ਐਤਵਾਰ, ਮਈ 3, 2026 02:17 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਹਰਦੀਪ ਸਿੰਘ ਮੁੰਡੀਆਂ ਨੇ 15 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਪੰਜਾਬ ਭਵਨ ਵਿਖੇ ਵਿਭਾਗ ਦੇ 15 ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਹਨ।

by Pro Punjab Tv
ਅਕਤੂਬਰ 1, 2025
in Featured, Featured News, ਪੰਜਾਬ
0

ਚੰਡੀਗੜ੍ਹ : ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਪੰਜਾਬ ਭਵਨ ਵਿਖੇ ਵਿਭਾਗ ਦੇ 15 ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਹਨ। ਨਵ-ਨਿਯੁਕਤ ਉਮੀਦਵਾਰਾਂ ਨੂੰ ਮੁਬਾਰਕਬਾਦ ਦਿੰਦਿਆਂ ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਈਮਾਨਦਾਰੀ, ਸਮਰਪਣ ਅਤੇ ਦ੍ਰਿੜ੍ਹ ਭਾਵਨਾ ਨਾਲ ਆਪਣੀ ਡਿਊਟੀ ਨਿਭਾਉਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਇਨ੍ਹਾਂ ਉਮੀਦਵਾਰਾਂ ਨੂੰ ਸਰਕਾਰੀ ਨੌਕਰੀ ਦੇ ਕੇ ਪੰਜਾਬ ਸਰਕਾਰ ਨੇ ਆਪਣੀ ਜ਼ਿੰਮੇਵਾਰੀ ਨਿਭਾਅ ਦਿੱਤੀ ਹੈ ਅਤੇ ਉਮੀਦ ਹੈ ਕਿ ਇਹ ਸਾਰੇ ਉਮੀਦਵਾਰ ਆਪਣੀ ਡਿਊਟੀ ਪੂਰੀ ਈਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਪੰਜਾਬ ਦੇ ਸਰਬਪੱਖੀ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣਗੇ।

ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਦੇ ਸਰਬਪੱਥੀ ਵਿਕਾਸ ਦੇ ਨਾਲ-ਨਾਲ ਸਮਾਜ ਦੇ ਸਮੂਹ ਵਰਗਾਂ ਦੇ ਹਿੱਤਾਂ ਦੀ ਰਾਖੀ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਦੱਸ ਦੇਈਏ ਕਿ ਪੰਜਾਬ ਸਰਕਾਰ ਦੀ ਤਰਸ ਦੇ ਅਧਾਰ ’ਤੇ ਨੌਕਰੀ ਦੇਣ ਦੀ ਨੀਤੀ ਤਹਿਤ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਗਰੁੱਪ-ਸੀ ਅਤੇ ਗਰੁੱਪ-ਡੀ ਦੀਆਂ ਆਸਾਮੀਆਂ ’ਤੇ ਨਿਯੁਕਤ ਹੋਏ ਇਨ੍ਹਾਂ ਉਮੀਦਵਾਰਾਂ ਵਿੱਚ 2 ਜੂਨੀਅਰ ਨਕਸ਼ਾ ਨਵੀਸ, 2 ਕਲਰਕ, 8 ਸੇਵਾਦਾਰ, 1 ਸਫ਼ਾਈ ਸੇਵਕ ਅਤੇ 2 ਹੈਲਪਰ ਟੈਕਨੀਕਲ ਦੀ ਆਸਾਮੀ ’ਤੇ ਨਿਯੁਕਤ ਕੀਤੇ ਗਏ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਹੁਣ ਤੱਕ 55,201 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਚੁੱਕੀ ਹੈ। ਇਸ ਤੋਂ ਇਲਾਵਾ 2.77 ਲੱਖ ਤੋਂ ਜ਼ਿਆਦਾ ਨੌਕਰੀਆਂ ਪ੍ਰਾਈਵੇਟ ਖੇਤਰ ਵਿੱਚ ਦਿੱਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਲੋਕਾਂ ਨੂੰ ਪਾਣੀ ਅਤੇ ਸੈਨੀਟੇਸ਼ਨ ਦੀਆਂ ਸਹੂਲਤਾ ਦੇਣ ਦੇ ਨਾਲ-ਨਾਲ ਘਰ-ਘਰ ਰੋਜ਼ਗਾਰ ਯੋਜਨਾ ਅਧੀਨ ਸੂਬੇ ਦੇ ਯੋਗ ਨੌਜਵਾਨਾਂ ਨੂੰ ਨੌਕਰੀ ਦੇ ਮੌਕੇ ਪ੍ਰਦਾਨ ਕਰਨ ਲਈ ਵੀ ਵੱਚਨਬੱਧ ਹੈ। ਉਨ੍ਹਾਂ ਦੱਸਿਆ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋਂ ਸਾਲ 2022-23 ਤੋਂ ਹੁਣ ਤੱਕ 58 ਜੂਨੀਅਰ ਇੰਜੀਨੀਅਰ, 77 ਜੂਨੀਅਰ ਨਕਸ਼ਾ ਨਵੀਸ, 36 ਕਲਰਕ, 27 ਸਟੈਨੋਟਾਈਪਿਸਟ, 19 ਜੂਨੀਅਰ ਟੈਕਨੀਸ਼ੀਅਨ, 75 ਹੈਲਪਰ (ਟੈਕਨੀਕਲ) ਅਤੇ 45 ਸੇਵਾਦਾਰ ਭਰਤੀ ਕੀਤੇ ਗਏ ਹਨ।

ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਨੇ ਦੱਸਿਆ ਕਿ ਵਿਭਾਗ ਵਿੱਚ ਚਲ ਰਹੇ ਪ੍ਰਾਜੈਕਟਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਨਵੇਂ ਪ੍ਰਾਜੈਕਟਾਂ ਨੂੰ ਸਮਾਬੱਧ ਤਰੀਕੇ ਨਾਲ ਪੂਰਾ ਕਰਨ ਲਈ ਵਿਭਾਗ ਵਿੱਚ ਕਰਮਚਾਰੀਆ ਦੀ ਘਾਟ ਨੂੰ ਪੂਰਾ ਕਰਨ ਲਈ ਮਾਨ ਸਰਕਾਰ ਵੱਲੋਂ ਚਲਾਈ ਗਈ ਭਰਤੀ ਪ੍ਰਕਿਰਿਆ ਤਹਿਤ ਅੱਜ 15 ਹੋਰ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ। ਉਨ੍ਹਾਂ ਕਿਹਾ ਇਨ੍ਹਾਂ ਕਰਮਚਾਰੀਆਂ ਨਾਲ ਜਿੱਥੇ ਵਿਭਾਗ ਵਿੱਚ ਖ਼ਾਲੀ ਪਈਆਂ ਆਸਾਮੀਆਂ ਦੀ ਘਾਟ ਪੂਰੀ ਹੋਵੇਗੀ, ਉੱਥੇ ਹੀ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗੀ ਵਿੱਚ ਪਹਿਲਾਂ ਤੋਂ ਚਲ ਰਹੇ ਅਤੇ ਨਵੇਂ ਉਸਾਰੇ ਜਾ ਰਹੇ ਪ੍ਰਾਜੈਕਟਾ ਦੇ ਕੰਮਾਂ ਨੂੰ ਸਮਾਂਬੱਧ ਤਰੀਕੇ ਨਾਲ ਪੂਰਾ ਕਰਨ ਲਈ ਹੋਰ ਬਲ ਮਿਲੇਗਾ। ਇਸ ਮੌਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਨੀਲਕੰਠ ਐਸ. ਅਵਹਧ, ਵਿਭਾਗ ਮੁਖੀ ਸ੍ਰੀਮਤੀ ਪੱਲਵੀ ਅਤੇ ਵਿਭਾਗ ਦੇ ਮੁੱਖ ਇੰਜੀਨੀਅਰ ਵੀ ਹਾਜ਼ਰ ਸਨ।

Tags: Hardeep Singh MundianHardeep Singh Mundian handed over appointment letters to 15 newly appointed employeesLatest News Pro Punjab Tvlatest punjabi news pro punjab tvpro punjab tvpro punjab tv newspro punjab tv punjabi newsPunjab Revenue Minister Hardeep Singh Mundian
Share202Tweet126Share50

Related Posts

ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਦੋਆਬਾ ਵਿੱਚ ਕੁੜੀਆਂ ਦੀ ਸਿੱਖਿਆ ਨੂੰ ਹੁਲਾਰਾ ਦੇਣ ਵਿੱਚ ਵਡਮੁੱਲਾ ਯੋਗਦਾਨ ਦੇਣ ਲਈ ਬ੍ਰਹਮ ਸਰੂਪ ਧਾਮ ਪੋਜੇਵਾਲ ਦੀ ਕੀਤੀ ਸ਼ਲਾਘਾ

