Punjab Weather News: ਉੱਤਰੀ ਭਾਰਤ ਵਿੱਚ ਪੱਛਮੀ ਗੜਬੜੀ (ਡਬਲਯੂਡੀ) ਦੇ ਸਰਗਰਮ ਹੋਣ ਕਾਰਨ ਪਿਛਲੇ 36 ਘੰਟਿਆਂ ਤੋਂ ਪਹਾੜੀ ਖੇਤਰਾਂ ਵਿੱਚ ਬਰਫ਼ਬਾਰੀ ਅਤੇ ਮੈਦਾਨੀ ਇਲਾਕਿਆਂ ਵਿੱਚ ਮੀਂਹ ਪੈ ਰਿਹਾ ਹੈ। ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਮੀਂਹ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
ਪੰਜਾਬ ਕਈ ਜ਼ਿਲ੍ਹਿਆਂ ਵਿੱਚ ਵੀਰਵਾਰ ਰਾਤ ਬੂੰਦਾਬਾਂਦੀ ਹੋਣ ਨਾਲ ਲੋਕਾਂ ਨੂੰ ਸੰਘਣੀ ਧੁੰਦ ਤੋਂ ਭਾਰੀ ਰਾਹਤ ਮਿਲੀ ਜਦਕਿ ਠੰਢ ਦਾ ਅਸਰ ਬਰਕਰਾਰ ਹੈ। ਵੱਡੇ ਤੜਕੇ ਹਲਕੀ ਬੂੰਦਾਬਾਂਦੀ ਮਗਰੋਂ ਧੁੰਦ ਹਟ ਗਈ ਪਰ ਠੰਢ ਵਿੱਚ ਕੋਈ ਕਮੀ ਨਹੀਂ ਹੋਈ। ਜਦਕਿ ਕਈ ਥਾਈਂ ਭਾਰੀ ਗੜ੍ਹੇਮਾਰੀ ਕਾਰਨ ਠੰਢ ਵਿੱਚ ਹੋਰ ਵਾਧਾ ਹੋ ਗਿਆ ਹੈ।
ਉੱਤਰੀ ਭਾਰਤ ਵਿੱਚ ਪੱਛਮੀ ਗੜਬੜੀ (ਡਬਲਯੂਡੀ) ਦੇ ਸਰਗਰਮ ਹੋਣ ਕਾਰਨ ਪਿਛਲੇ 36 ਘੰਟਿਆਂ ਤੋਂ ਪਹਾੜੀ ਖੇਤਰਾਂ ਵਿੱਚ ਬਰਫ਼ਬਾਰੀ ਅਤੇ ਮੈਦਾਨੀ ਇਲਾਕਿਆਂ ਵਿੱਚ ਮੀਂਹ ਪੈ ਰਿਹਾ ਹੈ। ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਮੀਂਹ ਅਤੇ ਧੁੰਦ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।