Harbhajan Singh ETO: ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਡਿਊਟੀ ਦੌਰਾਨ ਆਪਣੀ ਜਾਨ ਗਵਾਉਣ ਵਾਲੇ ਪੀਐਸਪੀਸੀਐਲ ਦੇ ਕੰਪਲੇਂਟ ਹੈਂਡਲਿੰਗ ਬਾਈਕ (ਸੀਐੱਚਬੀ) ਕਰਮਚਾਰੀ ਵਿਕਾਸ ਵਰਮਾ ਦੇ ਪਰਿਵਾਰ ਨੂੰ 5 ਲੱਖ ਰੁਪਏ ਸਹਾਇਤਾ ਰਾਸ਼ੀ ਵਜੋਂ ਦਿੱਤੇ।
ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਮ੍ਰਿਤਕ ਵਿਕਾਸ ਵਰਮਾ ਦੀ ਪਤਨੀ ਰੇਨੂ ਵਰਮਾ ਤੇ ਪਰਿਵਾਰਕ ਮੈਂਬਰਾਂ ਨੂੰ ਸਹਾਇਤਾ ਰਾਸ਼ੀ ਦਾ ਚੈੱਕ ਸੌਂਪਣ ਮਗਰੋਂ ਕਿਹਾ ਕਿ ਠੇਕਾ ਅਧਾਰਿਤ ਕਰਮਚਾਰੀ ਕੇਂਦਰੀ ਜ਼ੋਨ ਲੁਧਿਆਣਾ ਵਿਖੇ ਕਾਰਜਸ਼ੀਲ ਸੀ ਅਤੇ ਉਸਨੇ ਸਾਲ 2018 ਵਿੱਚ ਡਿਊਟੀ ਦੌਰਾਨ ਕਰੰਟ ਲੱਗਣ ਨਾਲ ਆਪਣੀ ਜਾਨ ਗਵਾ ਲਈ ਸੀ।
Power Minister Harbhajan Singh ETO handed over a cheque worth ₹5 lakh to the family members of Vikas Verma, Complaint Handling Bike (CHB) of PSPCL, who lost his life while performing his duty. pic.twitter.com/RkKqOiVD8N
— Government of Punjab (@PunjabGovtIndia) April 29, 2023
ਉਨ੍ਹਾਂ ਕਿਹਾ ਕਿ ਪੀਐਸਪੀਸੀਐਲ ਦੇ ਮ੍ਰਿਤਕ ਕਰਮਚਾਰੀ ਦੇ ਪਰਿਵਾਰ ਨਾਲ ਹਮਦਰਦੀ ਭਰਿਆ ਵਤੀਰਾ ਅਪਣਾਉਂਦੇ ਹੋਏ ਇਹ ਸਹਾਇਤਾ ਰਾਸ਼ੀ ਦਿੱਤੀ ਗਈ ਹੈ। ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਮੁਲਾਜ਼ਮਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਭਲਾਈ ਲਈ ਵਚਨਬੱਧ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h