ਸ਼ਨੀਵਾਰ, ਮਈ 10, 2025 04:01 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ‘ਚ ਪਹਿਲੀ ਆਈਡੀਆ ਲੈਬ ਦਾ ਸਥਾਪਤ ਹੋਣਾ ਮਾਲਵੇ ਲਈ ਮਾਣ ਵਾਲੀ ਗੱਲ : ਹਰਜੋਤ ਬੈਂਸ

MRSPTU: ਹਰਜੋਤ ਬੈਂਸ ਨੇ ਕਿਹਾ ਕਿ ਆਈਡੀਆ ਲੈਬ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸਾਇੰਸ, ਟੈਕਨਾਲੋਜੀ, ਗਣਿਤ ਅਤੇ ਇੰਜਨੀਅਰਿੰਗ ਦੇ ਖੇਤਰ ਵਿੱਚ ਇਨੋਵੇਟ ਅਤੇ ਐਕਸਲ ਕਰਨ ਦਾ ਮੌਕਾ ਦੇਣਾ ਹੈ।

by ਮਨਵੀਰ ਰੰਧਾਵਾ
ਜੂਨ 7, 2023
in ਪੰਜਾਬ
0
ਫਾਈਲ ਫੋਟੋ

ਫਾਈਲ ਫੋਟੋ

Punjab’s first Idea Lab: ਸੂਬੇ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਤੇ ਉਚੇਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮਆਰਐਸਪੀਟੀਯੂ) ਵਿਖੇ ਪੰਜਾਬ ਦੀ ਪਲੇਠੀ ਬੀਸੀਐਲ ਇੰਡਸਟ੍ਰੀਜ਼ ਲਿਮ. ਦੁਆਰਾ 56 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਬੀਸੀਐਲ ਏਆਈਸੀਟੀਈ ਆਈਡੀਆ ਲੈਬ ਦਾ ਆਨ-ਲਾਇਨ ਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਰੋੜੀ ਵਲੋਂ ਇੱਥੇ ਪਹੁੰਚ ਕੇ ਉਦਘਾਟਨ ਕੀਤਾ।

ਆਲ ਇੰਡੀਆ ਕਾਊਂਸਲ ਫਾਰ ਟੈਕਨੀਕਲ ਐਜੂਕੇਸ਼ਨ ਵਲੋਂ ਬੀਸੀਐਲ ਇੰਡਸਟ੍ਰੀਜ਼ ਲਿਮ. ਦੇ ਸਹਿਯੋਗ ਨਾਲ ਤਿਆਰ ਕਰਵਾਈ ਗਈ ਇਸ ਲੈਬ ਦੇ ਉਦਘਾਟਨੀ ਸਮਾਰੋਹ ਮੌਕੇ ਬਠਿੰਡਾ (ਸ਼ਹਿਰੀ) ਵਿਧਾਇਕ ਜਗਰੂਪ ਸਿੰਘ ਗਿੱਲ, ਬੀਸੀਐਲ ਇੰਡਸਟ੍ਰੀਜ਼ ਲਿਮ. ਦੇ ਐਮਡੀ ਰਾਜਿੰਦਰ ਮਿੱਤਲ, ਚੇਅਰਮੈਨ ਪੰਜਾਬ ਮੀਡੀਅਮ ਇੰਡਸਟਰ੍ਰੀਜ਼ ਡਿਵੈਲਪਮੈਂਟ ਬੋਰਡ ਨੀਲ ਗਰਗ ਤੇ ਚੇਅਰਮੈਨ, ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤਲਾਲ ਅਗਰਵਾਲ ਤੋਂ ਇਲਾਵਾ ਹੋਰ ਪ੍ਰਮੁੱਖ ਸਖਸ਼ੀਅਤਾਂ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।

