ਬੁੱਧਵਾਰ, ਜੂਨ 10, 2026 10:12 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਨਕਲੀ ਅਤੇ ਨਾਜਾਇਜ਼ ਸ਼ਰਾਬ ਦੀ ਵਿਕਰੀ ‘ਤੇ ਨਿਰਪੱਖ ਜਾਂਚ ਨੂੰ ਯਕੀਨੀ ਬਣਾਏਗੀ ਆਬਕਾਰੀ ਵਿਭਾਗ ਦੀ ‘ਸਿਟੀਜ਼ਨ ਐਪ’ ਲਾਂਚ

ਵਿੱਤ ਮੰਤਰੀ ਨੇ ਇਸ ਮੌਕੇ ਇੱਕ 24X7 ਹੈਲਪਲਾਈਨ ਨੰਬਰ 9875961126 ਵੀ ਜਾਰੀ ਕੀਤਾ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਹੈਲਪਲਾਈਨ ‘ਤੇ ਨਕਲੀ ਸ਼ਰਾਬ ਜਾਂ ਲਾਹਣ ਤੋਂ ਕੱਢੀ ਸ਼ਰਾਬ ਜਾਂ ਸ਼ਰਾਬ ਦੀ ਤਸਕਰੀ ਆਦਿ ਦੀ ਜਾਣਕਾਰੀ ਦੇ ਕੇ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਵਿਰੁੱਧ ਸੂਬਾ ਸਰਕਾਰ ਵੱਲੋਂ ਵਿੱਢੀ ਮੁਹਿੰਮ ਦਾ ਸਾਥ ਦੇਣ।

by Bharat Thapa
ਦਸੰਬਰ 24, 2022
in ਪੰਜਾਬ
0

Citizen App Launch: ਪੰਜਾਬ ‘ਚ ਸ਼ਰਾਬ ਮਾਫੀਆ ਨੂੰ ਨੱਥ ਪਾਉਣ ਲਈ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਵਿਭਾਗ ਵੱਲੋਂ ਚਲਾਏ ਜਾ ਰਹੇ ‘ਟ੍ਰੈਕ ਐਂਡ ਟਰੇਸ’ ਪ੍ਰੋਜੈਕਟ ਦੇ ਹਿੱਸੇ ਵਜੋਂ ਅੱਜ ਮੋਬਾਈਲ ਆਧਾਰਿਤ ‘ਐਕਸਾਈਜ਼ ਕਿਊਆਰ ਕੋਡ ਲੇਬਲ ਵੈਰੀਫਿਕੇਸ਼ਨ ਸਿਟੀਜ਼ਨ ਐਪ’ ਨੂੰ ਲਾਂਚ ਕੀਤਾ।

ਆਬਕਾਰੀ ਤੇ ਕਰ ਭਵਨ ਵਿਖੇ ਇਸ ਨਾਗਰਿਕ ਕੇਂਦਰਿਤ ਐਪ ਨੂੰ ਲਾਂਚ ਕਰਦੇ ਹੋਏ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਕਿਊ.ਆਰ. ਕੋਡ ਆਧਾਰ ਮੋਬਾਈਲ ਐਪ ਸੂਬੇ ਵਿੱਚ ਨਕਲੀ ਜਾਂ ਬਿਨਾ ਆਬਕਾਰੀ ਕਰ ਦਿੱਤਿਆਂ ਵਿਕਣ ਵਾਲੀ ਸ਼ਰਾਬ ਦੀ ਵਿਕਰੀ ਤੇ ਮੁਕੰਮਲ ਰੋਕ ਲਾਉਣ ਦੀ ਦਿਸ਼ਾ ਵਿੱਚ ਇੱਕ ਵੱਡਾ ਕਦਮ ਹੈ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਨਾਲ ਖਪਤਕਾਰਾਂ ਦੀ ਸਿਹਤ ਨੂੰ ਬਚਾਉਣ ਦੇ ਨਾਲ-ਨਾਲ ਆਬਕਾਰੀ ਡਿਊਟੀ ਦੀ ਚੋਰੀ ‘ਤੇ ਰੋਕ ਲਗਾਉਣ ਵਿੱਚ ਮਦਦ ਮਿਲੇਗੀ।

