ਤਰਨਤਾਰਨ ਵਿਧਾਨ ਸਭਾ ਉਪ ਚੋਣਾਂ ‘ਚ ਜਿੱਤ ਹਾਸਲ ਕਰਨ ਵਾਲੇ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਅੱਜ ਵਿਧਾਇਕ ਵਜੋਂ ਸਹੁੰ ਚੁੱਕ ਲਈ ਹੈ। ਸਹੁੰ ਚੁੱਕਣ ਤੋਂ ਪਹਿਲਾਂ ਉਹ ਸੀਐੱਮ ਭਗਵੰਤ ਮਾਨ ਨੂੰ ਮਿਲੇ ਹਨ।
ਚੰਡੀਗੜ੍ਹ ਸਥਿਤ ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾ ਨੇ ਆਪਣੇ ਚੈਂਬਰ ‘ਚ ਹਰਮੀਤ ਸੰਧੂ ਨੇ ਵਿਧਾਇਕ ਅਹੁਦੇ ਦੀ ਸਹੁੰ ਦਿਵਾਈ। ਇਸ ਮੌਕੇ ‘ਤੇ ਆਮ ਆਦਮੀ ਪਾਰਟੀ ਦੇ ਕਈ ਸੀਨੀਅਰ ਆਗੂ ਮੌਜੂਦ ਸਨ। ਹਰਮੀਤ ਸਿੰਘ ਸੰਧੂ ਨੇ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਜੁਆਇਨ ਕੀਤੀ ਸੀ।







