ਐਤਵਾਰ, ਜੁਲਾਈ 6, 2025 01:42 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ’ਚ ਧਰਤੀ ਹੇਠਲੇ ਪਾਣੀ ਦੀ ਹਾਲਤ ਸੁਧਾਰਨ ਲਈ ਬਿਨਾਂ ਦੇਰੀ ਅਪਣਾਈ ਜਾਵੇ ਠੋਸ ਨੀਤੀ- ਐਡਵੋਕੇਟ ਧਾਮੀ

Harjinder Singh Dhami ਨੇ ਕਿਹਾ ਕਿ ਪੰਜਾਬ 'ਚ ਇਸ ਅਹਿਮ ਅਤੇ ਅਤਿ ਸੰਵੇਦਨਸ਼ੀਲ ਵਿਸ਼ੇ `ਤੇ ਬਿਨਾਂ ਕਿਸੇ ਦੇਰੀ ਵਿਚਾਰ ਚਰਚਾ ਕਰਨੀ ਅਤੇ ਸੁਧਾਰ ਲਈ ਲੋੜੀਦੀਆਂ ਠੋਸ ਨੀਤੀਆਂ ਅਪਣਾਉਣੀਆਂ ਬੇਹੱਦ ਜ਼ਰੂਰੀ ਹਨ।

by ਮਨਵੀਰ ਰੰਧਾਵਾ
ਮਾਰਚ 22, 2023
in ਪੰਜਾਬ
0
ਫਾਈਲ ਫੋਟੋ

ਫਾਈਲ ਫੋਟੋ

Underground Water in Punjab: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਯੂਕੇ ਵੱਲੋਂ ਨਿਸ਼ਕਾਮ ਅੰਤਰਰਾਸ਼ਟਰੀ ਕੇਂਦਰ ਅੰਮ੍ਰਿਤਸਰ ਵਿਖੇ ਕਰਵਾਏ ਜਾ ਰਹੇ ਤਿੰਨ ਦਿਨਾਂ ‘ਲਿਵਿੰਗ ਵਾਟਰ ਫਾਰ ਆਲ’ ਸੰਮੇਲਨ ਦੇ ਦੂਸਰੇ ਦਿਨ ਸ਼ਿਰਕਤ ਕੀਤੀ। ਇਹ ਸੰਮੇਲਨ ਸੰਯੁਕਤ ਰਾਸ਼ਟਰ ਵੱਲੋਂ ਇਸ ਸਾਲ 2023 ’ਚ ਮਨਾਏ ਜਾ ਰਹੇ ਆਲਮੀ ਜਲ ਦਿਵਸ ਦੇ ਅੰਤਰਗਤ ਸਮਾਗਮਾਂ ਤਹਿਤ ਅਯੋਜਿਤ ਕੀਤਾ ਗਿਆ ਹੈ।

ਸੰਮੇਲਨ ਦੌਰਾਨ ‘ਧਰਤੀ ਹੇਠਲੇ ਪਾਣੀ ਦੇ ਭੰਡਾਰਨ, ਨਿਘਾਰ ਅਤੇ ਸਥਿਰਤਾ-ਪੰਜਾਬ ਹਾਲਤ ’ਤੇ ਅਧਿਐਨ’ ਵਿਸ਼ੇ ਉੱਤੇ ਹਾਜ਼ਰ ਸ਼ਖ਼ਸੀਅਤਾਂ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਪਾਣੀ `ਤੇ ਚਿੰਤਨ ਮੰਥਨ ਕਰਨਾ ਇਕ ਸੁਹਿਰਦ ਪਹੁੰਚ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪ੍ਰਸੰਗ ਵਿਚ ਧਰਤੀ ਹੇਠਲੇ ਪਾਣੀ ਦੀ ਸਥਿਤੀ ਸੰਕਟ ਵੱਲ ਵੱਧ ਰਹੀ ਹੈ। ਪੰਜਾਬ ਵਿੱਚ ਇਸ ਅਹਿਮ ਅਤੇ ਅਤਿ ਸੰਵੇਦਨਸ਼ੀਲ ਵਿਸ਼ੇ `ਤੇ ਬਿਨਾਂ ਕਿਸੇ ਦੇਰੀ ਵਿਚਾਰ ਚਰਚਾ ਕਰਨੀ ਅਤੇ ਸੁਧਾਰ ਲਈ ਲੋੜੀਦੀਆਂ ਠੋਸ ਨੀਤੀਆਂ ਅਪਣਾਉਣੀਆਂ ਬੇਹੱਦ ਜ਼ਰੂਰੀ ਹਨ।

