ਬੁੱਧਵਾਰ, ਮਈ 14, 2025 03:38 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਹਰਜੋਤ ਬੈਂਸ ਨੇ ਸਰਕਾਰੀ ਸਕੂਲਾਂ ਦੇ ਨਵੇਂ ਸੈਸ਼ਨ ਦੇ ਦਾਖਲੇ ਵਧਾਉਣ ਲਈ ਜਾਗਰੂਕਤਾ ਵੈਨ ਨੂੰ ਦਿੱਤੀ ਹਰੀ ਝੰਡੀ

Punjab Education Minister: ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਦੇ ਦਾਖਲੇ ਨੂੰ ਵੱਧ ਤੋਂ ਵੱਧ ਯਕੀਨੀ ਕਰਨ ਲਈ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਨਵੇਂ ਸੈਸ਼ਨ ਦੇ ਦਾਖਲਾ ਮੁਹਿੰਮ ਦੀ ਸ਼ੁਰੂਆਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਕੀਤੀ।

by Bharat Thapa
ਫਰਵਰੀ 22, 2023
in ਪੰਜਾਬ
0

Punjab Education Minister: ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਦੇ ਦਾਖਲੇ ਨੂੰ ਵੱਧ ਤੋਂ ਵੱਧ ਯਕੀਨੀ ਕਰਨ ਲਈ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਨਵੇਂ ਸੈਸ਼ਨ ਦੇ ਦਾਖਲਾ ਮੁਹਿੰਮ ਦੀ ਸ਼ੁਰੂਆਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਕੀਤੀ।

ਇਸ ਮੌਕੇ ਹਰਜੋਤ ਬੈਂਸ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੂਬੇ ਦੇ ਸਾਰੇ ਜਿਲ੍ਹਿਆਂ ਵਿੱਚ ਸਰਕਾਰੀ ਸਕੂਲਾਂ ਵਿਖੇ ਵਿਦਿਆਰਥੀਆਂ ਦੇ ਦਾਖਲੇ ਨੂੰ ਵਧਾਉਣ ਲਈ ਅਤੇ ਆਮ ਲੋਕਾਂ ਨੂੰ ਇਸ ਬਾਰੇ ਜਾਣਕਾਰੀ ਦੇਣ ਲਈ 23 ਜਾਗਰੂਕਤਾ ਵੈਨਾਂ ਅਗਲੇ ਤਿੰਨ ਦਿਨ ਤੱਕ ਸ਼ਹਿਰਾਂ ਅਤੇ ਪਿੰਡਾਂ ਵਿਚ ਪ੍ਰਚਾਰ ਕਰਨਗੀਆਂ।

ਉਨ੍ਹਾਂ ਕਿਹਾ ਕਿ ਅਜੇ ਤੱਕ ਕੇਵਲ ਪ੍ਰਾਈਵੇਟ ਸਕੂਲਾਂ ਵੱਲੋਂ ਹੀ ਆਪਣਾ ਪ੍ਰਚਾਰ ਕੀਤਾ ਜਾਂਦਾ ਰਿਹਾ ਹੈ ਪਰ ਹੁਣ ਸਿੱਖਿਆ ਵਿਭਾਗ ਵੀ ਸਰਕਾਰੀ ਸਕੂਲਾਂ ਦੇ ਦਾਖਲੇ ਪ੍ਰਕਿਰਿਆ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਣੂ ਕਰਵਾਉਣ ਲਈ ਸੂਬੇ ਦੇ ਕੋਨੇ ਕੋਨੇ ਵਿਚ ਪ੍ਰਚਾਰ ਕਰੇਗਾ। ਜਿਸ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਖੇਤਰ ਵਿਚ ਲਈ ਗਏ ਇਤਹਾਸਿਕ ਫੈਸਲੇ ਅਤੇ ਨੀਤੀਆਂ ਬਾਰੇ ਦੱਸਿਆ ਜਾਵੇਗਾ।

ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਵੀ ਪਹਿਲੀ ਵਾਰ ਹੋਇਆ ਕਿ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਸਿਖਲਾਈ ਦਿੱਤੀ ਗਈ ਹੈ ਤਾਂ ਜੋ ਸਰਕਾਰੀ ਸਕੂਲਾਂ ਵਿਚ ਸਿੱਖਿਆ ਪ੍ਰਣਾਲੀ ਵਿਚ ਵਿਆਪਕ ਪੱਧਰ ਉੱਤੇ ਸੁਧਾਰ ਕੀਤਾ ਜਾ ਸਕੇ ਅਤੇ ਆਮ ਲੋਕਾਂ ਦੇ ਬੱਚੇ ਵੀ ਆਧੁਨਿਕ ਢੰਗ ਨਾਲ ਮਿਆਰੀ ਸਿੱਖਿਆ ਹਾਸਲ ਕਰ ਸਕਣ।

ਹਰਜੋਤ ਬੈਂਸ ਨੇ ਕਿਹਾ ਕਿ ਆਧਿਆਪਕਾਂ ਤੇ ਮਾਪਿਆਂ ਦੀ ਮਿਲਣੀ ਹੋਈ ਜਿਸ ਵਿਚ 19 ਲੱਖ ਦੇ ਕਰੀਬ ਮਾਪਿਆਂ ਨੇ ਹਿੱਸਾ ਲੈ ਕੇ ਇਤਹਾਸ ਰੱਚ ਦਿੱਤਾ। ਸ. ਹਰਜੋਤ ਬੈਂਸ ਨੇ ਅੱਗੇ ਕਿਹਾ ਕਿ ਇਸ ਸਾਲ ਸੂਬੇ ਦੇ ਸਕੂਲਾਂ ਵਿਚ 1800 ਦੇ ਕਰੀਬ ਨਵੇਂ ਕਮਰੇ ਤਿਆਰ ਕੀਤੇ ਗਏ ਹਨ ਅਤੇ 300 ਨਵੇਂ ਸਕੂਲ ਖੋਲ੍ਹੇ ਗਏ ਹਨ।

ਅਗਲੇ ਸਾਲ ਤੱਕ ਰਾਜ ਦੇ ਸਕੂਲਾਂ ਵਿਚ ਸ਼ਾਨਦਾਰ ਫਰਨੀਚਰ ਵੀ ਮੁਹੱਈਆ ਕਰਵਾਇਆ ਜਾਵੇਗਾ। ਸਕੂਲ ਆਫ ਐਮੀਨੈਂਸ ਸਬੰਧੀ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਸੂਬੇ ਵਿਚ 117 ਸਕੂਲ ਆਫ ਐਮੀਨੈਂਸ ਵਿਚ ਦਾਖਲੇ ਲਈ ਪੋਰਟਲ ਦੀ ਸ਼ੁਰੂਆਤ ਕੀਤੀ ਜਾ ਚੁੱਕੀ ਹੈ ਜੋ ਕਿ 10 ਮਾਰਚ ਤੱਕ ਖੁੱਲ੍ਹੇ ਰਹਿਣਗੇ। ਇਨ੍ਹਾਂ ਸਕੂਲਾਂ ਵਿਚ 75 ਫ਼ੀਸਦ ਵਿਦਿਆਰਥੀ ਸਰਕਾਰੀ ਸਕੂਲਾਂ ਦੇ ਹੋਣਗੇ ਅਤੇ ਉਨ੍ਹਾਂ ਸੂਬਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਬੱਚਿਆਂ ਦੇ ਦਾਖਲੇ ਸਕੂਲ ਆਫ ਐਮੀਨੈਂਸ ਵਿਚ ਜਰੂਰ ਕਰਵਾਉਣ ਤਾਂ ਜੋ ਬੱਚਿਆਂ ਦਾ ਭਵਿੱਖ ਬਿਹਤਰ ਬਣਾਇਆ ਜਾ ਸਕੇ।