ਮਈ 2, 2026

ਰਾਜ ਸਭਾ ਮੈਂਬਰ ਸੰਦੀਪ ਪਾਠਕ ਦੁਆਲੇ ਕਾਨੂੰਨੀ ਘੇਰਾ ਸਖ਼ਤ; ਪੰਜਾਬ ਦੇ ਦੋ ਜ਼ਿਲ੍ਹਿਆਂ ਵਿੱਚ ਵੱਖ-ਵੱਖ ਐਫਆਈਆਰ ਦਰਜ

ਮਈ 2, 2026

ਐਲਪੀਜੀ ਕੁਨੈਕਸ਼ਨਾਂ ਲਈ 2 ਨਵੇਂ ਨਿਯਮ: ਗੈਸ ਸਪਲਾਈ ਵੀ ਹੋ ਸਕਦੀ ਹੈ ਬੰਦ

ਮਈ 2, 2026

ਤੁਹਾਡੇ ਫ਼ੋਨ ‘ਚ ਵੀ ਆਇਆ ਅਚਾਨਕ ਅਲਰਟ? ਸਰਕਾਰ ਨੇ ਲੱਖਾਂ ਉਪਭੋਗਤਾਵਾਂ ਨੂੰ ਭੇਜੀ ‘ਆਫ਼ਤ ਦੀ ਚੇਤਾਵਨੀ’

ਮਈ 2, 2026

ਭਗਵੰਤ ਮਾਨ ਸਰਕਾਰ ਨੇ ਸਰਬਸੰਮਤੀ ਨਾਲ ਭਰੋਸੇ ਦਾ ਵੋਟ ਜਿੱਤਿਆ

ਮਈ 2, 2026

ਡਾਇਲਿਸਿਸ ਦੇ 1 ਲੱਖ ਸੈਸ਼ਨ ਪੂਰੇ, ₹16.5 ਕਰੋੜ ਦਾ ਖ਼ਰਚ ਕਵਰ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਜੀਵਨਰੇਖਾ

ਮਈ 2, 2026
Load More

Recent News

ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਦੋਆਬਾ ਵਿੱਚ ਕੁੜੀਆਂ ਦੀ ਸਿੱਖਿਆ ਨੂੰ ਹੁਲਾਰਾ ਦੇਣ ਵਿੱਚ ਵਡਮੁੱਲਾ ਯੋਗਦਾਨ ਦੇਣ ਲਈ ਬ੍ਰਹਮ ਸਰੂਪ ਧਾਮ ਪੋਜੇਵਾਲ ਦੀ ਕੀਤੀ ਸ਼ਲਾਘਾ

ਮਈ 2, 2026

ਰਾਜ ਸਭਾ ਮੈਂਬਰ ਸੰਦੀਪ ਪਾਠਕ ਦੁਆਲੇ ਕਾਨੂੰਨੀ ਘੇਰਾ ਸਖ਼ਤ; ਪੰਜਾਬ ਦੇ ਦੋ ਜ਼ਿਲ੍ਹਿਆਂ ਵਿੱਚ ਵੱਖ-ਵੱਖ ਐਫਆਈਆਰ ਦਰਜ

ਮਈ 2, 2026

ਐਲਪੀਜੀ ਕੁਨੈਕਸ਼ਨਾਂ ਲਈ 2 ਨਵੇਂ ਨਿਯਮ: ਗੈਸ ਸਪਲਾਈ ਵੀ ਹੋ ਸਕਦੀ ਹੈ ਬੰਦ

ਮਈ 2, 2026

ਤੁਹਾਡੇ ਫ਼ੋਨ ‘ਚ ਵੀ ਆਇਆ ਅਚਾਨਕ ਅਲਰਟ? ਸਰਕਾਰ ਨੇ ਲੱਖਾਂ ਉਪਭੋਗਤਾਵਾਂ ਨੂੰ ਭੇਜੀ ‘ਆਫ਼ਤ ਦੀ ਚੇਤਾਵਨੀ’

ਮਈ 2, 2026

ਭਗਵੰਤ ਮਾਨ ਸਰਕਾਰ ਨੇ ਸਰਬਸੰਮਤੀ ਨਾਲ ਭਰੋਸੇ ਦਾ ਵੋਟ ਜਿੱਤਿਆ

ਮਈ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.