ਸੋਮਵਾਰ, ਜੁਲਾਈ 21, 2025 12:52 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਹਰਪਾਲ ਚੀਮਾ ਨੇ ਬੈਂਕਾਂ ਨੂੰ ਦਿੱਤਾ ਭਰੋਸਾ, ਕਿਹਾ ਇੰਪੈਨਲਮੈਂਟ ਦੀ ਪ੍ਰਕਿਰਿਆ ‘ਚ ਪੂਰੀ ਪਾਰਦਰਸ਼ਤਾ ਅਪਣਾਈ ਜਾਵੇਗੀ

Punjab News: ਚੀਮਾ ਨੇ ਕਿਹਾ ਕਿ ਇਹ ਮੀਟਿੰਗ ਇੰਪੈਨਲਮੈਂਟ ਲਈ ਮਾਪਦੰਡਾਂ ਨੂੰ ਅੰਤਿਮ ਰੂਪ ਦੇਣ ਲਈ ਤੁਹਾਡੇ ਸਾਰਿਆਂ ਤੋਂ ਸੁਝਾਅ ਲੈਣ ਲਈ ਬੁਲਾਈ ਗਈ ਹੈ।

by Bharat Thapa
ਜਨਵਰੀ 6, 2023
in ਪੰਜਾਬ
0

Punjab Finance Minister: ਨਵੀਂ ਇੰਪੈਨਲਮੈਂਟ ਨੀਤੀ (new empanelment policy) ਦਾ ਖਰੜਾ ਤਿਆਰ ਕਰਨ ਲਈ ਬੈਂਕਾਂ ਅਤੇ ਲਘੂ ਵਿੱਤ ਸੰਸਥਾਵਾਂ ਤੋਂ ਸੁਝਾਅ ਮੰਗਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ (Harpal Singh Cheema) ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ (Punjab Government) ਬੈਂਕਾਂ ਦੀ ਇੰਪੈਨਲਮੈਂਟ ਮੌਕੇ ਪੂਰੀ ਤਰ੍ਹਾਂ ਪਾਰਦਰਸ਼ੀ ਪ੍ਰਕਿਰਿਆ ਅਪਣਾਏਗੀ ਤਾਂ ਜੋ ਸਰਕਾਰੀ ਅਦਾਰਿਆਂ ਦੇ ਫੰਡਾਂ ਦੀ ਸੁਰੱਖਿਆ ਯਕੀਨੀ ਬਨਾਉਣ ਦੇ ਨਾਲ-ਨਾਲ ਬੈਂਕਾਂ ਵਿਚਕਾਰ ਮੁਕਾਬਲੇ ਨੂੰ ਉਤਸ਼ਾਹਿਤ ਕੀਤਾ ਜਾ ਸਕੇ।