ਬੈਂਸ ਨੇ ਕਿਹਾ ਅਗਲੇ ਕੁਝ ਸਾਲਾਂ ਵਿਚ ਸਰਕਾਰੀ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਤੋਂ ਬਿਹਤਰ ਕਰ ਦਿੱਤਾ ਜਾਵੇਗਾ ਜਿਸ ਵਿਚ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਮਿਆਰੀ ਸਿੱਖਿਆ ਦਿੱਤੀ ਜਾਵੇਗੀ ਅਤੇ ਉਚੇਰੀ ਸਿੱਖਿਆ ਲਈ ਵਾਧੂ ਕੋਚਿੰਗ ਦੇ ਵੀ ਪ੍ਰਬੰਧ ਕੀਤੇ ਜਾਣਗੇ। ਇਸ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਉਨ੍ਹਾਂ ਕਿਹਾ ਕਿ ਆਮ ਆਦਮੀ ਦੀ ਪਾਰਟੀ ਦੀ ਸਰਕਾਰ ਸਰਕਾਰੀ ਸਕੂਲਾਂ ਨੂੰ ਸਿੱਖਰਾਂ ‘ਤੇ ਲੈਕੇ ਜਾਣ ਲਈ ਸਿੱਖਿਆ ਵਿਭਾਗ ਤੇ ਸਮੂਹ ਅਫਸਰ ਪੂਰੇ ਜ਼ੋਰਾਂ-ਸ਼ੋਰਾਂ ਨਾਲ ਉਪਰਾਲੇ ਕਰ ਰਹੇ ਹਨ। ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਕੇ ਸਿੱਖਿਆ ਦਾ ਢਾਂਚਾ ਹੋਰ ਮਜਬੂਤ ਕੀਤਾ ਜਾ ਰਿਹਾ ਹੈ।

ਉਨ੍ਹਾਂ ਵਿਸ਼ਵਾਸ ਦਿਵਾਉਂਦਿਆਂ ਕਿਹਾ ਸਰਕਾਰੀ ਸਕੂਲਾਂ ਵਿੱਚ ਪੜਦੇ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਜਲਦ ਸਰਕਾਰੀ ਸਕੂਲਾਂ ਦੀ ਕਾਰਗੁਜਾਰੀ ਤੋਂ ਬੇਹੱਦ ਸੰਤੁਸ਼ਟ ਹੋਣਗੇ। ਸਰਕਾਰੀ ਸਕੂਲਾਂ ਦੀ ਦਿੱਖ, ਸਿੱਖਣ ਸਿਖਾਉਣ ਲਈ ਡਿਜੀਟਲ ਤਕਨੀਕ ਦੀ ਵਰਤੋਂ, ਵਿਦਿਆਰਥੀਆਂ ਨੂੰ ਮਿਲਦੀਆਂ ਸਹੂਲਤਾਂ ਅਤੇ ਉੱਚ ਯੋਗਤਾ ਪ੍ਰਾਪਤ ਅਧਿਆਪਕਾਂ ਕਾਰਨ ਅੱਜ ਸਰਕਾਰੀ ਸਕੂਲ ਨਿੱਜੀ ਸਕੂਲਾਂ ਤੋਂ ਕਿਤੇ ਅੱਗੇ ਜਾ ਰਹੇ ਹਨ। ਇਸ ਸਮੇਂ ਉਨ੍ਹਾਂ ਨਿੱਜੀ ਸਕੂਲ ਨੂੰ ਪਛਾੜ ਚੁੱਕੇ ਸਰਕਾਰੀ ਸਕੂਲਾਂ ਵਿੱਚ ਆਪਣੇ ਬੱਚਿਆਂ ਨੂੰ ਦਾਖਲ ਕਰਵਾਉਣ ਦੀ ਮਾਪਿਆਂ ਨੂੰ ਅਪੀਲ ਕੀਤੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: awareness vangreen flagHarjot Bainsnew sessionpropunjabtvthe admissions
Share210Tweet131Share53

