ਐਤਵਾਰ, ਸਤੰਬਰ 27, 2026 09:39 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

PGI ਦੇ ਗਾਇਨੀ ਵਾਰਡ ‘ਚ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਹੀ ਹਰਮੀਤ ਕੌਰ ਦੀ ਹੋਈ ਮੌਤ

by Gurjeet Kaur
ਦਸੰਬਰ 11, 2023
in ਪੰਜਾਬ
0

PGI ਦੇ ਗਾਇਨੀ ਵਾਰਡ ‘ਚ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੀ ਔਰਤ ਹਰਮੀਤ ਕੌਰ ਨੇ ਦਮ ਤੋੜ ਦਿੱਤਾ। ਹਰਮੀਤ 25 ਦਿਨਾਂ ਤੋਂ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੀ ਸੀ। ਟੀਕਾ ਲੱਗਣ ਤੋਂ ਬਾਅਦ ਉਸ ਨੂੰ ਹੋਸ਼ ਨਹੀਂ ਆਇਆ ਅਤੇ ਇਨਫੈਕਸ਼ਨ ਫੈਲ ਰਹੀ ਸੀ। ਮੌਤ ਦੀ ਖ਼ਬਰ ਮਿਲਦਿਆਂ ਹੀ ਪਰਿਵਾਰਕ ਮੈਂਬਰਾਂ ‘ਚ ਹਾਹਾਕਾਰ ਮਚ ਗਿਆ। ਸੈਕਟਰ-11 ਥਾਣਾ ਪੁਲਸ ਨੇ ਵੀ ਮੌਤ ਦੀ ਸੂਚਨਾ ਮਿਲਦਿਆਂ ਹੀ ਮਾਮਲੇ ‘ਚ ਕਤਲ ਦੀ ਧਾਰਾ ਵੀ ਜੋੜ ਦਿੱਤੀ ਹੈ। ਹਰਮੀਤ ਨੂੰ ਭਰਾ ਜਸਮੀਤ ਸਿੰਘ ਨੇ ਜ਼ਹਿਰੀਲਾ ਟੀਕਾ ਲਵਾਇਆ ਸੀ।

ਪੀ. ਜੀ. ਆਈ. ਗਾਇਨੀ ਵਾਰਡ ‘ਚ ਦਾਖ਼ਲ ਹਰਮੀਤ ਨੂੰ ਟੀਕਾ ਲਾਉਣ ਦੇ ਮਾਮਲੇ ‘ਚ ਪੁਲਸ ਨੇ ਕਤਲ ਦੀ ਧਾਰਾ ਜੋੜ ਦਿੱਤੀ ਹੈ। ਇਕ ਔਰਤ ਸਮੇਤ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਟੀਕਾ ਲਾਉਣ ਵਾਲੀ ਔਰਤ ਦੀ ਪਛਾਣ ਜਸਪ੍ਰੀਤ ਕੌਰ (20) ਵਾਸੀ ਸੰਗਰੂਰ ਵਜੋਂ ਹੋਈ ਹੈ। ਪੁਲਸ ਨੇ ਇਸ ਮਾਮਲੇ ‘ਚ ਹਰਮੀਤ ਕੌਰ ਦੇ ਭਰਾ ਜਸਪ੍ਰੀਤ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਰਾਜਪੁਰਾ ਅਤੇ ਮਨਦੀਪ ਸਿੰਘ ਵਾਸੀ ਪਟਿਆਲਾ ਨੂੰ ਗ੍ਰਿਫ਼ਤਾਰ ਕੀਤਾ ਸੀ। ਜਸਪ੍ਰੀਤ ਸਿੰਘ ਨੇ ਬੂਟਾ ਸਿੰਘ ਨੂੰ ਟੀਕਾ ਲਵਾਉਣ ਲਈ 10 ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸੀ। ਉਸ ਨੇ 50 ਹਜ਼ਾਰ ਰੁਪਏ ਐਡਵਾਂਸ ਦਿੱਤੇ ਸਨ। ਨਸ਼ੀਲਾ ਟੀਕਾ ਮਨਦੀਪ ਨੇ ਤਿਆਰ ਕੀਤਾ ਸੀ ਅਤੇ ਜਸਪ੍ਰੀਤ ਕੌਰ ਤੋਂ ਲਵਾਇਆ ਸੀ।