ਐਡਵੋਕੇਟ ਧਾਮੀ ਨੇ ਗੁਰੂ ਨਾਨਕ ਨਿਸ਼ਕਾਮ ਸੇਵਕ ਜਥੇ ਦੇ ਮੁਖੀ ਭਾਈ ਸਾਹਿਬ ਭਾਈ ਮਹਿੰਦਰ ਸਿੰਘ ਯੂਕੇ ਵੱਲੋਂ ਕਰਵਾਏ ਗਏ ਸੰਮੇਲਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਸੰਮੇਲਨ ਰਾਹੀਂ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਦੀਵੀ ਸੰਦੇਸ਼ ਨੂੰ ਵਿਚਾਰ ਦਾ ਹਿੱਸਾ ਬਣਾਉਣਾ ਸਾਰਥਿਕ ਅਮਲ ਹੈ। ਉਨ੍ਹਾਂ ਕਿਹਾ ਕਿ ਸਿੱਖ ਗੁਰੂ ਸਾਹਿਬਾਨ ਦੀ ਪਾਵਨ ਗੁਰਬਾਣੀ ਸਾਨੂੰ ਕੁਦਰਤੀ ਸਰੋਤਾਂ ਨੂੰ ਸੰਭਾਲਣ ਦੀ ਸਿੱਖਿਆ ਦਿੰਦੀ ਹੈ, ਇਸ ਲਈ ਸਾਡੀ ਪਹਿਲ ਕੁਦਰਤੀ ਸੋਮਿਆਂ ਦੀ ਸੰਭਾਲ ਕਰਨਾ ਹੋਣੀ ਚਾਹੀਦੀ ਹੈ।

ਐਡਵੋਕੇਟ ਹਰਜਿੰਦਰ ਸਿੰਘ ਨੇ ਕਿਹਾ ਕਿ ਗੁਰੂ ਨਾਨਕ ਨਿਸ਼ਕਾਮ ਸੇਵਕ ਜਥੇ ਵੱਲੋਂ ਪੰਜਾਬ ਅਤੇ ਵਿਸ਼ਵ ਪੱਧਰ `ਤੇ ਜਲ ਜਾਗਰੂਕਤਾ `ਤੇ ਸਾਂਝੇ ਰੂਪ ਵਿੱਚ ਕੰਮ ਕਰਨ ਲਈ ਇਸ ਸੰਮੇਲਨ ਰਾਹੀਂ ਵੱਖ-ਵੱਖ ਧਾਰਮਿਕ ਆਗੂਆਂ ਅਤੇ ਪੇਸ਼ੇਵਰ ਮਾਹਿਰਾਂ ਨੂੰ ਇਕੱਠਾ ਕਰਨ ਦਾ ਕਾਰਜ ਕਰਨਾ ਸ਼ਲਾਘਾਯੋਗ ਹੈ।