ਵਿੱਤ ਮੰਤਰੀ ਨੇ ਇਸ ਮੌਕੇ ਇੱਕ 24X7 ਹੈਲਪਲਾਈਨ ਨੰਬਰ 9875961126 ਵੀ ਜਾਰੀ ਕੀਤਾ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਹੈਲਪਲਾਈਨ ‘ਤੇ ਨਕਲੀ ਸ਼ਰਾਬ ਜਾਂ ਲਾਹਣ ਤੋਂ ਕੱਢੀ ਸ਼ਰਾਬ ਜਾਂ ਸ਼ਰਾਬ ਦੀ ਤਸਕਰੀ ਆਦਿ ਦੀ ਜਾਣਕਾਰੀ ਦੇ ਕੇ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਵਿਰੁੱਧ ਸੂਬਾ ਸਰਕਾਰ ਵੱਲੋਂ ਵਿੱਢੀ ਮੁਹਿੰਮ ਦਾ ਸਾਥ ਦੇਣ।

ਇਸੇ ਦੌਰਾਨ ਮੁਬਾਈਲ ਐਪ ‘ਤੇ ਉਪਲਬਧ ਵਿਸ਼ੇਸ਼ਤਾਵਾਂ ਬਾਰੇ ਜਾਣਕਾਰੀ ਦਿੰਦਿਆਂ ਐਡਵੋਕੇਟ ਚੀਮਾ ਨੇ ਕਿਹਾ ਕਿ ਖਪਤਕਾਰ ਹੁਣ ਬੋਤਲ ‘ਤੇ ਮੌਜੂਦ ਕਿਊ.ਆਰ ਕੋਡ ਨੂੰ ਸਕੈਨ ਕਰਕੇ ਉਨ੍ਹਾਂ ਦੁਆਰਾ ਖਰੀਦੀ ਗਈ ਸ਼ਰਾਬ ਦੀ ਬੋਤਲ ਦੀ ਅਸਲੀਅਤ ਦੀ ਜਾਂਚ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਖਪਤਕਾਰ ਹਰ ਬੋਤਲ ‘ਤੇ ਚਿਪਕਾਏ ਗਏ ਕਿਊ.ਆਰ. ਕੋਡ ਨੂੰ ਸਕੈਨ ਕਰਕੇ ਬੋਤਲ ਦੇ ਲੇਬਲ ਕੋਡ, ਡਿਸਟਿਲਰ/ਬੋਟਲਰ ਦਾ ਨਾਂਅ, ਬ੍ਰਾਂਡ ਦਾ ਨਾਮ, ਸ਼ਰਾਬ ਦੀ ਮਾਤਰਾ, ਅਲਕੋਹਲ ਦੀ ਡਿਗਰੀ ਅਤੇ ਉਤਪਾਦਨ ਦੀ ਮਿਤੀ ਬਾਰੇ ਜਾਣਕਾਰੀ ਹਾਸਿਲ ਕਰ ਸਕੇਗਾ।