ਇਸ ਮੌਕੇ ਆਨਲਾਈਨ ਮੋਡ ਰਾਹੀਂ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਅਤੇ ਉੱਤਰੀ ਭਾਰਤ ਦੇ ਵਿਦਿਆਰਥੀਆਂ ਲਈ ਬੀ.ਸੀ.ਐੱਲ.-ਏ.ਆਈ.ਸੀ.ਟੀ.ਈ.ਆਇਡੀਆ ਲੈਬ ਵਰਦਾਨ ਸਾਬਿਤ ਹੋਵੇਗੀ। ਉਨ੍ਹਾਂ ਕਿਹਾ ਕਿ ਆਈਡੀਆ ਲੈਬ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸਾਇੰਸ, ਟੈਕਨਾਲੋਜੀ, ਗਣਿਤ ਅਤੇ ਇੰਜਨੀਅਰਿੰਗ ਦੇ ਖੇਤਰ ਵਿੱਚ ਇਨੋਵੇਟ ਅਤੇ ਐਕਸਲ ਕਰਨ ਦਾ ਮੌਕਾ ਦੇਣਾ ਹੈ ਤਾਂ ਜੋ ਉਹ ਵੱਖ-ਵੱਖ ਖੇਤਰਾਂ ਵਿੱਚ ਆਪਣੇ ਨਵੇਂ ਵਿਚਾਰ ਅਤੇ ਤਜ਼ਰਬਿਆਂ ਨੂੰ ਵਿਕਸਿਤ ਕਰ ਸਕਣ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਜਿਹੀ ਪਹਿਲੀ ਲੈਬ ਦਾ ਹੋਣਾ ਪੂਰੇ ਪੰਜਾਬ ਅਤੇ ਮਾਲਵਾ ਖੇਤਰ ਲਈ ਮਾਣ ਵਾਲੀ ਗੱਲ ਹੈ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਰੋੜੀ ਨੇ ਬੀਸੀਐਲ ਇੰਡਸਟ੍ਰੀਜ਼ ਲਿਮ. ਵਲੋਂ ਕੀਤੇ ਗਏ ਇਸ ਨਿਵੇਕਲੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਲੈਬ ਨੌਜਵਾਨਾਂ ਵਲੋਂ ਸੋਚੇ ਗਏ ਨਵੇਂ-ਨਵੇਂ ਆਈਡੀਅਜ਼ ਨੂੰ ਪੂਰੇ ਕਰਨ ਲਈ ਸਹਾਈ ਸਿੱਧ ਹੋਵੇਗੀ। ਉਨ੍ਹਾਂ ਇਸ ਯੂਨੀਵਰਸਿਟੀ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਯੂਨੀਵਰਸਿਟੀ ਸਿੱਖਿਆ ਦੇ ਖੇਤਰ ਵਿੱਚ ਚੰਗੇ ਨਾਗਰਿਕ ਪੈਦਾ ਕਰਨ ਲਈ ਕਿਸੇ ਪੱਖੋਂ ਵੀ ਪਿਛੇ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਲੈਬ ਵਿਦਿਆਰਥੀਆਂ ਨੂੰ ਜ਼ਿੰਦਗੀ ਵਿੱਚ ਹੋਰ ਅੱਗੇ ਵਧਣ ਲਈ ਵਧੀਆ ਮੌਕੇ ਪ੍ਰਦਾਨ ਕਰਨ ਚ ਮੀਲ ਪੱਥਰ ਸਾਬਤ ਹੋਵੇਗੀ।

ਸਮਾਗਮ ਉਪਰੰਤ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਰੋੜੀ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਯੂਨੀਵਰਸਿਟੀ ਵਿਦਿਆਰਥੀਆਂ ਦੇ ਆਈਡੀਆ ਨੂੰ ਪੂਰਾ ਕਰਨ ਚ ਵੱਡਾ ਰੋਲ ਅਦਾ ਕਰੇਗੀ। ਉਨ੍ਹਾਂ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਬੱਚੇ ਵਿਦੇਸ਼ਾ ਵੱਲ ਜਾਣ ਦੀ ਬਜਾਏ ਨਵੇਂ-ਨਵੇਂ ਆਈਡੀਆ ਨੂੰ ਪੂਰਾ ਕਰਨ ਲਈ ਪੰਜਾਬ ਦੀ ਧਰਤੀ ਤੇ ਹੀ ਰਹਿਣਾ ਪਸੰਦ ਕਰਨਗੇ। ਇਸ ਦੌਰਾਨ ਉਨ੍ਹਾਂ ਆਈਡੀਆ ਲੈਬ ਦਾ ਦੌਰਾ ਕਰਕੇ ਜਾਇਜ਼ਾ ਲਿਆ ਅਤੇ ਵਿਦਿਆਰਥੀਆਂ ਦੀ ਹੌਂਸਲਾ-ਅਫ਼ਜਾਈ ਵੀ ਕੀਤੀ।

ਇਸ ਤੋਂ ਪਹਿਲਾਂ ਹਲਕੇ ਦੇ ਵਿਧਾਇਕ ਸ. ਜਗਰੂਪ ਸਿੰਘ ਗਿੱਲ ਨੇ ਬੀਸੀਐਲ ਲਿਮ. ਵਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਿਹਾ ਕਿ ਬਠਿੰਡਾ ਜਿਸ ਨੂੰ ਕਦੇ ਸਿੱਖਿਆ ਦੇ ਖੇਤਰ ਵਿੱਚ ਪਛੜਿਆਂ ਕਿਹਾ ਜਾਂਦਾ ਸੀ, ਪਰ ਮੌਜੂਦਾ ਸਮੇਂ ਸਿੱਖਿਆ ਦੇ ਖੇਤਰ ਚ ਆਪਣੀਆਂ ਵਿਸ਼ੇਸ਼ ਪਹਿਲਕਦਮੀਆਂ ਕਰਕੇ ਦੁਨੀਆਂ ਦੇ ਨਕਸ਼ੇ ਤੇ ਉਭਰ ਰਿਹਾ ਹੈ।