ਸੰਮੇਲਨ ਵਿੱਚ ਸੰਬੋਧਨ ਕਰਦਿਆਂ ਭਾਈ ਸਾਹਿਬ ਭਾਈ ਮਹਿੰਦਰ ਸਿੰਘ ਯੂਕੇ ਨੇ ਕਿਹਾ ਕਿ ਦਇਆ, ਜ਼ੁੰਮੇਵਾਰੀ, ਸੰਤੁਸ਼ਟੀ, ਨਿਮਰਤਾ, ਆਸ਼ਾਵਾਦ ਅਤੇ ਪਿਆਰ ਦੀ ਭਰਪੂਰਤਾ ਵਰਗੇ ਗੁਣਾਂ ਅਤੇ ਕਦਰਾਂ-ਕੀਮਤਾਂ ਵਾਲੇ ਚੰਗੇ ਮਨੁੱਖਾਂ ਨੂੰ ਉਤਸ਼ਾਹਿਤ ਕਰਨ ਦੀ ਲੋੜ ਹੈ। ਤਬਦੀਲੀ ਨੂੰ ਤੇਜ਼ ਕਰਨ ਅਤੇ ਹਾਲਤ ਵਿੱਚ ਅੰਤਰ ਲਿਆਉਣ ਲਈ ਸਾਨੂੰ ਵਿਗਿਆਨਕ ਗਿਆਨ ਅਤੇ ਧਾਰਮਿਕ ਬੁੱਧੀ ਦੋਵਾਂ ਦੀ ਲੋੜ ਹੈ। ਕੁਦਰਤੀ ਸੋਮੇ ਤੇ ਖਾਸਕਰ ਪਾਣੀ ਮਨੁੱਖ ਲਈ ਅਹਿਮ ਹਨ, ਜਿਨ੍ਹਾਂ ਲਈ ਸਾਰਥਕ ਸੋਚ ਤੇ ਚਿੰਤਨ ਲਾਜਮੀ ਹੈ।

ਇਸ ਸੰਮੇਲਨ ਦੌਰਾਨ ਦਲਾਈ ਲਾਮਾ ਨੇ ਰਿਮੋਟ ਸੰਦੇਸ਼ ਰਾਹੀਂ ਸੰਬੋਧਨ ਕੀਤਾ। ਇਸ ਤੋਂ ਇਲਾਵਾ ਲਿਵਿੰਗ ਪੀਸ ਪ੍ਰੋਜੈਕਟਸ ਤੋਂ ਬ੍ਰਿਗੇਟ ਵਾਨ ਬੈਰੇਨ, ਸਵਾਮੀ ਅਵੇਸ਼ਾਨੰਦ ਗਿਰੀ, ਸਵਾਮੀ ਚਿਦਾਨੰਦ ਸਰਸਵਤੀ, ਜੋਨਾਥਨ ਗ੍ਰੈਨੋਫ, ਆਈਆਈਟੀ ਰੁੜਕੀ ਦੇ ਪ੍ਰੋਫੈਸਰ ਡਾ. ਸ਼ਰਦ ਜੈਨ ਅਤੇ ਡਾ. ਭੁਪਿੰਦਰ ਸਿੰਘ ਅਤੇ ਹੋਰ ਮਾਹਰਾਂ ਨੇ ਵੀ ਸੰਬੋਧਨ ਕੀਤਾ।

ਇਸ ਮੌਕੇ ਭਾਈ ਇੰਦਰਜੀਤ ਸਿੰਘ ਬਿੱਟੂ ਸਹ ਆਯੋਜਕ, ਭਾਈ ਅਮਰੀਕ ਸਿੰਘ, ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਓਐਸਡੀ ਸਤਬੀਰ ਸਿੰਘ ਧਾਮੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸਤਨਾਮ ਸਿੰਘ ਮਾਂਗਾਸਰਾਏ, ਮੀਤ ਸਕੱਤਰ ਸ਼ਾਹਬਾਜ਼ ਸਿੰਘ ਆਦਿ ਹਾਜ਼ਰ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: amritsarHarjinder Singh Dhamipro punjab tvpunjab newspunjabi newssgpcUnderground Water in PunjabUnited NationsWorld Water Day
Share227Tweet142Share57

