ਸ਼ੁੱਕਰਵਾਰ, ਅਗਸਤ 8, 2025 06:37 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਹਰਪਾਲ ਚੀਮਾ ਦੀ ਅਗਵਾਈ ਹੇਠ ਮਾਲ ਵਾਹਨਾਂ ਦੀ ਚੈਕਿੰਗ, ਗ੍ਰਿਫਤ ‘ਚ ਲਏ ਵਾਹਨਾਂ ‘ਤੇ ਲੱਗੇਗਾ ਕਰੀਬ 60 ਲੱਖ ਰੁਪਏ ਦਾ ਜ਼ੁਰਮਾਨਾ

ਚੈਕਿੰਗ ਦੌਰਾਨ ਇਨ੍ਹਾਂ ਚੋਂ 38 ਵਾਹਨਾਂ ਨੂੰ ਤਸਦੀਕ ਲਈ ਗ੍ਰਿਫਤ ਵਿੱਚ ਲਿਆ ਗਿਆ ਕਿਉਂਕਿ ਇੰਨ੍ਹਾਂ ਵਿੱਚੋਂ ਬਹੁਤਿਆਂ ਕੋਲ ਜਾਂ ਤਾਂ ਅਸਲ ਦਸਤਾਵੇਜ਼/ਈ-ਵੇਅ ਬਿੱਲਾਂ ਨਹੀਂ ਸਨ ਜਾਂ ਡਾਟਾ ਮਾਇਨਿੰਗ ਦੌਰਾਨ ਬਿੱਲ ਵਿੱਚ ਬੇਨਿਯਮੀਆਂ ਪਾਈਆਂ ਗਈਆਂ।

by ਮਨਵੀਰ ਰੰਧਾਵਾ
ਜਨਵਰੀ 21, 2023
in ਪੰਜਾਬ
0

ਚੰਡੀਗੜ੍ਹ: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਅੱਜ ਕਰ ਵਿਭਾਗ ਦੀਆਂ ਟੀਮਾਂ ਵੱਲੋਂ ਰਾਜਪੁਰਾ-ਸਰਹਿੰਦ ਜੀ.ਟੀ. ਰੋਡ ਤੇ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਵਿਸ਼ੇਸ਼ ਮੁਹਿੰਮ ਦੌਰਾਨ ਲੋਹੇ ਦਾ ਕਬਾੜ, ਮਿਸ਼ਰਤ ਸਮਾਨ, ਫਰਨੀਚਰ, ਪਾਰਸਲ, ਕਾਲੀ ਸੁਆਹ, ਸਟੀਲ ਦੀਆਂ ਪਾਈਪਾਂ, ਚਾਵਲ, ਇੱਟਾਂ ਆਦਿ ਲੈ ਕੇ ਜਾਣ ਵਾਲੇ 150 ਦੇ ਕਰੀਬ ਵਾਹਨਾਂ ਦੀ ਚੈਕਿੰਗ ਕੀਤੀ ਗਈ।

ਚੈਕਿੰਗ ਦੌਰਾਨ ਇਨ੍ਹਾਂ ਚੋਂ 38 ਵਾਹਨਾਂ ਨੂੰ ਤਸਦੀਕ ਲਈ ਗ੍ਰਿਫਤ ਵਿੱਚ ਲਿਆ ਗਿਆ ਕਿਉਂਕਿ ਇੰਨ੍ਹਾਂ ਵਿੱਚੋਂ ਬਹੁਤਿਆਂ ਕੋਲ ਜਾਂ ਤਾਂ ਅਸਲ ਦਸਤਾਵੇਜ਼/ਈ-ਵੇਅ ਬਿੱਲਾਂ ਨਹੀਂ ਸਨ ਜਾਂ ਡਾਟਾ ਮਾਇਨਿੰਗ ਦੌਰਾਨ ਬਿੱਲ ਵਿੱਚ ਬੇਨਿਯਮੀਆਂ ਪਾਈਆਂ ਗਈਆਂ। ਇਨ੍ਹਾਂ ਵਾਹਨਾਂ ‘ਤੇ ਸੰਭਾਵਤ 60 ਲੱਖ ਰੁਪਏ ਦਾ ਜ਼ੁਰਮਾਨਾ ਲਗਾਇਆ ਜਾਵੇਗਾ।