ਇਸ ਤੋਂ ਪਹਿਲਾਂ ਐਮਆਰਐਸਪੀਟੀਯੂ ਦੇ ਵਾਇਸ ਚਾਂਸਲਰ ਬੂਟਾ ਸਿੰਘ ਵਲੋਂ ਯੂਨੀਵਰਸਿਟੀ ਦੁਆਰਾ ਕੀਤੀਆਂ ਜਾ ਰਹੀਆਂ ਪ੍ਰਾਪਤੀਆਂ ਬਾਰੇ ਵੀ ਵਿਸਥਾਰਪੂਰਵਕ ਚਾਨਣਾ ਪਾਇਆ ਤੇ ਯੂਨੀਵਰਸਿਟੀ ਦੇ ਸਾਲ 2023-24 ਲਈ ਦਾਖਲਾ ਪੋਰਟਲ ਵੀ ਲਾਂਚ ਕੀਤਾ। ਇਸ ਤੋਂ ਪਹਿਲਾਂ ਬੀਸੀਐਲ ਇੰਡਸਟ੍ਰੀਜ਼ ਲਿਮ. ਦੇ ਐਮ.ਡੀ. ਸ਼੍ਰੀ ਰਾਜਿੰਦਰ ਮਿੱਤਲ ਵਲੋਂ ਸਮਾਜ ਭਲਾਈ ਦੇ ਖੇਤਰ ਵਿੱਚ ਕੀਤੇ ਜਾ ਰਹੇ ਕੰਮਾਂ ਅਤੇ ਆਈਡੀਆ ਲੈਬ ਦੀ ਮਹੱਤਤਾ ਸਬੰਧੀ ਜਾਣੂ ਕਰਵਾਇਆ ਗਿਆ।

ਇਸ ਦੌਰਾਨ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ 4.5 ਕਰੋੜ ਦੀ ਲਾਗਤ ਨਾਲ ਖੇਲੋਂ ਇੰਡੀਆ ਸਕੀਮ ਤਹਿਤ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਿਖੇ ਮਲਟੀਪਰਪਜ਼ ਇੰਡੋਰ ਸਪੋਰਟਸ ਹਾਲ ਦਾ ਆਨਲਾਇਨ ਨੀਂਹ ਪੱਥਰ ਰੱਖਣ ਮੌਕੇ ਕਿਹਾ ਕਿ ਇਸ ਨਾਲ ਮਾਲਵੇ ਵਿੱਚ ਨੌਜਵਾਨਾਂ ਨੂੰ ਖੇਡਾਂ ਵਿੱਚ ਅੱਗੇ ਵੱਧਣ ਲਈ ਹੋਰ ਮੌਕੇ ਮਿਲਣਗੇ।

ਇਸ ਮੌਕੇ ਮੁੱਖ ਮਹਿਮਾਨ ਅਤੇ ਹੋਰ ਪ੍ਰਮੁੱਖ ਸਖਸ਼ੀਅਤਾਂ ਨੂੰ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਲੋਂ ਯਾਦਗਾਰੀ ਸਨਮਾਨ ਚਿੰਨਾਂ ਨਾਲ ਸਨਮਾਨਿਤ ਵੀ ਕੀਤਾ ਗਿਆ।

ਇਸ ਮੌਕੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਪੰਜਾਬ ਦਾ ਪ੍ਰਸਿੱਧ ਲੋਕ ਨਾਚ ਭੰਗੜਾ ਪੇਸ਼ ਕੀਤਾ ਗਿਆ। ਇਸ ਦੌਰਾਨ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਰਜਿਸਟਰਾਰ ਗੁਰਇੰਦਰਪਾਲ ਸਿੰਘ ਢਿੱਲੋਂ, ਤਹਿਸੀਲਦਾਰ ਬੇਅੰਤ ਸਿੰਘ ਸਿੱਧੂ, ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਇੰਦਰਜੀਤ ਸਿੰਘ, ਐਸਡੀਓ ਆਮੁੱਲਿਆ ਗਰਗ, ਐਮਸੀ ਸੁਖਦੀਪ ਸਿੰਘ ਢਿੱਲੋਂ, ਆਪ ਆਗੂ ਬੱਲੀ ਬਲਜੀਤ ਤੋਂ ਇਲਾਵਾ ਯੂਨੀਵਰਸਿਟੀ ਦੇ ਪ੍ਰੋਫੈਸਰ ਤੇ ਵਿਦਿਆਰਥੀ ਆਦਿ ਹਾਜ਼ਰ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bathindaharjot singh bainsMaharaja Ranjit Singh Punjab Technical UniversityMRSPTUpro punjab tvpunjab cabinet ministerpunjab newsPunjab's first BCL Industries Ltdpunjabi news
Share232Tweet145Share58

