੁੜੀਆਂ ਦੇ ਹੋਸਟਲ ਨੂੰ ਅੱਗ ਲਾਉਣ ਦੀ ਧਮਕੀ ਦਿੱਤੀ।
ਹਾਲਾਂਕਿ ਅੱਗ ਲੱਗਣ ਕਾਰਨ ਉਹ ਲੜਕੀ ਵੀ ਜ਼ਖਮੀ ਹੋ ਗਈ, ਫਿਲਹਾਲ ਉਹ ਹਸਪਤਾਲ ‘ਚ ਜ਼ੇਰੇ ਇਲਾਜ ਹੈ। ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਉਸ ਨੂੰ ਹਿਰਾਸਤ ਵਿਚ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ। ਇਸ ਦੇ ਨਾਲ ਹੀ ਹਸਪਤਾਲ ‘ਚ ਦਾਖਲ 9 ਹੋਰ ਲੋਕਾਂ ‘ਚੋਂ ਕਈਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਫਿਲਹਾਲ ਅਮਰੀਕਾ ਵਰਗੇ ਦੇਸ਼ਾਂ ਨੇ ਇਸ ਦਿਲ ਦਹਿਲਾਉਣ ਵਾਲੀ ਘਟਨਾ ਨੂੰ ਲੈ ਕੇ ਗੁਆਨਾ ਨੂੰ ਮਦਦ ਦੀ ਪੇਸ਼ਕਸ਼ ਕੀਤੀ ਹੈ। ਇਨ੍ਹਾਂ ਦੇਸ਼ਾਂ ਨੇ ਡੀਐਨਏ ਦੀ ਪਛਾਣ ਵਿੱਚ ਮਦਦ ਲਈ ਫੋਰੈਂਸਿਕ ਮਾਹਿਰ ਭੇਜਣ ਦੀ ਗੱਲ ਕੀਤੀ ਹੈ। ਕਿਉਂਕਿ ਅੱਗ ਵਿੱਚ ਸੜਨ ਕਾਰਨ ਲਾਸ਼ਾਂ ਦੀ ਸ਼ਨਾਖਤ ਦਾ ਵੱਡਾ ਸੰਕਟ ਖੜ੍ਹਾ ਹੋ ਗਿਆ ਹੈ।
ਮਰਨ ਵਾਲਿਆਂ ‘ਚ ਜ਼ਿਆਦਾਤਰ 12 ਤੋਂ 18 ਸਾਲ ਦੀ ਉਮਰ ਦੀਆਂ ਕੁੜੀਆਂ ਹਨ ਜੋ ਪਿੰਡਾਂ ਤੋਂ ਆਉਂਦੀਆਂ ਸੀ। ਸਕੂਲ ਵਿੱਚ ਕੰਮ ਕਰਦੀ ਮਹਿਲਾ ਮੁਲਾਜ਼ਮ ਦਾ ਪੰਜ ਸਾਲਾ ਪੁੱਤਰ ਵੀ ਇਸ ਹਾਦਸੇ ਦਾ ਸ਼ਿਕਾਰ ਹੋ ਗਿਆ। ਫਾਇਰ ਫਾਈਟਰਜ਼ ਨੇ ਕੰਧ ‘ਚ ਮੋਰੀ ਕਰ ਕੇ ਕੁਝ ਲੋਕਾਂ ਨੂੰ ਬਚਾਉਣ ‘ਚ ਸਫਲਤਾ ਹਾਸਲ ਕੀਤੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h