ਕਰ ਵਿਭਾਗ ਦੇ ਅਧਿਕਾਰੀਆਂ ਦੇ ਨਾਲ NH__ ਵਿਖੇ ਵਾਹਨਾਂ ਦੀ ਜਾਂਚ ਕੀਤੀ। ਟੈਕਸ ਚੋਰੀ ਕਰਨ ਵਾਲੇ ਵਾਹਨਾਂ ਨੂੰ ਮੌਕੇ 'ਤੇ ਨੋਟਿਸ ਜਾਰੀ ਕੀਤੇ ਗਏ। @BhagwantMann ਸਰਕਾਰ ਇਮਾਨਦਾਰ ਪ੍ਰਸ਼ਾਸਨ ਲਈ ਵਚਨਬੱਧ ਹੈ, ਟੈਕਸ ਚੋਰੀ ਕਰਨ ਜਾਂ ਪੰਜਾਬ ਦੇ ਖਜ਼ਾਨੇ ਵਿੱਚੋਂ ਚੋਰੀ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। pic.twitter.com/9gLtRxsly6

— Adv Harpal Singh Cheema (@HarpalCheemaMLA) January 21, 2023

ਕਰ ਅਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਵੱਖ-ਵੱਖ ਸਰੋਤਾਂ ਤੋਂ ਵਾਰ-ਵਾਰ ਸੂਚਨਾਵਾਂ ਮਿਲ ਰਹੀਆਂ ਸਨ ਕਿ ਕੁਝ ਟਰੱਕਾਂ ਅਤੇ ਹੋਰ ਵਾਹਨਾਂ ਰਾਹੀਂ ਢੋਆ-ਢੁਆਈ ਕੀਤੇ ਜਾ ਰਹੇ ਮਾਲ ‘ਤੇ ਜੀ.ਐਸ.ਟੀ. ਦੀ ਚੋਰੀ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੂਚਨਾ ’ਤੇ ਕਾਰਵਾਈ ਕਰਦਿਆਂ ਉਨ੍ਹਾਂ ਟੈਕਸ ਵਿਭਾਗ ਦੀ ਟੀਮ ਨਾਲ ਰਾਜਪੁਰਾ ਨੇੜੇ ਕੌਮੀ ਮਾਰਗ ’ਤੇ ਵਾਹਨਾਂ ਦੀ ਚੈਕਿੰਗ ਕੀਤੀ।

ਚੀਮਾ ਨੇ ਕਿਹਾ ਕਿ ਅਜਿਹੇ ਸਾਰੇ ਟੈਕਸ ਚੋਰੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਜਦਕਿ ਸਹੀ ਬਿੱਲਾਂ ਨਾਲ ਮਾਲ ਦੀ ਢੋਆ-ਢੁਆਈ ਕਰਨ ਵਾਲੇ ਵਾਹਨਾਂ ਨੂੰ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਲੰਘਣ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਟੈਕਸ ਚੋਰੀ ਕਰਨ ਵਾਲਿਆਂ ਨੂੰ ਨੱਥ ਪਾਉਣਾ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਮਾਨਦਾਰ ਕਰਦਾਤਾਵਾਂ ਨੂੰ ਇਹ ਸੰਦੇਸ਼ ਦੇਣਾ ਹੈ ਕਿ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਹੋਵੇਗੀ।

ਉਨ੍ਹਾਂ ਕਿਹਾ ਕਿ ਕਰ ਵਿਭਾਗ ਵੱਲੋਂ ਇਮਾਨਦਾਰ ਕਰਦਾਤਿਆਂ ਦੀ ਸਹਾਇਤਾ ਲਈ ਇੰਗਲਿਸ਼ ਅਤੇ ਪੰਜਾਬੀ ਵਿੱਚ ਦੋਭਾਸ਼ੀ ਵਟਸਐਪ ਚੈਟਬੋਟ-ਕਮ-ਹੈਲਪਲਾਈਨ ਨੰਬਰ 9160500033 ਵੀ ਪ੍ਰਦਾਨ ਕੀਤਾ ਗਿਆ ਹੈ। ਇਸ ਗੱਲ ਨੂੰ ਦੁਹਰਾਉਂਦਿਆਂ ਕਿ ਸੂਬੇ ਵਿੱਚ ਟੈਕਸ ਚੋਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਚੀਮਾ ਨੇ ਕਿਹਾ ਕਿ ਡੇਟਾ ਮਾਈਨਿੰਗ ਵਿੰਗ ਈ.ਟੀ.ਟੀ.ਐਸ.ਏ (ਵਿਭਾਗਾਂ ਦੀ ਆਪਣੀ ਤਕਨੀਕੀ ਸੇਵਾ ਏਜੰਸੀ) ਅਤੇ ਵੱਖ-ਵੱਖ ਪਲੇਟਫਾਰਮਾਂ ਦੀ ਮਦਦ ਨਾਲ ਟੈਕਸ ਚੋਰੀ ਦੀਆਂ ਗਤੀਵਿਧੀਆਂ ਦਾ ਪਤਾ ਲਗਾ ਰਿਹਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਡੇਟਾ ਮਾਈਨਿੰਗ ਵਿੰਗ ਜੀ.ਐਸ.ਟੀ.ਐਨ ਅਤੇ ਈ.ਟੀ.ਟੀ.ਐਸ.ਏ ਦੁਆਰਾ ਪ੍ਰਦਾਨ ਕੀਤੇ ਗਏ ਡੇਟਾ ਵਿੱਚ ਪਾਈਆਂ ਗਈਆਂ ਬੇਨਿਯਮੀਆਂ ਅਤੇ ਖਾਮੀਆਂ ਦੇ ਅਧਾਰ ‘ਤੇ ਰਿਪੋਰਟਾਂ ਤਿਆਰ ਕਰਦਾ ਹੈ ਅਤੇ ਇਹ ਰਿਪੋਰਟਾਂ ਵਿਭਾਗ ਦੇ ਸਬੰਧਤ ਵਿੰਗਾਂ ਨਾਲ ਲੋੜੀਂਦੀ ਕਾਰਵਾਈ ਲਈ ਸਾਂਝੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਟੈਕਸ ਵਿਭਾਗ ਨੇ ਰਾਜ ਜੀ.ਐਸ.ਟੀ ਕਮਿਸ਼ਨਰੇਟ ਵਿੱਚ ਇੱਕ ਨਵੀਂ ਟੈਕਸ ਇੰਟੈਲੀਜੈਂਸ ਯੂਨਿਟ (ਟੀਆਈਯੂ) ਦੀ ਸਥਾਪਨਾ ਵੀ ਕੀਤੀ ਹੈ ਤਾਂ ਜੋ ਜੀਐਸਟੀਐਨ ਪਲੇਟਫਾਰਮ ‘ਤੇ ਉਪਲਬਧ ਡਿਜੀਟਲ ਡੇਟਾ ਦਾ ਬਿਹਤਰ ਵਿਸ਼ਲੇਸ਼ਣ ਅਤੇ ਨਿਗਰਾਨੀ ਕੀਤੀ ਜਾ ਸਕੇ।

ਇਸ ਵਿਸ਼ੇਸ਼ ਚੈਕਿੰਗ ਮੁਹਿੰਮ ਵਿੱਚ ਕਰ ਕਮਿਸ਼ਨਰ ਕੇ.ਕੇ. ਯਾਦਵ, ਐਡੀਸ਼ਨਲ ਕਮਿਸ਼ਨਰ-1 ਵਿਰਾਜ ਐਸ. ਤਿਡਕੇ, ਡਾਇਰੈਕਟਰ ਇਨਵੈਸਟੀਗੇਸ਼ਨ ਐਚ.ਪੀ.ਐਸ. ਘੋਤੜਾ, ਏ.ਸੀ.ਐਸ.ਟੀ ਐਮ. ਡਬਲਿਊ ਜਲੰਧਰ ਕਮਲਪ੍ਰੀਤ ਸਿੰਘ ਵੀ ਆਬਕਾਰੀ ਤੇ ਕਰ ਮੰਤਰੀ ਦੇ ਨਾਲ ਹਾਜਿਰ ਰਹੇ।

Tags: harpal singh cheemapro punjab tvPunjab Finance Ministerpunjab newspunjabi newsRajpura-Sirhind G.T. Roadspecial checking driveTax Department Teams
Share206Tweet129Share52