ਅੰਤਰਜਾਤੀ ਵਿਆਹ ਕਾਰਨ ਭਰਾ ਨੇ ਰਚੀ ਸੀ ਸਾਜਿਸ਼
ਰਾਜਪੁਰਾ ਵਾਸੀ ਜਤਿੰਦਰ ਕੌਰ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ‘ਚ ਦੱਸਿਆ ਕਿ ਭਰਾ ਗੁਰਵਿੰਦਰ ਉਸ ਦੇ ਨਾਲ ਰਹਿੰਦਾ ਹੈ। ਉਸ ਦਾ ਵਿਆਹ 26 ਸਤੰਬਰ, 2022 ਨੂੰ ਹਰਮੀਤ ਨਾਲ ਹੋਇਆ ਸੀ, ਜੋ ਕਿ ਅੰਤਰਜਾਤੀ ਵਿਆਹ ਸੀ। ਭਾਬੀ ਦੇ ਬੱਚਾ ਹੋਣ ਵਾਲਾ ਸੀ। 3 ਨਵੰਬਰ ਨੂੰ ਅਮਨ ਕਲੀਨਿਕ ਬਨੂੜ ਵਿਖੇ ਦਾਖ਼ਲ ਕਰਵਾਇਆ ਗਿਆ ਸੀ। 4 ਨਵੰਬਰ ਨੂੰ ਡਲਿਵਰੀ ਤੋਂ ਬਾਅਦ ਕਿਡਨੀ ਦੀ ਸਮੱਸਿਆ ਕਾਰਨ ਪੀ. ਜੀ. ਆਈ. ਰੈਫ਼ਰ ਕੀਤਾ ਗਿਆ। ਜਦੋਂ ਉਸ ਦੀ ਹਾਲਤ ‘ਚ ਸੁਧਾਰ ਹੋਣ ਲੱਗਾ ਤਾਂ ਉਸਨੂੰ ਨਹਿਰੂ ਹਸਪਤਾਲ ਦੇ ਡੀ-ਬਲਾਕ ਦੀ ਗਾਇਨੀ ਵਾਰਡ ‘ਚ ਭੇਜ ਦਿੱਤਾ ਗਿਆ। ਮੁਲਜ਼ਮਾਂ ਨੇ ਯੂ-ਟਿਊਬ ’ਤੇ ਦੇਖ ਕੇ 5-5 ਐੱਮ. ਐੱਲ. ਦੇ ਦੋ ਜ਼ਹਿਰੀਲੇ ਟੀਕੇ ਬਣਾਏ ਤੇ ਮੁਲਜ਼ਮ ਕੁੜੀ ਨੂੰ ਦਿੱਤੇ ਸਨ। ਇਸ ‘ਚ 5 ਨੀਂਦ ਦੀਆਂ ਗੋਲੀਆਂ, ਕਾਕਰੋਚ ਮਾਰਨ ਵਾਲਾ ਹਿੱਟ ਅਤੇ ਸੈਨੀਟਾਈਜ਼ਰ ਮਿਲਾਇਆ ਸੀ।

ਨਰਸ ਬਣ ਕੇ ਆਈ ਕੁੜੀ ਨੇ ਲਾਇਆ ਸੀ ਟੀਕਾ
ਗਾਇਨੀ ਵਾਰਡ ‘ਚ ਦਾਖ਼ਲ ਹਰਮੀਤ ਨੂੰ ਇਕ ਕੁੜੀ ਨੇ ਟੀਕਾ ਲਾਇਆ ਸੀ। 15 ਨਵੰਬਰ ਨੂੰ ਰਾਤ 11 ਵਜੇ ਵਾਰਡ ਵਿਚ ਇਕ ਕੁੜੀ ਨੇ ਆ ਕੇ ਕਿਹਾ ਕਿ ਕਿਡਨੀ ਦੇ ਡਾਕਟਰ ਨੇ ਉਸ ਨੂੰ ਟੀਕਾ ਲਾਉਣ ਲਈ ਭੇਜਿਆ ਹੈ। ਨਰਸ ਬਣ ਕੇ ਆਈ ਕੁੜੀ ਨੇ ਟੀਕਾ ਲਾ ਦਿੱਤਾ, ਜਿਸ ਤੋਂ ਬਾਅਦ ਹਰਮੀਤ ਦੀ ਸਿਹਤ ਵਿਗੜਨ ਲੱਗੀ। ਪਰਿਵਾਰ ਵਾਲਿਆਂ ਨੂੰ ਕੁੜੀ ’ਤੇ ਸ਼ੱਕ ਹੋ ਗਿਆ। ਜਤਿੰਦਰ ਕੌਰ ਕੁੜੀ ਨੂੰ ਟੀਕੇ ਸਬੰਧੀ ਪੁੱਛਣ ਜਾ ਰਹੀ ਸੀ ਕਿ ਕੁੜੀ ਉਥੋਂ ਭੱਜਣ ਲੱਗੀ। ਜਤਿੰਦਰ ਕੌਰ ਨੇ ਟੀਕਾ ਲਾਉਂਦੀ ਕੁੜੀ ਨੂੰ ਆਪਣੇ ਮੋਬਾਇਲ ਫੋਨ ਵਿਚ ਕੈਦ ਕਰ ਲਿਆ ਸੀ।