ਸੂਬੇ ਵਿੱਚ ਕਾਰੋਬਾਰ ਕਰ ਰਹੇ ਲਗਪਗ ਸਾਰੇ ਅਨੁਸੂਚਿਤ ਵਪਾਰਕ ਬੈਂਕਾਂ ਅਤੇ ਛੋਟੇ ਵਿੱਤੀ ਅਦਾਰਿਆਂ ਦੇ ਨੁਮਾਇੰਦਿਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵੱਖ-ਵੱਖ ਬੈਂਕਾਂ ਦੇ ਨੁਮਾਇੰਦਿਆਂ ਨੇ ਪਿਛਲੇ ਕੁਝ ਮਹੀਨਿਆਂ ਤੋਂ ਉਨ੍ਹਾਂ ਦੇ ਦਫ਼ਤਰ ਨੂੰ ਇੰਪੈਨਲਮੈਂਟ ਕਰਨ ਸਬੰਧੀ ਪ੍ਰੀਜੈਂਟੇਸ਼ਨਜ ਦਿੱਤੀਆਂ ਹਨ ਅਤੇ ਵਿੱਤ ਵਿਭਾਗ ਇਨ੍ਹਾਂ ਦਾ ਮੁਲਾਂਕਣ ਕਰ ਰਿਹਾ ਹੈ। ਚੀਮਾ ਨੇ ਕਿਹਾ ਕਿ ਇਹ ਮੀਟਿੰਗ ਇੰਪੈਨਲਮੈਂਟ ਲਈ ਮਾਪਦੰਡਾਂ ਨੂੰ ਅੰਤਿਮ ਰੂਪ ਦੇਣ ਲਈ ਤੁਹਾਡੇ ਸਾਰਿਆਂ ਤੋਂ ਸੁਝਾਅ ਲੈਣ ਲਈ ਬੁਲਾਈ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨਾਲ ਇੰਪੈਨਲਮੈੰਟ ਕਰਨ ਲਈ ਵਿਚਾਰ ਕਰਨ ਮੌਕੇ ਭਲਾਈ ਸਕੀਮਾਂ ਬਾਰੇ ਬੈਂਕ ਦੀ ਕਾਰਗੁਜ਼ਾਰੀ ਨੂੰ ਵਿਸ਼ੇਸ਼ ਤੌਰ ‘ਤੇ ਦੇਖਿਆ ਜਾਵੇਗਾ।

ਸਮਾਜ ਭਲਾਈ ਲਈ ਯੋਗਦਾਨ ਪਾਉਣ ਵਾਲੇ ਬੈਂਕਾਂ ਨੂੰ ਉਤਸ਼ਾਹਿਤ ਕਰਨ ਦੀ ਲੋੜ ‘ਤੇ ਜ਼ੋਰ ਦਿੰਦਿਆਂ ਵਿੱਤ ਮੰਤਰੀ ਨੇ ਬੈਂਕਾਂ ਨੂੰ ਅਪੀਲ ਕੀਤੀ ਕਿ ਉਹ ਹੇਠਲੇ ਪੱਧਰ ਤੱਕ ਕਰਜ਼ਾ ਦੇਣ, ਖਾਸਕਰ ਜਿਨ੍ਹਾਂ ਕਾਰੋਬਾਰਾਂ ਨੂੰ ਇਸਦੀ ਲੋੜ ਹੈ ਅਤੇ ਸਰਕਾਰ ਨਾਲ ਤਾਲਮੇਲ ਬਣਾ ਕੇ ਕੰਮ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਇੱਕ ਕਲਿਆਣਕਾਰ ਰਾਜ ਵਜੋਂ ਆਪਣੀ ਪਛਾਣ ਰੱਖਦਾ ਹੈ ਇਸ ਲਈ ਰਾਜ ਵਿੱਚ ਕੰਮ ਕਰ ਰਹੇ ਬੈਂਕਾਂ ਨੂੰ ਭਲਾਈ ਯੋਜਨਾਵਾਂ ਵਿੱਚ ਮਹੱਤਵਪੂਰਨ ਯੋਗਦਾਨ ਪਾਉਣਾ ਚਾਹੀਦਾ ਹੈ।

ਵਿੱਤ ਵਿਭਾਗ ਨਾਲ ਬੈਂਕਾਂ ਦੇ ਸਹਿਯੋਗ ਨੂੰ ਹੁਲਾਰਾ ਦੇਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਜੋ ਬੈਂਕ ਇੰਪੈਨਲ ਹੋ ਜਾਣਗੇ, ਉਹ ਪੰਜਾਬ ਸਰਕਾਰ ਵੱਲੋਂ ਜਮ੍ਹਾਂ ਰਾਸ਼ੀਆਂ ਨੂੰ ਸਵੀਕਾਰ ਕਰਨ ਲਈ ਈ-ਡੀ.ਐਮ.ਐਸ ਪੋਰਟਲ ਦੀ ਵਰਤੋਂ ਕਰਨਗੇ। ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਸਾਰੇ ਵਿਭਾਗਾਂ ਨੂੰ ਇਸ ਪੋਰਟਲ ਦੀ ਵਰਤੋਂ ਕਰਨ ਲਈ ਕਿਹਾ ਗਿਆ ਹੈ, ਪਰ ਜਿੱਥੇ ਕਿਤੇ ਵੀ ਬੈਂਕ ਇਹ ਦੇਖਣ ਕਿ ਇਸਦੀ ਪਾਲਣਾ ਨਹੀਂ ਕੀਤੀ ਜਾ ਰਹੀ ਹੈ ਤਾਂ ਉਹ ਸਬੰਧਤ ਵਿਭਾਗਾਂ ਨੂੰ ਇਸ ਦੀ ਪਾਲਣਾ ਕਰਨ ਦੀ ਤਾਕੀਦ ਕਰਨ।