Related Posts

ਹਮਲਿਆਂ ‘ਚ ਜਖਮੀ ਹੋਏ ਲੋਕਾਂ ਦੇ ਇਲਾਜ ਲਈ ਪੰਜਾਬ ਸਰਕਾਰ ਨੇ ਜਾਰੀ ਕੀਤਾ ਨਵਾਂ ਹੁਕਮ

ਮਈ 10, 2025

ਸ਼ਾਮ 7 ਵਜੇ ਬੰਦ ਹੋਣਗੇ ਸਾਰੇ ਬਜ਼ਾਰ ਪ੍ਰਸ਼ਾਸ਼ਨ ਨੇ ਜਾਰੀ ਕੀਤਾ ਹੁਕਮ

ਮਈ 10, 2025

ਪੰਜਾਬ ਸਰਕਾਰ ਦਾ ਯੂਨੀਵਰਿਸਟੀਆਂ ਕਾਲਜਾਂ ਨੂੰ ਖਾਸ ਨਿਰਦੇਸ਼, ਪੜੋ ਪੂਰੀ ਖ਼ਬਰ

ਮਈ 10, 2025

ਪੰਜਾਬ ਦੇ ਇਹਨਾਂ ਸ਼ਹਿਰਾਂ ‘ਚ ਸਵੇਰੇ ਸਵੇਰੇ ਸੁਣੀ ਧਮਾਕੇ ਦੀ ਅਵਾਜ, ਬਜਾਰਾਂ ਨੂੰ ਬੰਦ ਰੱਖਣ ਦੀ ਅਪੀਲ

ਮਈ 10, 2025

ਪੰਜਾਬ ਦਾ ਅਜਿਹਾ ਪਿੰਡ ਜਿਸਨੂੰ ਤਿੰਨ ਪਾਸੋਂ ਲੱਗਦੇ ਹਨ ਪਾਕਿਸਤਾਨ ਬਾਰਡਰ, ਫਿਰ ਵੀ ਜੰਗ ਦੀ ਨਹੀਂ ਕੋਈ ਚਿੰਤਾ

ਮਈ 9, 2025

ਪੰਜਾਬ ਦੇ ਇਸ ਜ਼ਿਲ੍ਹੇ ‘ਚ ਬੰਦ ਹੋਇਆ ਇੰਟਰਨੈੱਟ, ਪ੍ਰਸ਼ਾਸ਼ਨ ਵੱਲੋਂ ਐਡਵਾਇਜ਼ਰੀ ਜਾਰੀ

ਮਈ 9, 2025
Load More

Recent News

ਹਮਲਿਆਂ ‘ਚ ਜਖਮੀ ਹੋਏ ਲੋਕਾਂ ਦੇ ਇਲਾਜ ਲਈ ਪੰਜਾਬ ਸਰਕਾਰ ਨੇ ਜਾਰੀ ਕੀਤਾ ਨਵਾਂ ਹੁਕਮ

ਮਈ 10, 2025

ਭਾਰਤ ਪਾਕਿਸਤਾਨ ਤਣਾਅ ਵਿਚਾਲੇ ਟ੍ਰੇਨਾਂ ਨੂੰ ਲੈਕੇ ਆਈ ਵੱਡੀ ਅਪਡੇਟ

ਮਈ 10, 2025

ਸ਼ਾਮ 7 ਵਜੇ ਬੰਦ ਹੋਣਗੇ ਸਾਰੇ ਬਜ਼ਾਰ ਪ੍ਰਸ਼ਾਸ਼ਨ ਨੇ ਜਾਰੀ ਕੀਤਾ ਹੁਕਮ

ਮਈ 10, 2025

ਘਰਾਂ ਦੀਆਂ ਛੱਤਾਂ ‘ਤੇ ਰੱਖੀਆਂ ਜਾਣ ਰੇਤ ਦੀਆਂ ਬੋਰੀਆਂ, ਪੁੰਛ ‘ਚ ਜਾਰੀ ਹੋਈ ਨਵੀਂ ਸੁਰੱਖਿਆ ਐਡਵਾਇਜ਼ਰੀ

ਮਈ 10, 2025

ਪੰਜਾਬ ਸਰਕਾਰ ਦਾ ਯੂਨੀਵਰਿਸਟੀਆਂ ਕਾਲਜਾਂ ਨੂੰ ਖਾਸ ਨਿਰਦੇਸ਼, ਪੜੋ ਪੂਰੀ ਖ਼ਬਰ

ਮਈ 10, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.