Chairman of Punjab Mandi Board: ਪੰਜਾਬ ਮੰਡੀ ਬੋਡ ਦੇ ਨਵ-ਨਿਯੁਕਤ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਸੋਮਵਾਰ ਨੂੰ ਪੰਜਾਬ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਅਤੇ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਦੀ ਹਾਜ਼ਰੀ ਵਿੱਚ ਪੰਜਾਬ ਮੰਡੀ ਬੋਰਡ ਵਿਖੇ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲਿਆ।
ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਸਿਹਤ ਮੰਤਰੀ ਡਾ. ਬਲਬੀਰ ਸਿੰਘ, ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ, ਟਰਾਂਸਪੋਰਟ ਤੇ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਬਰਸਟ ਨੂੰ ਸਾਂਝੇ ਤੌਰ ‘ਤੇ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਪੰਜਾਬ ਮੰਡੀ ਬੋਰਡ, ਨਵੇਂ ਚੇਅਰਮੈਨ ਦੀ ਰਹਿਨੁਮਾਈ ਹੇਠ ਨਵੀਆਂ ਉਚਾਈਆਂ ਹਾਸਲ ਕਰੇਗਾ। ਉਨ੍ਹਾਂ ਨਵ-ਨਿਯੁਕਤ ਚੇਅਰਮੈਨ ਨੂੰ ਸ਼ੁਭ ਕਾਮਨਾਵਾਂ ਦਿੰਦੇ ਹੋਏ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ।
ਬਰਸਟ ਨੇ ਆਮ ਆਦਮੀ ਪਾਰਟੀ ਦੇ ਨੈਸ਼ਨਲ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਸਮੇਤ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਨਵੀਂ ਜ਼ਿੰਮੇਵਾਰੀ ਦੇਣ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ।ਉਨ੍ਹਾਂ ਕਿਹਾ ਕਿ ਉਹ ਲੋਕ ਹਿਤ ‘ਚ ਸੂਬੇ ਅਤੇ ਸੂਬੇ ਦੇ ਲੋਕਾਂ ਦੀ ਤਰੱਕੀ ਤੇ ਖੁਸ਼ਹਾਲੀ ਲਈ ਕੰਮ ਕਰਨਗੇ।
The newly appointed Chairman of Punjab Mandi Board Harchand Singh Barsat assumed the charge of his office at Punjab Mandi Board in presence of galaxy of Cabinet Ministers, MLAs. pic.twitter.com/Y9Sbf1M7pm
— Government of Punjab (@PunjabGovtIndia) February 27, 2023
ਇਸ ਮੌਕੇ ਐਮ.ਐਲ.ਏ. ਜਸਵਿੰਦਰ ਸਿੰਘ ਰਮਦਾਸ, ਅਜੀਤਪਾਲ ਸਿੰਘ ਕੋਹਲੀ, ਮਾਸਟਰ ਜਗਸੀਰ ਸਿੰਘ, ਵਿਜੈ ਸਿੰਗਲਾ, ਗੁਰਮੀਤ ਸਿੰਘ ਖੁੱਡੀਆਂ, ਵਰਿੰਦਰ ਗੋਇਲ, ਚਰਨਜੀਤ ਸਿੰਘ ਚੰਨੀ, ਗੁਰਦਿੱਤ ਸਿੰਘ ਸੇਖੋਂ, ਜਮੀਲੂ ਰਹਿਮਾਨ, ਦੇਵਿੰਦਰਜੀਤ ਸਿੰਘ ਲਾਡੀ ਧੋਸ, ਕੁਲਵੰਤ ਸਿੰਘ, ਕੁਲਜੀਤ ਸਿੰਘ ਰੰਧਾਵਾ, ਰਜਿੰਦਰਪਾਲ ਕੌਰ ਛੀਨਾ, ਨਰੇਸ਼ ਕਟਾਰੀਆ, ਅਮਰਪਾਲ ਸਿੰਘ, ਅਮਨਦੀਪ ਕੌਰ, ਕੁਲਵੰਤ ਸਿੰਘ ਪੰਡੋਰੀ, ਪ੍ਰਿੰਸੀਪਲ ਬੁੱਧ ਰਾਮ, ਲਾਭ ਸਿੰਘ ਉੱਗੋਕੇ, ਬਲਕਾਰ ਸਿੰਘ ਡੀ.ਸੀ.ਪੀ, ਫੌਜਾ ਸਿੰਘ ਸਰਾਰੀ, ਜਗਦੀਪ ਸਿੰਘ ਕਾਕਾ ਬਰਾੜ, ਨੀਨਾ ਮਿੱਤਲ, ਮਨਜੀਤ ਸਿੰਘ ਬਿਲਾਸਪੁਰ, ਦਲਜੀਤ ਸਿੰਘ ਗਰੇਵਾਲ ਭੋਲਾ, ਸਰਵਨ ਸਿੰਘ ਧੁੰਨ, ਕੁਲਵੰਤ ਸਿੰਘ ਸ਼ਤਰਾਣਾ, ਡਾ. ਅਜੈ ਗੁਪਤਾ, ਸਰਬਜੀਤ ਕੌਰ ਮਾਣੂਕੇ ਤੋਂ ਇਲਾਵਾ ਪੰਜਾਬ ਮੰਡੀ ਬੋਰਡ ਦੇ ਅਧਿਕਾਰੀ, ਪਤਵੰਤੇ ਸੱਜਣ ਅਤੇ ਨਵ-ਨਿਯੁਕਤ ਚੇਅਰਮੈਨ ਦੇ ਪਰਿਵਾਰ ਮੈਂਬਰ ਹਾਜ਼ਰ ਰਹੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h