ਇਸ ਸਪਸ਼ਟ ਕਰਦਿਆਂ ਕਿ ਸੂਬਾ ਸਰਕਾਰ ਕਿਸੇ ਵੀ ਅਨੁਚਿਤ ਕਰਜ਼ਾ ਜਾਂ ਵਸੂਲੀ ਦੀ ਪ੍ਰਥਾ ਨੂੰ ਬਰਦਾਸ਼ਤ ਨਹੀਂ ਕਰੇਗੀ, ਵਿੱਤ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਇਹ ਲਿਆਂਦਾ ਗਿਆ ਹੈ ਕਿ ਕੁਝ ਬੈਂਕਾਂ ਵੱਲੋਂ ਅਨੁਚਿਤ ਕਰਜ਼ਾ ਪ੍ਰਥਾਵਾਂ ਦਾ ਸਹਾਰਾ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇੰਨ੍ਹਾਂ ਬੈਂਕੇ ਵੱਲੋਂ ਸਰਕਾਰੀ ਏਜੰਸੀਆਂ ਤੋਂ ਬਹੁਤ ਜ਼ਿਆਦਾ ਵਿਆਜ ਦਰ ਵਸੂਲਣ ਤੋਂ ਲੈ ਕੇ ਨਾਗਰਿਕਾਂ ਤੋਂ ਵਸੂਲੀ ਲਈ ਜ਼ਬਰਦਸਤੀ ਵਾਲੇ ਢੰਗਾਂ ਅਪਣਾਉਣ ਕਰਕੇ ਇੰਨ੍ਹਾਂ ਦਾ ਆਚਰਣ ਸ਼ੱਕੀ ਹੈ ਅਤੇ ਇਸ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਚੀਮਾ ਨੇ ਅੱਗੇ ਕਿਹਾ ਕਿ ਜੇਕਰ ਵਿਭਾਗ ਦੇ ਧਿਆਨ ਵਿੱਚ ਅਜਿਹੇ ਵਿਹਾਰ ਦੀ ਕੋਈ ਵੀ ਘਟਨਾ ਆਉਂਦੀ ਹੈ ਤਾਂ ਵਿੱਤ ਵਿਭਾਗ ਭਾਰਤੀ ਰਿਜ਼ਰਵ ਬੈਂਕ ਤੱਕ ਪਹੁੰਚ ਕਰਨ ਸਮੇਤ ਗੰਭੀਰ ਕਾਰਵਾਈ ਕਰੇਗਾ। ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਵਿੱਤ ਅਜੋਏ ਕੁਮਾਰ ਸਿਨਹਾ ਅਤੇ ਸਕੱਤਰ ਵਿੱਤ ਕਮ ਡਾਇਰੈਕਟਰ ਇੰਸਟੀਟਿਊਸ਼ਨਲ ਫਾਈਨੈਂਸ ਤੇ ਬੈਂਕਿੰਗ ਗਰਿਮਾ ਸਿੰਘ ਵੀ ਹਾਜ਼ਰ ਰਹੇ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: assured banksharpal cheemaimpeachmentpropunjabtvtransparency
Share203Tweet127Share51