ਪੀ. ਜੀ. ਆਈ. ਨੇ ਇਕ ਬਿਆਨ ਜਾਰੀ ਕਰ ਕੇ ਕਿਹਾ ਹੈ ਕਿ ਰੈਫ਼ਰ ਕਰਨ ਤੋਂ ਬਾਅਦ ਮਰੀਜ਼ ਨੂੰ 7 ਨਵੰਬਰ ਨੂੰ ਇੱਥੇ ਦਾਖ਼ਲ ਕਰਵਾਇਆ ਗਿਆ ਸੀ। ਮਰੀਜ਼ ਨੇ ਐਤਵਾਰ ਸ਼ਾਮ 7 ਵਜੇ ਆਖ਼ਰੀ ਸਾਹ ਲਿਆ। ਜਿਸ ਸਮੇਂ ਪੀ. ਜੀ. ਆਈ. ਲਿਆਂਦਾ ਗਿਆ ਸੀ, ਕਿਡਨੀ ਦੀ ਸਮੱਸਿਆ ਸਮੇਤ ਕਈ ਸਮੱਸਿਆਵਾਂ ਸਨ। ਰੈਫ਼ਰਲ ਤੋਂ ਪਹਿਲਾਂ ਹੀ ਡਾਇਲਸਿਸ ਹੋ ਚੁੱਕਾ ਸੀ। 16 ਨਵੰਬਰ ਨੂੰ ਐਡਵਾਂਸ ਟਰਾਮਾ ਸੈਂਟਰ ਆਈ. ਸੀ. ਯੂ. ਸ਼ਿਫ਼ਟ ਕਰ ਦਿੱਤਾ ਸੀ। ਕਿਸੇ ਅਣਪਛਾਤੇ ਪਦਾਰਥ ਦਾ ਟੀਕਾ ਲਾਉਣ ਤੋਂ ਬਾਅਦ ਸਥਿਤੀ ਨੂੰ ਲਗਾਤਾਰ ਦੇਖਿਆ ਜਾ ਰਿਹਾ ਸੀ। ਹਾਲਾਂਕਿ ਹਾਲਤ ਵਿਗੜਦੀ ਗਈ ਅਤੇ ਇਲਾਜ ਦੇ ਬਾਵਜੂਦ ਸੁਧਾਰ ਨਹੀਂ ਹੋ ਰਿਹਾ ਸੀ। ਪੁਲਸ ਵਲੋਂ ਸਾਰੀਆਂ ਕਾਨੂੰਨੀ ਕਾਰਵਾਈਆਂ ਪੂਰੀਆਂ ਕਰਨ ਤੋਂ ਬਾਅਦ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਜਾਵੇਗੀ।

Tags: ChandigarhPGIdeathpoison injectionwomanਔਰਤ ਜ਼ਹਿਰੀਲਾ ਟੀਕਾਚੰਡੀਗੜ੍ਹਪੀਜੀਆਈਮੌਤ
Share314Tweet196Share78

Related Posts

ਐੱਸਜੀਪੀਸੀ ‘ਤੇ ਬਾਦਲ ਪਰਿਵਾਰ ਦਾ ਪੂਰਾ ਕੰਟਰੋਲ ਰਿਹਾ ਹੈ, ਫਿਰ ਬਹਿਰੀਨ ਦੀ ਔਰਤ ਦੇ ਸਾਲ ਭਰ ਠਹਿਰਨ ਅਤੇ ਵੀਆਈਪੀ ਟ੍ਰੀਟਮੈਂਟ ਦਾ ਪ੍ਰਬੰਧ ਕਿਸ ਨੇ ਕੀਤਾ? – ਬਲਜਿੰਦਰ ਕੌਰ