Related Posts

ਡਰੋਨ ਹਮਲੇ ਦੌਰਾਨ ਜਖਮੀ ਹੋਈ ਮਹਿਲਾ ਦੀ ਹੋਈ ਮੌਤ

ਮਈ 13, 2025

ਅੰਮ੍ਰਿਤਸਰ ਚ ਜਹਿਰੀਲੀ ਸ਼ਰਾਬ ਦਾ ਕਹਿਰ, ਲੋਕ ਹੋ ਰਹੇ ਸ਼ਿਕਾਰ

ਮਈ 13, 2025

ਜੰਗਬੰਦੀ ਤੋਂ ਬਾਅਦ ਵੀ ਕੀ ਪਾਕਿਸਤਾਨ ਕਰ ਰਿਹਾ ਕੋਈ ਸਾਜਿਸ਼, ਸਰਹੱਦੀ ਇਲਾਕਿਆਂ ਚ ਦੇਖੇ ਗਏ ਡਰੋਨ

ਮਈ 13, 2025
cyber crime

ਪਾਕਿਸਤਾਨ ਭਾਰਤ ਤੇ ਇਸ ਟੈਕਨੀਕ ਨਾਲ ਕਰ ਰਿਹਾ ਸਾਈਬਰ ਅਟੈਕ, ਪੰਜਾਬ ਪੁਲਿਸ ਨੇ ਸਾਵਧਾਨ ਰਹਿਣ ਦੀ ਕੀਤੀ ਅਪੀਲ

ਮਈ 12, 2025

ਭਾਰਤ ਨੇ ਏਅਰਪੋਰਟ ਨੂੰ ਲੈਕੇ ਕੀਤਾ ਵੱਡਾ ਫੈਸਲਾ, ਜਾਣੋ ਕਿਹੜੇ ਏਅਰਪੋਰਟ ਖੁੱਲੇ

ਮਈ 12, 2025

ਪੰਜਾਬ ਯੂਨੀਵਰਸਟੀ ਵੱਲੋਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਐਲਾਨ

ਮਈ 12, 2025
Load More

Recent News

ਆਪਣੀ ਦੋ ਸਾਲ ਦੀ ਧੀ ਨੂੰ ਨਾਲ ਲੈ ਕਰਦਾ ਹੈ ਫ਼ੂਡ ਡਲਿਵਰੀ ਦਾ ਕੰਮ, CEO ਨੇ ਸਾਂਝੀ ਕੀਤੀ ਕਰਮਚਾਰੀ ਦੀ ਭਾਵੁਕ ਕਹਾਣੀ

ਮਈ 13, 2025

PM ਮੋਦੀ ਦੀ ਪਾਕਿਸਤਾਨ ਨੂੰ ਸਖਤ ਚੇਤਾਵਨੀ

ਮਈ 13, 2025

UK ਨੇ ਬਦਲੇ ਇਮੀਗ੍ਰੇਸ਼ਨ ਨਿਯਮ, ਭਾਰਤੀ ਵਿਦਿਆਰਥੀਆਂ ਤੇ ਕਾਮਿਆਂ ‘ਤੇ ਕੀ ਪਵੇਗਾ ਅਸਰ

ਮਈ 13, 2025

ਅਮਰੀਕੀ ਰਾਸ਼ਟਰਪਤੀ ਟਰੰਪ ਨੂੰ ਮਿਲੇਗਾ 3400 ਕਰੋੜ ਦਾ ਜਹਾਜ, ਕਤਰ ਦੇ ਰਿਹਾ ਦੁਨੀਆਂ ਦਾ ਸਭ ਤੋਂ ਮਹਿੰਗਾ ਗਿਫ਼ਟ

ਮਈ 13, 2025

I-Phone 16 ਤੋਂ ਵੀ ਮਹਿੰਗੀ ਹੋਵੇਗੀ Apple Series-17, ਜਾਣੋ ਕਦੋਂ ਤੱਕ ਹੋ ਸਕਦਾ ਹੈ ਲਾਂਚ

ਮਈ 13, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.