Related Posts

ਬਿਕਰਮ ਮਜੀਠੀਆ ਨੂੰ ਲੈ ਕੇ ਅਦਾਲਤ ਨੇ ਲਿਆ ਵੱਡਾ ਫੈਸਲਾ, ਮਾਮਲੇ ‘ਚ ਆਈ ਅਪਡੇਟ

ਜੁਲਾਈ 19, 2025

6 ਦਿਨ ‘ਚ ਸ੍ਰੀ ਦਰਬਾਰ ਸਾਹਿਬ ਨੂੰ 8ਵੀਂ ਵਾਰ ਮਿਲੀ ਧਮਕੀ

ਜੁਲਾਈ 19, 2025

CM ਮਾਨ ਨੇ ਮਲੇਰਕੋਟਲਾ ਵਿਖੇ ਨਵੇਂ ਤਹਿਸੀਲ ਕੰਪਲੈਕਸਾਂ ਦਾ ਕੀਤਾ ਉਦਘਾਟਨ

ਜੁਲਾਈ 19, 2025

ਪੰਜਾਬ ਸਰਕਾਰ ਦੀ ਭਿਖਾਰੀਆਂ ‘ਤੇ ਕਾਰਵਾਈ, 18 ਥਾਵਾਂ ‘ਤੇ ਕੀਤੀ ਗਈ ਰੇਡ

ਜੁਲਾਈ 18, 2025

ਸ੍ਰੀ ਦਰਬਾਰ ਸਾਹਿਬ ਨੂੰ ਮਿਲੀ ਧਮਕੀ ਮਾਮਲੇ ‘ਚ ਆਈ ਵੱਡੀ ਅਪਡੇਟ, ਮੁਲਜ਼ਮ ਕੀਤੇ ਗ੍ਰਿਫ਼ਤਾਰ

ਜੁਲਾਈ 18, 2025

ਭਿਖਾਰੀਆਂ ਦਾ ਹੋਵੇਗਾ DNA ਟੈਸਟ, ਸਰਕਾਰ ਨੇ ਕਿਉਂ ਲਿਆ ਇਹ ਵੱਡਾ ਫੈਸਲਾ

ਜੁਲਾਈ 17, 2025
Load More

Recent News

ਆਪ MLA ਅਨਮੋਲ ਗਗਨ ਮਾਨ ਨੇ ਦਿੱਤਾ ਅਸਤੀਫਾ,ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

ਜੁਲਾਈ 19, 2025
pre-bridal-skincare_OI

Skin care Tips: ਚਿਹਰੇ ਦੀਆਂ ਝੁਰੜੀਆਂ ਹੋ ਜਾਣਗੀਆਂ ਸਾਫ਼, ਅਪਣਾਓ ਇਹ ਘਰੇਲੂ ਨੁਸਖੇ

ਜੁਲਾਈ 19, 2025

ਮਾਨਸੂਨ ਦੌਰਾਨ ਕਮਰੇ ਚੋਂ ਨਮੀ ਨੂੰ ਇਸ ਤਰਾਂ ਕਰੋ ਦੂਰ, ਹੋਵੇਗਾ ਪੱਕਾ ਹੱਲ

ਜੁਲਾਈ 19, 2025

ਬਿਕਰਮ ਮਜੀਠੀਆ ਨੂੰ ਲੈ ਕੇ ਅਦਾਲਤ ਨੇ ਲਿਆ ਵੱਡਾ ਫੈਸਲਾ, ਮਾਮਲੇ ‘ਚ ਆਈ ਅਪਡੇਟ

ਜੁਲਾਈ 19, 2025

6 ਦਿਨ ‘ਚ ਸ੍ਰੀ ਦਰਬਾਰ ਸਾਹਿਬ ਨੂੰ 8ਵੀਂ ਵਾਰ ਮਿਲੀ ਧਮਕੀ

ਜੁਲਾਈ 19, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.