Harjot Singh Bains: ਪੰਜਾਬ ਦੇ ਸਕੂਲ ਸਿੱਖਿਆ ਅਤੇ ਭਾਸ਼ਾ ਮੰਤਰੀ ਹਰਜੋਤ ਸਿੰਘ ਨੇ ਦੱਸਿਆ ਕਿ ਐਮਿਟੀ ਇੰਟਰਨੈਸ਼ਨਲ ਸਕੂਲ, ਸੈਕਟਰ 79 ਵੱਲੋਂ ਪੰਜਾਬੀ ਭਾਸ਼ਾ ਨੂੰ ਲਾਜਮੀ ਵਿਸ਼ੇ ਵਜੋਂ ਨਹੀਂ ਪੜਾਇਆ ਜਾ ਰਹਾ ਜਿਸ ਕਾਰਨ ਇਸ ਨਿੱਜੀ ਸਕੂਲ ਨੂੰ 50 ਹਜ਼ਾਰ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਬੈਂਸ ਨੇ ਦੱਸਿਆ ਕਿ ਸਿੱਖਿਆ ਵਿਭਾਗ ਦੇ ਧਿਆਨ ਵਿੱਚ ਆਇਆ ਸੀ ਕਿ ਉਕਤ ਸਕੂਲ ਵੱਲੋ ਪੰਜਾਬੀ ਭਾਸਾ ਨੂੰ ਲਾਜ਼ਮੀ ਵਿਸ਼ੇ ਵਜੋਂ ਨਹੀਂ ਪੜਾਇਆ ਜਾ ਰਿਹਾ ਸੀ ਇਸ ‘ਤੇ ਕਾਰਵਾਈ ਕਰਦਿਆਂ ਡਾਇਰੈਕਟਰ ਸਕੂਲ ਸਿੱਖਿਆ ਵੱਲੋਂ ਸਬੰਧਤ ਨਿੱਜੀ ਸਕੂਲ ਨੂੰ ਪੱਤਰ ਜਾਰੀ ਕਰਕੇ ਸੁਣਵਾਈ ਲਈ ਤਲਬ ਕੀਤਾ ਗਿਆ ਸੀ। ਸੁਣਵਾਈ ਦੌਰਾਨ ਇਹ ਸਾਹਮਣੇ ਆਇਆ ਕਿ ਪੰਜਾਬ ਸਰਕਾਰ ਵੱਲੋਂ ਨਿੱਜੀ ਸਕੂਲ ਨੂੰ ਦਿੱਤੀ ਐਨ.ਓ,ਸੀ ਦੀ ਉਲੰਘਣਾ ਕਰਦਿਆਂ ਅਤੇ ‘ਦੀ ਪੰਜਾਬ ਲਰਨਿੰਗ ਆਫ਼ ਪੰਜਾਬੀ ਐਂਡ ਅਦਰ ਲੈਂਗੂਏਜ਼ ਐਕਟ 2008’ ਦੇ ਪੰਨਾ 2 ਲੜੀ ਨੰਬਰ 3 ਵਿੱਚ ਦਰਜ ਹਦਾਇਤ ਦੀ ਉਲੰਘਣਾ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਇਸ ਲਈ ਐਮਿਟੀ ਇੰਟਰਨੈਸ਼ਨਲ ਸਕੂਲ ਨੂੰ ‘ਦੀ ਪੰਜਾਬ ਲਰਨਿੰਗ ਆਫ਼ ਪੰਜਾਬੀ ਐਂਡ ਅਦਰ ਲੈਂਗੂਏਜ਼ ਅਮੈਂਡਮੈਂਟ ਐਕਟ 2021’ ਦੇ ਨਿਯਮ ਅਨੁਸਾਰ ਸ਼ਰਤਾਂ ਦੀ ਪਹਿਲੀ ਵਾਰ ਉਲੰਘਣਾ ਕਰਨ ‘ਤੇ 50 ਹਜ਼ਾਰ ਰੁਪਏ ਜ਼ੁਰਮਾਨਾ ਕੀਤਾ ਗਿਆ ਹੈ ਅਤੇ ਸਬੰਧਤ ਸਕੂਲ ਨੂੰ ਹਦਾਇਤ ਕੀਤੀ ਗਈ ਹੈ ਕਿ ਅਗਲੇ ਪੰਜ ਦਿਨਾਂ ਵਿੱਚ ਜ਼ੁਰਮਾਨਾ ਰਾਸ਼ੀ ਜਮ੍ਹਾ ਕਰਵਾ ਕੇ ਰਿਪਰੋਟ ਪੇਸ਼ ਕੀਤੀ ਜਾਵੇ।
School Education and Language Minister @HarjotBains informed that Amity International School, Sector 79, has been directed to pay fine of ₹50,000 for not teaching Punjabi as a compulsory subject.
— Government of Punjab (@PunjabGovtIndia) July 21, 2023
ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬੀ ਭਾਸ਼ਾ ਪ੍ਰਤੀ ਕਿਸੇ ਵੀ ਕਿਸਮ ਦੀ ਬੇਰੁਖ਼ੀ ਅਪਣਾਉਣ ਵਾਲੇ ਸਕੂਲਾਂ ਨੂੰ ਬਖ਼ਸੇਗੀ ਨਹੀਂ ਅਤੇ ਉਨ੍ਹਾਂ ਖਿਲਾਫ ਸਖ਼ਤ ਕਾਰਵਾਈ ਕਰੇਗੀ। ਉਨ੍ਹਾਂ ਨੇ ਬਾਕੀ ਨਿੱਜੀ ਸਕੂਲ ਨੂੰ ਪੰਜਾਬੀ ਵਿਸ਼ਾ ਲਾਜ਼ਮੀ ਤੌਰ ‘ਤੇ ਪੜਾਉਣਾ ਯਕੀਨੀ ਬਣਾਉਣ ਦੀ ਵੀ ਹਦਾਇਤ ਕੀਤੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h