Punjab Education Minister: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਨੇ ਪੰਜਾਬ ਭਵਨ ਵਿਖੇ ਸੀਪੀਐਫ਼ ਕਰਮਚਾਰੀ ਯੂਨੀਅਨ ਪੰਜਾਬ (CPF Employees Union Punjab) ਦੀ ਅਹਿਮ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਮੰਤਰੀ ਹਰਜੋਤ ਬੈਂਸ ਵੱਲੋਂ ਪੁਰਾਣੀ ਪੈਨਸ਼ਨ ਸਕੀਮ (old pension restoration) ਦੀ ਬਹਾਲੀ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਕੁਝ ਅਖੌਤੀ ਮੁਲਾਜ਼ਮ ਆਗੂਆਂ ਵੱਲੋਂ ਪਾਏ ਜਾ ਰਹੇ ਸ਼ੰਕਿਆਂ ਨੂੰ ਕੇ ਸਪਸ਼ਟੀਕਰਨ ਦਿੱਤਾ ਗਿਆ।
ਦੱਸ ਦਈਏ ਕਿ ਇਸ ਦੌਰਾਨ ਮੰਤਰੀ ਨੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਲੱਗੇ ਸਰਕਾਰ ਵਲੋਂ DA ਦੀ, ਗਰੈਚੂਟੀ ਦੀ ਕਟੌਤੀ ਕਰ ਦਿੱਤੀ ਜਾਵੇਗੀ, ਦੀ ਫੈਲ ਰਹੀ ਖ਼ਬਰ ਨੂੰ ਸਿਰੇ ਤੋਂ ਨਕਾਰਿਆ ਅਤੇ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ (old pension scheme) ਹੂਬਹੂ 01/01/2004 ਤੋਂ ਪਹਿਲਾਂ ਵਾਲੀ ਹੀ ਹੋਵੇਗੀ। ਇਸ ‘ਚ ਕੋਈ ਬਦਲਾਅ ਨਹੀਂ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਸਾਰੇ ਸਾਥੀਆਂ ਨੂੰ ਬੇਨਤੀ ਕਰਦਿਆਂ ਕਿਹਾ ਕਿ ਅਖੌਤੀ ਮੁਲਾਜ਼ਮ ਆਗੂਆ ਵਲੋਂ ਫੈਲਾਈਆਂ ਜਾ ਰਹੀਆਂ ਅਜਿਹੀਆਂ ਅਫਵਾਹਾਂ ਤੋਂ ਸੁਚੇਤ ਰਹੋ।
ਮੰਤਰੀ ਹਰਜੋਤ ਨੇ ਅੱਗੇ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਦਾ ਨੋਟੀਫਿਕੇਸ਼ਨ ਜਲਦ ਹੀ ਜਾਰੀ ਕਰ ਦਿੱਤਾ ਜਾਵੇਗਾ। ਜਿਸ ਕਾਰਨ 29-10-2022 ਦੀ ਸ਼ਿਮਲਾ ਪੋਲ ਖੋਲ੍ਹ ਰੈਲੀ ਨੂੰ ਹਾਲ ਦੀ ਘੜੀ ਮੁਲਤਵੀ ਕੀਤਾ ਜਾਂਦਾ ਹੈ। ਸੂਬਾ ਪ੍ਰਧਾਨ ਸੁਖਜੀਤ ਸਿੰਘ ਵੱਲੋਂ ਮੰਤਰੀ ਨੂੰ ਇਹ ਸਪੱਸ਼ਟ ਕੀਤਾ ਗਿਆ ਕਿ ਜੇਕਰ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਦੇ ਨੋਟੀਫਿਕੇਸ਼ਨ ਵਿਚ ਕਿਸੇ ਵੀ ਤਰ੍ਹਾਂ ਦੀ ਕੋਈ ਉਣਤਾਈ ਪਾਈ ਗਈ ਤਾਂ CPFEU ਪੰਜਾਬ ਵੱਲੋਂ ਗੁਜਰਾਤ ਵਿਖੇ ਆਮ ਆਦਮੀ ਪਾਰਟੀ ਦੇ ਖਿਲਾਫ ਪੋਲ ਖੋਲ੍ਹ ਰੈਲੀ ਕਰਨ ਤੋਂ ਗੁਰੇਜ਼ ਨਹੀਂ ਕੀਤਾ ਜਾਵੇਗਾ।
ਦੱਸ ਦਈਏ ਕਿ ਇਸ ਮੀਟਿੰਗ ਦੇ ਵਿਚ ਜ਼ਿਲ੍ਹਾ ਮੁਹਾਲੀ ਦੀ ਸ੍ਰੀ ਸੁਖਜੀਤ ਸਿੰਘ ਸੀਪੀਐਫ਼ ਕਰਮਚਾਰੀ ਯੂਨੀਅਨ ਦੇ ਆਗੂ ਪ੍ਰਭਦੀਪ ਸਿੰਘ ਬੋਪਾਰਾਏ ਜ਼ਿਲ੍ਹਾ ਚੇਅਰਮੈਨ, ਸ਼ਿਵ ਕੁਮਾਰ ਰਾਣਾ ਜ਼ਿਲ੍ਹਾ ਪ੍ਰਧਾਨ, ਅਮਿਤ ਕਟੋਚ ਜ਼ਿਲ੍ਹਾ ਜਨਰਲ ਸਕੱਤਰ ਇਨ੍ਹਾਂ ਦੇ ਨਾਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੇ ਪ੍ਰਧਾਨ ਬਲਜਿੰਦਰ ਸਿੰਘ ਬਰਾੜ ਅਤੇ ਜਨਰਲ ਸਕੱਤਰ ਸੁਖਚੈਨ ਸਿੰਘ ਸੈਣੀ ਤੇ ਹੋਰ ਬਹੁਤ ਸਾਰੇ ਪੰਜਾਬ ਤੋਂ ਆਏ ਸੀਪੀਐਫ਼ ਕਰਮਚਾਰੀ ਯੂਨੀਅਨ ਦੇ ਵੱਡੇ ਪੱਧਰ ਤੇ ਮੁਲਾਜ਼ਮ ਹਾਜ਼ਰ ਸੀ।