Floods in Sri Anandpur Sahib: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਡਿਪਟੀ ਕਮਿਸ਼ਨਰ ਰੂਪਨਗਰ ਨੂੰ ਹਦਾਇਤ ਕੀਤੀ ਕਿ ਬੀਤੇ ਦਿਨੀਂ ਸ੍ਰੀ ਅਨੰਦਪੁਰ ਸਾਹਿਬ ਵਿੱਚ ਆਏ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਰਿਪੋਰਟ ਜਲਦ ਤਿਆਰ ਕਰਕੇ ਪੇਸ਼ ਕੀਤੀ ਜਾਵੇ।
ਪੰਜਾਬ ਸਿਵਲ ਸਕੱਤਰੇਤ ਵਿਖੇ ਹੋਈ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ, ਰੂਪਨਗਰ ਡਾ. ਪ੍ਰੀਤੀ ਯਾਦਵ ਤੋਂ ਇਲਾਵਾ ਲੋਕ ਨਿਰਮਾਣ ਵਿਭਾਗ ਦੇ ਸੀਨੀਅਰ ਇੰਜੀਨੀਅਰ, ਬੀ ਐਂਡ ਆਰ ਦੇ ਅਧਿਕਾਰੀ ਅਤੇ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਦੇ ਅਧਿਕਾਰੀਆਂ ਵੱਲੋਂ ਸ਼ਮੂਲੀਅਤ ਕੀਤੀ ਗਈ।
ਮੀਟਿੰਗ ਦੌਰਾਨ ਬੈਂਸ ਨੇ ਕਿਹਾ ਕਿ ਹੜ੍ਹਾਂ ਕਾਰਨ ਵੱਡੇ ਪੱਧਰ ‘ਤੇ ਸ੍ਰੀ ਅਨੰਦਪੁਰ ਸਾਹਿਬ ਦੇ ਲੋਕਾਂ ਦਾ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਹੈ। ਇਸ ਤੋਂ ਇਲਾਵਾ ਆਵਾਜਾਈ ਦੇ ਮਾਰਗ ਅਤੇ ਪੁਲ੍ਹਾਂ ਦੇ ਨੁਕਸਾਨ ਹੋਣ ਦੀਆਂ ਵੀ ਰਿਪੋਰਟਾਂ ਮਿਲੀਆਂ ਹਨ।
While presiding over the meeting to discuss various aspects to further speed up relief operations & measurement of damages, Cabinet Minister @HarjotBains directed DC Rupnagar to prepare and furnish a detailed report on the damage caused by the recent floods in Sri Anandpur Sahib. pic.twitter.com/kGqLkvjAtm
— Government of Punjab (@PunjabGovtIndia) July 21, 2023
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਲਕੇ ਦੇ ਲੋਕਾਂ ਦੇ ਨੁਕਸਾਨ ਦੀ ਭਰਪਾਈ ਕਰਨ ਲਈ ਯਤਨਸ਼ੀਲ ਹੈ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਰਿਪੋਰਟ ਜਲਦ ਤੋਂ ਜਲਦ ਤਿਆਰ ਕਰਕੇ ਪੇਸ਼ ਕੀਤੀ ਜਾਵੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h