Related Posts

ਖਾਣੇ ‘ਚ ਮਿਲਾਵਟਾਂ ਕਰਨ ਵਾਲਿਆਂ ਨੂੰ ਹੁਣ ਨਹੀਂ ਬਖਸ਼ੇਗੀ ਪੰਜਾਬ ਸਰਕਾਰ, ਸ਼ੁਰੂ ਕੀਤਾ ਇਹ ਅਭਿਆਨ

ਅਗਸਤ 7, 2025

ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਕੀਤੇ ਵੱਡੇ ਬਦਲਾਅ, ਜਾਰੀ ਹੋਇਆ ਨੋਟੀਫਿਕੇਸ਼ਨ

ਅਗਸਤ 7, 2025

ਮੋਹਾਲੀ ‘ਚ ਹੋਇਆ ਵੱਡਾ ਧਮਾਕਾ,ਆਕਸੀਜਨ ਸਿਲੰਡਰ ਦੀ ਲੋਡਿੰਗ ਦੌਰਾਨ ਵਾਪਰਿਆ ਵੱਡਾ ਹਾਦਸਾ

ਅਗਸਤ 6, 2025

ਸ੍ਰੀ ਅਕਾਲ ਤਖ਼ਤ ਸਾਹਿਬ ਭੁੱਲ ਬਖਸ਼ਾਉਣ ਪਹੁੰਚੇ ਮੰਤਰੀ ਹਰਜੋਤ ਬੈਂਸ

ਅਗਸਤ 6, 2025

ਪੰਜਾਬ ਵਿਜੀਲੈਂਸ ਦੀ RTO ਦਫਤਰ ‘ਚ ਵੱਡੀ ਕਾਰਵਾਈ, ਭ੍ਰਿਸ਼ਟਾਚਾਰ ਖਿਲਾਫ ਲਿਆ ਵੱਡਾ ਐਕਸ਼ਨ

ਅਗਸਤ 5, 2025

ਪੁਲਿਸ ਨੇ ਲਾਰੈਂਸ ਦੇ ਸਾਥੀ ਦਾ ਕੀਤਾ ਐਨਕਾਊਂਟਰ, ਦੇਖੋ ਕਿੰਝ ਵਿਛਾਇਆ ਜਾਲ

ਅਗਸਤ 5, 2025
Load More

Recent News

IPHONE ‘ਤੇ ਕਿਉਂ ਦਿਖਦੇ ਹਨ CALL ਚੁੱਕਣ ਦੇ ਇਹ ਦੋ ਆਪਸ਼ਨ

ਅਗਸਤ 7, 2025

ਹੁਣ ਨਦੀ ਦੇ ਪਾਣੀ ਨਾਲ ਚੱਲੇਗੀ ਟ੍ਰੇਨ, ਭਾਰਤੀ ਰੇਲਵੇ ਨੇ ਸ਼ੁਰੂ ਕੀਤਾ ਨਵਾਂ ਪ੍ਰੋਜੈਕਟ

ਅਗਸਤ 7, 2025

ਖਾਣੇ ‘ਚ ਮਿਲਾਵਟਾਂ ਕਰਨ ਵਾਲਿਆਂ ਨੂੰ ਹੁਣ ਨਹੀਂ ਬਖਸ਼ੇਗੀ ਪੰਜਾਬ ਸਰਕਾਰ, ਸ਼ੁਰੂ ਕੀਤਾ ਇਹ ਅਭਿਆਨ

ਅਗਸਤ 7, 2025

ਭਾਰਤੀ ਵਿਦਿਆਰਥੀਆਂ ਲਈ ਖੁਸ਼ਖਬਰੀ! ਆਸਟ੍ਰੇਲੀਆ ਨੇ ਵਿਦੇਸ਼ੀ ਵਿਦਿਆਰਥੀਆਂ ਦੀ ਵਧਾਈ ਗਿਣਤੀ

ਅਗਸਤ 7, 2025

ਕਿਵੇਂ 40 ਸਕਿੰਟ ‘ਚ ਤਬਾਹ ਹੋ ਗਈ ਇਹ ਥਾਂ, ਮਲਬੇ ਹੇਠ ਦੱਬ ਗਏ ਕਈ ਲੋਕ

ਅਗਸਤ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.