ਉਨ੍ਹਾਂ ਕਿਹਾ ਕਿ ਇਸ ਮੋਬਾਈਲ ਐਪ ਨੂੰ ਕਿਸੇ ਵੀ ਐਂਡਰੌਇਡ ਜਾਂ ਐਪਲ਼ ਫੋਨ ‘ਤੇ ਡਾਊਨਲੋਡ ਕਰਕੇ ਵਰਤਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਮੋਬਾਈਲ ਐਪ ਨੂੰ ‘ਗੂਗਲ ਪਲੇ ਸਟੋਰ’ ਅਤੇ ‘ਐਪਲ ਸਟੋਰ’ ਤੋਂ ਮੁਫਤ ਡਾਊਨਲੋਡ ਕੀਤਾ ਜਾ ਸਕਦਾ ਹੈ। ਐਡਵੋਕੇਟ ਚੀਮਾ ਨੇ ਅੱਗੇ ਦੱਸਿਆ ਕਿ ਇਸ ਐਪ ਨੂੰ ‘ਟ੍ਰੈਕ ਐਂਡ ਟਰੇਸ’ ਪ੍ਰੋਜੈਕਟ ਨਾਲ ਜੋੜਿਆ ਗਿਆ ਹੈ ਅਤੇ ਇਸ ਤਰ੍ਹਾਂ ਖਪਤਕਾਰ ਇਸ ਸਹੂਲਤ ਦੀ ਵਰਤੋਂ ਕਰਕੇ ਕਿਸੇ ਵੀ ਬੇਨਿਯਮੀ ਦੀ ਰਿਪੋਰਟ ਸਿੱਧੀ ਆਬਕਾਰੀ ਵਿਭਾਗ ਨੂੰ ਦੇ ਸਕਦੇ ਹਨ।

ਉਨ੍ਹਾਂ ਕਿਹਾ ਕਿ ‘ਟਰੈਕ ਐਂਡ ਟਰੇਸ’ ਪ੍ਰੋਜੈਕਟ ਰਾਹੀਂ ਵਿਭਾਗ ਸੂਬੇ ਵਿੱਚ ਸ਼ਰਾਬ ਦੀ ਸਮੁੱਚੀ ਸਪਲਾਈ ਚੇਨ ਹੇਠ ਸ਼ਰਾਬ ਦੀ ਮੌਜੂਦਗੀ ਅਤੇ ਢੋਆ-ਢੁਆਈ ਬਾਰੇ ਜਾਣਕਾਰੀ ਹਾਸਿਲ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਣਾਲੀ ਨਾ ਸਿਰਫ ਆਬਕਾਰੀ ਵਿਭਾਗ ਬਲਕਿ ਸ਼ਰਾਬ ਕਾਰੋਬਾਰ ਨਾਲ ਜੁੜੇ ਹੋਰ ਭਾਈਵਾਲਾਂ ਨੂੰ ਵੀ ਸਮੁੱਚੀ ਸਪਲਾਈ ਲੜੀ ਦੀ ਨਿਗਰਾਨੀ ਕਰਨ ਦੇ ਯੋਗ ਬਣਾਉਂਦੀ ਹੈ।

ਇਸ ਦੌਰਾਨ ਆਬਕਾਰੀ ਕਮਿਸ਼ਨਰ ਵਰੁਣ ਰੂਜ਼ਮ ਨੇ ਵਿੱਤ ਮੰਤਰੀ ਨੂੰ ਦੱਸਿਆ ਕਿ ਆਬਕਾਰੀ ਵਿਭਾਗ ਦੇ ‘ਟ੍ਰੈਕ ਐਂਡ ਟਰੇਸ’ ਪ੍ਰੋਜੈਕਟ ਤਹਿਤ ਸੂਬੇ ਵਿੱਚ ਵਿਕਣ ਵਾਲੀ ਹਰੇਕ ਬੋਤਲ ‘ਤੇ ਕਿਊ.ਆਰ ਕੋਡ ਦਾ ਸਟਿੱਕਰ ਹੋਣਾ ਯਕੀਨੀ ਬਣਾਇਆ ਗਿਆ ਹੈ ਤਾਂ ਜੋ ਕਿਸੇ ਵੀ ਗਾਹਕ ਨੂੰ ਖਰੀਦੀ ਗਈ ਸ਼ਰਾਬ ਦੀ ਬੋਤਲ ਬਾਰੇ ਤੁਰੰਤ ਸਾਰੀ ਜਾਣਕਾਰੀ ਮਿਲ ਸਕੇ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: harpal singh cheemalatest newspro punjab tvpunjabi news
Share207Tweet129Share52