ਸਤੰਬਰ 25, 2026

ਚੋਣਾਂ ਤੋਂ ਪਹਿਲਾਂ ਭਾਜਪਾ ਪੰਜਾਬ ਵਿੱਚ ਡਰ ਦਾ ਮਾਹੌਲ ਬਣਾਉਣ ਲਈ ਕੇਂਦਰੀ ਏਜੰਸੀਆਂ ਦਾ ਸਹਾਰਾ ਲੈ ਰਹੀ ਹੈ: ‘ਆਪ’

ਸਤੰਬਰ 25, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਇੰਡਸਟਰੀ-ਇੰਟੀਗ੍ਰੇਟਿਡ ਬੋਰਡ (IIB) ਦਾ ਪਹਿਲਾ ਐਗਜ਼ੀਕਿਊਟਿਵ ਲੀਡਰਸ਼ਿਪ ਡਾਇਲਾਗ 2026 ਆਯੋਜਿਤ

ਸਤੰਬਰ 23, 2026

ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆ

ਸਤੰਬਰ 22, 2026

‘ਆਪ’ ਮੰਤਰੀਆਂ ਨੇ ‘ਮਾਨ ਦੇ ਮੁਨਾਫ਼ੇ’ ਘਰ-ਘਰ ਪਹੁੰਚਾਏ, ਪੰਜਾਬ ਨੂੰ 4.5 ਸਾਲਾਂ ਦਾ ‘ਗਾਰੰਟੀ ਪਲੱਸ’ ਰਿਪੋਰਟ ਕਾਰਡ ਪੇਸ਼ ਕੀਤਾ

ਸਤੰਬਰ 22, 2026

ਚੰਡੀਗੜ੍ਹ ‘ਚ ਅੱਜ ਨਹੀਂ ਲੱਗੇਗਾ iPhones ਦਾ ਲੰਗਰ, ਪ੍ਰਸ਼ਾਸਨ ਨੇ ਇਸ ਵਜ੍ਹਾ ਕਰਕੇ ਲਗਾਈ ਰੋਕ

ਸਤੰਬਰ 22, 2026
Load More

Recent News

ਐੱਸਜੀਪੀਸੀ ‘ਤੇ ਬਾਦਲ ਪਰਿਵਾਰ ਦਾ ਪੂਰਾ ਕੰਟਰੋਲ ਰਿਹਾ ਹੈ, ਫਿਰ ਬਹਿਰੀਨ ਦੀ ਔਰਤ ਦੇ ਸਾਲ ਭਰ ਠਹਿਰਨ ਅਤੇ ਵੀਆਈਪੀ ਟ੍ਰੀਟਮੈਂਟ ਦਾ ਪ੍ਰਬੰਧ ਕਿਸ ਨੇ ਕੀਤਾ? – ਬਲਜਿੰਦਰ ਕੌਰ

ਸਤੰਬਰ 25, 2026

ਚੋਣਾਂ ਤੋਂ ਪਹਿਲਾਂ ਭਾਜਪਾ ਪੰਜਾਬ ਵਿੱਚ ਡਰ ਦਾ ਮਾਹੌਲ ਬਣਾਉਣ ਲਈ ਕੇਂਦਰੀ ਏਜੰਸੀਆਂ ਦਾ ਸਹਾਰਾ ਲੈ ਰਹੀ ਹੈ: ‘ਆਪ’

ਸਤੰਬਰ 25, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਇੰਡਸਟਰੀ-ਇੰਟੀਗ੍ਰੇਟਿਡ ਬੋਰਡ (IIB) ਦਾ ਪਹਿਲਾ ਐਗਜ਼ੀਕਿਊਟਿਵ ਲੀਡਰਸ਼ਿਪ ਡਾਇਲਾਗ 2026 ਆਯੋਜਿਤ

ਸਤੰਬਰ 23, 2026

ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆ

ਸਤੰਬਰ 22, 2026

‘ਆਪ’ ਮੰਤਰੀਆਂ ਨੇ ‘ਮਾਨ ਦੇ ਮੁਨਾਫ਼ੇ’ ਘਰ-ਘਰ ਪਹੁੰਚਾਏ, ਪੰਜਾਬ ਨੂੰ 4.5 ਸਾਲਾਂ ਦਾ ‘ਗਾਰੰਟੀ ਪਲੱਸ’ ਰਿਪੋਰਟ ਕਾਰਡ ਪੇਸ਼ ਕੀਤਾ

ਸਤੰਬਰ 22, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.