Vitamin B12 Deficiency: ਅੱਜ ਦੀ ਤੇਜ਼ ਰਫ਼ਤਾਰ ਜ਼ਿੰਦਗੀ ਵਿੱਚ ਹਰ ਕੋਈ ਆਪਣੇ ਵੱਲ ਧਿਆਨ ਨਹੀਂ ਦੇ ਸਕਦਾ। ਜਿਸ ਕਾਰਨ ਖਾਣਾ-ਪੀਣਾ ਵੀ ਠੀਕ ਤਰ੍ਹਾਂ ਨਾਲ ਨਹੀਂ ਚੱਲ ਪਾਉਂਦਾ। ਇਸ ਦੇ ਨਾਲ ਹੀ ਪਿਛਲੇ ਕੁਝ ਸਾਲਾਂ ਤੋਂ ਲੋਕਾਂ ਦੇ ਸਰੀਰ ‘ਚ ਵਿਟਾਮਿਨਾਂ ਦੀ ਕਮੀ ਹੋ ਰਹੀ ਹੈ। ਜਿਸ ਦਾ ਮੁੱਖ ਕਾਰਨ ਗਲਤ ਖਾਣ-ਪੀਣ ਦੀਆਂ ਆਦਤਾਂ ਹਨ।
ਦੱਸ ਦੇਈਏ ਕਿ ਵਿਟਾਮਿਨ ਦੀ ਕਮੀ ਦੇ ਕਾਰਨ ਹੱਡੀਆਂ ਦੇ ਕਮਜ਼ੋਰ ਹੋਣ ਤੋਂ ਲੈ ਕੇ ਚਮੜੀ ਅਤੇ ਵਾਲਾਂ ਦੇ ਝੜਨ ਵਰਗੀਆਂ ਸਮੱਸਿਆਵਾਂ ਹੁੰਦੀਆਂ ਹਨ ਪਰ ਜ਼ਿਆਦਾਤਰ ਲੋਕਾਂ ਨੂੰ ਇਹ ਨਹੀਂ ਪਤਾ ਹੁੰਦਾ ਕਿ ਵਾਲਾਂ ਦੇ ਝੜਨ ਦੀ ਸਮੱਸਿਆ ਸਰੀਰ ਵਿੱਚ ਕਿਹੜੇ ਵਿਟਾਮਿਨ ਦੀ ਕਮੀ ਦੇ ਕਾਰਨ ਹੁੰਦੀ ਹੈ। ਅੱਜ ਦੀ ਖਬਰ ਵਿੱਚ ਅਸੀਂ ਤੁਹਾਨੂੰ ਦੱਸਾਂਗੇ ਕਿ ਕਿਹੜੇ ਵਿਟਾਮਿਨ ਦੀ ਕਮੀ ਨਾਲ ਵਾਲ ਝੜਦੇ ਹਨ।
ਜਾਣਕਾਰੀ ਮੁਤਾਬਕ ਵਾਲਾਂ ਦੇ ਸਫੈਦ ਹੋਣ ਤੋਂ ਲੈ ਕੇ ਝੜਨ ਦਾ ਕਾਰਨ ਸਰੀਰ ‘ਚ ਵਿਟਾਮਿਨ ਬੀ12 ਦੀ ਕਮੀ ਹੈ। ਇਹ ਇਸ ਲਈ ਹੈ ਕਿਉਂਕਿ ਬੀ12 ਵਾਲਾਂ ਦੀਆਂ ਜੜ੍ਹਾਂ ਵਿੱਚ ਖੂਨ ਦੇ ਪ੍ਰਵਾਹ ਨੂੰ ਸੁਧਾਰਦਾ ਹੈ ਤੇ ਲਾਲ ਸੈੱਲਾਂ ਨੂੰ ਵੀ ਵਧਾਉਂਦਾ ਹੈ। ਇਸ ਕਾਰਨ ਵਾਲਾਂ ਦਾ ਵਿਕਾਸ ਚੰਗਾ ਹੁੰਦਾ ਹੈ ਪਰ ਜਦੋਂ ਇਹ ਵਿਟਾਮਿਨ ਘੱਟ ਹੋਣ ਲੱਗਦਾ ਹੈ ਤਾਂ ਵਾਲਾਂ ਦੀਆਂ ਜੜ੍ਹਾਂ ਵੀ ਕਮਜ਼ੋਰ ਹੋ ਜਾਂਦੀਆਂ ਹਨ। ਜਿਸ ਕਾਰਨ ਵਾਲ ਝੜਨੇ ਸ਼ੁਰੂ ਹੋ ਜਾਂਦੇ ਹਨ। ਇਸ ਤੋਂ ਇਲਾਵਾ ਜਦੋਂ ਸਰੀਰ ‘ਚ ਵਿਟਾਮਿਨ ਡੀ ਦੀ ਕਮੀ ਹੋਣ ਲੱਗਦੀ ਹੈ ਤਾਂ ਇਹ ਵਾਲ ਝੜਨ ਦਾ ਕਾਰਨ ਵੀ ਬਣ ਜਾਂਦੀ ਹੈ।
ਇਸ ਦੇ ਨਾਲ ਹੀ ਜੇਕਰ ਸਰੀਰ ‘ਚ ਵਿਟਾਮਿਨ ਈ ਦੀ ਕਮੀ ਹੋਣ ਲੱਗੇ ਤਾਂ ਵਾਲ ਝੜਨ ਦੀ ਸਮੱਸਿਆ ਹੋ ਜਾਂਦੀ ਹੈ। ਵਿਟਾਮਿਨ ਈ ਦੀ ਕਮੀ ਕਾਰਨ ਲੋਕ ਛੋਟੀ ਉਮਰ ਵਿੱਚ ਹੀ ਗੰਜੇਪਨ ਦਾ ਸ਼ਿਕਾਰ ਹੋ ਰਹੇ ਹਨ। ਅਜਿਹੀ ਸਥਿਤੀ ਵਿੱਚ, ਤੁਹਾਨੂੰ ਆਪਣੇ ਖਾਣ-ਪੀਣ ਦਾ ਪੂਰਾ ਧਿਆਨ ਰੱਖਣਾ ਚਾਹੀਦਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h