Related Posts

ਕਾਂਗਰਸ ਨੇ ਸਿਰਫ਼ ਨਹਿਰੂ ਦੀ ਕੁਰਸੀ ਲਈ ਪੰਜਾਬ ਦੀ ਜ਼ਮੀਨ, ਪਾਣੀ ਅਤੇ ਸ਼ਾਨ ਸੌਂਪ ਦਿੱਤੀ: ਤਲਵੰਡੀ

ਜੁਲਾਈ 6, 2025

ਬਿਕਰਮ ਮਜੀਠੀਆ ਮਾਮਲੇ ਚ ਹਾਈਕੋਰਟ ਦਾ ਵੱਡਾ ਫ਼ੈਸਲਾ!

ਜੁਲਾਈ 6, 2025

CRPF ਦੇ ਰਿਟਾਇਰਡ DSP ਨੇ ਅੰਮ੍ਰਿਤਸਰ ‘ਚ ਠਾਣੇ ਬਾਹਰ ਪਤਨੀ ਤੇ ਪੁੱਤ ਨੂੰ ਮਾਰੀ ਗੋਲੀ

ਜੁਲਾਈ 4, 2025

ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖ਼ਿਲਾਫ਼ ਵੱਡੀ ਕਾਰਵਾਈ, ਫਰੀਦਕੋਟ ਦੇ DSP ਗ੍ਰਿਫ਼ਤਾਰ

ਜੁਲਾਈ 4, 2025

Majithia Case Update: ਮਜੀਠੀਆ ਦੀ ਪਟੀਸ਼ਨ ਤੇ ਅੱਜ ਹਾਈਕੋਰਟ ‘ਚ ਹੋਵੇਗੀ ਸੁਣਵਾਈ

ਜੁਲਾਈ 4, 2025

ਸੰਜੀਵ ਅਰੋੜਾ ਨੂੰ ਮਿਲਿਆ ਕਿਹੜਾ ਵਿਭਾਗ, CM ਮਾਨ ਨੇ ਕੀਤਾ ਟਵੀਟ

ਜੁਲਾਈ 3, 2025
Load More

Recent News

ਕਾਂਗਰਸ ਨੇ ਸਿਰਫ਼ ਨਹਿਰੂ ਦੀ ਕੁਰਸੀ ਲਈ ਪੰਜਾਬ ਦੀ ਜ਼ਮੀਨ, ਪਾਣੀ ਅਤੇ ਸ਼ਾਨ ਸੌਂਪ ਦਿੱਤੀ: ਤਲਵੰਡੀ

ਜੁਲਾਈ 6, 2025

ਬਿਕਰਮ ਮਜੀਠੀਆ ਮਾਮਲੇ ਚ ਹਾਈਕੋਰਟ ਦਾ ਵੱਡਾ ਫ਼ੈਸਲਾ!

ਜੁਲਾਈ 6, 2025

Weather Update: ਪੰਜਾਬ ਦੇ ਇਹਨਾਂ ਸ਼ਹਿਰਾਂ ‘ਚ ਅੱਜ ਫਿਰ ਪਏਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਜੁਲਾਈ 6, 2025

ਅਮਰੀਕਾ ਫਿਰ ਹੋਇਆ ਇਰਾਨ ‘ਤੇ ਸਖ਼ਤ, ਲਗਾਈ ਵੱਡੀ ਪਾਬੰਦੀ

ਜੁਲਾਈ 4, 2025

CRPF ਦੇ ਰਿਟਾਇਰਡ DSP ਨੇ ਅੰਮ੍ਰਿਤਸਰ ‘ਚ ਠਾਣੇ ਬਾਹਰ ਪਤਨੀ ਤੇ ਪੁੱਤ ਨੂੰ ਮਾਰੀ ਗੋਲੀ

ਜੁਲਾਈ 4, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.