Related Posts

ਪੰਜਾਬ ਸਰਕਾਰ ਵੱਲੋਂ 18 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

ਜੂਨ 9, 2026

ਮਨਪ੍ਰੀਤ ਸਿੰਘ ਇਆਲੀ ਅਕਾਲੀ ਦਲ ਵਾਰਿਸ ਪੰਜਾਬ ਦੇ ‘ਚ ਹੋਏ ਸ਼ਾਮਿਲ

ਜੂਨ 9, 2026

ਜਲੰਧਰ ‘ਚ ED ਦੀ ਵੱਡੀ ਕਾਰਵਾਈ : ਇੱਕ ਕਾਰੋਬਾਰੀ ਅਤੇ ਨਗਰ ਨਿਗਮ ਦੇ ਠੇਕੇਦਾਰ ਦੇ ਘਰਾਂ ਅਤੇ ਟਿਕਾਣਿਆਂ ‘ਤੇ ਛਾਪੇਮਾਰੀ

ਜੂਨ 9, 2026

ਜਲੰਧਰ-ਲੁਧਿਆਣਾ ਰਾਸ਼ਟਰੀ ਰਾਜਮਾਰਗ ‘ਤੇ ਲਾਡੋਵਾਲ ਟੋਲ ਪਲਾਜ਼ਾ ਅੱਜ ਦੋ ਘੰਟੇ ਲਈ ਰਹੇਗਾ ਫ੍ਰੀ, ਜਾਣੋ ਕਾਰਨ

ਜੂਨ 9, 2026

ਭਾਜਪਾ ਨੇ ਕਿਸਾਨ ਵਿਰੋਧੀ ਕਾਨੂੰਨ ਥੋਪੇ, ਅਕਾਲੀਆਂ ਨੇ ਧਰਮ ਦੀ ਦੁਰਵਰਤੋਂ ਕੀਤੀ, ਕਾਂਗਰਸ ਪੰਜਾਬ ਵਿੱਚ ਨਾਕਾਮ ਸਿੱਧ ਹੋਈ, ਪੰਜਾਬੀਆਂ ਨੇ ਇਮਾਨਦਾਰ ਸਰਕਾਰ ਚੁਣੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 9, 2026

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ

ਜੂਨ 9, 2026
Load More

Recent News

ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ : 65 ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਤਬਾਦਲਿਆਂ ਦੀ ਸੂਚੀ

ਜੂਨ 9, 2026

ਪੰਜਾਬ ਸਰਕਾਰ ਵੱਲੋਂ 18 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

ਜੂਨ 9, 2026

ਮਨਪ੍ਰੀਤ ਸਿੰਘ ਇਆਲੀ ਅਕਾਲੀ ਦਲ ਵਾਰਿਸ ਪੰਜਾਬ ਦੇ ‘ਚ ਹੋਏ ਸ਼ਾਮਿਲ

ਜੂਨ 9, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ‘ਸਟਡੀ ਇਨ ਸੀਜੀਸੀ, ਵਰਕ ਇਨ ਜਾਪਾਨ’ ਪ੍ਰੋਗਰਾਮ ਦੀ ਸ਼ੁਰੂਆਤ, ਵਿਦਿਆਰਥੀਆਂ ਲਈ ਖੁੱਲ੍ਹਣਗੇ ਗਲੋਬਲ ਕਰੀਅਰ ਦੇ ਦਰਵਾਜ਼ੇ

ਜੂਨ 9, 2026

ਅਮਰੀਕੀ ਅਦਾਲਤ ਨੇ ਟਰੰਪ ਦੀਆਂ ‘ਗੈਰ-ਕਾਨੂੰਨੀ’ ਐਚ-1ਬੀ ਵੀਜ਼ਾ ਫੀਸਾਂ ਨੂੰ ਲੈਕੇ ਲਿਆ ਵੱਡਾ ਫੈਸਲਾ

ਜੂਨ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.